Zechariah 10:2 in Panjabi 2 ਤਰਾਫੀਮ ਤਾਂ ਖੋਖਲੀਆਂ ਗੱਲਾਂ ਕਰਦੇ ਹਨ, ਪੁੱਛਾਂ ਦੇਣ ਵਾਲੇ ਝੂਠ ਵੇਖਦੇ ਹਨ, ਸੁਫਨੇ ਦੇਖਣ ਵਾਲੇ ਵਿਅਰਥ ਗੱਲਾਂ ਕਰਦੇ ਹਨ ਅਤੇ ਖਾਲੀ ਤਸੱਲੀ ਦਿੰਦੇ ਹਨ, ਇਸ ਲਈ ਉਹ ਭੇਡਾਂ ਵਾਂਗੂੰ ਭਟਕਦੇ ਫਿਰਦੇ ਹਨ ਅਤੇ ਉਹ ਦੁੱਖ ਪਾਉਂਦੇ ਹਨ ਕਿਉਂ ਜੋ ਅਯਾਲੀ ਕੋਈ ਨਹੀਂ ਹੈ ।
Other Translations King James Version (KJV) For the idols have spoken vanity, and the diviners have seen a lie, and have told false dreams; they comfort in vain: therefore they went their way as a flock, they were troubled, because there was no shepherd.
American Standard Version (ASV) For the teraphim have spoken vanity, and the diviners have seen a lie; and they have told false dreams, they comfort in vain: therefore they go their way like sheep, they are afflicted, because there is no shepherd.
Bible in Basic English (BBE) For the images have said what is not true, and the readers of signs have seen deceit; they have given accounts of false dreams, they give comfort to no purpose: so they go out of the way like sheep, they are troubled because they have no keeper.
Darby English Bible (DBY) For the teraphim have spoken vanity, and the diviners have seen a lie, and have told false dreams: they comfort in vain. Therefore they have gone away as a flock, they are in distress, because there is no shepherd.
World English Bible (WEB) For the teraphim have spoken vanity, and the diviners have seen a lie; And they have told false dreams. They comfort in vain. Therefore they go their way like sheep. They are oppressed, because there is no shepherd.
Young's Literal Translation (YLT) Because the teraphim did speak iniquity, And the diviners have seen a falsehood, And dreams of the vanity they speak, `With' vanity they give comfort, Therefore they have journeyed as a flock, They are afflicted, for there is no shepherd.
Cross Reference Genesis 31:19 in Panjabi 19 ਲਾਬਾਨ ਬਾਹਰ ਆਪਣੀਆਂ ਭੇਡਾਂ ਦੀ ਉੱਨ ਕਤਰਨ ਲਈ ਗਿਆ ਹੋਇਆ ਸੀ ਅਤੇ ਰਾਖ਼ੇਲ ਆਪਣੇ ਪਿਤਾ ਦੇ ਘਰੇਲੂ ਬੁੱਤਾਂ ਨੂੰ ਚੁਰਾ ਕੇ ਲੈ ਗਈ ।
Numbers 27:17 in Panjabi 17 ਜਿਹੜਾ ਉਨ੍ਹਾਂ ਦੇ ਅੱਗੇ ਬਾਹਰ ਜਾਵੇ ਅਤੇ ਜਿਹੜਾ ਉਨ੍ਹਾਂ ਦੇ ਅੱਗੇ ਅੰਦਰ ਆਵੇ ਅਤੇ ਜਿਹੜਾ ਉਨ੍ਹਾਂ ਨੂੰ ਬਾਹਰ ਲੈ ਜਾਵੇ ਅਤੇ ਅੰਦਰ ਲੈ ਆਵੇ ਤਾਂ ਜੋ ਯਹੋਵਾਹ ਦੀ ਮੰਡਲੀ ਉਸ ਇੱਜੜ ਵਾਂਗੂੰ ਨਾ ਹੋਵੇ ਜਿਨ੍ਹਾਂ ਦਾ ਕੋਈ ਚਰਵਾਹਾ ਨਹੀਂ ।
Judges 18:14 in Panjabi 14 ਤਦ ਉਹ ਪੰਜ ਮਨੁੱਖ ਜਿਹੜੇ ਲਾਇਸ਼ ਦੇ ਦੇਸ਼ ਦੀ ਛਾਣਬੀਣ ਕਰਨ ਲਈ ਗਏ ਸਨ ਆਪਣੇ ਭਰਾਵਾਂ ਨੂੰ ਕਹਿਣ ਲੱਗੇ, “ਕੀ ਤੁਸੀਂ ਜਾਣਦੇ ਹੋ ਕਿ ਇਨ੍ਹਾਂ ਘਰਾਂ ਵਿੱਚ ਇੱਕ ਏਫ਼ੋਦ ਅਤੇ ਤਰਾਫ਼ੀਮ (ਘਰੇਲੂ ਦੇਵਤਾ) ਅਤੇ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤੀ ਹੈ ? ਇਸ ਲਈ ਹੁਣ ਵਿਚਾਰ ਕਰੋ ਕਿ ਤੁਹਾਨੂੰ ਕੀ ਕਰਨਾ ਚਾਹੀਦਾ ਹੈ ।”
1 Kings 22:17 in Panjabi 17 ਤਦ ਉਹ ਨੇ ਆਖਿਆ, ਮੈਂ ਸਾਰੇ ਇਸਰਾਏਲ ਨੂੰ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਅਯਾਲੀ ਨਹੀਂ, ਪਹਾੜਾਂ ਉੱਤੇ ਖਿੰਡ ਜਾਣਾ ਦੇਖਿਆ ਅਤੇ ਯਹੋਵਾਹ ਨੇ ਫ਼ਰਮਾਇਆ ਕਿ ਇਨ੍ਹਾਂ ਦਾ ਮਾਲਕ ਨਹੀਂ ਉਨ੍ਹਾਂ ਦਾ ਹਰ ਮਨੁੱਖ ਆਪਣੇ ਘਰ ਨੂੰ ਸੁਲਾਹ ਵਿੱਚ ਜਾਵੇ ।
Job 13:4 in Panjabi 4 ਪਰ ਤੁਸੀਂ ਝੂਠੀਆਂ ਗੱਲਾਂ ਦੇ ਘੜਣ ਵਾਲੇ ਹੋ, ਤੁਸੀਂ ਸਾਰੇ ਦੇ ਸਾਰੇ ਨਿਕੰਮੇ ਵੈਦ ਹੋ !
Job 21:34 in Panjabi 34 ਫੇਰ ਤੁਸੀਂ ਮੈਨੂੰ ਫੋਕੀਆਂ ਤਸੱਲੀਆਂ ਕਿਉਂ ਦਿੰਦੇ ਹੋ, ਕਿਉਂ ਜੋ ਤੁਹਾਡੇ ਉੱਤਰਾਂ ਵਿੱਚ ਤਾਂ ਬੇਈਮਾਨੀ ਹੀ ਪਾਈ ਜਾਂਦੀ ਹੈ ?”
Isaiah 44:9 in Panjabi 9 ਬੁੱਤਾਂ ਦੇ ਘੜਨ ਵਾਲੇ ਸਾਰੇ ਵਿਅਰਥ ਹਨ, ਉਹਨਾਂ ਦੀਆਂ ਮਨ ਭਾਉਂਦੀਆਂ ਰੀਝਾਂ ਲਾਭਦਾਇਕ ਨਹੀਂ, ਉਹਨਾਂ ਦੇ ਗਵਾਹ ਨਾ ਵੇਖਦੇ ਨਾ ਜਾਣਦੇ ਹਨ, ਇਸ ਲਈ ਉਹ ਸ਼ਰਮਿੰਦੇ ਹੋਣਗੇ ।
Isaiah 46:5 in Panjabi 5 ਤੁਸੀਂ ਮੈਨੂੰ ਕਿਸ ਦੇ ਵਰਗਾ ਬਣਾਓਗੇ, ਕਿਸ ਦੇ ਤੁੱਲ ਮੈਨੂੰ ਠਹਿਰਾਓਗੇ, ਅਤੇ ਕਿਸ ਦੇ ਨਾਲ ਮੇਰੀ ਮਿਸਾਲ ਦਿਓਗੇ, ਤਾਂ ਜੋ ਅਸੀਂ ਇੱਕੋ ਵਰਗੇ ਹੋਈਏ ?
