Zechariah 11:3 in Panjabi 3 ਅਯਾਲੀਆਂ ਦੇ ਸਿਆਪੇ ਦੀ ਆਵਾਜ਼, ਕਿਉਂ ਜੋ ਉਹਨਾਂ ਦੀ ਸ਼ਾਨ ਨਾਸ ਹੋ ਗਈ, ਜੁਆਨ ਬਬਰ ਸ਼ੇਰਾਂ ਦੇ ਗੱਜਣ ਦੀ ਅਵਾਜ਼ ਅਤੇ ਯਰਦਨ ਦਾ ਜੰਗਲ ਨਾਸ ਹੋ ਗਿਆ ।
Other Translations King James Version (KJV) There is a voice of the howling of the shepherds; for their glory is spoiled: a voice of the roaring of young lions; for the pride of Jordan is spoiled.
American Standard Version (ASV) A voice of the wailing of the shepherds! for their glory is destroyed: a voice of the roaring of young lions! for the pride of the Jordan is laid waste.
Bible in Basic English (BBE) The sound of the crying of the keepers of the flock! for their glory is made waste: the sound of the loud crying of the young lions! for the pride of Jordan is made waste.
Darby English Bible (DBY) A voice of howling of the shepherds; for their glory is spoiled: a voice of roaring of young lions; for the pride of Jordan is spoiled.
World English Bible (WEB) A voice of the wailing of the shepherds! For their glory is destroyed: a voice of the roaring of young lions! For the pride of the Jordan is ruined.
Young's Literal Translation (YLT) A voice of the howling of the shepherds! For destroyed was their robe of honour, A voice of the roaring of young lions! For destroyed was the excellency of Jordan.
Cross Reference 1 Samuel 4:21 in Panjabi 21 ਉਹ ਨੇ ਉਸ ਮੁੰਡੇ ਦਾ ਨਾਮ ਈਕਾਬੋਦ ਰੱਖਿਆ ਅਤੇ ਕਿਹਾ, ਇਸਰਾਏਲ ਤੋਂ ਪਰਤਾਪ ਜਾਂਦਾ ਰਿਹਾ, ਪਰਮੇਸ਼ੁਰ ਦਾ ਸੰਦੂਕ ਖੁੱਸ ਜੋ ਗਿਆ ਅਤੇ ਉਹ ਦੇ ਸਹੁਰੇ ਅਤੇ ਪਤੀ ਦੇ ਕਾਰਨ ਵੀ ।
Psalm 22:21 in Panjabi 21 ਬੱਬਰ ਸ਼ੇਰ ਦੇ ਮੂੰਹ ਤੋਂ ਬਚਾ, ਅਤੇ ਜੰਗਲੀ ਸਾਹਨਾਂ ਦੇ ਸਿੰਙਾਂ ਤੋਂ, ਤੂੰ ਮੈਨੂੰ ਬਚਾਇਆ ਹੈ l
Isaiah 65:15 in Panjabi 15 ਮੇਰੇ ਚੁਣੇ ਹੋਏ ਲੋਕ ਤੁਹਾਡਾ ਨਾਮ ਲੈ-ਲੈ ਕੇ ਸਰਾਪ ਦੇਣਗੇ, ਅਤੇ ਪ੍ਰਭੂ ਯਹੋਵਾਹ ਤੁਹਾਨੂੰ ਮਰਵਾ ਸੁੱਟੇਗਾ, ਪਰ ਉਹ ਆਪਣੇ ਦਾਸਾਂ ਨੂੰ ਦੂਜੇ ਨਾਮ ਤੋਂ ਬੁਲਾਵੇਗਾ ।
Jeremiah 2:15 in Panjabi 15 ਜੁਆਨ ਬੱਬਰ ਸ਼ੇਰ ਉਹ ਦੇ ਉੱਤੇ ਭੁੱਬਾਂ ਮਾਰਦੇ, ਉਹਨਾਂ ਨੇ ਆਪਣੀ ਅਵਾਜ਼ ਕੱਢੀ, ਉਹਨਾਂ ਨੇ ਉਸ ਦਾ ਦੇਸ ਖਰਾਬ ਬਣਾ ਦਿੱਤਾ, ਉਹ ਦੇ ਸ਼ਹਿਰ ਸਾੜੇ ਹੋਏ ਹਨ, ਅਤੇ ਵੱਸਣ ਵਾਲਾ ਕੋਈ ਨਹੀਂ ।
Jeremiah 2:30 in Panjabi 30 ਮੈਂ ਐਵੇਂ ਕਿਵੇਂ ਤੇਰੇ ਪੁੱਤਰਾਂ ਨੂੰ ਮਾਰਿਆ, ਉਹ ਸੌਰੇ ਨਹੀਂ; ਤੁਹਾਡੀ ਆਪਣੀ ਤਲਵਾਰ ਤੁਹਾਡੇ ਨਬੀਆਂ ਨੂੰ ਹੜੱਪ ਕਰਨ ਵਾਲੇ ਬਬਰ ਸ਼ੇਰ ਵਾਂਗੂੰ ਖਾ ਗਈ ।
Jeremiah 7:4 in Panjabi 4 ਤੁਸੀਂ ਇਹਨਾਂ ਝੂਠੀਆਂ ਗੱਲਾਂ ਉੱਤੇ ਭਰੋਸਾ ਨਾ ਰੱਖੋ ਕਿ ਇਹ ਯਹੋਵਾਹ ਦੀ ਹੈਕਲ ਹੈ, ਇਹ ਯਹੋਵਾਹ ਦੀ ਹੈਕਲ ਹੈ, ਇਹ ਯਹੋਵਾਹ ਦੀ ਹੈਕਲ ਹੈ !
Jeremiah 7:11 in Panjabi 11 ਕੀ ਇਹ ਘਰ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਤੁਹਾਡੀ ਨਿਗਾਹ ਵਿੱਚ ਧਾੜਵੀਆਂ ਦੀ ਗੁਫਾ ਬਣ ਗਿਆ ਹੈ ? ਵੇਖੋ, ਇਹ ਮੈਂ ਵੀ ਵੇਖਿਆ ਹੈ, ਯਹੋਵਾਹ ਦਾ ਵਾਕ ਹੈ ।
Jeremiah 25:34 in Panjabi 34 ਹੇ ਆਜੜੀਓ, ਤੁਸੀਂ ਵਿਲਕੋ ਅਤੇ ਚਿੱਲਾਓ । ਹੇ ਇੱਜੜ ਦੇ ਚੌਧਰੀਓ, ਤੁਸੀਂ ਸੁਆਹ ਵਿੱਚ ਲੇਟੋ ! ਕਿਉਂ ਜੋ ਤੁਹਾਡੇ ਕਤਲ ਹੋਣ ਦੇ ਅਤੇ ਖਿਲਰਣ ਦੇ ਦਿਨ ਪੂਰੇ ਹੋ ਗਏ, ਅਤੇ ਤੁਸੀਂ ਇੱਕ ਚੰਗੇ ਭਾਂਡੇ ਵਾਂਗੂੰ ਡਿੱਗ ਪਓਗੇ ।
Jeremiah 26:6 in Panjabi 6 ਤਦ ਮੈਂ ਇਸ ਭਵਨ ਨੂੰ ਸ਼ੀਲੋਹ ਵਾਂਗੂੰ ਕਰ ਦਿਆਂਗਾ ਅਤੇ ਇਸ ਸ਼ਹਿਰ ਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਸਰਾਪ ਬਣਾਵਾਂਗਾ
Jeremiah 49:19 in Panjabi 19 ਵੇਖ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਆਵੇਗਾ ਕਿਉਂ ਜੋ ਮੈਂ ਅਚਾਨਕ ਉੱਥੋਂ ਉਹਨਾਂ ਨੂੰ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਮੁੱਕਰਰ ਕਰਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸੱਕੇਗਾ ?
Jeremiah 50:44 in Panjabi 44 ਵੇਖੋ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਚੜ੍ਹ ਆਵੇਗਾ ਕਿਉਂ ਜੋ ਮੈਂ ਅਚਾਨਕ ਉਹਨਾਂ ਨੂੰ ਉੱਥੋਂ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਹ ਦੇ ਉੱਤੇ ਠਹਿਰਾਵਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸੱਕੇਗਾ ?
Ezekiel 19:3 in Panjabi 3 ਉਹ ਨੇ ਆਪਣੇ ਪੁੱਤਰਾਂ ਵਿੱਚੋਂ ਇੱਕ ਨੂੰ ਪਾਲਿਆ, ਤਾਂ ਉਹ ਜੁਆਨ ਸ਼ੇਰ ਬਣਿਆ, ਅਤੇ ਸ਼ਿਕਾਰ ਫੜਨਾ ਸਿੱਖਿਆ, ਅਤੇ ਮਨੁੱਖਾਂ ਨੂੰ ਖਾਣ ਲੱਗਾ ।
Ezekiel 24:21 in Panjabi 21 ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ ! ਮੈਂ ਆਪਣੇ ਪਵਿੱਤਰ ਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਭ੍ਰਿਸ਼ਟ ਕਰਾਂਗਾ ਅਤੇ ਤੁਹਾਡੇ ਪੁੱਤਰਾਂ ਤੇ ਧੀਆਂ ਜਿਹਨਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ, ਤਲਵਾਰ ਨਾਲ ਡਿੱਗਣਗੇ ।
Hosea 1:9 in Panjabi 9 ਤਾਂ ਉਸ ਨੂੰ ਆਖਿਆ, ਇਹ ਦਾ ਨਾਮ ''ਲੋ-ਅੰਮੀ'' ਰੱਖ, ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਨਹੀਂ ਹਾਂ ।
Hosea 10:5 in Panjabi 5 ਸਾਮਰਿਯਾ ਦੇ ਵਾਸੀ ਬੈਤ-ਆਵਨ ਦੀਆਂ ਵੱਛੀਆਂ ਲਈ ਕੰਬਣਗੇ, ਕਿਉਂ ਜੋ ਉਸ ਦੇ ਲੋਕ ਉਸ ਉੱਤੇ ਸੋਗ ਕਰਨਗੇ, ਨਾਲੇ ਉਸ ਦੇ ਪੁਜਾਰੀ ਵੀ ਜਿਹੜੇ ਉਸ ਉੱਤੇ ਖੁਸ਼ੀ ਮਨਾਉਂਦੇ ਸਨ, ਉਸ ਦੇ ਪਰਤਾਪ ਦੇ ਕਾਰਨ ਜੋ ਉਸ ਤੋਂ ਜਾਂਦਾ ਰਿਹਾ ।
Joel 1:13 in Panjabi 13 ਹੇ ਜਾਜਕੋ, ਆਪਣੇ ਲੱਕ ਉੱਤੇ ਟਾਟ ਬੰਨ੍ਹੋ ਅਤੇ ਵਿਰਲਾਪ ਕਰੋ, ਹੇ ਜਗਵੇਦੀ ਦੇ ਸੇਵਕੋ, ਧਾਹਾਂ ਮਾਰੋ, ਹੇ ਮੇਰੇ ਪਰਮੇਸ਼ੁਰ ਦੇ ਸੇਵਕੋ, ਅੰਦਰ ਜਾਓ ਅਤੇ ਟਾਟ ਵਿੱਚ ਰਾਤ ਕੱਟੋ, ਕਿਉਂ ਜੋ ਤੁਹਾਡੇ ਪਰਮੇਸ਼ੁਰ ਦੇ ਭਵਨ ਵਿੱਚ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਆਉਣੀ ਬੰਦ ਹੋ ਗਈ ਹੈ !
Amos 8:8 in Panjabi 8 ਕੀ ਦੇਸ਼ ਇਸ ਦੇ ਕਾਰਨ ਨਾ ਕੰਬੇਗਾ ? ਕੀ ਉਸ ਦੇ ਸਾਰੇ ਵਾਸੀ ਸੋਗ ਨਾ ਕਰਨਗੇ ? ਹਾਂ, ਇਹ ਸਾਰਾ ਦੇਸ਼ ਨਦੀ ਦੀ ਤਰ੍ਹਾਂ ਚੜ੍ਹੇਗਾ, ਜੋ ਉੱਛਲਦੀ ਹੈ ਅਤੇ ਫੇਰ ਉਤਰ ਜਾਂਦੀ ਹੈ ? ਮਿਸਰ ਦੀ ਨੀਲ ਨਦੀ ਦੀ ਤਰ੍ਹਾਂ !”
Zephaniah 1:10 in Panjabi 10 ਉਸ ਦਿਨ ਅਜਿਹਾ ਹੋਵੇਗਾ, ਯਹੋਵਾਹ ਦਾ ਵਾਕ ਹੈ, ਮੱਛੀ-ਫਾਟਕ ਤੋਂ ਦੁਹਾਈ ਦੀ ਅਵਾਜ਼ ਹੋਵੇਗੀ, ਦੂਜੇ ਮੁਹੱਲੇ ਵਿੱਚ ਵਿਰਲਾਪ ਅਤੇ ਟਿੱਲਿਆਂ ਤੋਂ ਵੱਡਾ ਧੜਾਕਾ ਹੋਵੇਗਾ ।
Zephaniah 3:3 in Panjabi 3 ਉਸ ਦੇ ਹਾਕਮ ਉਸ ਦੇ ਵਿੱਚ ਗੱਜਦੇ ਬਬਰ ਸ਼ੇਰ ਵਾਂਗੂੰ ਹਨ, ਉਸ ਦੇ ਨਿਆਈ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜ ਹਨ, ਜੋ ਸਵੇਰ ਤੱਕ ਕੁਝ ਨਹੀਂ ਛੱਡਦੇ !
Zephaniah 3:11 in Panjabi 11 ਉਸ ਦਿਨ ਤੂੰ ਆਪਣੇ ਸਾਰੇ ਕੰਮਾਂ ਦੇ ਕਾਰਨ ਸ਼ਰਮਿੰਦਾ ਨਾ ਹੋਵੇਂਗੀ, ਜਿਨ੍ਹਾਂ ਦੇ ਨਾਲ ਤੂੰ ਮੇਰੇ ਵਿਰੁੱਧ ਅਪਰਾਧ ਕੀਤਾ, ਕਿਉਂ ਜੋ ਮੈਂ ਉਸ ਵੇਲੇ ਤੇਰੇ ਵਿੱਚੋਂ ਹਰੇਕ ਹੰਕਾਰੀ ਅਭਿਮਾਨੀਆਂ ਨੂੰ ਕੱਢ ਦਿਆਂਗਾ, ਤਾਂ ਜੋ ਤੂੰ ਮੇਰੇ ਪਵਿੱਤਰ ਪਹਾੜ ਵਿੱਚ ਫੇਰ ਘਮੰਡ ਨਾ ਕਰੇਂ ।
Zechariah 11:8 in Panjabi 8 ਮੈਂ ਇੱਕ ਮਹੀਨੇ ਵਿੱਚ ਤਿੰਨਾਂ ਅਯਾਲੀਆਂ ਨੂੰ ਵੱਢ ਸੁੱਟਿਆ, ਜਿਨ੍ਹਾਂ ਤੋਂ ਮੇਰੀ ਜਾਨ ਦੁਖੀ ਸੀ ਅਤੇ ਉਹਨਾਂ ਦੀ ਜਾਨ ਵੀ ਮੇਰੇ ਤੋਂ ਨਫ਼ਰਤ ਕਰਦੀ ਸੀ ।
Zechariah 11:15 in Panjabi 15 ਤਦ ਯਹੋਵਾਹ ਨੇ ਮੈਨੂੰ ਕਿਹਾ ਕਿ ਫੇਰ ਮੂਰਖ ਅਯਾਲੀ ਦਾ ਸਮਾਨ ਲੈ
Matthew 3:7 in Panjabi 7 ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ ?”
Matthew 15:14 in Panjabi 14 ਉਨ੍ਹਾਂ ਨੂੰ ਜਾਣ ਦਿਓ, ਉਹ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ ।
Matthew 21:43 in Panjabi 43 ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਅਤੇ ਪਰਾਈ ਕੌਮ ਨੂੰ ਦਿੱਤਾ ਜਾਵੇਗਾ, ਜਿਹੜੀ ਉਹ ਦੇ ਫਲ ਦੇਵੇ ।
Matthew 23:13 in Panjabi 13 ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ ।
Acts 6:11 in Panjabi 11 ਫੇਰ ਉਨ੍ਹਾਂ ਨੇ ਕੁੱਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, ਕਿ ਅਸੀਂ ਇਹ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ ।
Acts 7:52 in Panjabi 52 ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ ? ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ ।
Acts 22:21 in Panjabi 21 ਤਦ ਉਸ ਨੇ ਮੈਨੂੰ ਆਖਿਆ ਕਿ ਚੱਲਿਆ ਜਾ ਕਿਉਂ ਜੋ ਮੈਂ ਤੈਨੂੰ ਦੂਰ-ਦੂਰ ਪਰਾਈਆਂ ਕੌਮਾਂ ਕੋਲ ਭੇਜਾਂਗਾ ।
Romans 11:7 in Panjabi 7 ਤਾਂ ਫੇਰ ਕੀ ਨਤੀਜਾ ਨਿੱਕਲਿਆ ? ਇਹ ਕਿ ਜਿਸ ਗੱਲ ਦੀ ਇਸਰਾਏਲ ਖ਼ੋਜ ਵਿੱਚ ਸੀ, ਸੋ ਉਹ ਨੂੰ ਨਾ ਲੱਭੀ ਪਰ ਚੁਣਿਆਂ ਹੋਇਆਂ ਨੂੰ ਲੱਭੀ ਹੈ, ਅਤੇ ਬਾਕੀ ਦੇ ਲੋਕਾਂ ਦੇ ਮਨ ਪੱਥਰ ਕੀਤੇ ਗਏ ।
James 5:1 in Panjabi 1 ਹੇ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ !