Song of Solomon 4:16 in Panjabi 16 ਹੇ ਉੱਤਰ ਦੀਏ ਪੌਣੇ, ਜਾਗ ! ਹੇ ਦੱਖਣ ਦੀਏ ਪੌਣੇ, ਆ, ਮੇਰੇ ਬਾਗ਼ ਉੱਤੇ ਵਗ ਕਿ ਇਸ ਦੀ ਖੁਸ਼ਬੂ ਫੈਲੇ । ਮੇਰਾ ਬਾਲਮ ਆਪਣੇ ਬਾਗ਼ ਵਿੱਚ ਆਵੇ ਅਤੇ ਆਪਣੇ ਮਿੱਠੇ ਫਲ ਖਾਵੇ ।
Other Translations King James Version (KJV) Awake, O north wind; and come, thou south; blow upon my garden, that the spices thereof may flow out. Let my beloved come into his garden, and eat his pleasant fruits.
American Standard Version (ASV) Awake, O north wind; and come, thou south; Blow upon my garden, that the spices thereof may flow out. Let my beloved come into his garden, And eat his precious fruits.
Bible in Basic English (BBE) Be awake, O north wind; and come, O south, blowing on my garden, so that its spices may come out. Let my loved one come into his garden, and take of his good fruits.
Darby English Bible (DBY) Awake, north wind, and come, [thou] south; Blow upon my garden, [that] the spices thereof may flow forth. Let my beloved come into his garden, And eat its precious fruits.
World English Bible (WEB) Awake, north wind; and come, you south; Blow on my garden, that its spices may flow out. Let my beloved come into his garden, And taste his precious fruits. Lover
Young's Literal Translation (YLT) Awake, O north wind, and come, O south, Cause my garden to breathe forth, its spices let flow, Let my beloved come to his garden, And eat its pleasant fruits!
Cross Reference Ecclesiastes 1:6 in Panjabi 6 ਪੌਣ ਦੱਖਣ ਵੱਲ ਚਲੀ ਜਾਂਦੀ ਹੈ, ਫੇਰ ਉੱਤਰ ਵੱਲ ਮੁੜ ਪੈਂਦੀ ਹੈ, ਇਹ ਸਦਾ ਘੁੰਮਦੀ ਫਿਰਦੀ ਹੈ ਅਤੇ ਆਪਣੇ ਚੱਕਰ ਅਨੁਸਾਰ ਮੁੜ ਜਾਂਦੀ ਹੈ ।
Song of Solomon 1:4 in Panjabi 4 ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ । ਰਾਜਾ ਮੈਨੂੰ ਆਪਣੇ ਮਹਿਲ ਵਿੱਚ ਲਿਆਇਆ, ਅਸੀਂ ਤੇਰੇ ਵਿੱਚ ਬਾਗ਼-ਬਾਗ਼ ਤੇ ਅਨੰਦ ਹੋਵਾਂਗੀਆਂ, ਅਸੀਂ ਤੇਰੇ ਪ੍ਰੇਮ ਨੂੰ ਮਧ ਨਾਲੋਂ ਵੱਧ ਯਾਦ ਕਰਾਂਗੀਆਂ, ਉਹ ਸੱਚ-ਮੁੱਚ ਤੈਨੂੰ ਪਿਆਰ ਕਰਦੀਆਂ ਹਨ ।
Song of Solomon 2:3 in Panjabi 3 ਜਿਵੇਂ ਸੇਬ ਦਾ ਰੁੱਖ ਬਣ ਦੇ ਰੁੱਖਾਂ ਦੇ ਵਿਚਕਾਰ ਹੈ, ਉਸੇ ਤਰ੍ਹਾਂ ਹੀ ਮੇਰਾ ਪ੍ਰੇਮੀ ਜਵਾਨਾਂ ਦੇ ਵਿੱਚ ਹੈ । ਮੈਂ ਵੱਡੀ ਚਾਅ ਨਾਲ ਉਸ ਦੀ ਛਾਂ ਵਿੱਚ ਬੈਠੀ ਸੀ, ਉਸ ਦਾ ਫਲ ਮੈਨੂੰ ਖਾਣ ਵਿੱਚ ਮਿੱਠਾ ਲੱਗਦਾ ਸੀ ।
Song of Solomon 4:13 in Panjabi 13 ਤੇਰੀਆਂ ਟਹਿਣੀਆਂ ਉੱਤਮ ਫਲਾਂ ਨਾਲ ਭਰੇ ਅਨਾਰ ਦਾ ਬਾਗ਼ ਹਨ, ਜਿੱਥੇ ਮਹਿੰਦੀ ਤੇ ਜਟਾਂ ਮਾਸੀ,
Song of Solomon 5:1 in Panjabi 1 ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਮੇਤ ਇਕੱਠਾ ਕਰ ਲਿਆ ਹੈ, ਮੈਂ ਸ਼ਹਿਦ ਸਮੇਤ ਆਪਣਾ ਛੱਤਾ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਮੇਤ ਪੀ ਲਈ ਹੈ । ਸਹੇਲੀਆਂ ਸਾਥੀਓ, ਖਾਓ ! ਪਿਆਰਿਓ, ਪੀਓ, ਰੱਜ ਕੇ ਪੀਓ !
Song of Solomon 6:2 in Panjabi 2 ਮੇਰਾ ਬਾਲਮ ਆਪਣੇ ਬਾਗ਼ ਲਈ, ਆਪਣੀਆਂ ਬਲਸਾਨ ਦੀਆਂ ਕਿਆਰੀਆਂ ਵੱਲ ਗਿਆ ਹੈ, ਤਾਂ ਜੋ ਬਾਗ਼ਾਂ ਵਿੱਚ ਆਪਣੀਆਂ ਭੇਡਾਂ-ਬੱਕਰੀਆਂ ਚਾਰੇ ਅਤੇ ਸੋਸਨ ਇਕੱਠੀ ਕਰੇ ।
Song of Solomon 7:12 in Panjabi 12 ਅਸੀਂ ਸਵੇਰੇ ਹੀ ਅੰਗੂਰੀ ਬਾਗ਼ਾਂ ਵਿੱਚ ਚੱਲੀਏ, ਤਾਂ ਜੋ ਅਸੀਂ ਵੇਖੀਏ ਕਿ ਵੇਲ ਖਿੜੀ ਹੈ ਜਾਂ ਨਹੀਂ, ਅਤੇ ਉਸ ਦੇ ਫੁੱਲ ਖਿੜੇ ਹਨ ਜਾਂ ਨਹੀਂ, ਅਨਾਰ ਫੁੱਲੇ ਹਨ ਜਾਂ ਨਹੀਂ, ਉੱਥੇ ਮੈਂ ਤੈਨੂੰ ਆਪਣਾ ਪ੍ਰੇਮ ਦਿਆਂਗੀ ।
Song of Solomon 8:12 in Panjabi 12 ਮੇਰਾ ਅੰਗੂਰੀ ਬਾਗ਼ ਜਿਹੜਾ ਮੇਰਾ ਆਪਣਾ ਹੈ, ਮੇਰੇ ਸਾਹਮਣੇ ਹੈ, ਹੇ ਸੁਲੇਮਾਨ, ਹਜ਼ਾਰ ਮੈਨੂੰ ਮਿਲਣ, ਅਤੇ ਉਹ ਦੇ ਫਲ ਦੇ ਰਾਖਿਆਂ ਨੂੰ ਦੋ-ਦੋ ਸੌ ਮਿਲਣ ।
Isaiah 51:9 in Panjabi 9 ਜਾਗ, ਜਾਗ, ਬਲ ਪਹਿਨ ਲੈ, ਹੇ ਯਹੋਵਾਹ ਦੀ ਭੁਜਾ ! ਜਾਗ, ਜਿਵੇਂ ਪੁਰਾਣਿਆਂ ਦਿਨਾਂ ਵਿੱਚ, ਅਤੇ ਪ੍ਰਾਚੀਨ ਸਮਿਆਂ ਦੀਆਂ ਪੀੜ੍ਹੀਆਂ ਵਿੱਚ ! ਕੀ ਤੂੰ ਉਹ ਨਹੀਂ ਜਿਸ ਨੇ ਰਹਬ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ, ਅਤੇ ਅਜਗਰ ਨੂੰ ਵਿੰਨ੍ਹਿਆ ?
Isaiah 64:1 in Panjabi 1 ਕਾਸ਼ ਕਿ ਤੂੰ ਅਕਾਸ਼ਾਂ ਨੂੰ ਪਾੜ ਕੇ ਉਤਰ ਆਵੇਂ ਤਾਂ ਜੋ ਤੇਰੀ ਹਜ਼ੂਰੀ ਤੋਂ ਪਹਾੜ ਕੰਬ ਜਾਣ !
Ezekiel 37:9 in Panjabi 9 ਤਦ ਉਹ ਨੇ ਮੈਨੂੰ ਆਖਿਆ ਕਿ ਆਤਮਾ ਲਈ ਭਵਿੱਖਬਾਣੀ ਕਰ, ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ! ਤੂੰ ਆਤਮਾ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਆਤਮਾ, ਤੁਸੀਂ ਚਾਰੇ ਪਾਸੇ ਦੀਆਂ ਹਵਾਵਾਂ ਤੋਂ ਆਓ ਅਤੇ ਵੱਢਿਆਂ ਹੋਇਆਂ ਵਿੱਚ ਆਤਮਾ ਪਾਓ, ਤਾਂ ਕਿ ਉਹ ਜੀਉਂਦੀਆਂ ਹੋ ਜਾਣ ।
Matthew 26:10 in Panjabi 10 ਪਰ ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਇਸ ਔਰਤ ਨੂੰ ਕਿਉਂ ਪਰੇਸ਼ਾਨ ਕਰਦੇ ਹੋ ? ਕਿਉਂ ਜੋ ਉਹ ਨੇ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ ।
Matthew 26:12 in Panjabi 12 ਇਹ ਅਤਰ ਜੋ ਉਸ ਨੇ ਮੇਰੀ ਦੇਹੀ ਉੱਤੇ ਪਾਇਆ ਸੋ ਮੇਰੇ ਦਫ਼ਨਾਉਣ ਲਈ ਕੀਤਾ ਹੈ ।
John 3:8 in Panjabi 8 ਹਵਾ ਉਸ ਪਾਸੇ ਹੀ ਚੱਲਦੀ ਹੈ ਜਿੱਧਰ ਉਹ ਚਾਹੁੰਦੀ ਹੈ । ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸਕਦੇ ਹੋ । ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿੱਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ । ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ ।”
John 5:8 in Panjabi 8 ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ ।”
Acts 2:1 in Panjabi 1 ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਦ ਉਹ ਸਭ ਇੱਕ ਥਾਂ ਇਕੱਠੇ ਸਨ ।
Acts 4:31 in Panjabi 31 ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ ।
Romans 15:16 in Panjabi 16 ਤਾਂ ਜੋ ਮੈਂ ਪਰਮੇਸ਼ੁਰ ਦੀ ਖੁਸ਼ਖਬਰੀ ਵਿੱਚ ਜਾਜਕ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਕਬੂਲ ਹੋਵੇ ।
Romans 15:28 in Panjabi 28 ਸੋ ਜਦ ਇਸ ਕੰਮ ਨੂੰ ਮੈਂ ਪੂਰਾ ਕਰ ਲਵਾਂ ਅਤੇ ਉਹ ਫਲ ਜੋ ਮੈਨੂੰ ਪ੍ਰਾਪਤ ਹੋਇਆਂ ਉਹਨਾਂ ਨੂੰ ਸੌਂਪ ਕੇ ਮੈਂ ਤੁਹਾਡੇ ਕੋਲੋਂ ਹੋ ਕੇ, ਹਿਸਪਾਨਿਯਾ ਨੂੰ ਜਾਂਵਾਂਗਾ ।
2 Corinthians 9:10 in Panjabi 10 ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ ।
Philippians 1:9 in Panjabi 9 ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ ।
Colossians 1:9 in Panjabi 9 ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਕਿ ਤੁਸੀਂ ਕਿੰਨ੍ਹਾਂ ਪਿਆਰ ਕਰਦੇ ਹੋ, ਅਸੀਂ ਵੀ ਤੁਹਾਡੇ ਲਈ ਲਗਤਾਰ ਪ੍ਰਾਰਥਨਾਂ ਕਰ ਰਹੇ ਹਾਂ ਪਰਮੇਸ਼ੁਰ ਤੁਹਾਨੂੰ ਬੁੱਧ ਦੇਵੇ ਤਾਂ ਜੋ ਪਵਿੱਤਰ ਆਤਮਾ ਜੋ ਸਿਖਾਉਂਦਾ ਹੈ ਉਸ ਨੂੰ ਸਮਝ ਸਕੋਂ
1 Thessalonians 2:12 in Panjabi 12 ਤਾਂ ਜੋ ਤੁਸੀਂ ਪਰਮੇਸ਼ੁਰ ਦੇ ਯੋਗ ਚਾਲ ਚਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਮਹਿਮਾ ਵਿੱਚ ਸੱਦਦਾ ਹੈ ।
Hebrews 13:20 in Panjabi 20 ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ
1 Peter 2:5 in Panjabi 5 ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ l
1 Peter 2:9 in Panjabi 9 ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ
2 Peter 3:18 in Panjabi 18 ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ । ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ । ਆਮੀਨ ।