Jeremiah 6:14 in Panjabi 14 ਉਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ ਹੈ, ਉਹ ਆਖਦੇ ਹਨ ਸ਼ਾਂਤੀ, ਸ਼ਾਂਤੀ ! ਪਰ ਸ਼ਾਂਤੀ ਹੈ ਨਹੀਂ ।
Jeremiah 8:11 in Panjabi 11 ਉਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ, ਉਹ ਆਖਦੇ ਹਨ, ਸ਼ਾਂਤੀ, ਸ਼ਾਂਤੀ ! ਪਰ ਸ਼ਾਂਤੀ ਹੈ ਨਹੀਂ ।
Jeremiah 10:8 in Panjabi 8 ਉਹ ਸਾਰੇ ਬੇਦਰਦ ਅਤੇ ਮੂਰਖ ਹਨ, ਉਹ ਫੋਕੀਆਂ ਗੱਲਾਂ ਦੀ ਸਿੱਖਿਆ ਲਈ ਲੱਕੜੀ ਹੀ ਹੈ ।
Jeremiah 13:17 in Panjabi 17 ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਣ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ ।
Jeremiah 14:13 in Panjabi 13 ਤਦ ਮੈਂ ਆਖਿਆ, ਹਾਇ ਪ੍ਰਭੂ ਯਹੋਵਾਹ ! ਵੇਖ, ਨਬੀ ਤਾਂ ਉਹਨਾਂ ਨੂੰ ਆਖਦੇ ਸਨ ਭਈ ਤੁਸੀਂ ਤਲਵਾਰ ਨਾ ਵੇਖੋਗੇ, ਨਾ ਤੁਹਾਡੇ ਲਈ ਕਾਲ ਹੋਵੇਗਾ ਸਗੋਂ ਮੈਂ ਤੁਹਾਨੂੰ ਇਸ ਥਾਂ ਵਿੱਚ ਸੱਚੀ ਸ਼ਾਂਤੀ ਦਿਆਂਗਾ
Jeremiah 14:22 in Panjabi 22 ਕੀ ਕੌਮਾਂ ਦੀਆਂ ਫੋਕਟਾਂ ਵਿੱਚੋਂ ਕੋਈ ਮੀਂਹ ਵਰ੍ਹਾ ਸੱਕਦੀ ਹੈ ? ਜਾਂ ਅਕਾਸ਼ ਫੁਹਾਰ ਦੇ ਸਕਦਾ ਹੈ ? ਹੇ ਯਹੋਵਾਹ ਸਾਡੇ ਪਰਮੇਸ਼ੁਰ, ਕੀ ਤੂੰ ਉਹ ਨਹੀਂ ? ਤੇਰੇ ਉੱਤੇ ਅਸੀਂ ਉਡੀਕ ਲਾਈ ਹੋਈ ਹੈ, ਕਿਉਂ ਜੋ ਤੂੰ ਹੀ ਇਹ ਸਾਰੇ ਕੰਮ ਕੀਤੇ ਹਨ ।
Jeremiah 23:17 in Panjabi 17 ਉਹ ਉਹਨਾਂ ਨੂੰ ਜਿਹੜੇ ਮੇਰੀ ਨਿਰਾਦਰੀ ਕਰਦੇ ਕਹਿੰਦੇ ਰਹਿੰਦੇ ਹਨ ਭਈ ਯਹੋਵਾਹ ਬੋਲਿਆ ਕਿ ਤੁਹਾਡੇ ਲਈ ਸ਼ਾਂਤੀ ਹੋਵੇਗੀ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਆਪਣੇ ਦਿਲ ਦੇ ਆਕੀਪੁਣੇ ਵਿੱਚ ਚੱਲਦੇ ਹਨ ਉਹ ਆਖਦੇ ਹਨ, ਤੁਹਾਡੇ ਉੱਤੇ ਬੁਰਿਆਈ ਨਾ ਆਵੇਗੀ ।
Jeremiah 23:25 in Panjabi 25 ਜੋ ਕੁਝ ਨਬੀਆਂ ਨੇ ਆਖਿਆ ਹੈ, ਉਹ ਮੈਂ ਸੁਣਿਆ ਹੈ । ਉਹ ਮੇਰੇ ਨਾਮ ਉੱਤੇ ਇਹ ਆਖ ਕੇ ਝੂਠੇ ਅਗੰਮ ਵਾਕ ਬੋਲਦੇ ਹਨ ਕਿ ਮੈਂ ਸੁਫ਼ਨਾ ਵੇਖਿਆ ਹੈ, ਮੈਂ ਸੁਫ਼ਨਾ ਵੇਖਿਆ ਹੈ !
Jeremiah 27:9 in Panjabi 9 ਤੁਸੀਂ ਆਪਣੇ ਨਬੀਆਂ, ਆਪਣੇ ਫਲ ਪਾਉਣ ਵਾਲਿਆਂ, ਸੁਫ਼ਨਾ ਵੇਖਣ ਵਾਲਿਆਂ, ਰਮਲੀਆਂ ਅਤੇ ਜਾਦੂਗਰਾਂ ਦੀ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਕਿ ਤੁਸੀਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰੋਗੇ
Jeremiah 28:4 in Panjabi 4 ਅਤੇ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯਕਾਨਯਾਹ ਨੂੰ ਅਤੇ ਯਹੂਦਾਹ ਦੇ ਸਾਰੇ ਗ਼ੁਲਾਮਾਂ ਨੂੰ ਜਿਹੜੇ ਬਾਬਲ ਨੂੰ ਗਏ ਮੈਂ ਮੁੜ ਇਸ ਸਥਾਨ ਵਿੱਚ ਲੈ ਆਵਾਂਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਬਾਬਲ ਦੇ ਰਾਜਾ ਦੇ ਜੂਲੇ ਨੂੰ ਭੰਨ ਦਿਆਂਗਾ ।
Jeremiah 28:15 in Panjabi 15 ਤਾਂ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਆਖਿਆ, ਹਨਨਯਾਹ, ਜ਼ਰਾ ਸੁਣ ਤਾਂ । ਯਹੋਵਾਹ ਨੇ ਤੈਨੂੰ ਨਹੀਂ ਭੇਜਿਆ, ਤੂੰ ਤਾਂ ਇਸ ਪਰਜਾ ਨੂੰ ਝੂਠੀ ਆਸ ਦਿੰਦਾ ਹੈਂ
Jeremiah 29:8 in Panjabi 8 ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਨਬੀ ਜਿਹੜੇ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਫ਼ਾਲ ਪਾਉਣ ਵਾਲੇ ਤੁਹਾਨੂੰ ਕੁਰਾਹੇ ਨਾ ਪਾਉਣ ਅਤੇ ਆਪਣੇ ਸੁਫ਼ਨੇ ਜਿਹੜੇ ਤੁਸੀਂ ਵੇਖਦੇ ਹੋ ਨਾ ਮੰਨੋ
Jeremiah 29:21 in Panjabi 21 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਕੋਲਾਯਾਹ ਦੇ ਪੁੱਤਰ ਅਹਾਬ ਨੂੰ ਅਤੇ ਮਆਸਯਾਹ ਦੇ ਪੁੱਤਰ ਸਿਦਕੀਯਾਹ ਨੂੰ ਜਿਹੜੇ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਬਾਬਲ ਦੇ ਰਾਜਾ ਨਬੂਕਦਰੱਸਰ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਤੁਹਾਡੇ ਵੇਖਦਿਆਂ ਉਹਨਾਂ ਨੂੰ ਮਾਰ ਸੁੱਟੇਗਾ !
Jeremiah 37:19 in Panjabi 19 ਉਹ ਤੁਹਾਡੇ ਨਬੀ ਕਿੱਥੇ ਹਨ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹੁੰਦੇ ਸਨ ਅਤੇ ਆਖਦੇ ਹੁੰਦੇ ਸਨ ਕਿ ਬਾਬਲ ਦਾ ਰਾਜਾ ਤੁਹਾਡੇ ਉੱਤੇ ਅਤੇ ਇਸ ਦੇਸ ਉੱਤੇ ਚੜ੍ਹਾਈ ਨਾ ਕਰੇਗਾ ?
Jeremiah 50:17 in Panjabi 17 ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬੱਬਰ ਸ਼ੇਰਾਂ ਨੇ ਧੱਕ ਦਿੱਤਾ ਹੈ । ਪਹਿਲਾਂ ਉਹ ਨੂੰ ਅੱਸ਼ੂਰ ਦੇ ਰਾਜਾ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਰਾਜਾ ਨਬੂਕਦਰੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ
Jeremiah 51:23 in Panjabi 23 ਮੈਂ ਤੇਰੇ ਨਾਲ ਅਯਾਲੀ ਅਤੇ ਉਸ ਦੇ ਇੱਜੜ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਹਾਲੀ ਅਤੇ ਉਸ ਦੀ ਜੋਗ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਸੂਬੇਦਾਰ ਅਤੇ ਰਈਸਾਂ ਨੂੰ ਭੰਨ ਸੁੱਟਾਂਗਾ ।
Lamentations 2:14 in Panjabi 14 ਤੇਰੇ ਨਬੀਆਂ ਨੇ ਤੇਰੇ ਲਈ ਝੂਠੇ ਤੇ ਵਿਅਰਥ ਦਰਸ਼ਨ ਵੇਖੇ, ਉਹਨਾਂ ਨੇ ਤੇਰੇ ਅਪਰਾਧਾਂ ਨੂੰ ਪਰਗਟ ਨਾ ਕੀਤਾ, ਤਾਂ ਜੋ ਤੇਰੀ ਗ਼ੁਲਾਮੀ ਨੂੰ ਰੋਕ ਦਿੰਦੇ, ਪਰ ਉਹਨਾਂ ਨੇ ਤੇਰੇ ਲਈ ਵਿਅਰਥ ਤੇ ਭਰਮਾਉਣ ਵਾਲੇ ਅੰਗਮ ਵਾਕ ਬੋਲੇ,
Ezekiel 13:6 in Panjabi 6 ਉਹਨਾਂ ਨੇ ਝੂਠੇ ਦਰਸ਼ਣ ਵੇਖੇ ਅਤੇ ਝੂਠੀਆਂ ਭਵਿੱਖਬਾਣੀਆਂ ਕੀਤੀਆਂ ਹਨ, ਜੋ ਆਖਦੇ ਹਨ ਕਿ ਯਹੋਵਾਹ ਦਾ ਵਾਕ ਹੈ ਭਾਵੇਂ ਯਹੋਵਾਹ ਨੇ ਉਹਨਾਂ ਨੂੰ ਨਹੀਂ ਭੇਜਿਆ ਅਤੇ ਉਹ ਲੋਕਾਂ ਨੂੰ ਆਸ ਦਿਵਾਉਂਦੇ ਹਨ ਕਿ ਉਹਨਾਂ ਦੀ ਗੱਲ ਕਾਇਮ ਹੋ ਜਾਵੇਗੀ ।
Ezekiel 13:22 in Panjabi 22 ਇਸ ਲਈ ਕਿ ਤੁਸੀਂ ਝੂਠ ਮਾਰ ਕੇ ਧਰਮੀ ਦੇ ਦਿਲ ਨੂੰ ਉਦਾਸ ਕੀਤਾ ਹੈ, ਜਿਹ ਨੂੰ ਮੈਂ ਦੁੱਖੀ ਨਹੀਂ ਕੀਤਾ ਅਤੇ ਤੁਸੀਂ ਦੁਸ਼ਟ ਦੇ ਹੱਥ ਨੂੰ ਤਕੜਾ ਕੀਤਾ, ਤਾਂ ਜੋ ਉਹ ਆਪਣੀ ਜਾਨ ਬਚਾਉਣ ਲਈ ਆਪਣੇ ਬੁਰੇ ਰਾਹ ਤੋਂ ਨਾ ਮੁੜੇ ।
Ezekiel 21:21 in Panjabi 21 ਕਿਉਂ ਜੋ ਬਾਬਲ ਦਾ ਰਾਜਾ ਦੋ ਰਾਹੇ ਉੱਤੇ ਉਪਾਅ ਪੁੱਛਣ ਲਈ ਖਲੋਤਾ ਹੈ ਅਤੇ ਤੀਰਾਂ ਨੂੰ ਹਿਲਾ ਕੇ ਤਰਾਫੀਮ ਤੋਂ ਪੁੱਛਦਾ ਅਤੇ ਕਾਲਜੇ ਨੂੰ ਵਿੰਨ੍ਹਦਾ ਹੈ ।
Ezekiel 21:29 in Panjabi 29 ਜਦੋਂ ਕਿ ਉਹ ਤੇਰੇ ਲਈ ਝੂਠੇ ਦਰਸ਼ਣ ਵੇਖਦੇ ਹਨ ਅਤੇ ਝੂਠੇ ਉਪਾਅ ਕੱਢਦੇ ਹਨ ਕਿ ਤੈਨੂੰ ਉਹਨਾਂ ਵੱਢਿਆਂ ਹੋਇਆਂ ਦੁਸ਼ਟਾਂ ਦੀਆਂ ਧੌਣਾਂ ਉੱਤੇ ਸੁੱਟ ਦੇਣ, ਜਿਹਨਾਂ ਦਾ ਦਿਨ ਬਦੀ ਦੇ ਅੰਤ ਸਮੇਂ ਵਿੱਚ ਆ ਗਿਆ ਹੈ ।
Ezekiel 34:5 in Panjabi 5 ਉਹ ਖਿੱਲਰ ਗਏ, ਕਿਉਂ ਜੋ ਕੋਈ ਆਜੜੀ ਨਹੀਂ ਸੀ ਅਤੇ ਉਹ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਣਾ ਬਣੀਆਂ ਅਤੇ ਖਿੱਲਰ ਗਈਆਂ ।
Ezekiel 34:8 in Panjabi 8 ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੀਆਂ ਭੇਡਾਂ ਸ਼ਿਕਾਰ ਬਣ ਗਈਆਂ, ਹਾਂ, ਮੇਰੀਆਂ ਭੇਡਾਂ ਹਰੇਕ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਣਾ ਬਣੀਆਂ, ਕਿਉਂ ਜੋ ਕੋਈ ਆਜੜੀ ਨਾ ਸੀ ਅਤੇ ਮੇਰੇ ਆਜੜੀਆਂ ਨੇ ਮੇਰੀਆਂ ਭੇਡਾਂ ਦੀ ਭਾਲ ਨਾ ਕੀਤੀ, ਸਗੋਂ ਆਜੜੀਆਂ ਨੇ ਆਪਣਾ ਢਿੱਡ ਭਰਿਆ ਅਤੇ ਮੇਰੀਆਂ ਭੇਡਾਂ ਨੂੰ ਨਹੀਂ ਚਾਰਿਆ ।
Hosea 3:4 in Panjabi 4 ਇਸ ਤਰ੍ਹਾਂ ਇਸਰਾਏਲੀ ਵੀ ਬਹੁਤ ਦਿਨਾਂ ਤੱਕ ਬਿਨ੍ਹਾਂ ਰਾਜੇ ਤੇ ਹਾਕਮ ਦੇ, ਬਿਨ੍ਹਾਂ ਭੇਟ ਤੇ ਥੰਮ੍ਹ ਦੇ, ਬਿਨ੍ਹਾਂ ਏਫ਼ੋਦ ਤੇ ਤਰਾਫ਼ੀਮ ਦੇ ਰਹਿਣਗੇ ।
Micah 2:12 in Panjabi 12 ਹੇ ਯਾਕੂਬ, ਮੈਂ ਜ਼ਰੂਰ ਹੀ ਤੁਹਾਨੂੰ ਸਾਰਿਆਂ ਨੂੰ ਇਕੱਠੇ ਕਰਾਂਗਾ, ਮੈਂ ਇਸਰਾਏਲ ਦੇ ਬਚੇ ਹੋਇਆਂ ਨੂੰ ਜ਼ਰੂਰ ਹੀ ਜਮਾ ਕਰਾਂਗਾ, ਮੈਂ ਉਹਨਾਂ ਨੂੰ ਬਾਸਰਾਹ ਦੀਆਂ ਭੇਡਾਂ ਵਾਂਗੂੰ ਰਲਾ ਕੇ ਰੱਖਾਂਗਾ, ਇੱਕ ਇੱਜੜ ਵਾਂਗੂੰ ਜੋ ਚੰਗੀ ਜੂਹ ਵਿੱਚ ਹੈ, ਮਨੁੱਖਾਂ ਦੀ ਬਹੁਤਾਇਤ ਦੇ ਕਾਰਨ ਧਰਤੀ ਫੇਰ ਭਰ ਜਾਵੇਗੀ ।
Micah 3:6 in Panjabi 6 ਇਸ ਕਾਰਨ ਤੁਹਾਡੇ ਉੱਤੇ ਬਿਨ੍ਹਾਂ ਦਰਸ਼ਨ ਦੀ ਰਾਤ ਆਵੇਗੀ, ਅਤੇ ਅਜਿਹਾ ਹਨੇਰਾ ਆਵੇਗਾ ਕਿ ਤੁਸੀਂ ਭਵਿੱਖ ਨਾ ਦੱਸ ਸਕੋਗੇ, ਨਬੀਆਂ ਲਈ ਸੂਰਜ ਅਸਤ ਹੋ ਜਾਵੇਗਾ, ਅਤੇ ਦਿਨ ਉਹਨਾਂ ਦੇ ਉੱਤੇ ਹਨੇਰਾ ਹੋ ਜਾਵੇਗਾ ।
Habakkuk 2:18 in Panjabi 18 ਘੜੇ ਹੋਏ ਬੁੱਤ ਦਾ ਕੀ ਲਾਭ ਹੈ, ਜੋ ਉਸ ਦੇ ਬਣਾਉਣ ਵਾਲੇ ਨੇ ਉਸ ਨੂੰ ਘੜਿਆ ਹੈ ? ਫੇਰ ਝੂਠ ਸਿਖਾਉਣ ਵਾਲੀ ਅਤੇ ਢਲੀ ਹੋਈ ਮੂਰਤ ਵਿੱਚ ਕੀ ਲਾਭ ਵੇਖ ਕੇ ਉਸ ਨੂੰ ਬਣਾਉਣ ਵਾਲਾ ਉਸ ਉੱਤੇ ਭਰੋਸਾ ਰੱਖਦਾ ਹੈ ਕਿ ਉਹ ਗੁੰਗੇ ਬੁੱਤ ਬਣਾਵੇ ?
Matthew 9:36 in Panjabi 36 ਅਤੇ ਜਦੋਂ ਉਸ ਨੇ ਵੱਡੀ ਭੀੜ ਵੇਖੀ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ, ਕਿਉਂ ਜੋ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ, ਉਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ ।