Zechariah 10:5 in Panjabi 5 ਉਹ ਸੂਰਬੀਰਾਂ ਵਾਂਗੂੰ ਹੋਣਗੇ, ਉਹ ਲੜਾਈ ਦੇ ਦੌਰਾਨ ਆਪਣੇ ਵੈਰੀਆਂ ਨੂੰ ਗਲੀਆਂ ਦੇ ਚਿੱਕੜ ਵਿੱਚ ਮਿੱਧਣਗੇ, ਉਹ ਲੜਨਗੇ ਕਿਉਂ ਜੋ ਯਹੋਵਾਹ ਉਹਨਾਂ ਦੇ ਨਾਲ ਹੋਵੇਗਾ ਅਤੇ ਉਹ ਘੋੜ ਸਵਾਰਾਂ ਨੂੰ ਸ਼ਰਮਿੰਦਾ ਕਰਨਗੇ ।
Other Translations King James Version (KJV) And they shall be as mighty men, which tread down their enemies in the mire of the streets in the battle: and they shall fight, because the LORD is with them, and the riders on horses shall be confounded.
American Standard Version (ASV) And they shall be as mighty men, treading down `their enemies' in the mire of the streets in the battle; and they shall fight, because Jehovah is with them; and the riders on horses shall be confounded.
Bible in Basic English (BBE) Together they will be like men of war, crushing down their haters into the earth of the streets in the fight; they will make war because the Lord is with them: and the horsemen will be shamed.
Darby English Bible (DBY) And they shall be as mighty men, treading down the mire of the streets in the battle; and they shall fight, for Jehovah is with them, and the riders on horses shall be put to shame.
World English Bible (WEB) They shall be as mighty men, Treading down muddy streets in the battle; And they shall fight, because Yahweh is with them; And the riders on horses will be confounded.
Young's Literal Translation (YLT) And they have been as heroes, Treading in mire of out-places in battle, And they have fought, for Jehovah `is' with them, And have put to shame riders of horses.
Cross Reference Deuteronomy 20:1 in Panjabi 1 ਜਦ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਜਾਓ ਅਤੇ ਘੋੜੇ, ਰਥ ਅਤੇ ਆਪਣੇ ਤੋਂ ਵੱਧ ਸੈਨਾ ਨੂੰ ਵੇਖੋ, ਤਦ ਉਨ੍ਹਾਂ ਤੋਂ ਨਾ ਡਰਿਓ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੈ, ਜੋ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ।
Joshua 10:14 in Panjabi 14 ਇਸ ਤੋਂ ਅੱਗੇ ਜਾਂ ਪਿੱਛੇ ਅਜਿਹਾ ਦਿਨ ਕਦੀ ਨਹੀਂ ਹੋਇਆ ਕਿ ਯਹੋਵਾਹ ਨੇ ਮਨੁੱਖ ਦੀ ਅਵਾਜ਼ ਸੁਣੀ ਹੋਵੇ ਕਿਉਂ ਜੋ ਯਹੋਵਾਹ ਇਸਰਾਏਲ ਲਈ ਲੜਿਆ ।
Joshua 10:42 in Panjabi 42 ਯਹੋਸ਼ੁਆ ਨੇ ਉਹਨਾਂ ਸਾਰੇ ਰਾਜਿਆਂ ਨੂੰ ਅਤੇ ਉਹਨਾਂ ਦੇ ਸਾਰੇ ਦੇਸਾਂ ਨੂੰ ਇੱਕੋ ਹੀ ਸਮੇਂ ਵਿੱਚ ਇਸ ਕਾਰਨ ਜਿੱਤ ਲਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸਰਾਏਲ ਲਈ ਲੜਿਆ ।
1 Samuel 16:18 in Panjabi 18 ਸੋ ਉਸ ਵੇਲੇ ਉਹ ਦੇ ਸੇਵਕਾਂ ਵਿੱਚੋਂ ਇੱਕ ਨੇ ਕਿਹਾ, ਵੇਖ, ਮੈਂ ਬੈਤਲਹਮ ਦੇ ਯੱਸੀ ਦਾ ਇੱਕ ਪੁੱਤਰ ਵੇਖਿਆ ਹੈ ਜੋ ਵਜਾਉਣ ਵਿੱਚ ਕੁਸ਼ਲ ਹੈ, ਨਾਲੇ ਵੱਡਾ ਸੂਰਬੀਰ ਹੈ, ਜੋਧਾ ਹੈ, ਗੱਲਾਂ ਵਿੱਚ ਬਹੁਤ ਸਿਆਣਾ ਹੈ, ਸੋਹਣਾ ਹੈ ਅਤੇ ਯਹੋਵਾਹ ਉਹ ਦੇ ਨਾਲ ਹੈ ।
2 Samuel 22:8 in Panjabi 8 ਤਦ ਧਰਤੀ ਕੰਬ ਗਈ ਅਤੇ ਥਰ ਥਰਾਈ, ਅਤੇ ਆਕਾਸ਼ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉਠਿਆ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ !
2 Samuel 22:43 in Panjabi 43 ਫਿਰ ਮੈਂ ਉਨ੍ਹਾਂ ਨੂੰ ਧਰਤੀ ਦੀ ਧੂੜ੍ਹ ਦੀ ਤਰ੍ਹਾਂ ਪੀਹ ਸੁੱਟਿਆ ਰਸਤੇ ਦੇ ਚਿੱਕੜ ਵਾਂਗੂੰ ਉਨ੍ਹਾਂ ਨੂੰ ਮਿੱਧਿਆ ਅਤੇ ਉਨ੍ਹਾਂ ਨੂੰ ਖਿਲਾਰ ਦਿੱਤਾ !
Psalm 18:42 in Panjabi 42 ਫੇਰ ਮੈਂ ਉਹਨਾਂ ਨੂੰ ਹਵਾ ਨਾਲ ਉੱਡਦੀ ਧੂੜ ਵਾਂਗੂੰ ਪੀਹ ਸੁੱਟਿਆ, ਰਸਤੇ ਦੇ ਚਿੱਕੜ ਵਾਂਗੂੰ ਉਨ੍ਹਾਂ ਨੂੰ ਸੁੱਟ ਦਿੱਤਾ ।
Psalm 20:7 in Panjabi 7 ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ ।
Psalm 33:16 in Panjabi 16 ਫੌਜ ਦੇ ਵਾਧੇ ਦੇ ਕਾਰਨ ਕਿਸੇ ਰਾਜੇ ਦਾ ਬਚਾਓ ਨਹੀਂ ਹੁੰਦਾ, ਨਾ ਸੂਰਮਾ ਬਹੁਤੇ ਬਲ ਦੇ ਕਾਰਨ ਛੁੱਟ ਸਕਦਾ ਹੈ ।
Psalm 45:3 in Panjabi 3 ਓਏ ਸੂਰਮਿਆਂ ! ਆਪਣੀ ਤਲਵਾਰ ਲੱਕ ਨਾਲ ਬੰਨ੍ਹ, ਉਹ ਤੇਰਾ ਤੇਜ ਅਤੇ ਤੇਰੀ ਮਹਿਮਾ ਹੈ ।
Isaiah 8:9 in Panjabi 9 ਹੇ ਲੋਕੋ ! ਮਿਲ ਜਾਓ, ਪਰ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ !
Isaiah 10:6 in Panjabi 6 ਮੈਂ ਉਹ ਨੂੰ ਇੱਕ ਬੇਧਰਮ ਕੌਮ ਦੇ ਵਿਰੁੱਧ ਘੱਲਾਂਗਾ, ਅਤੇ ਜਿਨ੍ਹਾਂ ਲੋਕਾਂ ਉੱਤੇ ਮੇਰਾ ਕਹਿਰ ਭੜਕਿਆ ਹੈ, ਉਨ੍ਹਾਂ ਵਿਰੁੱਧ ਹੁਕਮ ਦਿਆਂਗਾ, ਭਈ ਉਹ ਲੁੱਟ ਲੁੱਟੇ ਅਤੇ ਮਾਲ ਚੁਰਾਵੇ, ਅਤੇ ਗਲੀਆਂ ਦੇ ਚਿੱਕੜ ਵਾਂਗੂੰ ਉਹਨਾਂ ਨੂੰ ਮਿੱਧੇ ।
Isaiah 25:10 in Panjabi 10 ਕਿਉਂ ਜੋ ਯਹੋਵਾਹ ਦਾ ਹੱਥ ਇਸ ਪਹਾੜ ਉੱਤੇ ਠਹਿਰੇਗਾ, ਮੋਆਬ ਆਪਣੇ ਥਾਂ ਵਿੱਚ ਇਸ ਤਰ੍ਹਾਂ ਮਿੱਧਿਆ ਜਾਵੇਗਾ, ਜਿਵੇਂ ਤੂੜੀ ਰੂੜੀ ਦੇ ਟੋਏ ਵਿੱਚ,
Isaiah 41:12 in Panjabi 12 ਜੋ ਤੇਰੇ ਨਾਲ ਝਗੜਦੇ ਹਨ, ਤੂੰ ਉਹਨਾਂ ਨੂੰ ਭਾਲੇਂਗਾ ਪਰ ਪਾਏਂਗਾ ਨਹੀਂ । ਜੋ ਤੇਰੇ ਨਾਲ ਯੁੱਧ ਕਰਦੇ ਹਨ, ਉਹ ਨਾ ਹੋਇਆਂ ਜਿਹੇ ਸਗੋਂ ਵਿਅਰਥ ਜਿਹੇ ਹੋ ਜਾਣਗੇ !
Ezekiel 38:15 in Panjabi 15 ਤੂੰ ਆਪਣੇ ਸਥਾਨ ਤੋਂ ਉੱਤਰ ਵੱਲੋਂ ਦੁਰੇਡਿਓਂ ਆਵੇਂਗਾ ਅਤੇ ਬਹੁਤ ਸਾਰੇ ਲੋਕ ਤੇਰੇ ਨਾਲ ਹੋਣਗੇ ਜਿਹੜੇ ਸਾਰੇ ਦੇ ਸਾਰੇ ਘੋੜਿਆਂ ਤੇ ਸਵਾਰ ਹੋਣਗੇ, ਇੱਕ ਵੱਡੀ ਸਭਾ ਅਤੇ ਬਹੁਤੀ ਫੌਜ ।
Joel 3:12 in Panjabi 12 ਕੌਮਾਂ ਆਪਣੇ ਆਪ ਨੂੰ ਉਕਸਾਉਣ ਅਤੇ ਯਹੋਸ਼ਾਫਾਟ ਦੀ ਘਾਟੀ ਵਿੱਚ ਜਾਣ, ਕਿਉਂ ਜੋ ਮੈਂ ਉੱਥੇ ਬੈਠ ਕੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦਾ ਨਿਆਂ ਕਰਾਂਗਾ ।
Amos 2:15 in Panjabi 15 ਧਣੁੱਖਧਾਰੀ ਖੜ੍ਹਾ ਨਾ ਰਹਿ ਸਕੇਗਾ, ਤੇਜ਼ ਦੌੜਨ ਵਾਲਾ ਨਾ ਬਚ ਸਕੇਗਾ, ਨਾ ਹੀ ਘੋੜ ਸਵਾਰ ਆਪਣੀ ਜਾਨ ਬਚਾ ਸਕੇਗਾ ।
Micah 7:10 in Panjabi 10 ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਢੱਕ ਲਵੇਗੀ, ਜਿਸ ਨੇ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈ ? ਮੈਂ ਆਪਣੀਆਂ ਅੱਖਾਂ ਨਾਲ ਉਸ ਨੂੰ ਵੇਖਾਂਗਾ, ਤਦ ਉਹ ਗਲੀਆਂ ਦੇ ਚਿੱਕੜ ਵਾਂਗੂੰ ਮਿੱਧੀ ਜਾਵੇਗੀ !
Haggai 2:22 in Panjabi 22 ਮੈਂ ਰਾਜਾਂ ਦੀਆਂ ਗੱਦੀਆਂ ਨੂੰ ਉਲੱਦ ਦਿਆਂਗਾ, ਮੈਂ ਕੌਮਾਂ ਦੇ ਰਾਜਾਂ ਦੇ ਬਲ ਨੂੰ ਤੋੜ ਦਿਆਂਗਾ, ਰਥਾਂ ਨੂੰ ਸਵਾਰਾਂ ਸਮੇਤ ਉਲੱਦ ਦਿਆਂਗਾ ਅਤੇ ਘੋੜੇ ਅਤੇ ਉਹਨਾਂ ਦੇ ਸਵਾਰ ਡਿੱਗ ਪੈਣਗੇ, ਹਾਂ, ਹਰੇਕ ਮਨੁੱਖ ਆਪਣੇ ਭਰਾ ਦੀ ਤਲਵਾਰ ਨਾਲ ਡਿੱਗ ਪਵੇਗਾ ।
Zechariah 9:13 in Panjabi 13 ਮੈਂ ਯਹੂਦਾਹ ਨੂੰ ਆਪਣੇ ਲਈ ਧਣੁਖ ਵਾਂਗੂੰ ਝੁਕਾਇਆ ਹੈ ਅਤੇ ਅਫ਼ਰਾਈਮ ਨੂੰ ਉਹ ਦਾ ਬਾਣ ਬਣਾਉਂਦਾ ਹਾਂ, ਹੇ ਸੀਯੋਨ ਮੈਂ ਤੇਰੇ ਪੁੱਤਰਾਂ ਨੂੰ ਭੜਕਾਵਾਂਗਾ, ਹਾਂ ਤੇਰੇ ਪੁੱਤ੍ਰਾਂ ਦੇ ਵਿਰੁੱਧ, ਹੇ ਯਾਵਾਨ, ਤੈਨੂੰ ਇੱਕ ਸੂਰਮੇ ਦੀ ਤਲਵਾਰ ਵਾਂਗੂੰ ਬਣਾਵਾਂਗਾ ।
Zechariah 12:4 in Panjabi 4 ਯਹੋਵਾਹ ਦਾ ਵਾਕ ਹੈ, ਉਸ ਦਿਨ ਮੈਂ ਹਰੇਕ ਘੋੜੇ ਨੂੰ ਘਬਰਾਹਟ ਨਾਲ ਅਤੇ ਉਸ ਦੇ ਸਵਾਰ ਨੂੰ ਪਾਗਲਪਣ ਨਾਲ ਮਾਰਾਂਗਾ, ਯਹੂਦਾਹ ਦੇ ਘਰਾਣੇ ਉੱਤੇ ਮੈਂ ਆਪਣੀਆਂ ਅੱਖਾਂ ਖੁੱਲ੍ਹੀਆਂ ਰੱਖਾਂਗਾ ਅਤੇ ਕੌਮਾਂ ਦੇ ਸਾਰਿਆਂ ਘੋੜਿਆਂ ਨੂੰ ਅੰਨ੍ਹਾ ਕਰ ਕੇ ਮਾਰਾਂਗਾ ।
Zechariah 12:8 in Panjabi 8 ਉਸ ਦਿਨ ਯਹੋਵਾਹ ਯਰੂਸ਼ਲਮ ਦੇ ਵਾਸੀਆਂ ਦੇ ਆਲੇ-ਦੁਆਲੇ ਇੱਕ ਢਾਲ਼ ਹੋਵੇਗਾ, ਉਸ ਦਿਨ ਉਹਨਾਂ ਵਿੱਚੋਂ ਕਮਜ਼ੋਰ ਤੋਂ ਕਮਜ਼ੋਰ ਦਾਊਦ ਵਰਗਾ ਹੋਵੇਗਾ, ਦਾਊਦ ਦਾ ਘਰਾਣਾ ਪਰਮੇਸ਼ੁਰ ਅਤੇ ਯਹੋਵਾਹ ਦੇ ਦੂਤ ਵਰਗਾ ਹੋਵੇਗਾ, ਜਿਹੜਾ ਉਹਨਾਂ ਦੇ ਅੱਗੇ ਸੀ ।
Zechariah 14:3 in Panjabi 3 ਤਾਂ ਯਹੋਵਾਹ ਨਿੱਕਲੇਗਾ ਅਤੇ ਉਹਨਾਂ ਕੌਮਾਂ ਨਾਲ ਯੁੱਧ ਕਰੇਗਾ, ਜਿਵੇਂ ਯੁੱਧ ਦੇ ਦਿਨ ਲੜਦਾ ਸੀ ।
Zechariah 14:13 in Panjabi 13 ਅਤੇ ਇਸ ਤਰ੍ਹਾਂ ਹੋਵੇਗਾ ਕਿ ਉਸ ਦਿਨ ਯਹੋਵਾਹ ਦੀ ਵੱਲੋਂ ਉਹਨਾਂ ਵਿੱਚ ਵੱਡੀ ਹੱਲ ਚੱਲ ਹੋਵੇਗੀ, ਉਹ ਆਪੋ ਆਪਣੇ ਗੁਆਂਢੀ ਦਾ ਹੱਥ ਫੜਨਗੇ ਅਤੇ ਉਹਨਾਂ ਦੇ ਹੱਥ ਉਹਨਾਂ ਦੇ ਗੁਆਂਢੀਆਂ ਦੇ ਉੱਤੇ ਚੁੱਕੇ ਜਾਣਗੇ ।
Matthew 4:3 in Panjabi 3 ਤਦ ਸ਼ੈਤਾਨ ਨੇ ਆ ਕੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਖ ਜੋ ਇਹ ਪੱਥਰ ਰੋਟੀਆਂ ਬਣ ਜਾਣ ।
Matthew 28:20 in Panjabi 20 ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਜੁੱਗ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ ।
Luke 24:19 in Panjabi 19 ਉਸ ਨੇ ਉਨ੍ਹਾਂ ਨੂੰ ਕਿਹਾ, ਕਿਹੜੀਆਂ ਘਟਨਾਵਾਂ ? ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਬਾਰੇ, ਜਿਹੜਾ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰੱਥੀ ਅਤੇ ਪਰਮੇਸ਼ੁਰ ਦਾ ਨਬੀ ਸੀ ।
Acts 7:22 in Panjabi 22 ਮੂਸਾ ਨੇ ਮਿਸਰੀਆਂ ਦੀ ਸਾਰੀ ਵਿੱਦਿਆ ਸਿੱਖੀ ਅਤੇ ਉਹ ਸਭ ਕੰਮਾਂ ਅਤੇ ਬੋਲਣ ਵਿੱਚ ਸਮਰੱਥ ਸੀ ।
Acts 18:24 in Panjabi 24 ਅਪੁੱਲੋਸ ਨਾਮ ਦਾ ਇੱਕ ਯਹੂਦੀ ਜਿਸ ਦਾ ਜਨਮ ਸਿਕੰਦਰਿਯਾ ਵਿੱਚ ਹੋਇਆ ਸੀ, ਵਧੀਆ ਬੋਲਣ ਵਾਲਾ ਅਤੇ ਪਵਿੱਤਰ ਗ੍ਰੰਥਾਂ ਦਾ ਮਾਹਿਰ ਸੀ ਉਹ ਅਫ਼ਸੁਸ ਵਿੱਚ ਆਇਆ ।
Romans 8:31 in Panjabi 31 ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ ।
2 Corinthians 10:4 in Panjabi 4 ਇਸ ਲਈ ਜੋ ਸਾਡੇ ਯੁੱਧ ਦੇ ਹਥਿਆਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਦੁਆਰਾ ਕਿਲ੍ਹਿਆਂ ਨੂੰ ਢਾਹ ਦੇਣ ਲਈ ਬਹੁਤ ਤਾਕਤਵਰ ਹਨ ।
2 Timothy 4:7 in Panjabi 7 ਮੈਂ ਚੰਗੀ ਲੜਾਈ ਲੜ ਚੁੱਕਾ ਹਾਂ, ਮੈਂ ਦੌੜ ਪੂਰੀ ਕਰ ਲਈ ਹੈ, ਮੈਂ ਵਿਸ਼ਵਾਸ ਦੀ ਸੰਭਾਲ ਕੀਤੀ ਹੈ ।
2 Timothy 4:17 in Panjabi 17 ਪਰ ਪ੍ਰਭੂ ਮੇਰੇ ਅੰਗ-ਸੰਗ ਰਿਹਾ ਅਤੇ ਮੈਨੂੰ ਤਕੜਿਆਂ ਕੀਤਾ ਕਿ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬੱਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ ।
Revelation 19:13 in Panjabi 13 ਅਤੇ ਉਹ ਇੱਕ ਬਸਤਰ ਲਹੂ ਨਾਲ ਛਿੜਕਿਆ ਹੋਇਆ ਪਹਿਨੇ ਹੋਏ ਹੈ ਅਤੇ ਉਹ ਦਾ ਨਾਮ “ਪਰਮੇਸ਼ੁਰ ਦਾ ਸ਼ਬਦ” ਅਖਵਾਉਂਦਾ ਹੈ ।
Revelation 19:17 in Panjabi 17 ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖੜ੍ਹਾ ਵੇਖਿਆ ਅਤੇ ਉਸ ਨੇ ਉਹਨਾਂ ਸਭਨਾਂ ਪੰਛੀਆਂ ਨੂੰ ਜਿਹੜੇ ਅਕਾਸ਼ ਵਿੱਚ ਉੱਡਦੇ ਹਨ ਵੱਡੀ ਅਵਾਜ਼ ਨਾਲ ਆਖਿਆ, ਆਓ ਚੱਲੋ ਅਤੇ ਪਰਮੇਸ਼ੁਰ ਦੀ ਵੱਡੀ ਦਾਵਤ ਲਈ ਇਕੱਠੇ ਹੋਵੋ !