Song of Solomon 5:1 in Panjabi 1 ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਮੇਤ ਇਕੱਠਾ ਕਰ ਲਿਆ ਹੈ, ਮੈਂ ਸ਼ਹਿਦ ਸਮੇਤ ਆਪਣਾ ਛੱਤਾ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਮੇਤ ਪੀ ਲਈ ਹੈ । ਸਹੇਲੀਆਂ ਸਾਥੀਓ, ਖਾਓ ! ਪਿਆਰਿਓ, ਪੀਓ, ਰੱਜ ਕੇ ਪੀਓ !
Other Translations King James Version (KJV) I am come into my garden, my sister, my spouse: I have gathered my myrrh with my spice; I have eaten my honeycomb with my honey; I have drunk my wine with my milk: eat, O friends; drink, yea, drink abundantly, O beloved.
American Standard Version (ASV) I am come into my garden, my sister, `my' bride: I have gathered my myrrh with my spice; I have eaten my honeycomb with my honey; I have drunk my wine with my milk. Eat, O friends; Drink, yea, drink abundantly, O beloved.
Bible in Basic English (BBE) I have come into my garden, my sister, my bride; to take my myrrh with my spice; my wax with my honey; my wine with my milk. Take meat, O friends; take wine, yes, be overcome with love.
Darby English Bible (DBY) I am come into my garden, my sister, [my] spouse; I have gathered my myrrh with my spice; I have eaten my honeycomb with my honey; I have drunk my wine with my milk. Eat, O friends; drink, yea, drink abundantly, beloved ones!
World English Bible (WEB) I have come into my garden, my sister, my bride. I have gathered my myrrh with my spice; I have eaten my honeycomb with my honey; I have drunk my wine with my milk. Friends Eat, friends! Drink, yes, drink abundantly, beloved. Beloved
Young's Literal Translation (YLT) I have come in to my garden, my sister-spouse, I have plucked my myrrh with my spice, I have eaten my comb with my honey, I have drunk my wine with my milk. Eat, O friends, drink, Yea, drink abundantly, O beloved ones!
Cross Reference Deuteronomy 16:13 in Panjabi 13 ਜਦ ਤੁਸੀਂ ਆਪਣੇ ਪਿੜ ਅਤੇ ਦਾਖਰਸ ਦੇ ਕੋਹਲੂ ਤੋਂ ਆਪਣਾ ਮਾਲ ਇਕੱਠਾ ਕਰ ਲਿਆ ਹੋਵੇ, ਤਦ ਤੁਸੀਂ ਸੱਤ ਦਿਨਾਂ ਤੱਕ ਡੇਰਿਆਂ ਦਾ ਪਰਬ ਮਨਾਇਓ ।
Deuteronomy 26:10 in Panjabi 10 ਹੁਣ ਵੇਖ, ਮੈਂ ਉਸ ਧਰਤੀ ਦਾ ਪਹਿਲਾ ਫਲ ਲਿਆਇਆ ਹਾਂ ਜਿਹੜੀ ਹੇ ਯਹੋਵਾਹ, ਤੂੰ ਮੈਨੂੰ ਦਿੱਤੀ ਹੈ । “ ਤਦ ਤੂੰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਰੱਖੀਂ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕੀਂ ।
2 Chronicles 31:6 in Panjabi 6 ਤਾਂ ਇਸਰਾਏਲੀ ਅਤੇ ਯਹੂਦਾਹ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਉਹ ਵੀ ਬਲ਼ਦਾਂ ਅਤੇ ਭੇਡਾਂ ਬੱਕਰੀਆਂ ਦਾ ਦਸਵੰਧ ਅਤੇ ਉਨ੍ਹਾਂ ਪਵਿੱਤਰ ਚੀਜ਼ਾਂ ਦਾ ਦਸਵੰਧ ਜੋ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਲਈ ਪਵਿੱਤਰ ਕੀਤੀਆਂ ਗਈਆਂ ਸਨ ਲਿਆਏ ਅਤੇ ਉਨ੍ਹਾਂ ਦੇ ਢੇਰ ਲਾ ਦਿੱਤਾ
Psalm 16:3 in Panjabi 3 ਪਵਿੱਤਰ ਜਨ ਜਿਹੜੇ ਧਰਤੀ ਉੱਤੇ ਹਨ, ਉਹ ਆਦਰਯੋਗ ਹਨ, ਉਨ੍ਹਾਂ ਵਿੱਚ ਮੇਰੀ ਖੁਸ਼ੀ ਪੂਰੀ ਹੁੰਦੀ ਹੈ ।
Psalm 147:11 in Panjabi 11 ਯਹੋਵਾਹ ਆਪਣੇ ਭੈ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾ ਉੱਤੇ ਵੀ ।
Proverbs 9:5 in Panjabi 5 ਆਓ, ਮੇਰੀ ਰੋਟੀ ਵਿੱਚੋਂ ਖਾਓ, ਤੇ ਮੇਰੀ ਰਲਾਈ ਹੋਈ ਮੈ ਵਿੱਚੋਂ ਪੀਓ !
Song of Solomon 4:9 in Panjabi 9 ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੂੰ ਮੇਰਾ ਮਨ ਲੁੱਟ ਲਿਆ ਹੈ, ਤੂੰ ਆਪਣੀ ਇੱਕ ਨਜ਼ਰ ਨਾਲ ਮੇਰਾ ਮਨ ਲੁੱਟ ਲਿਆ ਹੈ, ਆਪਣੀ ਗਰਦਨ ਦੀ ਮਾਲਾ ਦੇ ਇੱਕ ਮੋਤੀ ਨਾਲ !
Song of Solomon 4:16 in Panjabi 16 ਹੇ ਉੱਤਰ ਦੀਏ ਪੌਣੇ, ਜਾਗ ! ਹੇ ਦੱਖਣ ਦੀਏ ਪੌਣੇ, ਆ, ਮੇਰੇ ਬਾਗ਼ ਉੱਤੇ ਵਗ ਕਿ ਇਸ ਦੀ ਖੁਸ਼ਬੂ ਫੈਲੇ । ਮੇਰਾ ਬਾਲਮ ਆਪਣੇ ਬਾਗ਼ ਵਿੱਚ ਆਵੇ ਅਤੇ ਆਪਣੇ ਮਿੱਠੇ ਫਲ ਖਾਵੇ ।
Song of Solomon 6:2 in Panjabi 2 ਮੇਰਾ ਬਾਲਮ ਆਪਣੇ ਬਾਗ਼ ਲਈ, ਆਪਣੀਆਂ ਬਲਸਾਨ ਦੀਆਂ ਕਿਆਰੀਆਂ ਵੱਲ ਗਿਆ ਹੈ, ਤਾਂ ਜੋ ਬਾਗ਼ਾਂ ਵਿੱਚ ਆਪਣੀਆਂ ਭੇਡਾਂ-ਬੱਕਰੀਆਂ ਚਾਰੇ ਅਤੇ ਸੋਸਨ ਇਕੱਠੀ ਕਰੇ ।
Song of Solomon 6:11 in Panjabi 11 ਮੈਂ ਚਲਗੋਜਿਆਂ ਦੀ ਬਾੜੀ ਵਿੱਚ ਉਤਰ ਗਿਆ, ਤਾਂ ਜੋ ਵਾਦੀ ਦੀ ਹਰਿਆਲੀ ਨੂੰ ਵੇਖਾਂ, ਨਾਲੇ ਵੇਖਾਂ ਕਿ ਅੰਗੂਰਾਂ ਨੂੰ ਕਲੀਆਂ ਅਤੇ ਅਨਾਰਾਂ ਨੂੰ ਫਲ ਨਿੱਕਲੇ ਹਨ ਜਾਂ ਨਹੀਂ ।
Song of Solomon 8:1 in Panjabi 1 ਕਾਸ਼ ਕਿ ਤੂੰ ਮੇਰੇ ਵੀਰ ਜਿਹਾ ਹੁੰਦਾ, ਜਿਸ ਨੇ ਮੇਰੀ ਮਾਂ ਦੀਆਂ ਦੁੱਧੀਆਂ ਚੁੰਘੀਆਂ ! ਜਦ ਮੈਂ ਤੈਨੂੰ ਬਾਹਰ ਲੱਭਦੀ, ਮੈਂ ਤੈਨੂੰ ਚੁੰਮਦੀ, ਅਤੇ ਕੋਈ ਮੈਨੂੰ ਤੁੱਛ ਨਾ ਜਾਣਦਾ !
Song of Solomon 8:13 in Panjabi 13 ਤੂੰ ਜੋ ਬਗੀਚਿਆਂ ਵਿੱਚ ਵੱਸਦੀ ਹੈਂ, ਸਾਥੀ ਤੇਰੀ ਅਵਾਜ਼ ਲਈ ਕੰਨ ਲਾਉਂਦੇ ਹਨ, ਮੈਨੂੰ ਵੀ ਆਪਣੀ ਅਵਾਜ਼ ਸੁਣਾ !
Isaiah 5:1 in Panjabi 1 ਮੈਂ ਆਪਣੇ ਪ੍ਰੀਤਮ ਲਈ ਅਤੇ ਉਹ ਦੇ ਅੰਗੂਰੀ ਬਾਗ ਦੇ ਵਿਖੇ ਇੱਕ ਪ੍ਰੇਮ ਰਤਾ ਗੀਤ ਗਾਵਾਂਗਾ, - ਮੇਰੇ ਪ੍ਰੀਤਮ ਦਾ ਇੱਕ ਅੰਗੂਰੀ ਬਾਗ ਇੱਕ ਫਲਦਾਰ ਟਿੱਬੇ ਉੱਤੇ ਸੀ ।
Isaiah 23:18 in Panjabi 18 ਉਹ ਦਾ ਲਾਭ ਅਤੇ ਉਹ ਦੀ ਕਮਾਈ ਯਹੋਵਾਹ ਲਈ ਵੱਖਰੀ ਕੀਤੀ ਜਾਵੇਗੀ । ਨਾ ਉਹ ਭੰਡਾਰ ਵਿੱਚ ਰੱਖੀ ਜਾਵੇਗੀ ਨਾ ਸਾਂਭੀ ਜਾਵੇਗੀ ਪਰ ਉਹ ਦੀ ਕਮਾਈ ਦਾ ਲਾਭ ਯਹੋਵਾਹ ਦੇ ਸਨਮੁਖ ਵੱਸਣ ਵਾਲਿਆਂ ਲਈ ਹੋਵੇਗਾ ਤਾਂ ਜੋ ਉਹ ਰੱਜ ਕੇ ਖਾਣ ਅਤੇ ਮਹੀਨ ਬਸਤਰ ਪਾਉਣ ।
Isaiah 51:3 in Panjabi 3 ਯਹੋਵਾਹ ਤਾਂ ਸੀਯੋਨ ਨੂੰ ਦਿਲਾਸਾ ਦੇਵੇਗਾ, ਉਹ ਦੇ ਸਾਰਿਆਂ ਵਿਰਾਨਿਆਂ ਨੂੰ ਦਿਲਾਸਾ ਦੇਵੇਗਾ, ਉਹ ਉਸ ਦੀ ਉਜਾੜ ਨੂੰ ਅਦਨ ਵਾਂਗੂੰ, ਅਤੇ ਉਸ ਦੀ ਸੁੱਕੀ ਭੂਮੀ ਯਹੋਵਾਹ ਦੇ ਬਾਗ ਵਾਂਗੂੰ ਬਣਾ ਦੇਵੇਗਾ । ਖੁਸ਼ੀ ਅਨੰਦ ਉਹ ਦੇ ਵਿੱਚ ਪਾਇਆ ਜਾਵੇਗਾ, ਨਾਲੇ ਧੰਨਵਾਦ ਅਤੇ ਭਜਨ ਦੀ ਅਵਾਜ਼ ਵੀ ।
Isaiah 53:11 in Panjabi 11 ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ ।
Isaiah 55:1 in Panjabi 1 ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ !
Isaiah 58:11 in Panjabi 11 ਯਹੋਵਾਹ ਤੇਰੀ ਅਗਵਾਈ ਸਦਾ ਕਰਦਾ ਰਹੇਗਾ, ਝੁਲਸਿਆਂ ਥਾਵਾਂ ਵਿੱਚ ਤੇਰੀ ਜਾਨ ਨੂੰ ਤ੍ਰਿਪਤ ਕਰੇਗਾ, ਅਤੇ ਤੇਰੀਆਂ ਹੱਡੀਆਂ ਨੂੰ ਮਜ਼ਬੂਤ ਕਰੇਗਾ, ਤੂੰ ਸਿੰਜੇ ਹੋਏ ਬਾਗ ਜਿਹਾ ਹੋਵੇਂਗਾ, ਅਤੇ ਉਸ ਸੁੰਬ ਜਿਹਾ ਜਿਹ ਦਾ ਪਾਣੀ ਮੁੱਕਦਾ ਨਹੀਂ ।
Isaiah 61:11 in Panjabi 11 ਜਿਵੇਂ ਧਰਤੀ ਤਾਂ ਆਪਣਾ ਪੁੰਗਰ ਕੱਢਦੀ ਹੈ, ਅਤੇ ਬਾਗ ਬੀਜਾਂ ਨੂੰ ਉਪਜਾਉਂਦਾ ਹੈ, ਉਸੇ ਤਰ੍ਹਾਂ ਹੀ ਪ੍ਰਭੂ ਯਹੋਵਾਹ ਧਰਮ ਅਤੇ ਉਸਤਤ ਨੂੰ ਸਾਰੀਆਂ ਕੌਮਾਂ ਦੇ ਅੱਗੇ ਪੁੰਗਰਾਵੇਗਾ ।
Isaiah 62:8 in Panjabi 8 ਯਹੋਵਾਹ ਨੇ ਆਪਣੇ ਸੱਜੇ ਹੱਥ ਨਾਲ, ਅਤੇ ਆਪਣੀ ਬਲਵੰਤ ਭੁਜਾ ਨਾਲ ਸਹੁੰ ਖਾਧੀ ਹੈ ਕਿ ਮੈਂ ਅੱਗੇ ਨੂੰ ਤੇਰਾ ਅੰਨ ਤੇਰੇ ਵੈਰੀਆਂ ਨੂੰ ਭੋਜਨ ਲਈ ਕਦੀ ਨਾ ਦੇਵਾਂਗਾ, ਅਤੇ ਓਪਰੇ ਤੇਰੀ ਨਵੀਂ ਮਧ ਨਾ ਪੀਣਗੇ, ਜਿਸ ਦੇ ਲਈ ਤੂੰ ਮਿਹਨਤ ਕੀਤੀ ਹੈ,
Isaiah 65:13 in Panjabi 13 ਇਸ ਲਈ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੇਰੇ ਦਾਸ ਖਾਣਗੇ ਪਰ ਤੁਸੀਂ ਭੁੱਖੇ ਰਹੋਗੇ, ਵੇਖੋ, ਮੇਰੇ ਦਾਸ ਪੀਣਗੇ ਪਰ ਤੁਸੀਂ ਤਿਹਾਏ ਰਹੋਗੇ, ਵੇਖੋ, ਮੇਰੇ ਦਾਸ ਖੁਸ਼ੀ ਮਨਾਉਣਗੇ ਪਰ ਤੁਸੀਂ ਸ਼ਰਮਿੰਦੇ ਹੋਵੋਗੇ,
Isaiah 66:14 in Panjabi 14 ਤੁਸੀਂ ਵੇਖੋਗੇ ਅਤੇ ਤੁਹਾਡਾ ਦਿਲ ਖੁਸ਼ ਹੋਵੇਗਾ, ਅਤੇ ਤੁਹਾਡੀਆਂ ਹੱਡੀਆਂ ਘਾਹ ਵਾਂਗੂੰ ਹਰੀਆਂ-ਭਰੀਆਂ ਹੋਣਗੀਆਂ ਅਤੇ ਇਹ ਪਰਗਟ ਹੋਵੇਗਾ ਕਿ ਯਹੋਵਾਹ ਦਾ ਹੱਥ ਆਪਣੇ ਦਾਸਾਂ ਉੱਤੇ ਹੈ, ਪਰ ਉਸਦਾ ਕਹਿਰ ਉਸ ਦੇ ਵੈਰੀਆਂ ਉੱਤੇ ਹੈ ।
Zechariah 9:15 in Panjabi 15 ਸੈਨਾਂ ਦਾ ਯਹੋਵਾਹ ਉਹਨਾਂ ਨੂੰ ਢੱਕ ਲਵੇਗਾ, ਉਹ ਖਾਣਗੇ ਅਤੇ ਗੁਲੇਲ ਦੇ ਪੱਥਰਾਂ ਨੂੰ ਮਿੱਧਣਗੇ, ਉਹ ਪੀਣਗੇ ਅਤੇ ਸ਼ਰਾਬੀਆਂ ਵਾਂਗੂੰ ਰੌਲ਼ਾ ਪਾਉਣਗੇ, ਉਹ ਕਟੋਰਿਆਂ ਵਾਂਗੂੰ ਅਤੇ ਜਗਵੇਦੀ ਦੇ ਖੂੰਜਿਆ ਵਾਂਗੂੰ ਭਰ ਜਾਣਗੇ ।
Matthew 25:40 in Panjabi 40 ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ ।
Luke 12:4 in Panjabi 4 ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁੱਝ ਨਹੀਂ ਕਰ ਸਕਦੇ ।
Luke 15:6 in Panjabi 6 ਅਤੇ ਘਰ ਜਾ ਕੇ ਆਪਣੇ ਮਿੱਤਰਾਂ ਅਤੇ ਗੁਆਂਢੀਆਂ ਨੂੰ ਬੁਲਾਉਂਦਾ ਅਤੇ ਉਨ੍ਹਾਂ ਨੂੰ ਆਖਦਾ ਹੈ ਕਿ ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਨੂੰ ਆਪਣੀ ਗੁਆਚੀ ਹੋਈ ਭੇਡ ਲੱਭ ਗਈ ਹੈ ।
Luke 15:9 in Panjabi 9 ਅਤੇ ਜਦ ਲੱਭ ਲਏ ਤਾਂ ਆਪਣੀਆਂ ਸਹੇਲੀਆਂ ਅਤੇ ਗੁਆਂਢਣਾ ਨੂੰ ਬੁਲਾ ਕੇ ਆਖਦੀ ਹੈ, ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਂ ਆਪਣਾ ਗੁਆਚਿਆ ਹੋਇਆ ਸਿੱਕਾ ਲੱਭ ਲਿਆ ਹੈ ।
John 3:29 in Panjabi 29 ਲਾੜੀ ਕੇਵਲ ਲਾੜੇ ਦੀ ਹੁੰਦੀ ਹੈ, ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਫਿਰ ਬਹੁਤ ਖੁਸ਼ ਹੁੰਦਾ ਹੈ । ਇਹ ਖੁਸ਼ੀ ਮੈਨੂੰ ਮਿਲੀ ਹੈ । ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ ।
John 14:21 in Panjabi 21 ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ । ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ । ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ ? ”
John 15:14 in Panjabi 14 ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ।
Acts 11:29 in Panjabi 29 ਅਤੇ ਚੇਲਿਆਂ ਵਿੱਚੋਂ ਹਰੇਕ ਨੇ ਆਪੋ-ਆਪਣੀ ਪਹੁੰਚ ਦੇ ਅਨੁਸਾਰ ਉਨ੍ਹਾਂ ਭਰਾਵਾਂ ਦੀ ਮਦਦ ਲਈ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ ਕੁੱਝ ਭੇਜਣ ਦਾ ਹੌਂਸਲਾ ਕੀਤਾ ।
2 Corinthians 9:11 in Panjabi 11 ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ ।
Ephesians 5:18 in Panjabi 18 ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ ।
1 Thessalonians 3:8 in Panjabi 8 ਕਿਉਂ ਜੋ ਹੁਣ ਸਾਡੀ ਜਾਨ ਵਿੱਚ ਜਾਨ ਪੈ ਗਈ ਹੈ ਕੀ ਤੁਸੀਂ ਪ੍ਰਭੂ ਵਿੱਚ ਪੱਕੇ ਹੋ ।
Hebrews 2:12 in Panjabi 12 ਪਰ ਇਹ ਕਹਿੰਦਾ ਹੈ ਕਿ ਮੈਂ ਆਪਣਿਆਂ ਭਾਈਆਂ ਨੂੰ ਤੇਰਾ ਨਾਮ ਸੁਣਾਵਾਂਗਾ ਅਤੇ ਕਲੀਸਿਯਾ ਵਿੱਚ ਤੇਰੀ ਉਸਤਤ ਕਰਾਂਗਾ ।
Revelation 22:17 in Panjabi 17 ਆਤਮਾ ਅਤੇ ਲਾੜੀ ਆਖਦੀ ਹੈ, ਆਓ ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ । ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ ।