Zechariah 10:3 in Panjabi 3 ਅਯਾਲੀਆਂ ਉੱਤੇ ਮੇਰਾ ਕ੍ਰੋਧ ਭੜਕਿਆ ਹੈ ਅਤੇ ਮੈਂ ਆਗੂਆਂ ਨੂੰ ਸਜ਼ਾ ਦੇਵਾਂਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਦੇ ਇੱਜੜ ਵੱਲ ਅਰਥਾਤ ਯਹੂਦਾਹ ਦੇ ਘਰਾਣੇ ਵੱਲ ਧਿਆਨ ਕੀਤਾ ਹੈ ਅਤੇ ਉਹ ਉਹਨਾਂ ਨੂੰ ਆਪਣੇ ਸੋਹਣੇ ਜੰਗੀ ਘੋੜੇ ਵਾਂਗੂੰ ਬਣਾਵੇਗਾ ।
Other Translations King James Version (KJV) Mine anger was kindled against the shepherds, and I punished the goats: for the LORD of hosts hath visited his flock the house of Judah, and hath made them as his goodly horse in the battle.
American Standard Version (ASV) Mine anger is kindled against the shepherds, and I will punish the he-goats; for Jehovah of hosts hath visited his flock, the house of Judah, and will make them as his goodly horse in the battle.
Bible in Basic English (BBE) My wrath is burning against the keepers of the flock, and I will send punishment on the he-goats: for the Lord of armies takes care of his flock, the people of Judah, and will make them like the horse of his pride in the fight.
Darby English Bible (DBY) Mine anger is kindled against the shepherds, and I will punish the he-goats; for Jehovah of hosts visiteth his flock, the house of Judah, and maketh them as his majestic horse in the battle.
World English Bible (WEB) My anger is kindled against the shepherds, And I will punish the male goats; For Yahweh of Hosts has visited his flock, the house of Judah, And will make them as his horse in the battle that he is proud of.
Young's Literal Translation (YLT) Against the shepherds did Mine anger burn, And against the he-goats I lay a charge, For inspected hath Jehovah of Hosts His flock, the house of Judah, And set them as His beauteous horse in battle.
Cross Reference Exodus 4:31 in Panjabi 31 ਤਦ ਪਰਜਾ ਨੇ ਵਿਸ਼ਵਾਸ ਕੀਤਾ ਅਤੇ ਜਦ ਉਨ੍ਹਾਂ ਨੇ ਸੁਣਿਆ ਕਿ ਯਹੋਵਾਹ ਨੇ ਇਸਰਾਏਲੀਆਂ ਦੀ ਖ਼ਬਰ ਲਈ ਹੈ ਅਤੇ ਉਨ੍ਹਾਂ ਦਾ ਦੁੱਖ ਵੇਖਿਆ ਹੈ ਤਦ ਆਪਣਾ ਸਿਰ ਝੁਕਾ ਕੇ ਮੱਥਾ ਟੇਕਿਆ ।
Ruth 1:6 in Panjabi 6 ਤਦ ਉਹ ਆਪਣੀਆਂ ਦੋਵੇਂ ਨੂੰਹਾਂ ਦੇ ਨਾਲ ਮੋਆਬ ਦੇ ਦੇਸ ਤੋਂ ਵਾਪਸ ਜਾਣ ਲਈ ਉੱਠੀ ਕਿਉਂਕਿ ਉਸ ਨੇ ਮੋਆਬ ਦੇ ਦੇਸ ਵਿੱਚ ਇਹ ਗੱਲ ਸੁਣੀ ਕਿ ਯਹੋਵਾਹ ਨੇ ਆਪਣੇ ਲੋਕਾਂ ਵੱਲ ਧਿਆਨ ਕੀਤਾ ਹੈ ਅਤੇ ਉਨ੍ਹਾਂ ਨੂੰ ਰੋਟੀ ਦਿੱਤੀ ਹੈ ।
Proverbs 21:31 in Panjabi 31 ਜੁੱਧ ਦੇ ਦਿਨ ਲਈ ਘੋੜਾ ਤਿਆਰ ਕਰੀਦਾ ਹੈ, ਪਰ ਜਿੱਤ ਯਹੋਵਾਹ ਦੀ ਵੱਲੋ ਹੁੰਦੀ ਹੈ ।
Song of Solomon 1:9 in Panjabi 9 ਹੇ ਮੇਰੀ ਪ੍ਰੀਤਮਾ, ਮੈਂ ਤੇਰੀ ਤੁਲਨਾ ਫ਼ਿਰਊਨ ਦੇ ਰਥਾਂ ਵਿੱਚ ਜੋਹੀ ਹੋਈ ਘੋੜੀ ਨਾਲ ਕੀਤੀ ਹੈ l
Isaiah 10:12 in Panjabi 12 ਤਦ ਅਜਿਹਾ ਹੋਵੇਗਾ ਕਿ ਜਦ ਪ੍ਰਭੂ ਸੀਯੋਨ ਦੇ ਪਰਬਤ ਅਤੇ ਯਰੂਸ਼ਲਮ ਵਿੱਚ ਆਪਣਾ ਸਾਰਾ ਕੰਮ ਮੁਕਾ ਲਵੇਗਾ, ਤਾਂ ਮੈਂ ਅੱਸ਼ੂਰ ਦੇ ਰਾਜੇ ਨੂੰ ਉਸ ਦੇ ਘਮੰਡੀ ਦਿਲ ਦੀ ਕਰਨੀ ਅਤੇ ਉਸ ਦੀਆਂ ਉੱਚੀਆਂ ਅੱਖਾਂ ਦੀ ਸ਼ਾਨ ਦੀ ਸਜ਼ਾ ਦਿਆਂਗਾ ।
Isaiah 24:21 in Panjabi 21 ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਅਸਮਾਨੀ ਸੈਨਾਂ ਨੂੰ ਅਸਮਾਨ ਉੱਤੇ, ਅਤੇ ਜ਼ਮੀਨ ਦੇ ਰਾਜਿਆਂ ਨੂੰ ਜ਼ਮੀਨ ਉੱਤੇ ਸਜ਼ਾ ਦੇਵੇਗਾ ।
Isaiah 56:9 in Panjabi 9 ਹੇ ਮੈਦਾਨ ਦੇ ਸਾਰੇ ਜੰਤੂਓ, ਹੇ ਜੰਗਲ ਦੇ ਸਾਰੇ ਜਾਨਵਰੋਂ ! ਖਾਣ ਲਈ ਆ ਜਾਓ !
Jeremiah 10:21 in Panjabi 21 ਆਜੜੀ ਤਾਂ ਬੇਦਰਦ ਹਨ, ਉਹਨਾਂ ਯਹੋਵਾਹ ਦੀ ਭਾਲ ਨਹੀਂ ਕੀਤੀ, ਇਸ ਲਈ ਉਹ ਸਫਲ ਨਾ ਹੋਏ, ਉਹਨਾਂ ਦੇ ਸਾਰੇ ਇੱਜੜ ਖੇਰੂੰ ਖੇਰੂੰ ਹੋ ਗਏ ।
Jeremiah 11:22 in Panjabi 22 ਇਸ ਲਈ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਉਹਨਾਂ ਦੀ ਖ਼ਬਰ ਲਵਾਂਗਾ ! ਜੁਆਨ ਤਲਵਾਰ ਨਾਲ ਮਾਰੇ ਜਾਣਗੇ, ਉਹਨਾਂ ਦੇ ਪੁੱਤਰ ਅਤੇ ਧੀਆਂ ਕਾਲ ਨਾਲ ਮਰਨਗੇ
Jeremiah 23:1 in Panjabi 1 ਹਾਇ ਉਹਨਾਂ ਅਯਾਲੀਆਂ ਉੱਤੇ ਜਿਹੜੇ ਮੇਰੀ ਚਰਾਈ ਦੀਆਂ ਭੇਡਾਂ ਨੂੰ ਮਾਰ ਮੁਕਾਉਂਦੇ ਅਤੇ ਉਹਨਾਂ ਨੂੰ ਖੇਰੂੰ ਖੇਰੂੰ ਕਰਦੇ ਹਨ, ਯਹੋਵਾਹ ਦਾ ਵਾਕ ਹੈ !
Jeremiah 25:12 in Panjabi 12 ਅਤੇ ਸੱਤਰ ਵਰ੍ਹਿਆਂ ਦੇ ਪੂਰੇ ਹੋਣ ਤੇ ਮੈਂ ਬਾਬਲ ਦੇ ਰਾਜਾ ਅਤੇ ਉਸ ਕੌਮ ਦੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ । ਨਾਲੇ ਕਸਦੀਆਂ ਦੇ ਦੇਸ ਦੀ ਵੀ ਉਹਨਾਂ ਦੀ ਬਦੀ ਦੇ ਕਾਰਨ, ਅਤੇ ਮੈਂ ਉਹਨਾਂ ਨੂੰ ਸਦਾ ਲਈ ਵਿਰਾਨ ਕਰ ਦਿਆਂਗਾ
Jeremiah 25:34 in Panjabi 34 ਹੇ ਆਜੜੀਓ, ਤੁਸੀਂ ਵਿਲਕੋ ਅਤੇ ਚਿੱਲਾਓ । ਹੇ ਇੱਜੜ ਦੇ ਚੌਧਰੀਓ, ਤੁਸੀਂ ਸੁਆਹ ਵਿੱਚ ਲੇਟੋ ! ਕਿਉਂ ਜੋ ਤੁਹਾਡੇ ਕਤਲ ਹੋਣ ਦੇ ਅਤੇ ਖਿਲਰਣ ਦੇ ਦਿਨ ਪੂਰੇ ਹੋ ਗਏ, ਅਤੇ ਤੁਸੀਂ ਇੱਕ ਚੰਗੇ ਭਾਂਡੇ ਵਾਂਗੂੰ ਡਿੱਗ ਪਓਗੇ ।
Jeremiah 50:6 in Panjabi 6 ਮੇਰੀ ਪਰਜਾ ਭੁੱਲੀ ਭੇਡ ਹੈ, ਉਹਨਾਂ ਦੇ ਆਜੜੀਆਂ ਨੇ ਉਹਨਾਂ ਨੂੰ ਕੁਰਾਹੇ ਪਾਇਆ, ਉਹਨਾਂ ਨੇ ਉਹਨਾਂ ਨੂੰ ਪਹਾੜਾਂ ਵਿੱਚ ਭੁੰਆਇਆ । ਉਹ ਪਹਾੜੀ ਤੋਂ ਟਿੱਲੇ ਨੂੰ ਗਏ, ਉਹ ਆਪਣੇ ਲੇਟਣ ਦਾ ਥਾਂ ਭੁੱਲ ਗਏ ਹਨ
Ezekiel 34:2 in Panjabi 2 ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ, ਇਸਰਾਏਲੀ ਆਜੜੀਆਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਉਹਨਾਂ ਨੂੰ ਆਖ, ਪ੍ਰਭੂ ਯਹੋਵਾਹ ਆਜੜੀਆਂ ਨੂੰ ਇਹ ਆਖਦਾ ਹੈ, ਇਸਰਾਏਲੀ ਆਜੜੀਆਂ ਤੇ ਅਫ਼ਸੋਸ ! ਜਿਹੜੇ ਆਪਣੇ ਆਪ ਨੂੰ ਪਾਲਦੇ ਹਨ, ਕੀ ਆਜੜੀਆਂ ਨੂੰ ਨਹੀਂ ਚਾਹੀਦਾ ਕਿ ਭੇਡਾਂ ਚਾਰਨ ?
Ezekiel 34:7 in Panjabi 7 ਇਸ ਲਈ ਹੇ ਆਜੜੀਓ, ਯਹੋਵਾਹ ਦਾ ਬਚਨ ਸੁਣੋ !
Ezekiel 34:16 in Panjabi 16 ਮੈਂ ਗਵਾਚੀਆਂ ਹੋਈਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਕੱਢੀਆਂ ਹੋਈਆਂ ਨੂੰ ਮੋੜ ਲਿਆਵਾਂਗਾ । ਟੁੱਟੀਆਂ ਨੂੰ ਬੰਨ੍ਹਾਂਗਾ ਅਤੇ ਲਿੱਸੀਆਂ ਨੂੰ ਤਕੜਾ ਕਰਾਂਗਾ, ਪਰ ਮੋਟੀਆਂ ਅਤੇ ਜ਼ੋਰਾਵਰਾਂ ਨੂੰ ਮਾਰਾਂਗਾ, ਮੈਂ ਉਹਨਾਂ ਨੂੰ ਨਿਆਂ ਨਾਲ ਚਾਰਾਂਗਾ ।
Ezekiel 34:20 in Panjabi 20 ਇਸ ਲਈ ਪ੍ਰਭੂ ਯਹੋਵਾਹ ਉਹਨਾਂ ਨੂੰ ਇਹ ਆਖਦਾ ਹੈ, ਵੇਖੋ, ਮੈਂ, ਹਾਂ, ਮੈਂ ਹੀ ਮੋਟੀਆਂ ਅਤੇ ਲਿੱਸੀਆਂ ਭੇਡਾਂ ਵਿਚਕਾਰ ਨਿਆਂ ਕਰਾਂਗਾ ।
Zephaniah 1:8 in Panjabi 8 ਯਹੋਵਾਹ ਦੀ ਬਲੀ ਦੇ ਦਿਨ ਅਜਿਹਾ ਹੋਵੇਗਾ ਕਿ ਮੈਂ ਹਾਕਮਾਂ ਨੂੰ, ਰਾਜੇ ਦੇ ਪੁੱਤਰਾਂ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਨੇ ਪਰਦੇਸੀ ਕੱਪੜੇ ਪਹਿਨੇ ਹੋਏ ਹਨ, ਸਜ਼ਾ ਦਿਆਂਗਾ ।
Zephaniah 2:7 in Panjabi 7 ਉਹੋ ਕੰਢਾ ਯਹੂਦਾਹ ਦੇ ਘਰਾਣੇ ਦੇ ਬਚੇ ਹੋਏ ਲੋਕਾਂ ਲਈ ਹੋਵੇਗਾ, ਉਹ ਆਪਣੇ ਇੱਜੜਾਂ ਨੂੰ ਉੱਥੇ ਚਾਰਨਗੇ, ਉਹ ਅਸ਼ਕਲੋਨ ਦੇ ਘਰਾਂ ਵਿੱਚ ਸ਼ਾਮ ਨੂੰ ਲੇਟਣਗੇ, ਕਿਉਂ ਜੋ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਉਹਨਾਂ ਦੀ ਸੁੱਧ ਲਵੇਗਾ ਅਤੇ ਉਹਨਾਂ ਨੂੰ ਗੁਲਾਮੀ ਤੋਂ ਮੋੜ ਲਿਆਵੇਗਾ ।
Zechariah 11:5 in Panjabi 5 ਜਿਹੜੇ ਉਹਨਾਂ ਨੂੰ ਖਰੀਦਦੇ ਹਨ, ਉਹ ਉਹਨਾਂ ਨੂੰ ਵੱਢਣਗੇ ਅਤੇ ਸਜ਼ਾ ਨਾ ਪਾਉਣਗੇ ਅਤੇ ਉਹਨਾਂ ਦੇ ਵੇਚਣ ਵਾਲੇ ਆਖਣਗੇ, ਯਹੋਵਾਹ ਮੁਬਾਰਕ ਹੋਵੇ, ਕਿਉਂਕਿ ਮੈਂ ਧਨੀ ਹੋ ਗਿਆ ਹਾਂ ! ਉਹਨਾਂ ਦੇ ਅਯਾਲੀ ਉਹਨਾਂ ਉੱਤੇ ਤਰਸ ਨਹੀਂ ਖਾਂਦੇ ਹਨ ।
Zechariah 11:17 in Panjabi 17 ਹਾਏ ਉਸ ਮੇਰੇ ਮੂਰਖ ਅਯਾਲੀ ਲਈ ! ਜਿਹੜਾ ਭੇਡਾਂ ਨੂੰ ਛੱਡ ਜਾਂਦਾ ਹੈ, ਤਲਵਾਰ ਉਸ ਦੀ ਬਾਂਹ ਉੱਤੇ ਅਤੇ ਉਸ ਦੀ ਸੱਜੀ ਅੱਖ ਉੱਤੇ ਆ ਪਵੇਗੀ, ਉਸ ਦੀ ਬਾਂਹ ਪੂਰੀ ਤਰ੍ਹਾਂ ਨਾਲ ਸੁੱਕ ਜਾਵੇਗੀ ਅਤੇ ਉਸ ਦੀ ਸੱਜੀ ਅੱਖ ਪੂਰੀ ਤਰ੍ਹਾਂ ਦੇ ਨਾਲ ਫੁੱਟ ਜਾਵੇਗੀ !
Matthew 25:32 in Panjabi 32 ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ ।
Luke 1:68 in Panjabi 68 ਧੰਨ ਹੈ ਪ੍ਰਭੂ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ,
1 Peter 2:12 in Panjabi 12 ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ l