Titus 1:16 in Panjabi 16 ਉਹ ਆਖਦੇ ਹਨ ਜੋ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ, ਪਰ ਆਪਣੇ ਕੰਮਾਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਉਹ ਬੁਰੇ, ਅਣ-ਆਗਿਆਕਾਰ ਹਨ, ਅਤੇ ਭਲੇ ਕੰਮ ਦੇ ਲਈ ਲਾਇਕ ਨਹੀਂ ਹਨ ।
Other Translations King James Version (KJV) They profess that they know God; but in works they deny him, being abominable, and disobedient, and unto every good work reprobate.
American Standard Version (ASV) They profess that they know God; but by their works they deny him, being abominable, and disobedient, and unto every good work reprobate.
Bible in Basic English (BBE) They say that they have knowledge of God, while by their acts they are turning their backs on him; they are hated by all, hard-hearted, and judged to be without value for any good work.
Darby English Bible (DBY) They profess to know God, but in works deny [him], being abominable, and disobedient, and found worthless as to every good work.
World English Bible (WEB) They profess that they know God, but by their works they deny him, being abominable, disobedient, and unfit for any good work.
Young's Literal Translation (YLT) God they profess to know, and in the works they deny `Him', being abominable, and disobedient, and unto every good work disapproved.
Cross Reference Numbers 24:16 in Panjabi 16 ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਅਤੇ ਜਿਹੜਾ ਅੱਤ ਮਹਾਨ ਦਾ ਗਿਆਨ ਜਾਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਨ ਪਾਉਂਦਾ ਹੈ, ਜਿਹੜਾ ਖੁਲ੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ ।
1 Samuel 15:22 in Panjabi 22 ਸਮੂਏਲ ਬੋਲਿਆ, ਭਲਾ, ਯਹੋਵਾਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਨਾਲ ਪਰਸੰਨ ਹੁੰਦਾ ਹੈ, ਜਾਂ ਇਸ ਗੱਲ ਉੱਤੇ ਜੋ ਉਹ ਦੀ ਅਵਾਜ਼ ਸੁਣੀ ਜਾਵੇ ? ਵੇਖ, ਆਗਿਆ ਮੰਨਣਾ ਭੇਟਾਂ ਚੜ੍ਹਾਉਣ ਨਾਲੋਂ, ਅਤੇ ਸਰੋਤਾ ਬਣਨਾ ਮੇਂਢੇਆਂ ਦੀ ਚਰਬੀ ਨਾਲੋਂ ਚੰਗਾ ਹੈ ।
1 Samuel 15:24 in Panjabi 24 ਸ਼ਾਊਲ ਨੇ ਸਮੂਏਲ ਨੂੰ ਆਖਿਆ, ਮੈਂ ਪਾਪ ਕੀਤਾ ਕਿਉਂ ਜੋ ਯਹੋਵਾਹ ਦੀ ਆਗਿਆ ਨੂੰ ਅਤੇ ਤੇਰੀਆਂ ਗੱਲਾਂ ਨੂੰ ਮੋੜ ਦਿੱਤਾ ਮੈਂ ਲੋਕਾਂ ਤੋਂ ਜੋ ਡਰਿਆ ਅਤੇ ਉਹਨਾਂ ਦੀ ਗੱਲ ਸੁਣੀ
Isaiah 29:13 in Panjabi 13 ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਦੂਰ ਹੈ, ਅਤੇ ਮੇਰਾ ਭੈ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,
Isaiah 48:1 in Panjabi 1 ਹੇ ਯਾਕੂਬ ਦੇ ਘਰਾਣੇ, ਇਹ ਸੁਣੋ, ਜਿਹੜੇ ਇਸਰਾਏਲ ਦੇ ਨਾਮ ਤੋਂ ਸਦਾਉਂਦੇ, ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸਹੁੰ ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਣਨ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ ।
Isaiah 58:2 in Panjabi 2 ਉਹ ਨਿੱਤ ਦਿਹਾੜੇ ਮੈਨੂੰ ਭਾਲਦੇ ਹਨ, ਅਤੇ ਮੇਰੇ ਰਾਹ ਜਾਣਨ ਦੀ ਅਜਿਹੀ ਇੱਛਾ ਰੱਖਦੇ ਹਨ ਜਾਣੋ ਉਹ ਅਜਿਹੀ ਧਰਮੀ ਕੌਮ ਹਨ, ਜਿਸ ਨੇ ਧਰਮ ਕਮਾਇਆ, ਅਤੇ ਆਪਣੇ ਪਰਮੇਸ਼ੁਰ ਦੇ ਹੁਕਮਨਾਮੇ ਨੂੰ ਨਹੀਂ ਤਿਆਗਿਆ, ਉਹ ਧਰਮ ਦੇ ਨਿਯਮ ਮੇਰੇ ਤੋਂ ਪੁੱਛਦੇ ਹਨ, ਉਹ ਪਰਮੇਸ਼ੁਰ ਦੇ ਨੇੜੇ ਆਉਣ ਵਿੱਚ ਖੁਸ਼ ਹੁੰਦੇ ਹਨ ।
Jeremiah 6:30 in Panjabi 30 ਉਹ “ ਰੱਦੀ ਚਾਂਦੀ “ ਅਖਵਾਉਣਗੇ, ਕਿਉਂਕਿ ਯਹੋਵਾਹ ਨੇ ਉਹਨਾਂ ਨੂੰ ਰੱਦ ਕੀਤਾ ਹੈ ।
Ezekiel 33:31 in Panjabi 31 ਜਿਵੇਂ ਲੋਕ ਆਉਂਦੇ ਹਨ, ਉਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਗੂੰ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਹਨਾਂ ਉੱਤੇ ਚੱਲਦੇ ਨਹੀਂ, ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ, ਪਰ ਉਹਨਾਂ ਦਾ ਮਨ ਲੋਭ ਵੱਲ ਭੱਜਦਾ ਹੈ ।
Hosea 8:2 in Panjabi 2 ਉਹ ਮੇਰੀ ਦੁਹਾਈ ਦਿੰਦੇ ਹਨ, - ਹੇ ਸਾਡੇ ਪਰਮੇਸ਼ੁਰ, ਅਸੀਂ ਜੋ ਇਸਰਾਏਲੀ ਹਾਂ, ਤੈਨੂੰ ਜਾਣਦੇ ਹਾਂ !
Romans 1:28 in Panjabi 28 ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ ।
Romans 2:18 in Panjabi 18 ਅਤੇ ਉਹ ਦੀ ਇੱਛਾ ਨੂੰ ਜਾਣਦਾ ਹੈਂ, ਅਤੇ ਬਿਵਸਥਾ ਦੀ ਸਿੱਖਿਆ ਲੈ ਕੇ ਚੰਗੀਆਂ-ਚੰਗੀਆਂ ਗੱਲਾਂ ਨੂੰ ਪਸੰਦ ਕਰਦਾ ਹੈਂ ।
Ephesians 5:6 in Panjabi 6 ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ ।
1 Timothy 1:9 in Panjabi 9 ਇਹ ਜਾਣ ਕੇ ਜੋ ਬਿਵਸਥਾ ਧਰਮੀ ਦੇ ਲਈ ਨਹੀਂ ਸਗੋਂ ਕੁਧਰਮੀਆਂ ਅਤੇ ਢੀਠਾਂ ਲਈ, ਪਾਪੀਆਂ ਲਈ, ਪਲੀਤਾਂ ਅਤੇ ਅਸ਼ੁੱਧਾਂ ਲਈ, ਮਾਂ-ਪਿਓ ਦੇ ਮਾਰਨ ਵਾਲਿਆਂ ਲਈ, ਮਨੁੱਖ ਘਾਤੀਆਂ ।
1 Timothy 5:8 in Panjabi 8 ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ ।
2 Timothy 3:5 in Panjabi 5 ਭਗਤੀ ਦਾ ਰੂਪ ਧਾਰ ਕੇ ਵੀ, ਉਹ ਦੀ ਸਮਰੱਥਾ ਦੇ ਇਨਕਾਰੀ ਹੋਣਗੇ, ਤੂੰ ਇਹਨਾਂ ਤੋਂ ਵੀ ਦੂਰ ਰਹਿ ।
1 John 2:4 in Panjabi 4 ਉਹ ਜਿਹੜਾ ਆਖਦਾ ਹੈ ਕਿ ਮੈਂ ਉਹ ਨੂੰ ਜਾਣਿਆ ਹੈ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਨਹੀਂ ਕਰਦਾ ਸੋ ਝੂਠਾ ਹੈ ਅਤੇ ਸਚਿਆਈ ਉਹ ਦੇ ਵਿੱਚ ਨਹੀਂ ਹੈ ।
Jude 1:4 in Panjabi 4 ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ ।
Revelation 21:8 in Panjabi 8 ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ ! ਇਹ ਦੂਜੀ ਮੌਤ ਹੈ ।
Revelation 21:27 in Panjabi 27 ਪਰ ਕੋਈ ਅਪਵਿੱਤਰ ਵਸਤ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ ।