Song of Solomon 7:4 in Panjabi 4 ਤੇਰੀ ਗਰਦਨ ਹਾਥੀ ਦੰਦ ਦੇ ਬੁਰਜ਼ ਵਾਂਗੂੰ ਹੈ, ਤੇਰੀਆਂ ਅੱਖਾਂ ਹਸ਼ਬੋਨ ਦੇ ਸਰੋਵਰ ਹਨ, ਜੋ ਬਥ-ਰੱਬੀਮ ਦੇ ਫਾਟਕ ਉੱਤੇ ਹੈ । ਤੇਰਾ ਨੱਕ ਲਬਾਨੋਨ ਦੇ ਬੁਰਜ਼ ਵਰਗਾ ਹੈ, ਜਿਸ ਦਾ ਮੁਖ ਦੰਮਿਸਕ ਵੱਲ ਹੈ ।
Other Translations King James Version (KJV) Thy neck is as a tower of ivory; thine eyes like the fishpools in Heshbon, by the gate of Bathrabbim: thy nose is as the tower of Lebanon which looketh toward Damascus.
American Standard Version (ASV) Thy neck is like the tower of ivory; Thine eyes `as' the pools in Heshbon, By the gate of Bath-rabbim; Thy nose is like the tower of Lebanon Which looketh toward Damascus.
Bible in Basic English (BBE) Your neck is as a tower of ivory; your eyes like the waters in Heshbon, by the doorway of Bath-rabbim; your nose is as the tower on Lebanon looking over Damascus:
Darby English Bible (DBY) Thy neck is as a tower of ivory; Thine eyes, [like] the pools in Heshbon, By the gate of Bath-rabbim; Thy nose like the tower of Lebanon, Which looketh toward Damascus;
World English Bible (WEB) Your neck is like an ivory tower. Your eyes are like the pools in Heshbon by the gate of Bath-rabbim; Your nose is like the tower of Lebanon which looks toward Damascus.
Young's Literal Translation (YLT) Thy neck as a tower of the ivory, Thine eyes pools in Heshbon, near the gate of Bath-Rabbim, Thy face as a tower of Lebanon looking to Damascus,
Cross Reference Genesis 15:2 in Panjabi 2 ਅਬਰਾਮ ਨੇ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਮੈਨੂੰ ਕੀ ਦੇਵੇਂਗਾ ? ਕਿਉਂ ਜੋ ਮੈਂ ਬੇ-ਔਲਾਦ ਜਾਂਦਾ ਹਾਂ ਅਤੇ ਮੇਰੇ ਘਰ ਦਾ ਵਾਰਿਸ ਇਹ ਦਮਿਸ਼ਕੀ ਅਲੀਅਜ਼ਰ ਹੈ ।
Numbers 21:25 in Panjabi 25 ਅਤੇ ਇਸਰਾਏਲ ਨੇ ਇਹ ਸਾਰੇ ਸ਼ਹਿਰ ਜਿੱਤ ਲਏ ਅਤੇ ਇਸਰਾਏਲ ਹਸ਼ਬੋਨ ਵਿੱਚ ਅਮੋਰੀਆਂ ਦੇ ਸਾਰੇ ਸ਼ਹਿਰਾਂ ਅਤੇ ਉਸ ਦੇ ਸਾਰੇ ਪਿੰਡਾਂ ਵਿੱਚ ਵੱਸ ਗਿਆ ।
2 Samuel 8:6 in Panjabi 6 ਤਦ ਦਾਊਦ ਨੇ ਦੰਮਿਸਕੀ ਅਰਾਮੀਆਂ ਦੇ ਵਿਚਕਾਰ ਚੌਂਕੀਆਂ ਬੈਠਾ ਦਿੱਤੀਆਂ, ਸੋ ਅਰਾਮੀ ਵੀ ਦਾਊਦ ਦੇ ਸੇਵਕ ਬਣੇ ਅਤੇ ਭੇਂਟ ਲਿਆਏ । ਜਿੱਥੇ ਵੀ ਦਾਊਦ ਜਾਂਦਾ ਸੀ, ਯਹੋਵਾਹ ਉਹ ਨੂੰ ਜਿੱਤ ਬਖਸ਼ਦਾ ਸੀ ।
1 Kings 7:2 in Panjabi 2 ਉਸ ਨੇ “ਲਬਾਨੋਨ ਬਣ ਦੀ ਲੱਕੜ ਨਾਲ ਮਹਿਲ” ਬਣਾਇਆ ਜਿਹ ਦੀ ਲੰਬਾਈ ਸੌ ਹੱਥ, ਚੁੜਾਈ ਪੰਜਾਹ ਹੱਥ ਅਤੇ ਉਚਾਈ ਤੀਹ ਹੱਥ ਦੀ ਸੀ ਅਤੇ ਉਹ ਦਿਆਰ ਦੇ ਥੰਮਾਂ ਦੀਆਂ ਚਾਰ ਕਤਾਰਾਂ ਉੱਤੇ ਸੀ ਅਤੇ ਥੰਮਾਂ ਦੇ ਉੱਤੇ ਦਿਆਰ ਦੇ ਸ਼ਤੀਰ ਸਨ ।
1 Kings 9:19 in Panjabi 19 ਨਾਲੇ ਸੁਲੇਮਾਨ ਦੇ ਸਾਰੇ ਭੰਡਾਰ ਦੇ ਸ਼ਹਿਰ ਤੇ ਰਥਾਂ ਲਈ ਸ਼ਹਿਰ ਤੇ ਸਵਾਰਾਂ ਦੇ ਸ਼ਹਿਰ ਅਤੇ ਜੋ ਕੁਝ ਸੁਲੇਮਾਨ ਆਪਣੀ ਖੁਸ਼ੀ ਲਈ ਯਰੂਸ਼ਲਮ ਵਿੱਚ ਤੇ ਲਬਾਨੋਨ ਵਿੱਚ ਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਬਣਾਉਣੇ ਚਾਹੁੰਦਾ ਸੀ ।
1 Kings 10:18 in Panjabi 18 ਪਾਤਸ਼ਾਹ ਨੇ ਹਾਥੀ ਦੰਦ ਦੀ ਇੱਕ ਵੱਡੀ ਰਾਜ ਗੱਦੀ ਬਣਾਈ ਅਤੇ ਉਹ ਦੇ ਉੱਤੇ ਕੁੰਦਨ ਸੋਨਾ ਚੜ੍ਹਾਇਆ ।
1 Kings 10:22 in Panjabi 22 ਕਿਉਂ ਜੋ ਪਾਤਸ਼ਾਹ ਦਾ ਸਮੁੰਦਰ ਦੇ ਉੱਤੇ ਇੱਕ ਤਰਸ਼ੀਸ਼ੀ ਬੇੜਾ ਹੀਰਾਮ ਦੇ ਬੇੜੇ ਦੇ ਨਾਲ ਸੀ । ਤਿੰਨ ਸਾਲ ਵਿੱਚ ਇੱਕ ਵਾਰ ਇਹ ਤਰਸ਼ੀਸ਼ੀ ਬੇੜਾ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਤੇ ਮੋਰ ਲੱਦ ਕੇ ਲਿਆਉਂਦਾ ਹੁੰਦਾ ਸੀ ।
1 Kings 22:39 in Panjabi 39 ਅਹਾਬ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਸਨੇ ਕੀਤਾ ਅਤੇ ਉਹ ਹਾਥੀ ਦੰਦ ਦਾ ਘਰ ਜੋ ਉਸ ਨੇ ਬਣਾਇਆ ਅਤੇ ਉਹ ਸਾਰੇ ਸ਼ਹਿਰ ਜੋ ਉਸ ਨੇ ਉਸਾਰੇ ਕੀ ਉਹ ਸਭ ਇਸਰਾਏਲ ਦਿਆਂ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਗਏ ?
2 Chronicles 8:6 in Panjabi 6 ਨਾਲੇ ਬਆਲਾਥ ਅਤੇ ਭੰਡਾਰ ਦੇ ਸਾਰੇ ਸ਼ਹਿਰ ਜਿਹੜੇ ਸੁਲੇਮਾਨ ਦੇ ਸਨ ਅਤੇ ਰਥਾਂ ਦੇ ਸਾਰੇ ਸ਼ਹਿਰ ਅਤੇ ਸਵਾਰਾਂ ਦੇ ਸ਼ਹਿਰ ਨਾਲੇ ਜੋ ਕੁਝ ਸੁਲੇਮਾਨ ਯਰੂਸ਼ਲਮ ਅਤੇ ਲਬਾਨੋਨ ਅਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਆਪਣੀ ਖੁਸ਼ੀ ਨਾਲ ਬਣਾਉਣਾ ਚਾਹੁੰਦਾ ਸੀ ।
Psalm 45:8 in Panjabi 8 ਤੇਰੇ ਸਾਰੇ ਬਸਤਰ ਤੋਂ ਮੁਰ, ਅਗਰ ਅਤੇ ਤੇਜ ਪੱਤਰ ਦੀ ਖੁਸ਼ਬੂ ਆਉਂਦੀ ਹੈ, ਹਾਥੀ ਦੰਦ ਦੇ ਮਹਿਲਾਂ ਵਿੱਚੋਂ ਤਾਰ ਵਾਲੇ ਵਾਜਿਆਂ ਨੇ ਤੈਨੂੰ ਅਨੰਦ ਕੀਤਾ ਹੈ ।
Psalm 144:12 in Panjabi 12 ਸਾਡੇ ਪੁੱਤਰ ਆਪਣੀ ਜਵਾਨੀ ਵਿੱਚ ਬੂਟਿਆਂ ਵਾਂਗੂੰ ਵਧਣ, ਅਤੇ ਸਾਡੀਆਂ ਧੀਆਂ ਖੂੰਜੇ ਦੇ ਪੱਥਰਾਂ ਦੀ ਨਿਆਈਂ ਹੋਣ, ਜਿਹੜੇ ਮਹਿਲ ਲਈ ਘੜੇ ਹੋਣ ।
Song of Solomon 1:10 in Panjabi 10 ਤੇਰੀਆਂ ਗੱਲ੍ਹਾਂ ਬਾਲ਼ੀਆਂ ਨਾਲ ਸੋਹਣੀਆਂ ਹਨ, ਤੇਰੀ ਗਰਦਨ ਮੋਤੀਆਂ ਦੀ ਮਾਲਾ ਨਾਲ ।
Song of Solomon 4:1 in Panjabi 1 ਵੇਖ, ਹੇ ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈ ! ਵੇਖ, ਤੂੰ ਰੂਪਵੰਤ ਹੈ, ਤੇਰੀਆਂ ਅੱਖਾਂ ਤੇਰੇ ਘੁੰਡ ਦੇ ਹੇਠ ਕਬੂਤਰੀ ਵਰਗੀਆਂ ਹਨ, ਤੇਰੇ ਵਾਲ ਉਨ੍ਹਾਂ ਬੱਕਰੀਆਂ ਦੇ ਝੁੰਡ ਵਾਂਗੂੰ ਹਨ, ਜਿਹੜੀਆਂ ਗਿਲਆਦ ਪਹਾੜ ਦੇ ਹੇਠਾਂ ਬੈਠੀਆਂ ਹਨ ।
Song of Solomon 4:4 in Panjabi 4 ਤੇਰੀ ਗਰਦਨ ਦਾਊਦ ਦੇ ਬੁਰਜ ਵਾਂਗੂੰ ਹੈ, ਜਿਹੜਾ ਸ਼ਸਤਰ-ਖਾਨੇ ਲਈ ਬਣਾਇਆ ਗਿਆ ਹੈ, ਜਿਸ ਦੇ ਉੱਤੇ ਹਜ਼ਾਰ ਢਾਲਾਂ ਲਟਕਾਈਆਂ ਹੋਈਆਂ ਹਨ, ਉਹ ਸਾਰੀਆਂ ਸੂਰਮਿਆਂ ਦੀਆਂ ਢਾਲਾਂ ਹਨ ।
Song of Solomon 4:8 in Panjabi 8 ਹੇ ਮੇਰੀ ਵਹੁਟੀਏ, ਤੂੰ ਲਬਾਨੋਨ ਤੋਂ ਮੇਰੇ ਸੰਗ ਆ, ਲਬਾਨੋਨ ਤੋਂ ਮੇਰੇ ਸੰਗ ਆ, ਤੂੰ ਅਮਾਨਾਹ ਦੀ ਚੋਟੀ ਤੋਂ, ਸ਼ਨੀਰ ਤੇ ਹਰਮੋਨ ਦੀ ਚੋਟੀ ਤੋਂ, ਸ਼ੇਰਾਂ ਦਿਆਂ ਘੁਰਨਿਆਂ ਤੋਂ, ਚੀਤਿਆਂ ਦੇ ਪਹਾੜਾਂ ਤੋਂ ਚੱਲੀ ਆ ।
Song of Solomon 5:14 in Panjabi 14 ਉਸ ਦੇ ਹੱਥ ਸੋਨੇ ਦੀਆਂ ਛੜਾਂ ਵਰਗੇ ਹਨ ਜਿਨ੍ਹਾਂ ਦੇ ਉੱਤੇ ਪੁਖਰਾਜ ਜੜੇ ਹੋਣ । ਉਸ ਦਾ ਸਰੀਰ ਹਾਥੀ ਦੇ ਦੰਦ ਦੀ ਬਣਤ ਦਾ ਹੈ, ਜਿਸ ਦੇ ਉੱਤੇ ਨੀਲਮ ਦੀ ਸਜਾਵਟ ਹੈ ।
Song of Solomon 6:5 in Panjabi 5 ਤੂੰ ਆਪਣੀਆਂ ਅੱਖਾਂ ਮੈਥੋਂ ਫੇਰ ਲੈ, ਉਹ ਤਾਂ ਮੈਨੂੰ ਘਬਰਾ ਦਿੰਦੀਆਂ ਹਨ ! ਤੇਰੇ ਵਾਲ ਬੱਕਰੀਆਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਗਿਲਆਦ ਦੀ ਢਲਾਣ ਦੇ ਹੇਠਾਂ ਬੈਠੀਆਂ ਹਨ ।
Isaiah 54:4 in Panjabi 4 ਨਾ ਡਰ, ਕਿਉਂ ਜੋ ਤੂੰ ਲੱਜਿਆਵਾਨ ਨਾ ਹੋਵੇਂਗੀ, ਨਾ ਘਬਰਾ, ਕਿਉਂ ਜੋ ਤੂੰ ਸ਼ਰਮਿੰਦੀ ਨਾ ਹੋਵੇਂਗੀ, ਤੂੰ ਤਾਂ ਆਪਣੀ ਜੁਆਨੀ ਦੀ ਲਾਜ ਨੂੰ ਭੁੱਲ ਜਾਵੇਂਗੀ, ਅਤੇ ਆਪਣੇ ਰੰਡੇਪੇ ਦੇ ਉਲਾਂਭੇ ਨੂੰ ਫੇਰ ਯਾਦ ਨਾ ਕਰੇਂਗੀ ।
Ephesians 1:17 in Panjabi 17 ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ !
Ephesians 3:18 in Panjabi 18 ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ !
Philippians 1:9 in Panjabi 9 ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ ।
Hebrews 5:14 in Panjabi 14 ਪਰ ਅੰਨ ਸਿਆਣਿਆਂ ਲਈ ਹੈ, ਜਿਨ੍ਹਾਂ ਦੀਆਂ ਗਿਆਨ ਇੰਦਰੀਆਂ ਅਭਿਆਸ ਦੇ ਕਾਰਨ ਭਲੇ ਬੁਰੇ ਦੀ ਪਹਿਚਾਣ ਕਰਨ ਵਿੱਚ ਜਾਣਕਾਰ ਹੋ ਗਈਆਂ ਹਨ ।