Song of Solomon 3:6 in Panjabi 6 ਇਹ ਕੌਣ ਹੈ ਜਿਹੜਾ ਧੂੰਏਂ ਦੇ ਥੰਮ੍ਹਾਂ ਵਾਂਗੂੰ, ਗੰਧਰਸ ਅਤੇ ਲੁਬਾਨ ਦੀ ਸੁਗੰਧੀ ਨਾਲ ਅਤੇ ਵਪਾਰੀਆਂ ਦੇ ਸਾਰੇ ਮਸਾਲਿਆਂ ਨਾਲ ਉਜਾੜ ਵੱਲੋਂ ਆਉਂਦਾ ਹੈ ?
Other Translations King James Version (KJV) Who is this that cometh out of the wilderness like pillars of smoke, perfumed with myrrh and frankincense, with all powders of the merchant?
American Standard Version (ASV) Who is this that cometh up from the wilderness Like pillars of smoke, Perfumed with myrrh and frankincense, With all powders of the merchant?
Bible in Basic English (BBE) Who is this coming out of the waste places like pillars of smoke, perfumed with sweet spices, with all the spices of the trader?
Darby English Bible (DBY) Who is this, [she] that cometh up from the wilderness Like pillars of smoke, Perfumed with myrrh and frankincense, With all powders of the merchant? ...
World English Bible (WEB) Who is this who comes up from the wilderness like pillars of smoke, Perfumed with myrrh and frankincense, With all spices of the merchant?
Young's Literal Translation (YLT) Who `is' this coming up from the wilderness, Like palm-trees of smoke, Perfumed `with' myrrh and frankincense, From every powder of the merchant?
Cross Reference Exodus 13:21 in Panjabi 21 ਯਹੋਵਾਹ ਉਨ੍ਹਾਂ ਨੂੰ ਰਾਹ ਦੱਸਣ ਲਈ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤੀਂ ਉਨ੍ਹਾਂ ਨੂੰ ਚਾਨਣਾ ਦੇਣ ਲਈ ਅੱਗ ਦੇ ਥੰਮ੍ਹ ਵਿੱਚ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਸੀ ਤਾਂ ਜੋ ਦਿਨ ਅਤੇ ਰਾਤ ਨੂੰ ਚੱਲਦੇ ਜਾਣ ।
Exodus 30:34 in Panjabi 34 ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਆਪਣੇ ਲਈ ਮੁਰ ਵਾਲਾ ਮਸਾਲਾ ਲਈਂ ਅਰਥਾਤ ਮੁਰ ਮਸਤਕੀ ਅਤੇ ਲੌਨ ਅਤੇ ਖ਼ਾਲਸ ਲੋਬਾਨ - ਇਹ ਇੱਕੋ ਵਜਨ ਦੇ ਹੋਣ ।
Deuteronomy 8:2 in Panjabi 2 ਤੁਸੀਂ ਉਸ ਸਾਰੇ ਰਸਤੇ ਨੂੰ ਯਾਦ ਰੱਖਿਓ ਜਿਸ ਦੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਚਾਲੀ ਸਾਲ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਤਾਂ ਜੋ ਉਹ ਤੁਹਾਨੂੰ ਅਧੀਨ ਹੋਣਾ ਸਿਖਾਵੇ ਅਤੇ ਤੁਹਾਨੂੰ ਪਰਖੇ ਅਤੇ ਜਾਣੇ ਕਿ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾਂ ਉੱਤੇ ਚੱਲੋਗੇ ਵੀ ਕਿ ਨਹੀਂ ?
Song of Solomon 1:3 in Panjabi 3 ਤੇਰੇ ਅਤਰ ਦੀ ਚੰਗੀ ਸੁਗੰਧ ਹੈ, ਤੇਰਾ ਨਾਮ ਚੋਏ ਹੋਏ ਤੇਲ ਵਰਗਾ ਹੈ, ਇਸ ਲਈ ਕੁਆਰੀਆਂ ਤੈਨੂੰ ਪਿਆਰ ਕਰਦੀਆਂ ਹਨ ।
Song of Solomon 1:13 in Panjabi 13 ਮੇਰਾ ਬਾਲਮ ਮੇਰੇ ਲਈ ਗੰਧਰਸ ਦੀ ਪੁੜੀ ਹੈ, ਜੋ ਮੇਰੀਆਂ ਛਾਤੀਆਂ ਵਿਚਕਾਰ ਰਾਤ ਕੱਟਦਾ ਹੈ ।
Song of Solomon 4:6 in Panjabi 6 ਜਦ ਤੱਕ ਦਿਨ ਢਲ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ, ਮੈਂ ਗੰਧਰਸ ਦੇ ਪਹਾੜ ਅਤੇ ਲੁਬਾਨ ਦੇ ਟਿੱਲੇ ਉੱਤੇ ਚਲਾ ਜਾਂਵਾਂਗਾ ।
Song of Solomon 4:12 in Panjabi 12 ਮੇਰੀ ਪਿਆਰੀ, ਮੇਰੀ ਵਹੁਟੀ ਇੱਕ ਬੰਦ ਕੀਤੇ ਹੋਏ ਬਗੀਚੇ ਵਰਗੀ ਹੈ, ਇੱਕ ਬੰਦ ਕੀਤਾ ਹੋਇਆ ਸੋਤਾ ਅਤੇ ਮੋਹਰ ਲਾਇਆ ਹੋਇਆ ਚਸ਼ਮਾ ਹੈ ।
Song of Solomon 5:5 in Panjabi 5 ਮੈਂ ਉੱਠੀ ਕਿ ਆਪਣੇ ਬਾਲਮ ਲਈ ਦਰਵਾਜ਼ਾ ਖੋਲ੍ਹਾਂ, ਮੇਰੇ ਹੱਥਾਂ ਤੋਂ ਗੰਧਰਸ ਅਤੇ ਮੇਰੀਆਂ ਉਂਗਲੀਆਂ ਤੋਂ ਵੀ ਪਤਲਾ ਗੰਧਰਸ ਬੂਹੇ ਦੇ ਕੁੰਡੇ ਉੱਤੇ ਚੋ ਪਿਆ ।
Song of Solomon 5:13 in Panjabi 13 ਉਸ ਦੀਆਂ ਗੱਲਾਂ ਬਲਸਾਨ ਦੀਆਂ ਕਿਆਰੀਆਂ, ਅਤੇ ਸੁਗੰਧ ਦੀਆਂ ਬੁਰਜੀਆਂ ਵਾਂਗੂੰ ਹਨ, ਉਸ ਦੇ ਬੁੱਲ ਸੋਸਨ ਹਨ, ਜਿਨ੍ਹਾਂ ਤੋਂ ਤਰਲ ਗੰਧਰਸ ਚੋਂਦਾ ਹੈ ।
Song of Solomon 8:5 in Panjabi 5 ਇਹ ਕੌਣ ਹੈ ਜਿਹੜੀ ਉਜਾੜ ਤੋਂ ਉਤਾਹਾਂ ਆਉਂਦੀ ਹੈ, ਜਿਹੜੀ ਆਪਣੇ ਬਾਲਮ ਦਾ ਸਹਾਰਾ ਲੈਂਦੀ ਹੈ ? ਵਧੂ ਸੇਬ ਦੇ ਰੁੱਖ ਹੇਠ ਮੈਂ ਤੈਨੂੰ ਜਗਾਇਆ, ਉੱਥੇ ਤੇਰੀ ਮਾਂ ਨੇ ਗਰਭ ਧਾਰਨ ਕੀਤਾ, ਉੱਥੇ ਤੇਰੀ ਮਾਂ ਨੂੰ ਤੇਰੇ ਜਣਨ ਦੀ ਪੀੜ ਲੱਗੀ ਅਤੇ ਤੈਨੂੰ ਜਣਿਆ ।
Isaiah 43:19 in Panjabi 19 ਵੇਖੋ, ਮੈਂ ਇੱਕ ਨਵਾਂ ਕੰਮ ਕਰਨ ਵਾਲਾ ਹਾਂ, ਉਹ ਹੁਣੇ ਹੀ ਦਿੱਸ ਪਵੇਗਾ, ਕੀ ਤੁਸੀਂ ਉਸ ਤੋਂ ਅਣਜਾਣ ਰਹੋਗੇ ? ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ, ਅਤੇ ਥਲ ਵਿੱਚ ਨਦੀਆਂ ।
Jeremiah 2:2 in Panjabi 2 ਕਿ ਜਾ ਅਤੇ ਯਰੂਸ਼ਲਮ ਦੇ ਕੰਨਾਂ ਵਿੱਚ ਪੁਕਾਰ ਭਈ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਮੈਂ ਤੇਰੀ ਜੁਆਨੀ ਦੀ ਕਿਰਪਾ, ਤੇਰੇ ਵਿਆਹ ਦੇ ਪ੍ਰੇਮ ਨੂੰ ਚੇਤੇ ਕਰਦਾ ਹਾਂ, ਭਈ ਤੂੰ ਉਜਾੜ ਵਿੱਚ ਮੇਰੇ ਪਿੱਛੇ-ਪਿੱਛੇ ਚੱਲੀਂ, ਉਸ ਧਰਤੀ ਵਿੱਚ ਜਿਹੜੀ ਬੀਜੀ ਨਹੀਂ ਗਈ ਸੀ ।
Jeremiah 31:2 in Panjabi 2 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਉਹ ਲੋਕ ਜਿਹੜੇ ਤਲਵਾਰ ਤੋਂ ਬਚ ਰਹੇ, ਉਹ ਉਜਾੜ ਵਿੱਚ ਕਿਰਪਾ ਦੇ ਭਾਗੀ ਹੋਏ, ਹਾਂ, ਇਸਰਾਏਲ, ਜਦ ਅਰਾਮ ਲਈ ਗਿਆ ।
Joel 2:29 in Panjabi 29 ਸਗੋਂ ਮੈਂ ਤੁਹਾਡੇ ਦਾਸਾਂ ਅਤੇ ਦਾਸੀਆਂ ਉੱਤੇ ਵੀ, ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾਵਾਂਗਾ ।
Matthew 2:11 in Panjabi 11 ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਵੇਖਿਆ, ਅਤੇ ਪੈਰੀਂ ਪੈ ਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ, ਲੁਬਾਨ ਅਤੇ ਗੰਧਰਸ ਦੀ ਭੇਂਟ ਚੜਾਈ ।
Acts 2:18 in Panjabi 18 ਹਾਂ, ਮੈਂ ਆਪਣੇ ਦਾਸਾਂ ਅਤੇ ਆਪਣੀਆਂ ਦਾਸੀਆਂ ਉੱਤੇ ਉਹਨਾਂ ਦਿਨਾਂ ਵਿੱਚ ਆਪਣੇ ਆਤਮਾ ਵਿੱਚੋਂ ਵਹਾ ਦਿਆਂਗਾ, ਅਤੇ ਉਹ ਭਵਿੱਖਬਾਣੀਆਂ ਕਰਨਗੇ ।
2 Corinthians 2:14 in Panjabi 14 ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਉਸ ਦੇ ਗਿਆਨ ਦੀ ਖੁਸ਼ਬੂ ਸਾਡੇ ਰਾਹੀਂ ਜਗ੍ਹਾ ਜਗ੍ਹਾ ਖਿਲਾਰਦਾ ਹੈ ।
Philippians 4:18 in Panjabi 18 ਅਤੇ ਮੈਨੂੰ ਸੱਭੋ ਕੁੱਝ ਮਿਲ ਗਿਆ ਹੈ, ਸਗੋਂ ਵਾਧੂ ਹੈ । ਮੈਂ ਭਰਪੂਰ ਹਾਂ ਕਿਉਂ ਜੇ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ ਜੋ ਸੁੱਖਦਾਇਕ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ ।
Colossians 3:1 in Panjabi 1 ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ ।
Revelation 5:8 in Panjabi 8 ਅਤੇ ਜਦੋਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਪ੍ਰਾਣੀ ਅਤੇ ਚੌਵੀ ਬਜ਼ੁਰਗ ਲੇਲੇ ਦੇ ਅੱਗੇ ਡਿੱਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ, ਜਿਹੜੇ ਸੰਤਾਂ ਦੀਆਂ ਪ੍ਰਾਰਥਨਾਵਾਂ ਹਨ ।
Revelation 12:6 in Panjabi 6 ਅਤੇ ਉਹ ਔਰਤ ਉਜਾੜ ਵਿੱਚ ਭੱਜ ਗਈ ਜਿੱਥੇ ਪਰਮੇਸ਼ੁਰ ਦੀ ਵੱਲੋਂ ਇੱਕ ਥਾਂ ਉਹ ਦੇ ਲਈ ਤਿਆਰ ਕੀਤਾ ਹੋਇਆ ਹੈ ਤਾਂ ਕਿ ਉੱਥੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਉਹ ਦੀ ਦੇਖਭਾਲ ਹੋਵੇ ।
Revelation 12:14 in Panjabi 14 ਅਤੇ ਔਰਤ ਨੂੰ ਵੱਡੇ ਉਕਾਬ ਦੇ ਦੋ ਪਰ ਦਿੱਤੇ ਗਏ ਤਾਂ ਕਿ ਉਹ ਉਜਾੜ ਵਿੱਚ ਆਪਣੇ ਥਾਂ ਨੂੰ ਉੱਡ ਜਾਵੇ, ਜਿੱਥੇ ਸੱਪ ਦੇ ਮੂੰਹੋਂ ਬਚ ਸਕੇ ਤਾਂ ਸਮੇਂ, ਸਮਿਆਂ ਅਤੇ ਅੱਧ ਸਮੇਂ ਤੱਕ ਉਹ ਦੀ ਦੇਖਭਾਲ ਹੁੰਦੀ ਹੈ ।