Song of Solomon 5:2 in Panjabi 2 ਮੈਂ ਸੁੱਤੀ ਹੋਈ ਸੀ ਪਰ ਮੇਰਾ ਮਨ ਜਾਗਦਾ ਸੀ, ਇਹ ਮੇਰੇ ਬਾਲਮ ਦੀ ਅਵਾਜ਼ ਹੈ ਜਿਹੜਾ ਖੜਕਾਉਂਦਾ ਹੈ, “ਹੇ ਮੇਰੀ ਪਿਆਰੀ, ਮੇਰੀ ਪ੍ਰੀਤਮਾ, ਮੇਰੀ ਕਬੂਤਰੀ, ਮੇਰੀ ਨਿਰਮਲ, ਮੇਰੇ ਲਈ ਬੂਹਾ ਖੋਲ੍ਹ ! ਮੇਰਾ ਸਿਰ ਤ੍ਰੇਲ ਨਾਲ ਭਰਿਆ ਹੋਇਆ ਹੈ, ਮੇਰੀਆਂ ਲਟਾਂ ਰਾਤ ਦੀਆਂ ਬੂੰਦਾਂ ਨਾਲ ਭਿੱਜੀਆਂ ਹੋਈਆਂ ਹਨ ।
Other Translations King James Version (KJV) I sleep, but my heart waketh: it is the voice of my beloved that knocketh, saying, Open to me, my sister, my love, my dove, my undefiled: for my head is filled with dew, and my locks with the drops of the night.
American Standard Version (ASV) I was asleep, but my heart waked: It is the voice of my beloved that knocketh, `saying', Open to me, my sister, my love, my dove, my undefiled; For my head is filled with dew, My locks with the drops of the night.
Bible in Basic English (BBE) I am sleeping, but my heart is awake; it is the sound of my loved one at the door, saying, Be open to me, my sister, my love, my dove, my very beautiful one; my head is wet with dew, and my hair with the drops of the night.
Darby English Bible (DBY) I slept, but my heart was awake. The voice of my beloved! he knocketh: Open to me, my sister, my love, my dove, mine undefiled; For my head is filled with dew, My locks with the drops of the night.
World English Bible (WEB) I was asleep, but my heart was awake. It is the voice of my beloved who knocks: Open to me, my sister, my love, my dove, my undefiled; For my head is filled with dew, My hair with the dampness of the night.
Young's Literal Translation (YLT) I am sleeping, but my heart waketh: The sound of my beloved knocking! `Open to me, my sister, my friend, My dove, my perfect one, For my head is filled `with' dew, My locks `with' drops of the night.'
Cross Reference Genesis 29:20 in Panjabi 20 ਤੂੰ ਮੇਰੇ ਨਾਲ ਰਹਿ । ਯਾਕੂਬ ਨੇ ਰਾਖ਼ੇਲ ਲਈ ਸੱਤ ਸਾਲ ਸੇਵਾ ਕੀਤੀ ਅਤੇ ਪ੍ਰੇਮ ਦੇ ਕਾਰਨ ਉਹ ਉਸ ਲਈ ਥੋੜ੍ਹੇ ਦਿਨ ਦੇ ਬਰਾਬਰ ਸਨ ।
Genesis 31:40 in Panjabi 40 ਮੇਰਾ ਤਾਂ ਇਹ ਹਾਲ ਸੀ, ਕਿ ਦਿਨ ਵੇਲੇ ਧੁੱਪ ਅਤੇ ਰਾਤ ਵੇਲੇ ਠੰਡ ਨੇ ਮੈਨੂੰ ਖਾ ਲਿਆ ਅਤੇ ਨੀਂਦ ਮੇਰੀਆਂ ਅੱਖਾਂ ਤੋਂ ਉੱਡ ਗਈ ।
Psalm 24:7 in Panjabi 7 ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਅਨੰਤਕਾਲ ਦੇ ਦਰਵੱਜਿਓ, ਉੱਚੇ ਹੋ ਜਾਓ ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ ।
Psalm 81:10 in Panjabi 10 ਯਹੋਵਾਹ ਤੇਰਾ ਪਰਮੇਸ਼ੁਰ ਮੈਂ ਹੀ ਹਾਂ, ਜੋ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਇਆ, ਆਪਣਾ ਮੂੰਹ ਟੱਡ ਤਾਂ ਮੈਂ ਉਹ ਨੂੰ ਭਰ ਦਿਆਂਗਾ ।
Psalm 119:1 in Panjabi 1 ਧੰਨ ਓਹ ਹਨ ਜਿਹੜੇ ਪਰਮ ਚਲ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਉੱਤੇ ਚੱਲਦੇ ਹਨ !
Proverbs 23:26 in Panjabi 26 ਹੇ ਮੇਰੇ ਪੁੱਤਰ, ਆਪਣਾ ਮਨ ਮੇਰੇ ਵੱਲ ਦੇ, ਅਤੇ ਤੇਰੀਆਂ ਅੱਖਾਂ ਮੇਰੇ ਰਾਹਾਂ ਵੱਲ ਲੱਗੀਆਂ ਰਹਿਣ ।
Song of Solomon 2:8 in Panjabi 8 ਮੇਰੇ ਪ੍ਰੇਮੀ ਦੀ ਅਵਾਜ਼ ਸੁਣਾਈ ਦਿੰਦੀ ਹੈ ! ਵੇਖੋ, ਉਹ ਆ ਰਿਹਾ ਹੈ, ਪਹਾੜਾਂ ਦੇ ਉੱਪਰ ਦੀ ਛਾਲਾਂ ਮਾਰਦਾ ਅਤੇ ਟਿੱਲਿਆਂ ਦੇ ਉੱਪਰੋਂ ਕੁੱਦਦਾ ਹੋਇਆ !
Song of Solomon 2:10 in Panjabi 10 ਮੇਰੇ ਪ੍ਰੇਮੀ ਨੇ ਮੈਨੂੰ ਉੱਤਰ ਦੇ ਕੇ ਆਖਿਆ, ਵਰ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ,
Song of Solomon 2:14 in Panjabi 14 ਹੇ ਮੇਰੀਏ ਕਬੂਤਰੀਏ, ਜਿਹੜੀ ਚੱਟਾਨ ਦੀਆਂ ਦਰਾਰਾਂ ਵਿੱਚ, ਢਲਾਣ ਦੇ ਓਹਲੇ ਵਿੱਚ ਹੈ, ਮੈਨੂੰ ਆਪਣਾ ਚਿਹਰਾ ਵਿਖਾ, ਮੈਨੂੰ ਆਪਣੀ ਅਵਾਜ਼ ਸੁਣਾ ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ ।
Song of Solomon 3:1 in Panjabi 1 ਰਾਤ ਨੂੰ ਮੈਂ ਆਪਣੇ ਪਲੰਗ ਉੱਤੇ, ਆਪਣੇ ਪ੍ਰਾਣ ਪਿਆਰੇ ਨੂੰ ਭਾਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਨਹੀਂ ਮਿਲਿਆ ।
Song of Solomon 4:7 in Panjabi 7 ਹੇ ਮੇਰੀ ਪ੍ਰੀਤਮਾ, ਤੂੰ ਸਾਰੀ ਦੀ ਸਾਰੀ ਰੂਪਵੰਤ ਹੈਂ, ਤੇਰੇ ਵਿੱਚ ਕੋਈ ਦੋਸ਼ ਨਹੀਂ ।
Song of Solomon 4:9 in Panjabi 9 ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੂੰ ਮੇਰਾ ਮਨ ਲੁੱਟ ਲਿਆ ਹੈ, ਤੂੰ ਆਪਣੀ ਇੱਕ ਨਜ਼ਰ ਨਾਲ ਮੇਰਾ ਮਨ ਲੁੱਟ ਲਿਆ ਹੈ, ਆਪਣੀ ਗਰਦਨ ਦੀ ਮਾਲਾ ਦੇ ਇੱਕ ਮੋਤੀ ਨਾਲ !
Song of Solomon 5:11 in Panjabi 11 ਉਸ ਦਾ ਸਿਰ ਕੁੰਦਨ ਸੋਨਾ ਹੈ, ਉਸ ਦੇ ਵਾਲ ਘੁੰਗਰਾਲੇ ਤੇ ਪਹਾੜੀ ਕਾਂ ਵਾਂਗੂੰ ਕਾਲੇ ਹਨ ।
Song of Solomon 6:9 in Panjabi 9 ਮੇਰੀ ਕਬੂਤਰੀ, ਮੇਰੀ ਨਿਰਮਲ ਅਨੋਖੀ ਹੈ, ਉਹ ਆਪਣੀ ਮਾਂ ਦੀ ਇਕਲੌਤੀ ਲਾਡਲੀ ਅਤੇ ਆਪਣੀ ਜਣਨੀ ਦੀ ਦੁਲਾਰੀ ਹੈ । ਧੀਆਂ ਨੇ ਉਹ ਨੂੰ ਵੇਖ ਕੇ ਧੰਨ ਆਖਿਆ, ਰਾਣੀਆਂ ਤੇ ਸੂਰੀਤਾਂ ਨੇ ਉਹ ਨੂੰ ਵਡਿਆਇਆ ਹੈ ।
Song of Solomon 7:9 in Panjabi 9 ਤੇਰਾ ਮੂੰਹ ਚੰਗੀ ਮਧ ਵਰਗਾ ਹੈ ਜਿਹੜੀ ਮੇਰੇ ਬਾਲਮ ਲਈ ਸਿੱਧੀ ਚੱਲੀ ਜਾਂਦੀ ਹੈ, ਅਤੇ ਸੌਣ ਵਾਲਿਆਂ ਦੇ ਬੁੱਲਾਂ ਉੱਤੇ ਸਰਕ ਜਾਂਦੀ ਹੈ ।
Song of Solomon 8:7 in Panjabi 7 ਬਹੁਤੇ ਪਾਣੀ ਪ੍ਰੇਮ ਨੂੰ ਬੁਝਾ ਨਹੀਂ ਸਕਦੇ, ਨਾ ਹੜ੍ਹ ਉਹ ਨੂੰ ਦੱਬ ਸਕਦੇ ਹਨ । ਜੇ ਕੋਈ ਆਪਣੇ ਘਰ ਦਾ ਸਾਰਾ ਧਨ ਪ੍ਰੇਮ ਦੇ ਬਦਲੇ ਦੇ ਦਿੰਦਾ, ਤਾਂ ਉਹ ਉਸ ਨੂੰ ਅੱਤ ਤੁੱਛ ਜਾਣਦਾ ।
Isaiah 50:6 in Panjabi 6 ਮੈਂ ਆਪਣੀ ਪਿੱਠ ਮਾਰਨ ਵਾਲਿਆਂ ਨੂੰ, ਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਨੂੰ ਦਿੱਤੀਆਂ, ਮੈਂ ਆਪਣਾ ਮੂੰਹ ਸ਼ਰਮਿੰਦਗੀ ਅਤੇ ਥੁੱਕ ਤੋਂ ਨਾ ਲੁਕਾਇਆ ।
Isaiah 52:14 in Panjabi 14 ਜਿਵੇਂ ਬਹੁਤੇ ਤੇਰੇ ਉੱਤੇ ਹੈਰਾਨ ਹੋਏ, - ਕਿਉਂ ਜੋ ਉਹ ਦਾ ਮੂੰਹ ਅਜਿਹਾ ਵਿਗੜਿਆ ਹੋਇਆ ਸੀ ਕਿ ਉਹ ਮਨੁੱਖਾਂ ਵਰਗਾ ਨਹੀਂ ਸੀ ਜਾਪਦਾ ਅਤੇ ਉਹ ਦਾ ਰੂਪ ਵੀ ਆਦਮ-ਵੰਸ਼ੀਆਂ ਵਰਗਾ ਨਹੀਂ ਸੀ !
Isaiah 53:3 in Panjabi 3 ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ ॥
Daniel 8:18 in Panjabi 18 ਜਦ ਉਹ ਮੈਨੂੰ ਆਖਦਾ ਪਿਆ ਸੀ ਤਾਂ ਮੈਂ ਮੂੰਹ ਦੇ ਬਲ ਵੱਡੀ ਨੀਂਦ ਵਿੱਚ ਧਰਤੀ ਉੱਤੇ ਪਿਆ ਸੀ ਤਾਂ ਉਹ ਨੇ ਮੈਨੂੰ ਛੁਹਿਆ ਅਤੇ ਸਿੱਧਾ ਕਰ ਕੇ ਖੜਾ ਕੀਤਾ ।
Zechariah 4:1 in Panjabi 1 ਉਹ ਦੂਤ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਫੇਰ ਮੁੜਿਆ ਅਤੇ ਉਹ ਨੇ ਮੈਨੂੰ ਉਸ ਮਨੁੱਖ ਵਾਂਗੂੰ ਜਗਾਇਆ ਜਿਹੜਾ ਆਪਣੀ ਨੀਂਦ ਤੋਂ ਜਾਗਦਾ ਹੈ ।
Matthew 8:17 in Panjabi 17 ਤਾਂ ਜੋ ਯਸਾਯਾਹ ਨਬੀ ਦਾ ਉਹ ਬਚਨ ਪੂਰਾ ਹੋਵੇ ਕਿ ਉਹ ਨੇ ਆਪ ਸਾਡੀਆਂ ਮਾਂਦਗੀਆਂ ਲੈ ਲਈਆਂ ਅਤੇ ਰੋਗਾਂ ਨੂੰ ਚੁੱਕ ਲਿਆ ।
Matthew 25:4 in Panjabi 4 ਪਰ ਸਮਝਦਾਰਾਂ ਨੇ ਆਪਣੇ ਭਾਂਡਿਆਂ ਵਿੱਚ ਤੇਲ ਆਪਣੀਆਂ ਮਸ਼ਾਲਾਂ ਨਾਲ ਲੈ ਲਿਆ ।
Matthew 25:35 in Panjabi 35 ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ,
Matthew 26:40 in Panjabi 40 ਅਤੇ ਚੇਲਿਆਂ ਦੇ ਕੋਲ ਆ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ਇਹ ਕੀ, ਤੁਸੀਂ ਮੇਰੇ ਨਾਲ ਇੱਕ ਘੜੀ ਵੀ ਨਾ ਜਾਗ ਸਕੇ ?
Mark 1:35 in Panjabi 35 ਉਹ ਵੱਡੇ ਤੜਕੇ ਦਿਨ, ਨਿੱਕਲਣ ਤੋਂ ਬਹੁਤ ਪਹਿਲਾਂ ਉੱਠ ਕੇ ਬਾਹਰ ਨਿੱਕਲਿਆ ਅਤੇ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ ।
Luke 6:12 in Panjabi 12 ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਤੇ ਪਰਮੇਸ਼ੁਰ ਅੱਗੇ ਸਾਰੀ ਰਾਤ ਪ੍ਰਾਰਥਨਾ ਕਰਦਾ ਰਿਹਾ ।
Luke 9:32 in Panjabi 32 ਪਤਰਸ ਅਤੇ ਉਸ ਦੇ ਸਾਥੀ ਨੀਂਦਰ ਨਾਲ ਭਰੇ ਹੋਏ ਸਨ ਅਤੇ ਜਦ ਉਹ ਜਾਗੇ ਤਾਂ ਉਸ ਦੇ ਤੇਜ ਨੂੰ ਅਤੇ ਉਨ੍ਹਾਂ ਦੋਨਾਂ ਜਣਿਆਂ ਨੂੰ ਜਿਹੜੇ ਉਸ ਦੇ ਨਾਲ ਖੜੇ ਸਨ, ਵੇਖਿਆ ।
Luke 22:44 in Panjabi 44 ਅਤੇ ਉਹ ਮਹਾਂ ਕਸ਼ਟ ਵਿੱਚ ਪੈ ਕੇ ਤਨ-ਮਨ ਨਾਲ ਪ੍ਰਾਰਥਨਾ ਕਰਨ ਲੱਗਾ ਅਤੇ ਉਸ ਦਾ ਪਸੀਨਾ ਲਹੂ ਦੀਆਂ ਬੂੰਦਾਂ ਵਾਂਗੂੰ ਹੇਠਾਂ ਡਿੱਗਦਾ ਸੀ ।
John 10:4 in Panjabi 4 ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦੇ ਮਗਰ ਜਾਂਦੀਆਂ ਹਨ; ਕਿਉਂਕਿ ਉਹ ਉਸ ਦੀ ਅਵਾਜ਼ ਨੂੰ ਪਛਾਣਦੀਆਂ ਹਨ ।
2 Corinthians 5:14 in Panjabi 14 ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ ।
Galatians 2:20 in Panjabi 20 ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ ।
Ephesians 5:14 in Panjabi 14 ਇਸ ਲਈ ਉਹ ਆਖਦਾ ਹੈ, ਹੇ ਸੌਣ ਵਾਲਿਆ, ਜਾਗ ਅਤੇ ਮੁਰਦਿਆਂ ਵਿੱਚੋਂ ਜੀ ਉੱਠ ! ਤਾਂ ਮਸੀਹ ਦਾ ਚਾਨਣ ਤੇਰੇ ਉੱਤੇ ਚਮਕੇਗਾ ।
Revelation 3:4 in Panjabi 4 ਪਰ ਤੇਰੇ ਕੋਲ ਸਾਰਦੀਸ ਵਿੱਚ ਥੋੜ੍ਹੇ ਜਣੇ ਹਨ ਜਿਨ੍ਹਾਂ ਆਪਣੇ ਬਸਤਰ ਨੂੰ ਦਾਗ ਨਹੀਂ ਲੱਗਣ ਦਿੱਤਾ ਅਤੇ ਉਹ ਉੱਜਲੇ ਬਸਤਰ ਪਹਿਨੇ ਮੇਰੇ ਨਾਲ ਫਿਰਨਗੇ, ਕਿਉਂਕਿ ਉਹ ਇਸ ਦੇ ਯੋਗ ਹਨ ।
Revelation 3:20 in Panjabi 20 ਵੇਖ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ । ਜੇ ਕੋਈ ਮੇਰੀ ਅਵਾਜ਼ ਸੁਣੇ ਅਤੇ ਦਰਵਾਜ਼ਾ ਖੋਲ੍ਹ ਦੇਵੇ, ਤਾਂ ਮੈਂ ਉਹ ਦੇ ਕੋਲ ਅੰਦਰ ਜਾਂਵਾਂਗਾ ਅਤੇ ਉਹ ਦੇ ਨਾਲ ਭੋਜਨ ਖਾਵਾਂਗਾ ਅਤੇ ਉਹ ਮੇਰੇ ਨਾਲ ਖਾਵੇਗਾ ।
Revelation 14:4 in Panjabi 4 ਇਹ ਉਹ ਹਨ ਜਿਹੜੇ ਔਰਤਾਂ ਦੇ ਨਾਲ ਭ੍ਰਿਸ਼ਟ ਨਹੀਂ ਹੋਏ ਕਿਉਂਕਿ ਇਹ ਕੁਆਰੇ ਹਨ । ਇਹ ਉਹ ਹਨ ਕਿ ਜਿੱਥੇ ਵੀ ਲੇਲਾ ਜਾਂਦਾ ਹੈ ਉਹ ਉਸ ਦੇ ਮਗਰ ਮਗਰ ਤੁਰਦੇ ਹਨ । ਇਹ ਪਰਮੇਸ਼ੁਰ ਅਤੇ ਲੇਲੇ ਦੇ ਲਈ ਪਹਿਲਾ ਫਲ ਹੋਣ ਨੂੰ ਮਨੁੱਖਾਂ ਵਿੱਚੋਂ ਮੁੱਲ ਲਏ ਗਏ ਸਨ ।