Song of Solomon 5:6 in Panjabi 6 ਮੈਂ ਆਪਣੇ ਬਾਲਮ ਲਈ ਖੋਲ੍ਹਿਆ ਪਰ ਮੇਰਾ ਬਾਲਮ ਮੁੜ ਕੇ ਚਲਾ ਗਿਆ ਸੀ, ਮੇਰਾ ਦਿਲ ਘਬਰਾ ਗਿਆ ਜਦ ਉਹ ਬੋਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਲੱਭਾ ਨਾ, ਮੈਂ ਉਹ ਨੂੰ ਪੁਕਾਰਿਆ ਪਰ ਉਸ ਮੈਨੂੰ ਉੱਤਰ ਨਾ ਦਿੱਤਾ ।
Other Translations King James Version (KJV) I opened to my beloved; but my beloved had withdrawn himself, and was gone: my soul failed when he spake: I sought him, but I could not find him; I called him, but he gave me no answer.
American Standard Version (ASV) I opened to my beloved; But my beloved had withdrawn himself, `and' was gone. My soul had failed me when he spake: I sought him, but I could not find him; I called him, but he gave me no answer.
Bible in Basic English (BBE) I made the door open to my loved one; but my loved one had taken himself away, and was gone, my soul was feeble when his back was turned on me; I went after him, but I did not come near him; I said his name, but he gave me no answer.
Darby English Bible (DBY) I opened to my beloved; But my beloved had withdrawn himself; he was gone: My soul went forth when he spoke. I sought him, but I found him not; I called him, but he gave me no answer.
World English Bible (WEB) I opened to my beloved; But my beloved left; gone away. My heart went out when he spoke. I looked for him, but I didn't find him. I called him, but he didn't answer.
Young's Literal Translation (YLT) I opened to my beloved, But my beloved withdrew -- he passed on, My soul went forth when he spake, I sought him, and found him not. I called him, and he answered me not.
Cross Reference Genesis 42:28 in Panjabi 28 ਉਸ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੀ ਚਾਂਦੀ ਮੋੜ ਦਿੱਤੀ ਗਈ ਹੈ ਅਤੇ ਵੇਖੋ ਉਹ ਮੇਰੇ ਬੋਰੇ ਵਿੱਚ ਹੀ ਹੈ । ਤਦ ਉਨ੍ਹਾਂ ਦੇ ਦਿਲ ਬੈਠ ਗਏ ਅਤੇ ਕੰਬਦੇ ਹੋਏ ਇੱਕ ਦੂਜੇ ਨੂੰ ਆਖਣ ਲੱਗੇ, ਇਹ ਕੀ ਹੈ ਜੋ ਪਰਮੇਸ਼ੁਰ ਨੇ ਸਾਡੇ ਨਾਲ ਕੀਤਾ ਹੈ ?
1 Samuel 28:6 in Panjabi 6 ਅਤੇ ਜਿਸ ਵੇਲੇ ਸ਼ਾਊਲ ਨੇ ਯਹੋਵਾਹ ਕੋਲੋਂ ਸਲਾਹ ਪੁੱਛੀ ਤਾਂ ਯਹੋਵਾਹ ਨੇ ਉਹ ਨੂੰ ਨਾ ਸੁਫਨਿਆਂ ਦੇ ਨਾ ਊਰੀਮ ਦੇ ਅਤੇ ਨਾ ਨਬੀਆਂ ਦੇ ਰਾਹੀਂ ਕੁਝ ਉੱਤਰ ਦਿੱਤਾ ।
2 Samuel 16:10 in Panjabi 10 ਰਾਜਾ ਨੇ ਆਖਿਆ, ਹੇ ਸਰੂਯਾਹ ਦੇ ਪੁੱਤਰੋਂ, ਤੁਹਾਡੇ ਨਾਲ ਮੇਰਾ ਕੀ ਕੰਮ ਹੈ ? ਉਹ ਨੂੰ ਸਰਾਪ ਦੇਣ ਦਿਓ, ਕਿਉਂ ਜੋ ਯਹੋਵਾਹ ਨੇ ਉਹ ਨੂੰ ਆਖਿਆ ਹੈ ਕਿ ਦਾਊਦ ਨੂੰ ਸਰਾਪ ਦੇ । ਫਿਰ ਕੌਣ ਆਖ ਸਕਦਾ ਹੈ ਕਿ ਤੂੰ ਅਜਿਹਾ ਕਿਉਂ ਕੀਤਾ ?
Psalm 22:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਅਬਲੇਰਸ਼ਰ ਦੇ ਰਾਗ ਵਿੱਚ ਦਾਊਦ ਦਾ ਭਜਨ ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ ? ਅਤੇ ਮੇਰੇ ਬਚਾਉਣ ਤੋਂ ਅਤੇ ਮੇਰੀਆਂ ਭੁੱਬਾਂ ਦੇ ਸ਼ਬਦਾਂ ਤੋਂ ਕਿਉਂ ਦੂਰ ਰਹਿੰਦਾ ਹੈ ?
Psalm 28:1 in Panjabi 1 ਦਾਊਦ ਦਾ ਭਜਨ ਹੇ ਯਹੋਵਾਹ, ਮੈਂ ਤੈਂਨੂੰ ਪੁਕਾਰਾਂਗਾ, ਹੇ ਮੇਰੀ ਚੱਟਾਨ, ਮੇਰੇ ਨਾਲ ਚੁੱਪ ਨਾ ਰਹਿ, ਅਜਿਹਾ ਨਾ ਹੋਵੇ ਜੋ ਤੂੰ ਮੇਰੇ ਤੋਂ ਚੁੱਪ ਵੱਟ ਲਵੇਂ ਤਾਂ ਮੈਂ ਉਨ੍ਹਾਂ ਵਰਗਾ ਹੋ ਜਾਂਵਾਂ ਜਿਹੜੇ ਕਬਰ ਵਿੱਚ ਉਤਰਦੇ ਹਨ ।
Psalm 30:7 in Panjabi 7 ਹੇ ਯਹੋਵਾਹ, ਤੂੰ ਆਪਣੀ ਕਿਰਪਾ ਦੇ ਨਾਲ ਮੇਰੇ ਪਹਾੜ ਨੂੰ ਸਥਿਰ ਰੱਖਿਆ, ਤੂੰ ਆਪਣਾ ਮੁਖ ਲੁਕਾਇਆ, ਮੈਂ ਘਬਰਾਇਆ ।
Psalm 69:3 in Panjabi 3 ਮੈਂ ਪੁਕਾਰਦਾ ਪੁਕਾਰਦਾ ਥੱਕ ਗਿਆ, ਮੇਰਾ ਸੰਘ ਬਹਿ ਗਿਆ, ਆਪਣੇ ਪਰਮੇਸ਼ੁਰ ਨੂੰ ਉਡੀਕਦਿਆਂ ਉਡੀਕਦਿਆਂ ਮੇਰੀਆਂ ਅੱਖੀਆਂ ਰਹਿ ਗਈਆਂ !
Psalm 77:3 in Panjabi 3 ਮੈਂ ਪਰਮੇਸ਼ੁਰ ਨੂੰ ਚੇਤੇ ਕਰਦਾ ਹਾਂ ਅਤੇ ਮੈਂ ਵਿਆਕੁਲ ਹੋ ਜਾਂਦਾ ਹਾਂ, ਮੈਂ ਧਿਆਨ ਦਿੰਦਾ ਹਾਂ ਅਤੇ ਮੇਰਾ ਆਤਮਾ ਹੁੱਸ ਜਾਂਦਾ ਹੈ । ਸਲਹ ।
Psalm 80:4 in Panjabi 4 ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਤੂੰ ਕਦ ਤਾਈਂ ਆਪਣੀ ਪਰਜਾ ਦੀ ਪ੍ਰਾਰਥਨਾ ਉੱਤੇ ਆਪਣਾ ਕਹਿਰ ਰੂਪੀ ਧੂੰਆਂ ਕਰਦਾ ਰਹੇਂਗਾ ?
Psalm 88:9 in Panjabi 9 ਮੇਰੀਆਂ ਅੱਖਾਂ ਦੁੱਖ ਨਾਲ ਅੰਬ ਗਈਆਂ ਹਨ, ਹੇ ਯਹੋਵਾਹ, ਮੈਂ ਨਿੱਤ ਤੈਨੂੰ ਪੁਕਾਰਿਆ ਹੈ, ਮੈਂ ਆਪਣੇ ਹੱਥ ਤੇਰੀ ਵੱਲ ਅੱਡੇ ਹੋਏ ਹਨ ।
Proverbs 1:28 in Panjabi 28 ਉਸ ਵੇਲੇ ਉਹ ਮੇਰੀਆਂ ਦੁਹਾਈਆਂ ਦੇਣਗੇ, ਪਰ ਮੈਂ ਉੱਤਰ ਨਹੀਂ ਦਿਆਂਗੀ, ਉਹ ਮਨ ਲਾ ਕੇ ਮੈਨੂੰ ਭਾਲਣਗੇ, ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ,
Song of Solomon 3:1 in Panjabi 1 ਰਾਤ ਨੂੰ ਮੈਂ ਆਪਣੇ ਪਲੰਗ ਉੱਤੇ, ਆਪਣੇ ਪ੍ਰਾਣ ਪਿਆਰੇ ਨੂੰ ਭਾਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਨਹੀਂ ਮਿਲਿਆ ।
Song of Solomon 5:2 in Panjabi 2 ਮੈਂ ਸੁੱਤੀ ਹੋਈ ਸੀ ਪਰ ਮੇਰਾ ਮਨ ਜਾਗਦਾ ਸੀ, ਇਹ ਮੇਰੇ ਬਾਲਮ ਦੀ ਅਵਾਜ਼ ਹੈ ਜਿਹੜਾ ਖੜਕਾਉਂਦਾ ਹੈ, “ਹੇ ਮੇਰੀ ਪਿਆਰੀ, ਮੇਰੀ ਪ੍ਰੀਤਮਾ, ਮੇਰੀ ਕਬੂਤਰੀ, ਮੇਰੀ ਨਿਰਮਲ, ਮੇਰੇ ਲਈ ਬੂਹਾ ਖੋਲ੍ਹ ! ਮੇਰਾ ਸਿਰ ਤ੍ਰੇਲ ਨਾਲ ਭਰਿਆ ਹੋਇਆ ਹੈ, ਮੇਰੀਆਂ ਲਟਾਂ ਰਾਤ ਦੀਆਂ ਬੂੰਦਾਂ ਨਾਲ ਭਿੱਜੀਆਂ ਹੋਈਆਂ ਹਨ ।
Song of Solomon 5:4 in Panjabi 4 ਮੇਰੇ ਬਾਲਮ ਨੇ ਛੇਕ ਦੇ ਵਿੱਚੋਂ ਦੀ ਹੱਥ ਪਾਇਆ, ਮੇਰਾ ਦਿਲ ਉਹ ਦੇ ਕਾਰਨ ਉੱਛਲ ਪਿਆ !
Song of Solomon 6:1 in Panjabi 1 ਹੇ ਇਸਤਰੀਆਂ ਵਿੱਚੋਂ ਰੂਪਵੰਤ, ਤੇਰਾ ਬਾਲਮ ਕਿੱਥੇ ਗਿਆ ਹੈ ? ਤੇਰਾ ਬਾਲਮ ਕਿੱਧਰ ਚਲਾ ਗਿਆ ਤਾਂ ਜੋ ਅਸੀਂ ਤੇਰੇ ਨਾਲ ਉਹ ਨੂੰ ਭਾਲੀਏ ?
Isaiah 8:17 in Panjabi 17 ਅਤੇ ਮੈਂ ਯਹੋਵਾਹ ਲਈ ਠਹਿਰਾਂਗਾ, ਜਿਸ ਨੇ ਯਾਕੂਬ ਦੇ ਘਰਾਣੇ ਤੋਂ ਆਪਣਾ ਮੂੰਹ ਲੁਕਾ ਲਿਆ ਹੈ ਅਤੇ ਮੈਂ ਉਸੇ ਨੂੰ ਉਡੀਕਾਂਗਾ ।
Isaiah 12:1 in Panjabi 1 ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੀ ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ ।
Isaiah 50:2 in Panjabi 2 ਜਦ ਮੈਂ ਆਇਆ, ਤਾਂ ਉੱਥੇ ਕਿਉਂ ਕੋਈ ਮਨੁੱਖ ਨਹੀਂ ਸੀ ? ਜਦ ਮੈਂ ਪੁਕਾਰਿਆ ਤਾਂ ਕਿਉਂ ਕੋਈ ਉੱਤਰ ਦੇਣ ਵਾਲਾ ਨਹੀਂ ਸੀ ? ਭਲਾ, ਮੇਰਾ ਹੱਥ ਐਨਾ ਛੋਟਾ ਹੋ ਗਿਆ ਜੋ ਛੁਟਕਾਰਾ ਦੇਣ ਦੇ ਯੋਗ ਨਾ ਰਿਹਾ, ਜਾਂ ਛੁਡਾਉਣ ਦੀ ਮੇਰੀ ਕੋਈ ਸਮਰਥ ਨਹੀਂ ਰਹੀ ? ਵੇਖੋ, ਮੈਂ ਆਪਣੀ ਘੁਰਕੀ ਨਾਲ ਸਮੁੰਦਰ ਨੂੰ ਸੁਕਾ ਦਿੰਦਾ, ਅਤੇ ਮੈਂ ਨਦੀਆਂ ਨੂੰ ਉਜਾੜ ਬਣਾ ਦਿੰਦਾ ਹਾਂ, ਉਨ੍ਹਾਂ ਦੀਆਂ ਮੱਛੀਆਂ ਪਾਣੀ ਨਾ ਹੋਣ ਕਰਕੇ ਬੁਸ ਜਾਂਦੀਆਂ ਹਨ, ਉਹ ਤਿਹਾਈਆਂ ਮਰ ਜਾਂਦੀਆਂ ਹਨ ।
Isaiah 54:6 in Panjabi 6 ਯਹੋਵਾਹ ਨੇ ਤਾਂ ਤੈਨੂੰ ਤਿਆਗੀ ਹੋਈ ਅਤੇ ਆਤਮਾ ਵਿੱਚ ਸੋਗਣ ਇਸਤਰੀ ਵਾਂਗੂੰ ਬੁਲਾਇਆ, ਜੁਆਨੀ ਦੀ ਪਤਨੀ ਵਾਂਗੂੰ ਜਦ ਉਹ ਛੱਡੀ ਜਾਂਦੀ, ਤੇਰਾ ਪਰਮੇਸ਼ੁਰ ਆਖਦਾ ਹੈ ।
Isaiah 57:16 in Panjabi 16 ਮੈਂ ਸਦਾ ਤੱਕ ਨਾ ਝਗੜਾਂਗਾ, ਨਾ ਹਮੇਸ਼ਾ ਕ੍ਰੋਧਵਾਨ ਰਹਾਂਗਾ, ਨਹੀਂ ਤਾਂ ਉਨ੍ਹਾਂ ਦਾ ਆਤਮਾ ਮੇਰੇ ਕਾਰਨ ਨਢਾਲ ਹੋ ਜਾਵੇਗਾ, ਉਹ ਹੀ ਮਨੁੱਖ ਜਿਨ੍ਹਾਂ ਨੂੰ ਮੈਂ ਬਣਾਇਆ ।
Isaiah 58:2 in Panjabi 2 ਉਹ ਨਿੱਤ ਦਿਹਾੜੇ ਮੈਨੂੰ ਭਾਲਦੇ ਹਨ, ਅਤੇ ਮੇਰੇ ਰਾਹ ਜਾਣਨ ਦੀ ਅਜਿਹੀ ਇੱਛਾ ਰੱਖਦੇ ਹਨ ਜਾਣੋ ਉਹ ਅਜਿਹੀ ਧਰਮੀ ਕੌਮ ਹਨ, ਜਿਸ ਨੇ ਧਰਮ ਕਮਾਇਆ, ਅਤੇ ਆਪਣੇ ਪਰਮੇਸ਼ੁਰ ਦੇ ਹੁਕਮਨਾਮੇ ਨੂੰ ਨਹੀਂ ਤਿਆਗਿਆ, ਉਹ ਧਰਮ ਦੇ ਨਿਯਮ ਮੇਰੇ ਤੋਂ ਪੁੱਛਦੇ ਹਨ, ਉਹ ਪਰਮੇਸ਼ੁਰ ਦੇ ਨੇੜੇ ਆਉਣ ਵਿੱਚ ਖੁਸ਼ ਹੁੰਦੇ ਹਨ ।
Lamentations 3:8 in Panjabi 8 ਹਾਂ, ਜਦ ਮੈਂ ਦੁਹਾਈ ਦਿੰਦਾ ਅਤੇ ਚਿੱਲਾਉਂਦਾ ਹਾਂ, ਉਹ ਮੇਰੀ ਪ੍ਰਾਰਥਨਾ ਨਹੀਂ ਸੁਣਦਾ ।
Hosea 5:6 in Panjabi 6 ਉਹ ਆਪਣੇ ਇੱਜੜਾਂ ਅਤੇ ਵੱਗਾਂ ਨਾਲ ਯਹੋਵਾਹ ਨੂੰ ਭਾਲਣ ਲਈ ਨਿੱਕਲਣਗੇ, ਪਰ ਉਹ ਉਹਨਾਂ ਨੂੰ ਨਾ ਲੱਭਣਗੇ, ਉਹ ਉਹਨਾਂ ਤੋਂ ਦੂਰ ਹੋ ਗਿਆ ਹੈ ।
Hosea 5:15 in Panjabi 15 ਮੈਂ ਚਲਾ ਜਾਂਵਾਂਗਾ ਅਤੇ ਆਪਣੇ ਸਥਾਨ ਨੂੰ ਮੁੜਾਂਗਾ, ਜਦ ਤੱਕ ਉਹ ਆਪਣੇ ਦੋਸ਼ ਨਾ ਮੰਨ ਲੈਣ, ਅਤੇ ਮੇਰੇ ਦਰਸ਼ਨ ਦੇ ਖੋਜੀ ਨਾ ਹੋਣ । ਉਹ ਆਪਣੇ ਕਸ਼ਟ ਵਿੱਚ ਮੈਨੂੰ ਧਿਆਨ ਨਾਲ ਭਾਲਣਗੇ ।
Zechariah 7:13 in Panjabi 13 ਤਦ ਜਿਵੇਂ ਉਹ ਨੇ ਪੁਕਾਰਿਆ ਅਤੇ ਉਹਨਾਂ ਨੇ ਨਾ ਸੁਣਿਆ, ਉਸੇ ਤਰ੍ਹਾਂ ਹੀ ਉਹ ਪੁਕਾਰਨਗੇ ਅਤੇ ਮੈਂ ਨਾ ਸੁਣਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ।
Matthew 15:22 in Panjabi 22 ਅਤੇ ਵੇਖੋ ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ-ਉੱਚੀ ਕਹਿਣ ਲੱਗੀ, ਕਿ ਹੇ ਪ੍ਰਭੂ ਦਾਊਦ ਦੇ ਪੁੱਤਰ ਮੇਰੇ ਉੱਤੇ ਦਯਾ ਕਰੋ ! ਮੇਰੀ ਧੀ ਦਾ ਬੁਰੀ ਆਤਮਾ ਨੇ ਬਹੁਤ ਬੁਰਾ ਹਾਲ ਕੀਤਾ ਹੈ ।
Matthew 26:75 in Panjabi 75 ਤਦੋਂ ਪਤਰਸ ਨੂੰ ਉਹ ਗੱਲ ਯਾਦ ਆਈ ਜਿਹੜੀ ਯਿਸੂ ਨੇ ਆਖੀ ਸੀ ਕਿ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ ।
Mark 14:72 in Panjabi 72 ਅਤੇ ਝੱਟ ਦੂਜੀ ਵਾਰ ਮੁਰਗੇ ਨੇ ਬਾਂਗ ਦਿੱਤੀ ਅਤੇ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਉਹ ਨੂੰ ਆਖੀ ਸੀ ਜੋ ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ਅਤੇ ਉਹ ਉਸ ਗੱਲ ਨੂੰ ਸੋਚ ਕੇ ਰੋਣ ਲੱਗਾ ।
Luke 22:61 in Panjabi 61 ਤਦ ਪ੍ਰਭੂ ਨੇ ਮੁੜ ਕੇ ਪਤਰਸ ਵੱਲ ਨਿਗਾਹ ਕੀਤੀ । ਤਦੋਂ ਪਤਰਸ ਨੂੰ ਪ੍ਰਭੂ ਦੀ ਗੱਲ ਯਾਦ ਆਈ ਜੋ ਉਸ ਨੇ ਉਹ ਨੂੰ ਆਖੀ ਸੀ, ਕਿ ਅੱਜ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ ।
Revelation 3:19 in Panjabi 19 ਮੈਂ ਜਿੰਨਿਆਂ ਨਾਲ ਪਿਆਰ ਕਰਦਾ ਹਾਂ, ਉਹਨਾਂ ਨੂੰ ਝਿੜਕਦਾ ਅਤੇ ਤਾੜਦਾ ਹਾਂ ਇਸ ਕਾਰਨ ਤੂੰ ਉੱਦਮੀ ਬਣ ਅਤੇ ਤੋਬਾ ਕਰ ।