Zechariah 10:1 in Panjabi 1 ਯਹੋਵਾਹ ਤੋਂ ਮੀਂਹ ਮੰਗੋ, ਬਹਾਰ ਦੀ ਰੁੱਤ ਦਾ ਮੀਂਹ, ਯਹੋਵਾਹ ਬਿਜਲੀ ਚਮਕਾਉਂਦਾ ਹੈ, ਉਹ ਉਹਨਾਂ ਨੂੰ ਵਾਛੜ ਵਾਲਾ ਮੀਂਹ ਅਤੇ ਹਰੇਕ ਨੂੰ ਖੇਤ ਵਿੱਚ ਸਾਗ ਪੱਤ ਦੇਵੇਗਾ ।
Other Translations King James Version (KJV) Ask ye of the LORD rain in the time of the latter rain; so the LORD shall make bright clouds, and give them showers of rain, to every one grass in the field.
American Standard Version (ASV) Ask ye of Jehovah rain in the time of the latter rain, `even of' Jehovah that maketh lightnings; and he will give them showers of rain, to every one grass in the field.
Bible in Basic English (BBE) Make your request to the Lord for rain in the time of the spring rains, even to the Lord who makes the thunder-flames; and he will give them showers of rain, to every man grass in the field.
Darby English Bible (DBY) Ask of Jehovah rain in the time of the latter rain; Jehovah will make lightnings, and he will give them showers of rain, to every one grass in the field.
World English Bible (WEB) Ask of Yahweh rain in the spring time, Yahweh who makes storm clouds, And he gives rain showers to everyone for the plants in the field.
Young's Literal Translation (YLT) They asked of Jehovah rain in a time of latter rain, Jehovah is making lightnings, And rain `in' showers He doth give to them. To each -- the herb in the field.
Cross Reference Deuteronomy 11:13 in Panjabi 13 ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਮਨ ਲਾ ਕੇ ਮੇਰੇ ਹੁਕਮਾਂ ਨੂੰ ਸੁਣੋਗੇ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਸੇਵਾ ਕਰੋ,
Deuteronomy 28:23 in Panjabi 23 ਅਤੇ ਤੁਹਾਡੇ ਸਿਰ ਦੇ ਉੱਤੇ ਅਕਾਸ਼ ਪਿੱਤਲ ਵਰਗਾ ਹੋ ਜਾਵੇਗਾ ਅਤੇ ਤੇਰੇ ਪੈਰਾਂ ਹੇਠ ਧਰਤੀ ਲੋਹੇ ਵਰਗੀ ਹੋ ਜਾਵੇਗੀ ।
1 Kings 17:1 in Panjabi 1 ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ ।
1 Kings 18:41 in Panjabi 41 ਤਦ ਏਲੀਯਾਹ ਨੇ ਅਹਾਬ ਨੂੰ ਆਖਿਆ, ਚੜ੍ਹ ਜਾ ਅਤੇ ਖਾ ਪੀ ਕਿਉਂ ਜੋ ਡਾਢੇ ਮੀਂਹ ਦੀ ਅਵਾਜ਼ ਆਈ ਹੈ ।
Job 29:23 in Panjabi 23 ਉਹ ਮੇਰੀ ਉਡੀਕ ਕਰਦੇ ਸਨ ਜਿਵੇਂ ਵਰਖਾ ਦੀ, ਅਤੇ ਆਪਣੇ ਮੂੰਹ ਖੋਲ੍ਹਦੇ ਸਨ ਜਿਵੇਂ ਅਖੀਰਲੇ ਮੀਂਹ ਲਈ
Job 36:27 in Panjabi 27 ਉਹ ਤਾਂ ਪਾਣੀ ਦੀਆਂ ਬੂੰਦਾਂ ਉਤਾਹਾਂ ਖਿੱਚਦਾ ਹੈ, ਜਿਹੜੀਆਂ ਉਹ ਦੀ ਭਾਫ਼ ਤੋਂ ਮੀਂਹ ਬਣ ਕੇ ਵਰ੍ਹਦਿਆਂ ਹਨ,
Job 37:1 in Panjabi 1 ਹਾਂ, ਇਸ ਗੱਲ ਤੇ ਵੀ ਮੇਰਾ ਦਿਲ ਕੰਬਦਾ ਹੈ, ਅਤੇ ਆਪਣੇ ਥਾਂ ਤੋਂ ਉੱਛਲਦਾ ਹੈ ।
Psalm 65:9 in Panjabi 9 ਤੂੰ ਧਰਤੀ ਦੀ ਸੁੱਧ ਲੈਂਦਾ ਅਤੇ ਉਹ ਨੂੰ ਰੇਲ ਪੇਲ ਕਰਦਾ ਹੈਂ, ਤੂੰ ਉਹ ਨੂੰ ਦੱਬ ਕੇ ਹਰਿਆ ਭਰਿਆ ਕਰਦਾ ਹੈਂ, ਪਰਮੇਸ਼ੁਰ ਦੀ ਨਦੀ ਪਾਣੀ ਨਾਲ ਭਰੀ ਹੋਈ ਹੈ, ਇਸੇ ਤਰਾਂ ਧਰਤੀ ਨੂੰ ਤਿਆਰ ਕਰ ਕੇ ਉਨ੍ਹਾਂ ਲਈ ਅੰਨ ਤਿਆਰ ਕਰਦਾ ਹੈਂ ।
Psalm 72:6 in Panjabi 6 ਉਹ ਦਾ ਉਤਰਨਾ ਵਰਖਾ ਦੀ ਤਰ੍ਹਾਂ ਹੋਵੇਗਾ ਜਿਹੜੀ ਵੱਢ ਹੋਏ ਘਾਹ ਉੱਤੇ ਪਵੇ, ਅਤੇ ਝੜੀਆਂ ਦੀ ਤਰ੍ਹਾਂ ਜੋ ਧਰਤੀ ਨੂੰ ਸਿੰਜਦੀਆਂ ਹਨ ।
Psalm 104:13 in Panjabi 13 ਤੂੰ ਆਪਣਿਆਂ ਚੁਬਾਰਿਆਂ ਤੋਂ ਪਹਾੜਾਂ ਨੂੰ ਸਿੰਜਦਾ ਹੈਂ, ਅਤੇ ਤੇਰੇ ਕੰਮਾਂ ਦੇ ਫਲ ਨਾਲ ਧਰਤੀ ਰੱਜਦੀ ਹੈ ।
Proverbs 16:15 in Panjabi 15 ਰਾਜੇ ਦੇ ਮੁੱਖ ਦੀ ਚਮਕ ਵਿੱਚ ਜੀਵਨ ਹੈ, ਅਤੇ ਉਹ ਦੀ ਕਿਰਪਾ ਬਰਸਾਤ ਦੀ ਆਖਰੀ ਬੱਦਲੀ ਵਰਗੀ ਹੁੰਦੀ ਹੈ ।
Isaiah 5:6 in Panjabi 6 ਮੈਂ ਉਸ ਨੂੰ ਉਜਾੜ ਦਿਆਂਗਾ, ਉਹ ਨਾ ਛਾਂਗਿਆ ਨਾ ਗੋਡਿਆ ਜਾਵੇਗਾ, ਕੰਡੇ ਤੇ ਕੰਡਿਆਲੇ ਉਸ ਵਿੱਚ ਉੱਗਣਗੇ, ਅਤੇ ਮੈਂ ਬੱਦਲਾਂ ਨੂੰ ਹੁਕਮ ਦਿਆਂਗਾ, ਭਈ ਉਸ ਦੇ ਉੱਤੇ ਮੀਂਹ ਨਾ ਵਰ੍ਹਾਉਣ ।
Isaiah 30:23 in Panjabi 23 ਉਹ ਉਸ ਬੀਜ ਲਈ ਜਿਹੜਾ ਤੁਸੀਂ ਜ਼ਮੀਨ ਵਿੱਚ ਬੀਜੋਗੇ ਮੀਂਹ ਘੱਲੇਗਾ, ਨਾਲੇ ਜ਼ਮੀਨ ਦੀ ਪੈਦਾਵਾਰ ਤੋਂ ਜਿਹੜੀ ਰੋਟੀ ਮਿਲੇਗੀ ਉਹ ਉੱਤਮ ਅਤੇ ਵਧੇਰੀ ਹੋਵੇਗੀ । ਉਸ ਦਿਨ ਤੇਰਾ ਵੱਗ ਖੁੱਲ੍ਹੀ ਜੂਹ ਵਿੱਚ ਚੁਗੇਗਾ ।
Isaiah 44:3 in Panjabi 3 ਮੈਂ ਤਾਂ ਤਿਹਾਈ ਜਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੂਮੀ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ ।
Jeremiah 10:13 in Panjabi 13 ਜਦ ਉਹ ਆਪਣੀ ਆਵਾਜ਼ ਕੱਢਦਾ ਹੈ, ਤਾਂ ਅਕਾਸ਼ ਵਿੱਚ ਪਾਣੀ ਦਾ ਸ਼ੋਰ ਹੁੰਦਾ ਹੈ, ਉਹ ਧਰਤੀ ਦੇ ਕੰਢਿਆਂ ਤੋਂ ਭਾਫ ਨੂੰ ਚੁੱਕਦਾ ਹੈ, ਉਹ ਵਰਖਾ ਲਈ ਬਿਜਲੀਆਂ ਚਮਕਾਉਂਦਾ ਹੈ, ਉਹ ਆਪਣੇ ਖ਼ਜਾਨਿਆਂ ਵਿੱਚੋਂ ਹਵਾ ਬਾਹਰ ਕੱਢਦਾ ਹੈ ।
Jeremiah 14:22 in Panjabi 22 ਕੀ ਕੌਮਾਂ ਦੀਆਂ ਫੋਕਟਾਂ ਵਿੱਚੋਂ ਕੋਈ ਮੀਂਹ ਵਰ੍ਹਾ ਸੱਕਦੀ ਹੈ ? ਜਾਂ ਅਕਾਸ਼ ਫੁਹਾਰ ਦੇ ਸਕਦਾ ਹੈ ? ਹੇ ਯਹੋਵਾਹ ਸਾਡੇ ਪਰਮੇਸ਼ੁਰ, ਕੀ ਤੂੰ ਉਹ ਨਹੀਂ ? ਤੇਰੇ ਉੱਤੇ ਅਸੀਂ ਉਡੀਕ ਲਾਈ ਹੋਈ ਹੈ, ਕਿਉਂ ਜੋ ਤੂੰ ਹੀ ਇਹ ਸਾਰੇ ਕੰਮ ਕੀਤੇ ਹਨ ।
Jeremiah 51:16 in Panjabi 16 ਜਦ ਉਹ ਆਪਣੀ ਆਵਾਜ ਚੁੱਕਦਾ, ਤਾਂ ਅਕਾਸ਼ ਵਿੱਚ ਪਾਣੀਆਂ ਦਾ ਰੌਲਾ ਹੁੰਦਾ, ਉਹ ਧਰਤੀ ਦੇ ਕੰਢਿਆਂ ਤੋਂ ਭਾਫ ਨੂੰ ਚੁੱਕਦਾ ਹੈ, ਉਹ ਮੀਂਹ ਲਈ ਬਿਜਲੀ ਬਣਾਉਂਦਾ ਹੈ, ਉਹ ਆਪਣਿਆ ਖ਼ਜ਼ਾਨਿਆਂ ਤੋਂ ਹਵਾ ਵਗਾਉਂਦਾ ਹੈ ।
Ezekiel 34:26 in Panjabi 26 ਮੈਂ ਉਹਨਾਂ ਨੂੰ ਅਤੇ ਉਹਨਾਂ ਸਥਾਨਾਂ ਨੂੰ ਜੋ ਮੇਰੇ ਪਹਾੜ ਦੇ ਆਲੇ-ਦੁਆਲੇ ਹਨ, ਬਰਕਤ ਦਾ ਕਾਰਨ ਬਣਾਵਾਂਗਾ ਅਤੇ ਸਮੇਂ ਸਿਰ ਮੀਂਹ ਵਰ੍ਹਾਵਾਂਗਾ । ਬਰਕਤ ਦੀ ਵਰਖਾ ਵਰ੍ਹੇਗੀ ।
Ezekiel 36:37 in Panjabi 37 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸਰਾਏਲ ਦਾ ਘਰਾਣਾ ਮੇਰੇ ਕੋਲੋਂ ਫੇਰ ਇਹ ਪੁੱਛੇਗਾ ਭਈ ਮੈਂ ਉਹਨਾਂ ਲਈ ਇਹ ਕਰਾਂ ਕਿ ਉਹਨਾਂ ਦੇ ਆਦਮੀਆਂ ਨੂੰ ਇੱਜੜ ਵਾਂਗੂੰ ਵਾਧਾ ਦੇਵਾਂ ।
Hosea 6:3 in Panjabi 3 ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣਾ ਸਵੇਰ ਦੇ ਚਾਨਣ ਵਾਂਗੂੰ ਪੱਕਾ ਹੈ, ਉਹ ਸਾਡੇ ਕੋਲ ਵਰਖਾ ਵਾਂਗੂੰ ਆਵੇਗਾ, ਆਖਰੀ ਵਰਖਾ ਵਾਂਗੂੰ ਜਿਹੜੀ ਭੂਮੀ ਨੂੰ ਸਿੰਜਦੀ ਹੈ ।
Hosea 10:12 in Panjabi 12 ਆਪਣੇ ਲਈ ਧਰਮ ਬੀਜੋ, ਦਯਾ ਅਨੁਸਾਰ ਫ਼ਸਲ ਵੱਢੋ, ਆਪਣੀ ਪਈ ਹੋਈ ਜ਼ਮੀਨ ਵਿੱਚ ਹਲ ਚਲਾਓ, ਇਹ ਯਹੋਵਾਹ ਨੂੰ ਖੋਜਣ ਦਾ ਸਮਾਂ ਹੈ, ਜਦ ਤੱਕ ਉਹ ਨਾ ਆਵੇ ਅਤੇ ਤੁਹਾਡੇ ਉੱਤੇ ਧਰਮ ਨਾ ਵਰ੍ਹਾਵੇ ।
Joel 2:23 in Panjabi 23 ਹੇ ਸੀਯੋਨ ਦੇ ਲੋਕੋ, ਯਹੋਵਾਹ ਆਪਣੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਓ ਅਤੇ ਅਨੰਦ ਹੋਵੋ ! ਕਿਉਂ ਜੋ ਉਹ ਨੇ ਤੁਹਾਡੇ ਸੁੱਖ ਲਈ ਪਹਿਲੀ ਵਰਖਾ ਦਿੱਤੀ ਹੈ, ਉਹ ਨੇ ਤੁਹਾਡੇ ਲਈ ਪਹਿਲੀ ਅਤੇ ਪਿੱਛਲੀ ਵਰਖਾ ਵਰ੍ਹਾਈ ਹੈ, ਜਿਵੇਂ ਪਹਿਲਾਂ ਹੁੰਦਾ ਸੀ ।
Amos 4:7 in Panjabi 7 “ਸੋ ਮੈਂ ਵੀ ਤੁਹਾਡੇ ਤੋਂ ਮੀਂਹ ਨੂੰ ਰੋਕ ਰੱਖਿਆ, ਜਦ ਕਿ ਵਾਢੀ ਦੇ ਤਿੰਨ ਮਹੀਨੇ ਰਹਿ ਗਏ ਸਨ, ਮੈਂ ਇੱਕ ਸ਼ਹਿਰ ਉੱਤੇ ਮੀਂਹ ਵਰ੍ਹਾਇਆ ਅਤੇ ਦੂਜੇ ਸ਼ਹਿਰ ਉੱਤੇ ਨਾ ਵਰ੍ਹਾਇਆ, ਇੱਕ ਖੇਤ ਉੱਤੇ ਵਰਖਾ ਪਈ ਅਤੇ ਜਿਸ ਖੇਤ ਉੱਤੇ ਵਰਖਾ ਨਾ ਪਈ ਉਹ ਸੁੱਕ ਗਿਆ ।
Micah 5:7 in Panjabi 7 ਤਦ ਯਾਕੂਬ ਦੇ ਬਚੇ ਹੋਏ ਲੋਕ ਕੌਮਾਂ ਦੇ ਵਿਚਕਾਰ, ਤ੍ਰੇਲ ਵਾਂਗੂੰ ਹੋਣਗੇ ਜਿਹੜੀ ਯਹੋਵਾਹ ਵੱਲੋਂ ਪੈਂਦੀ ਹੈ, ਅਤੇ ਫੁਹਾਰਾਂ ਵਾਂਗੂੰ, ਜਿਹੜੀਆਂ ਘਾਹ ਤੇ ਪੈ ਕੇ ਮਨੁੱਖ ਲਈ ਨਹੀਂ ਠਹਿਰਦੀਆਂ, ਨਾ ਹੀ ਆਦਮ-ਵੰਸ਼ ਲਈ ਉਡੀਕ ਕਰਦੀਆਂ ਹਨ ।
Matthew 7:7 in Panjabi 7 ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ । ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ । ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ ।
John 16:23 in Panjabi 23 ਅਤੇ ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਕਰੋਂਗੇ । ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁੱਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਮ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ ।
1 Corinthians 3:6 in Panjabi 6 ਮੈਂ ਤਾਂ ਬੂਟਾ ਲਾਇਆ ਅਤੇ ਅੱਪੁਲੋਸ ਨੇ ਸਿੰਜਿਆ ਪਰ ਪਰਮੇਸ਼ੁਰ ਨੇ ਵਧਾਇਆ ।
James 5:7 in Panjabi 7 ਸੋ ਹੇ ਭਰਾਵੋ, ਪ੍ਰਭੂ ਦੇ ਆਉਣ ਤੱਕ ਧੀਰਜ ਕਰੋ, ਵੇਖੋ ਕਿਸਾਨ ਧਰਤੀ ਦੇ ਉੱਤਮ ਫਲ ਦੀ ਉਡੀਕ ਕਰਦਾ ਹੈ ਅਤੇ ਉਹ ਦੇ ਲਈ ਧੀਰਜ ਕਰਦਾ ਹੈ ਜਿਨ੍ਹਾਂ ਚਿਰ ਉਸ ਉੱਤੇ ਪਹਿਲੀ ਅਤੇ ਪਿੱਛਲੀ ਵਰਖਾ ਨਾ ਪਵੇ ।
James 5:16 in Panjabi 16 ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ । ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ ।