Titus 3:3 in Panjabi 3 ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ ।
Other Translations King James Version (KJV) For we ourselves also were sometimes foolish, disobedient, deceived, serving divers lusts and pleasures, living in malice and envy, hateful, and hating one another.
American Standard Version (ASV) For we also once were foolish, disobedient, deceived, serving divers lusts and pleasures, living in malice and envy, hateful, hating one another.
Bible in Basic English (BBE) For in the past we were foolish, hard in heart, turned from the true way, servants of evil desires and pleasures, living in bad feeling and envy, hated and hating one another.
Darby English Bible (DBY) For we were once ourselves also without intelligence, disobedient, wandering in error, serving various lusts and pleasures, living in malice and envy, hateful, [and] hating one another.
World English Bible (WEB) For we were also once foolish, disobedient, deceived, serving various lusts and pleasures, living in malice and envy, hateful, and hating one another.
Young's Literal Translation (YLT) for we were once -- also we -- thoughtless, disobedient, led astray, serving desires and pleasures manifold, in malice and envy living, odious -- hating one another;
Cross Reference Psalm 36:2 in Panjabi 2 ਕਿਉਂ ਜੋ ਉਹ ਆਪਣੀਆ ਅੱਖੀਆਂ ਵਿੱਚ ਆਪਣੇ ਆਪ ਨੂੰ ਫੁਸਲਾਉਂਦਾ ਹੈ ਕਿ ਮੇਰੀ ਬਦੀ ਲੱਭੀ ਨਾ ਜਾਵੇਗੀ, ਨਾ ਘਿਣਾਉਣੀ ਸਮਝੀ ਜਾਵੇਗੀ ।
Proverbs 1:22 in Panjabi 22 ਹੇ ਭੋਲਿਓ, ਤੁਸੀਂ ਕਦੋਂ ਤੱਕ ਭੋਲੇਪਣ ਨਾਲ ਪ੍ਰੀਤ ਰੱਖੋਗੇ ? ਕਦੋਂ ਤੱਕ ਮਖ਼ੌਲੀਏ ਆਪਣੇ ਮਖ਼ੌਲਾਂ ਤੋਂ ਪਰਸੰਨ ਹੋਣਗੇ ਅਤੇ ਮੂਰਖ ਕਦੋਂ ਤੱਕ ਗਿਆਨ ਨਾਲ ਵੈਰ ਰੱਖਣਗੇ ?
Proverbs 8:5 in Panjabi 5 ਹੇ ਭੋਲਿਓ, ਹੁਸ਼ਿਆਰੀ ਸਿੱਖੋ, ਅਤੇ ਹੇ ਮੂਰਖੋ, ਤੁਸੀਂ ਮਨ ਵਿੱਚ ਚਤਰ ਬਣੋ !
Proverbs 9:6 in Panjabi 6 ਭੋਲਿਆਂ ਦੀ ਸੰਗਤ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਉੱਤੇ ਸਿੱਧੇ ਤੁਰੋ !
Isaiah 44:20 in Panjabi 20 ਉਹ ਸੁਆਹ ਖਾਂਦਾ ਹੈ, ਇੱਕ ਛਲੀਏ ਦਿਲ ਨੇ ਉਹ ਨੂੰ ਕੁਰਾਹੇ ਪਾਇਆ, ਉਹ ਆਪਣੀ ਜਾਨ ਨੂੰ ਛੁਡਾ ਨਹੀਂ ਸਕਦਾ, ਨਾ ਕਹਿ ਸਕਦਾ ਹੈ, ਕੀ ਮੇਰੇ ਸੱਜੇ ਹੱਥ ਵਿੱਚ ਇਹ ਚੀਜ਼ ਝੂਠ ਨਹੀਂ ?
Obadiah 1:3 in Panjabi 3 ਹੇ ਚੱਟਾਨਾਂ ਦੀਆਂ ਦਰਾਰਾਂ ਵਿੱਚ ਵੱਸਣ ਵਾਲੇ ! ਜਿਸ ਦਾ ਠਿਕਾਣਾ ਉੱਚਿਆਈ ਵਿੱਚ ਹੈ, ਤੇਰੇ ਮਨ ਦੇ ਹੰਕਾਰ ਨੇ ਤੈਨੂੰ ਧੋਖਾ ਦਿੱਤਾ ਹੈ, ਤੂੰ ਜੋ ਆਪਣੇ ਮਨ ਵਿੱਚ ਆਖਦਾ ਹੈ, ਕੌਣ ਮੈਨੂੰ ਧਰਤੀ ਉੱਤੇ ਲਾਹੇਗਾ ?
Matthew 21:29 in Panjabi 29 ਅਤੇ ਉਸ ਨੇ ਉੱਤਰ ਦਿੱਤਾ, ਮੇਰਾ ਜੀ ਨਹੀਂ ਕਰਦਾ ਪਰ ਬਾਅਦ ਵਿੱਚ ਪਛਤਾਇਆ ਅਤੇ ਚਲਾ ਗਿਆ ।
Luke 21:8 in Panjabi 8 ਤਾਂ ਉਸ ਨੇ ਆਖਿਆ, ਚੌਕਸ ਰਹੋ ਜੋ ਤੁਸੀਂ ਕਿਤੇ ਭੁਲੇਖੇ ਵਿੱਚ ਨਾ ਪਓ ਕਿਉਂ ਜੋ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ 'ਮੈਂ ਉਹੋ ਹਾਂ' ਅਤੇ 'ਉਹ ਸਮਾਂ ਨੇੜੇ ਹੈ' । ਉਨ੍ਹਾਂ ਦੇ ਮਗਰ ਨਾ ਲੱਗਣਾ ।
John 8:34 in Panjabi 34 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਹਰੇਕ ਜੋ, ਜਿਹੜਾ ਪਾਪ ਕਰਦਾ ਹੈ, ਉਹ ਪਾਪ ਦਾ ਗੁਲਾਮ ਹੈ ।
Acts 9:1 in Panjabi 1 ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਂਦਾ ਅਤੇ ਉਹਨਾਂ ਦਾ ਕਤਲ ਕਰਦਾ, ਪ੍ਰਧਾਨ ਜਾਜਕ ਦੇ ਕੋਲ ਗਿਆ ।
Acts 26:19 in Panjabi 19 ਸੋ ਹੇ ਰਾਜਾ ਅਗ੍ਰਿੱਪਾ, ਮੈਂ ਉਸ ਸਵਰਗੀ ਦਰਸ਼ਣ ਤੋਂ ਬੇਮੁੱਖ ਨਾ ਹੋਇਆ ।
Romans 1:29 in Panjabi 29 ਉਹ ਹਰ ਪ੍ਰਕਾਰ ਦੇ ਕੁਧਰਮ, ਬਦੀ, ਲੋਭ ਅਤੇ ਬੁਰਿਆਈ ਨਾਲ ਭਰੇ ਹੋਏ ਸਨ । ਖਾਰ, ਘਾਤ, ਝਗੜੇ, ਛਲ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ । ਚੁਗਲੀ ਕਰਨ ਵਾਲੇ
Romans 3:9 in Panjabi 9 ਤਾਂ ਫੇਰ ਕੀ ? ਭਲਾ, ਅਸੀਂ ਉਹਨਾਂ ਨਾਲੋਂ ਚੰਗੇ ਹਾਂ ? ਕਦੇ ਵੀ ਨਹੀਂ ! ਕਿਉਂ ਜੋ ਅਸੀਂ ਤਾਂ ਪਹਿਲਾਂ ਹੀ ਕਹਿ ਬੈਠੇ ਹਾਂ ਜੋ ਯਹੂਦੀ ਅਤੇ ਯੂਨਾਨੀ ਸਾਰਿਆਂ ਦੇ ਸਾਰੇ ਪਾਪ ਦੇ ਹੇਠ ਹਨ ।
Romans 6:17 in Panjabi 17 ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸੀ, ਪਰ ਜਿਸ ਸਿੱਖਿਆ ਦੇ ਸਾਂਚੇ ਵਿੱਚ ਢਾਲ਼ੇ ਗਏ ਤੁਸੀਂ ਮਨ ਤੋਂ ਉਹ ਦੇ ਆਗਿਆਕਾਰ ਹੋ ਗਏ ।
Romans 6:22 in Panjabi 22 ਪਰ ਹੁਣ ਤੁਸੀਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਅੰਤ ਵਿੱਚ ਸਦੀਪਕ ਜੀਵਨ ਪਾਉਂਦੇ ਹੋ ।
1 Corinthians 6:9 in Panjabi 9 ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼ ।
2 Corinthians 12:20 in Panjabi 20 ਕਿਉਂ ਜੋ ਮੈਂ ਡਰਦਾ ਹਾਂ ਕਿ ਕਿਤੇ ਇਹ ਨਾ ਹੋਵੇ ਜੋ ਮੈਂ ਆਣ ਕੇ ਜਿਸ ਤਰ੍ਹਾਂ ਦਾ ਤੁਹਾਨੂੰ ਚਾਹੁੰਦਾ ਹਾਂ ਉਸ ਤਰ੍ਹਾਂ ਨਾ ਪਾਵਾਂ ਅਤੇ ਤੁਸੀਂ ਮੈਨੂੰ ਵੀ ਉਸ ਤਰ੍ਹਾਂ ਪਾਓ ਜਿਸ ਤਰ੍ਹਾਂ ਨਹੀਂ ਚਾਹੁੰਦੇ ਹੋ ਅਤੇ ਝਗੜਾ, ਈਰਖਾ, ਕ੍ਰੋਧ, ਧੜੇਬਾਜ਼ੀਆਂ, ਚੁਗਲੀਆਂ, ਵਿਰੋਧ, ਆਕੜਾਂ ਅਤੇ ਘਮਸਾਣ ਹੋਣ ।
Galatians 6:3 in Panjabi 3 ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁੱਝ ਸਮਝੇ ਅਤੇ ਹੋਵੇ ਕੁੱਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ ।
Ephesians 2:1 in Panjabi 1 ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ !
Colossians 1:21 in Panjabi 21 ਅਤੇ ਤੁਹਾਨੂੰ ਜਿਹੜੇ ਅੱਗੇ ਵੱਖਰੇ ਹੋਏ ਅਤੇ ਆਪਣੇ ਬੁਰੇ ਕੰਮਾਂ ਦੇ ਕਾਰਨ ਮਨੋਂ ਵੈਰੀ ਸੀ ।
Colossians 3:7 in Panjabi 7 ਜਿਨ੍ਹਾਂ ਦੇ ਰਾਹ ਤੁਸੀਂ ਵੀ ਅੱਗੇ ਚੱਲਦੇ ਸੀ ਜਿਸ ਵੇਲੇ ਉਨ੍ਹਾਂ ਵਿੱਚ ਜਿਉਂਦੇ ਸੀ ।
2 Timothy 3:2 in Panjabi 2 ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ ।
James 1:26 in Panjabi 26 ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਦੇਵੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾਂ ਉਸ ਮਨੁੱਖ ਦੀ ਭਗਤੀ ਵਿਅਰਥ ਹੈ ।
1 Peter 1:14 in Panjabi 14 ਅਤੇ ਆਗਿਆਕਾਰ ਬੱਚਿਆਂ ਵਾਂਗੂੰ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜਿਹੇ ਨਾ ਬਣੋ ।
1 Peter 4:1 in Panjabi 1 ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁੱਖ ਝੱਲਿਆ ਤਾਂ ਤੁਸੀਂ ਵੀ ਉਸੇ ਮਨਸ਼ਾ ਦੇ ਹਥਿਆਰ ਬੰਨੋ, ਕਿਉਂਕਿ ਜਿਸ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ
Revelation 12:9 in Panjabi 9 ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ ।
Revelation 13:14 in Panjabi 14 ਅਤੇ ਉਨ੍ਹਾਂ ਨਿਸ਼ਾਨੀਆਂ ਦੇ ਕਾਰਨ ਜੋ ਉਸ ਦਰਿੰਦੇ ਦੇ ਸਾਹਮਣੇ ਵਿਖਾਉਂਣ ਦਾ ਉਹ ਨੂੰ ਅਧਿਕਾਰ ਦਿੱਤਾ ਗਿਆ ਸੀ ਉਹ ਧਰਤੀ ਦੇ ਵਾਸੀਆਂ ਨੂੰ ਭਰਮਾਉਂਦਾ ਹੈ ਅਤੇ ਧਰਤੀ ਦੇ ਵਾਸੀਆਂ ਨੂੰ ਆਖਦਾ ਹੈ ਕਿ ਉਸ ਦਰਿੰਦੇ ਦੀ ਮੂਰਤ ਬਣਾਓ ਜਿਹ ਨੂੰ ਤਲਵਾਰ ਦੀ ਸੱਟ ਵੱਜੀ ਅਤੇ ਉਹ ਜਿਉਂਦਾ ਰਿਹਾ ।
Revelation 18:2 in Panjabi 2 ਅਤੇ ਉਹ ਨੇ ਬਹੁਤ ਉੱਚੀ ਆਵਾਜ਼ ਮਾਰ ਕੇ ਆਖਿਆ, ਢਹਿ ਪਈ ਬਾਬੁਲ, ਵੱਡੀ ਨਗਰੀ ਡਿੱਗ ਪਈ ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਅਸ਼ੁੱਧ ਆਤਮਾਵਾਂ ਦਾ ਅੱਡਾ, ਹਰ ਦੁਸ਼ਟ ਅਤੇ ਘਿਣਾਉਣੇ ਪੰਛੀ ਦਾ ਅੱਡਾ ।