Song of Solomon 8:6 in Panjabi 6 ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗੂੰ ਰੱਖ, ਆਪਣੀ ਬਾਂਹ ਉੱਤੇ ਮੋਹਰ ਵਾਂਗੂੰ ਬੰਨ੍ਹ, ਕਿਉਂ ਜੋ ਪ੍ਰੇਮ ਮੌਤ ਵਰਗਾ ਬਲਵਾਨ ਹੈ, ਈਰਖਾ ਪਤਾਲ ਵਾਂਗੂੰ ਕਠੋਰ ਹੈ, ਉਸ ਦੀਆਂ ਲਾਟਾਂ ਅੱਗ ਦੀਆਂ ਲਾਟਾਂ ਹਨ, ਸਗੋਂ ਪਰਮੇਸ਼ੁਰ ਦੀ ਅੱਗ ਦੀਆਂ ਲਾਟਾਂ ਹਨ ।
Other Translations King James Version (KJV) Set me as a seal upon thine heart, as a seal upon thine arm: for love is strong as death; jealousy is cruel as the grave: the coals thereof are coals of fire, which hath a most vehement flame.
American Standard Version (ASV) Set me as a seal upon thy heart, As a seal upon thine arm: For love is strong as death; Jealousy is cruel as Sheol; The flashes thereof are flashes of fire, A very flame of Jehovah.
Bible in Basic English (BBE) Put me as a sign on your heart, as a sign on your arm; love is strong as death, and wrath bitter as the underworld: its coals are coals of fire; violent are its flames.
Darby English Bible (DBY) Set me as a seal upon thy heart, As a seal upon thine arm: For love is strong as death; Jealousy is cruel as Sheol: The flashes thereof are flashes of fire, Flames of Jah.
World English Bible (WEB) Set me as a seal on your heart, As a seal on your arm; For love is strong as death. Jealousy is as cruel as Sheol; Its flashes are flashes of fire, A very flame of Yahweh.
Young's Literal Translation (YLT) Set me as a seal on thy heart, as a seal on thine arm, For strong as death is love, Sharp as Sheol is jealousy, Its burnings `are' burnings of fire, a flame of Jah!
Cross Reference Exodus 28:9 in Panjabi 9 ਤੂੰ ਦੋ ਸੁਲੇਮਾਨੀ ਪੱਥਰ ਲੈ ਕੇ ਉਨ੍ਹਾਂ ਦੇ ਉੱਤੇ ਇਸਰਾਏਲ ਦੇ ਪੁੱਤਰਾਂ ਦੇ ਨਾਮ ਉੱਕਰੀਂ ।
Exodus 28:21 in Panjabi 21 ਉਹ ਪੱਥਰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਹੋਣਗੇ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉਕਰਾਈ ਵਾਂਗੂੰ ਹਰ ਇੱਕ ਦੇ ਨਾਮ ਦੇ ਅਨੁਸਾਰ ਉਹ ਬਾਰਾਂ ਗੋਤਾਂ ਲਈ ਹੋਣਗੇ ।
Exodus 28:29 in Panjabi 29 ਇਸ ਤਰ੍ਹਾਂ ਹਾਰੂਨ ਇਸਰਾਏਲ ਦੇ ਪੁੱਤਰਾਂ ਦੇ ਨਾਮ ਨਿਆਂ ਦੇ ਸੀਨੇ ਬੰਦ ਵਿੱਚ ਆਪਣੇ ਹਿਰਦੇ ਉੱਤੇ ਚੁੱਕੇ ਜਦ ਉਹ ਪਵਿੱਤਰ ਸਥਾਨ ਵਿੱਚ ਜਾਵੇ ਤਾਂ ਜੋ ਯਹੋਵਾਹ ਦੇ ਸਨਮੁਖ ਇਹ ਸਦਾ ਦੀ ਯਾਦਗਿਰੀ ਹੋਵੇ ।
Numbers 5:14 in Panjabi 14 ਪਰ ਉਸ ਦੇ ਪਤੀ ਦੇ ਮਨ ਵਿੱਚ ਜਲਨ ਪੈਦਾ ਹੋਵੇ ਅਤੇ ਉਹ ਆਪਣੀ ਪਤਨੀ ਨਾਲ ਜਲਨ ਕਰੇ ਕਿਉਂ ਜੋ ਉਹ ਭ੍ਰਿਸ਼ਟ ਹੋ ਗਈ,ਜਾਂ ਉਸ ਨਾਲ ਫਿਰ ਵੀ ਜਲਨ ਕਰੇ ਕਿ ਉਹ ਆਪਣੀ ਪਤਨੀ ਨਾਲ ਜਲਨ ਰਖੇ ਪਰ ਉਹ ਭ੍ਰਿਸ਼ਟ ਨਾ ਹੋਈ ਹੋਵੇ ।
Numbers 25:11 in Panjabi 11 ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੇ ਮੇਰੇ ਕ੍ਰੋਧ ਨੂੰ ਇਸਰਾਏਲੀਆਂ ਤੋਂ ਟਾਲ ਦਿੱਤਾ ਹੈ । ਜਦ ਉਹ ਉਨ੍ਹਾਂ ਵਿੱਚ ਮੇਰੀ ਅਣਖ ਕਾਰਨ ਅਣਖੀ ਹੋਇਆ ਤਾਂ ਹੀ ਮੈਂ ਇਸਰਾਏਲੀਆਂ ਦਾ ਆਪਣੀ ਅਣਖ ਦੇ ਕਾਰਨ ਨਾਸ਼ ਨਹੀਂ ਕੀਤਾ ।
Deuteronomy 32:21 in Panjabi 21 ਇਨ੍ਹਾਂ ਨੇ ਮੈਨੂੰ ਉਸ ਵਸਤੂ ਤੋਂ ਈਰਖਾਲੂ ਕੀਤਾ ਜੋ ਪਰਮੇਸ਼ੁਰ ਹੈ ਹੀ ਨਹੀਂ, ਉਨ੍ਹਾਂ ਨੇ ਆਪਣੀਆਂ ਵਿਅਰਥ ਗੱਲਾਂ ਨਾਲ ਮੈਨੂੰ ਗੁੱਸੇ ਦੁਆਇਆ, ਮੈਂ ਵੀ ਉਨ੍ਹਾਂ ਨੂੰ ਅਜਿਹੀ ਕੌਮ ਤੋਂ ਈਰਖਾ ਕਰਾਵਾਂਗਾ ਜੋ ਮੇਰੀ ਨਹੀਂ ਹੈ, ਮੈਂ ਇੱਕ ਮੂਰਖ ਕੌਮ ਦੇ ਰਾਹੀਂ ਉਨ੍ਹਾਂ ਨੂੰ ਗੁੱਸਾ ਦੁਆਵਾਂਗਾ,
Psalm 42:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਮਸ਼ਕੀਲ ਜਿਵੇਂ ਹਰਨੀ ਪਾਣੀ ਦੀਆਂ ਨਦੀਆਂ ਦੇ ਲਈ ਤਰਸਦੀ ਹੈ, ਤਿਵੇਂ ਹੀ ਮੇਰਾ ਜੀਅ, ਹੇ ਪਰਮੇਸ਼ੁਰ ਤੇਰੇ ਲਈ ਤਰਸਦਾ ਹੈ ।
Psalm 63:1 in Panjabi 1 ਦਾਊਦ ਦਾ ਭਜਨ, ਜਦੋਂ ਉਹ ਯਹੂਦਾਹ ਦੇ ਜੰਗਲ ਵਿੱਚ ਸੀ ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ ।
Psalm 84:2 in Panjabi 2 ਮੇਰਾ ਜੀਅ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ-ਮਨ ਜਿਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ !
Psalm 120:4 in Panjabi 4 ਸੂਰਮੇ ਦੇ ਤਿੱਖੇ ਬਾਣ, ਝਾੜੀ ਦੇ ਅੰਗਿਆਰੇ ਨਾਲ !
Proverbs 6:34 in Panjabi 34 ਅਣਖ ਤਾਂ ਮਰਦ ਨੂੰ ਕ੍ਰੋਧਿਤ ਕਰਦੀ ਹੈ, ਅਤੇ ਬਦਲਾ ਲੈਣ ਦੇ ਸਮੇਂ ਉਹ ਤਰਸ ਨਹੀਂ ਖਾਵੇਗਾ ।
Proverbs 25:22 in Panjabi 22 ਕਿਉਂ ਜੋ ਤੂੰ ਉਹ ਦੇ ਸਿਰ ਉੱਤੇ ਅੰਗਿਆਰਿਆਂ ਦਾ ਢੇਰ ਲਾਵੇਂਗਾ, ਅਤੇ ਯਹੋਵਾਹ ਤੈਨੂੰ ਫਲ ਦੇਵੇਗਾ ।
Song of Solomon 5:8 in Panjabi 8 ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ, ਜੇ ਮੇਰਾ ਬਾਲਮ ਤੁਹਾਨੂੰ ਮਿਲ ਜਾਵੇ, ਤਾਂ ਉਸ ਨੂੰ ਦੱਸਣਾ ਕਿ ਮੈ ਪ੍ਰੀਤ ਦੀ ਰੋਗਣ ਹਾਂ ।
Isaiah 49:16 in Panjabi 16 ਵੇਖ, ਮੈਂ ਤੈਨੂੰ ਆਪਣੀਆਂ ਹਥੇਲੀਆਂ ਉੱਤੇ ਉੱਕਰ ਲਿਆ, ਤੇਰੀਆਂ ਕੰਧਾਂ ਸਦਾ ਮੇਰੇ ਸਾਹਮਣੇ ਹਨ ।
Jeremiah 22:24 in Panjabi 24 ਯਹੋਵਾਹ ਦਾ ਵਾਕ ਹੈ ਕਿ ਮੈਨੂੰ ਜਾਨ ਦੀ ਸੌਂਹ, ਜੇਕਰ ਯਹੂਦਾਹ ਦੇ ਰਾਜਾ ਯਹੋਯਾਕੀਮ ਦਾ ਪੁੱਤਰ ਕਾਨਯਾਹ ਮੇਰੇ ਸੱਜੇ ਹੱਥ ਦੀ ਛਾਪ ਵੀ ਹੁੰਦੀ ਤਦ ਵੀ ਮੈਂ ਤੈਨੂੰ ਉੱਥੋਂ ਲਾਹ ਕੇ ਸੁੱਟ ਦਿੰਦਾ !
Haggai 2:23 in Panjabi 23 ਉਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਹੇ ਮੇਰੇ ਦਾਸ ਜ਼ਰੁੱਬਾਬਲ ਸ਼ਅਲਤੀਏਲ ਦੇ ਪੁੱਤਰ, ਮੈਂ ਤੈਨੂੰ ਲਵਾਂਗਾ, ਯਹੋਵਾਹ ਦਾ ਵਾਕ ਹੈ ਅਤੇ ਮੈਂ ਤੈਨੂੰ ਆਪਣੀ ਮੋਹਰ ਦੀ ਅੰਗੂਠੀ ਵਾਂਗੂੰ ਰੱਖਾਂਗਾ ਕਿਉਂ ਜੋ ਮੈਂ ਤੈਨੂੰ ਚੁਣਿਆ ਹੈ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ।
Zechariah 3:9 in Panjabi 9 ਕਿਉਂ ਜੋ ਉਸ ਪੱਥਰ ਨੂੰ ਦੇਖ ਜਿਹੜਾ ਮੈਂ ਯਹੋਸ਼ੁਆ ਦੇ ਅੱਗੇ ਰੱਖਿਆ ਹੈ । ਉਸ ਇੱਕੋ ਪੱਥਰ ਉੱਤੇ ਸੱਤ ਅੱਖਾਂ ਹਨ । ਵੇਖ, ਮੈਂ ਇਸ ਉੱਤੇ ਇਹ ਲਿਖਤ ਉੱਕਰਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ਅਤੇ ਮੈਂ ਇੱਕੋ ਦਿਨ ਵਿੱਚ ਇਸ ਦੇਸ ਦੀ ਬੁਰਿਆਈ ਨੂੰ ਦੂਰ ਕਰ ਦਿਆਂਗਾ ।
John 21:15 in Panjabi 15 ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ ? ” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ ।”
Acts 20:24 in Panjabi 24 ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ ।
Acts 21:13 in Panjabi 13 ਤਦ ਪੌਲੁਸ ਨੇ ਉੱਤਰ ਦਿੱਤਾ, ਇਹ ਤੁਸੀਂ ਕੀ ਕਰਦੇ ਹੋ ਜੋ ਰੋਂਦੇ ਅਤੇ ਮੇਰਾ ਦਿਲ ਤੋੜਦੇ ਹੋ ? ਕਿਉਂ ਜੋ ਮੈਂ ਪ੍ਰਭੂ ਯਿਸੂ ਦੇ ਨਾਮ ਦੇ ਲਈ ਯਰੂਸ਼ਲਮ ਵਿੱਚ ਕੇਵਲ ਬੰਨ੍ਹੇ ਜਾਣ ਨੂੰ ਹੀ ਨਹੀਂ ਸਗੋਂ ਮਰਨ ਨੂੰ ਵੀ ਤਿਆਰ ਹਾਂ ।
Romans 12:20 in Panjabi 20 ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖਿਲਾਓ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ ਕਿਉਂ ਜੋ ਇਹ ਕਰਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ ।
2 Corinthians 5:14 in Panjabi 14 ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ ।
2 Corinthians 11:2 in Panjabi 2 ਤੁਹਾਡੇ ਲਈ ਮੇਰੀ ਅਣਖ ਪਰਮੇਸ਼ੁਰ ਵਰਗੀ ਹੈ, ਇਸ ਲਈ ਜੋ ਮੈਂ ਵਿਆਹ ਲਈ ਤੁਹਾਨੂੰ ਇੱਕੋ ਹੀ ਪਤੀ ਨੂੰ ਸੌਂਪਿਆ ਤਾਂ ਜੋ ਤੁਹਾਨੂੰ ਪਵਿੱਤਰ ਕੁਆਰੀ ਵਾਂਗੂੰ ਮਸੀਹ ਲਈ ਅਰਪਣ ਕਰਾਂ ।
Philippians 1:20 in Panjabi 20 ਮੇਰੀ ਵੱਡੀ ਤਾਂਘ ਅਤੇ ਆਸ ਦੇ ਅਨੁਸਾਰ ਕਿ ਮੈਂ ਕਿਸੇ ਗੱਲ ਵਿੱਚ ਸ਼ਰਮਿੰਦਾ ਨਹੀਂ ਹੋਵਾਂਗਾ, ਸਗੋਂ ਪੂਰੀ ਦਲੇਰੀ ਨਾਲ ਜਿਵੇਂ ਮੇਰੀ ਦੇਹ ਵਿੱਚ ਮਸੀਹ ਦੀ ਵਡਿਆਈ ਹੁੰਦੀ ਆਈ ਹੈ , ਹੁਣ ਉਵੇਂ ਹੀ ਹੁੰਦੀ ਰਹੇ, ਭਾਵੇਂ ਮੈਂ ਜਿਉਂਦਾ ਰਹਾ ਜਾਂ ਮਰ ਜਾਂਵਾਂ ।
2 Timothy 2:19 in Panjabi 19 ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ ।
Revelation 12:11 in Panjabi 11 ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ ।