Zechariah 13:2 in Panjabi 2 ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਦੇਸ ਵਿੱਚੋਂ ਬੁੱਤਾਂ ਦਾ ਨਾਮ ਕੱਟ ਦਿਆਂਗਾ, ਉਹ ਫੇਰ ਚੇਤੇ ਨਾ ਕੀਤੇ ਜਾਣਗੇ ਅਤੇ ਨਬੀਆਂ ਅਤੇ ਪਲੀਤ ਆਤਮਾਂ ਨੂੰ ਉਸ ਦੇਸ ਤੋਂ ਕੱਢ ਦਿਆਂਗਾ ।
Other Translations King James Version (KJV) And it shall come to pass in that day, saith the LORD of hosts, that I will cut off the names of the idols out of the land, and they shall no more be remembered: and also I will cause the prophets and the unclean spirit to pass out of the land.
American Standard Version (ASV) And it shall come to pass in that day, saith Jehovah of hosts, that I will cut off the names of the idols out of the land, and they shall no more be remembered; and also I will cause the prophets and the unclean spirit to pass out of the land.
Bible in Basic English (BBE) And it will come about on that day, says the Lord of armies, that I will have the names of the images cut off out of the land, and there will be no more memory of them: and I will send all the prophets and the unclean spirit away from the land.
Darby English Bible (DBY) And it shall come to pass in that day, saith Jehovah of hosts, [that] I will cut off the names of the idols out of the land, and they shall no more be remembered; and also I will cause the prophets and the unclean spirit to pass out of the land.
World English Bible (WEB) It will come to pass in that day, says Yahweh of Hosts, that I will cut off the names of the idols out of the land, and they will no more be remembered; and also I will cause the prophets and the spirit of impurity to pass out of the land.
Young's Literal Translation (YLT) And it hath come to pass, in that day, An affirmation of Jehovah of Hosts, I cut off the names of the idols from the land, And they are not remembered any more, And also the prophets and the spirit of uncleanness I cause to pass away from the land.
Cross Reference Exodus 22:13 in Panjabi 13 ਜੇ ਉਹ ਸੱਚ-ਮੁੱਚ ਪਾੜਿਆ ਜਾਵੇ ਤਾਂ ਉਹ ਉਸ ਨੂੰ ਉਗਾਹੀ ਵਿੱਚ ਲਿਆਵੇ ਅਤੇ ਪਾੜੇ ਹੋਏ ਦਾ ਵੱਟਾ ਨਾ ਭਰੇ ।
Exodus 23:13 in Panjabi 13 ਜੋ ਕੁੱਝ ਮੈਂ ਤੁਹਾਨੂੰ ਆਖਿਆ ਉਸ ਵਿੱਚ ਸੁਚੇਤ ਰਹੋ ਅਤੇ ਹੋਰਨਾਂ ਦੇਵਤਿਆਂ ਦੇ ਨਾਮ ਵੀ ਨਾ ਲਓ ਅਤੇ ਉਹ ਤੁਹਾਡੇ ਮੂੰਹ ਤੋਂ ਸੁਣੇ ਵੀ ਨਾ ਜਾਣ ।
Deuteronomy 12:3 in Panjabi 3 ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਣਾ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦੇਣਾ, ਉਹਨਾਂ ਦੀ ਅਸੇਰਾਹ ਦੇਵੀ ਦੀਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਦੇਣਾ ਅਤੇ ਉਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਮੂਰਤਾਂ ਨੂੰ ਤੋੜ ਸੁੱਟਣਾ ਅਤੇ ਉਹਨਾਂ ਦਾ ਨਾਮ ਉਸ ਦੇਸ਼ ਵਿੱਚੋਂ ਮਿਟਾ ਦੇਣਾ ।
Joshua 23:7 in Panjabi 7 ਇਸ ਲਈ ਕਿ ਤੁਸੀਂ ਇਨ੍ਹਾਂ ਕੌਮਾਂ ਦੇ ਵਿੱਚ ਨਾ ਵੜੋ ਜਿਹੜੀਆਂ ਤੁਹਾਡੇ ਵਿੱਚ ਬਾਕੀ ਰਹਿ ਗਈਆਂ ਹਨ ਅਤੇ ਤੁਸੀਂ ਉਹਨਾਂ ਦੇ ਦੇਵਤਿਆਂ ਦਾ ਨਾਮ ਵੀ ਜੁਬਾਨ ਤੇ ਨਾ ਲਿਆਓ, ਨਾ ਉਹਨਾਂ ਦੀ ਸਹੁੰ ਦੇਵੋ, ਨਾ ਉਹਨਾਂ ਦੀ ਉਪਾਸਨਾ ਕਰੋ ਅਤੇ ਨਾ ਉਹਨਾਂ ਦੇ ਅੱਗੇ ਮੱਥਾ ਟੇਕੋ ।
1 Kings 22:22 in Panjabi 22 ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ । ਤਾਂ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ । ਜਾ ਅਤੇ ਇਸ ਤਰ੍ਹਾਂ ਕਰ ।
Psalm 16:4 in Panjabi 4 ਜਿਹੜੇ ਦੂਜੇ ਦੇਵਤਿਆਂ ਦੇ ਪਿੱਛੇ ਭੱਜਦੇ ਹਨ, ਉਨ੍ਹਾਂ ਦੇ ਦੁੱਖ ਵੱਧ ਜਾਣਗੇ, ਮੈਂ ਉਨ੍ਹਾਂ ਦੀਆਂ ਲਹੂ ਵਾਲੀਆਂ ਭੇਟਾਂ ਨਹੀਂ ਡੋਹਲਾਂਗਾ, ਅਤੇ ਨਾ ਆਪਣੇ ਬੁੱਲਾਂ ਉੱਤੇ ਉਨ੍ਹਾਂ ਦੇਵਤਿਆਂ ਦਾ ਦਾ ਨਾਮ ਲਿਆਵਾਂਗਾ ।
Isaiah 2:18 in Panjabi 18 ਅਤੇ ਬੁੱਤ ਪੂਰੀ ਤਰ੍ਹਾਂ ਹੀ ਮਿਟ ਜਾਣਗੇ ।
Isaiah 2:20 in Panjabi 20 ਉਸ ਦਿਨ ਲੋਕ ਆਪਣੇ ਚਾਂਦੀ ਅਤੇ ਸੋਨੇ ਦੇ ਬੁੱਤਾਂ ਨੂੰ, ਜਿਹੜੇ ਉਨ੍ਹਾਂ ਨੇ ਆਪਣੇ ਲਈ ਮੱਥਾ ਟੇਕਣ ਨੂੰ ਬਣਾਏ, ਚਕਚੂੰਧਰਾਂ ਅਤੇ ਚਮਗਿੱਦੜਾਂ ਦੇ ਅੱਗੇ ਸੁੱਟ ਦੇਣਗੇ ।
Jeremiah 8:10 in Panjabi 10 ਇਸ ਲਈ ਮੈਂ ਉਹਨਾਂ ਦੀਆਂ ਔਰਤਾਂ ਹੋਰਨਾਂ ਨੂੰ ਦਿਆਂਗਾ, ਉਹਨਾਂ ਦੇ ਖੇਤ ਉਹਨਾਂ ਨੂੰ ਜਿਹੜੇ ਉਹਨਾਂ ਉੱਤੇ ਕਬਜਾ ਕਰਨਗੇ, ਕਿਉਂ ਜੋ ਉਹ ਛੋਟੇ ਤੋਂ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਨਬੀ ਤੋਂ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ ।
Jeremiah 23:14 in Panjabi 14 ਪਰ ਯਰੂਸ਼ਲਮ ਦੇ ਨਬੀਆਂ ਵਿੱਚ ਮੈਂ ਇਕੱ ਡਰਾਉਣੀ ਗੱਲ ਵੇਖੀ ! ਉਹ ਜ਼ਨਾਹ ਕਰਦੇ ਅਤੇ ਮਕਰ ਨਾਲ ਚੱਲਦੇ ਹਨ । ਉਹ ਕੁਕਰਮੀਆਂ ਦੇ ਹੱਥਾਂ ਨੂੰ ਤਕੜਾ ਕਰਦੇ ਹਨ, ਸੋ ਕੋਈ ਮਨੁੱਖ ਆਪਣੀ ਬੁਰਿਆਈ ਤੋਂ ਨਹੀਂ ਮੁੜਦਾ । ਉਹ ਸਾਰੇ ਮੇਰੇ ਲਈ ਸਦੂਮ ਵਰਗੇ ਹੋ ਗਏ ਹਨ, ਅਤੇ ਉਹ ਦੇ ਵਾਸੀ ਅਮੂਰਾਹ ਵਰਗੇ ।
Jeremiah 29:23 in Panjabi 23 ਕਿਉਂ ਜੋ ਉਹਨਾਂ ਇਸਰਾਏਲ ਵਿੱਚ ਮੂਰਖਪੁਣਾ ਕੀਤਾ ਅਤੇ ਆਪਣੀਆਂ ਗੁਆਂਢੀਆਂ ਦੀਆਂ ਔਰਤਾਂ ਦੇ ਨਾਲ ਜ਼ਨਾਹ ਕੀਤਾ ਅਤੇ ਮੇਰੇ ਨਾਮ ਉੱਤੇ ਝੂਠੀਆਂ ਗੱਲਾਂ ਬੋਲੇ ਜਿਹਨਾ ਦਾ ਮੈਂ ਉਹਨਾਂ ਨੂੰ ਹੁਕਮ ਨਹੀਂ ਦਿੱਤਾ ਸੀ । ਮੈਂ ਉਹੋ ਹਾਂ ਜੋ ਜਾਣਦਾ ਹੈ ਅਤੇ ਮੈਂ ਗਵਾਹ ਹਾਂ, ਯਹੋਵਾਹ ਦਾ ਵਾਕ ਹੈ ।
Ezekiel 13:12 in Panjabi 12 ਜਦੋਂ ਉਹ ਕੰਧ ਡਿੱਗੇਗੀ ਤਾਂ ਕੀ ਲੋਕ ਤੁਹਾਡੇ ਤੋਂ ਨਾ ਪੁੱਛਣਗੇ ਕਿ ਉਹ ਲਿਪਾਈ ਕਿੱਥੇ ਹੈ, ਜਿਹੜੀ ਤੁਸੀਂ ਉਸ ਉੱਤੇ ਕੀਤੀ ਸੀ ?
Ezekiel 13:23 in Panjabi 23 ਇਸ ਲਈ ਅੱਗੇ ਤੋਂ ਨਾ ਤੁਸੀਂ ਫੋਕੇ ਦਰਸ਼ਣ ਵੇਖੋਗੀਆਂ ਅਤੇ ਨਾ ਭਵਿੱਖਬਾਣੀ ਕਰੋਗੀਆਂ, ਕਿਉਂ ਜੋ ਮੈਂ ਆਪਣੀ ਪਰਜਾ ਨੂੰ ਤੁਹਾਡੇ ਹੱਥੋਂ ਛੁਡਵਾਂਗਾ, ਤਾਂ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ ।
Ezekiel 14:9 in Panjabi 9 ਜੇਕਰ ਨਬੀ ਧੋਖਾ ਖਾ ਕੇ ਕੁੱਝ ਆਖੇ, ਤਾਂ ਮੈਂ ਯਹੋਵਾਹ ਨੇ ਉਸ ਨਬੀ ਨੂੰ ਧੋਖਾ ਦਿੱਤਾ, ਮੈਂ ਆਪਣਾ ਹੱਥ ਉਹ ਦੇ ਉੱਤੇ ਚੁੱਕਾਂਗਾ ਅਤੇ ਉਹ ਨੂੰ ਆਪਣੀ ਇਸਰਾਏਲੀ ਪਰਜਾ ਵਿੱਚੋਂ ਮਿਟਾ ਦਿਆਂਗਾ ।
Ezekiel 30:13 in Panjabi 13 ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਬੁੱਤਾਂ ਨੂੰ ਨਸ਼ਟ ਕਰ ਦਿਆਂਗਾ, ਨੋਫ ਵਿੱਚੋਂ ਮੂਰਤੀਆਂ ਨੂੰ ਨਾਸ਼ ਕਰ ਦਿਆਂਗਾ, ਅੱਗੇ ਨੂੰ ਮਿਸਰ ਦੇਸ ਵਿੱਚੋਂ ਕੋਈ ਰਾਜਕੁਮਾਰ ਨਹੀਂ ਹੋਵੇਗਾ ਅਤੇ ਮੈਂ ਮਿਸਰ ਦੇਸ ਵਿੱਚ ਡਰ ਪਾ ਦਿਆਂਗਾ ।
Ezekiel 36:25 in Panjabi 25 ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੇਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ ।
Ezekiel 37:23 in Panjabi 23 ਨਾ ਹੀ ਅੱਗੇ ਨੂੰ ਉਹ ਆਪਣੀਆਂ ਮੂਰਤੀਆਂ ਨਾਲ, ਨਾ ਹੀ ਆਪਣੀਆਂ ਘਿਣਾਉਣੀਆਂ ਵਸਤੂਆਂ ਨਾਲ ਅਤੇ ਨਾ ਹੀ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਕਰਨਗੇ, ਸਗੋਂ ਮੈਂ ਉਹਨਾਂ ਨੂੰ ਉਹਨਾਂ ਦੇ ਸਾਰਿਆਂ ਵੱਸੇਬਿਆਂ ਵਿੱਚੋਂ ਜਿੱਥੇ ਉਹਨਾਂ ਨੇ ਪਾਪ ਕੀਤਾ ਹੈ, ਬਚਾਵਾਂਗਾ ਅਤੇ ਉਹਨਾਂ ਨੂੰ ਸ਼ੁੱਧ ਕਰਾਂਗਾ, ਇਸ ਲਈ ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ।
Hosea 2:17 in Panjabi 17 ਮੈਂ ਤਾਂ ਉਹ ਦੇ ਮੂੰਹੋਂ ਬਆਲਾਂ ਦੇ ਨਾਮ ਦੂਰ ਕਰਾਂਗਾ, ਅਤੇ ਉਹ ਫੇਰ ਆਪਣੇ ਨਾਮ ਦੇ ਨਾਲ ਯਾਦ ਨਾ ਕੀਤੇ ਜਾਣਗੇ ।
Hosea 14:8 in Panjabi 8 ਹੇ ਅਫ਼ਰਾਈਮ, ਫੇਰ ਬੁੱਤਾਂ ਦੇ ਨਾਲ ਮੇਰਾ ਕੀ ਕੰਮ ? ਮੈਂ ਹੀ ਉੱਤਰ ਦਿੱਤਾ, ਅਤੇ ਉਸ ਤੇ ਧਿਆਨ ਲਾਵਾਂਗਾ, ਮੈਂ ਹਰੇ ਸਰੂ ਵਾਂਗੂੰ ਹਾਂ, ਤੇਰਾ ਫਲ ਮੇਰੇ ਤੋਂ ਹੀ ਮਿਲਦਾ ਹੈ ।
Micah 2:11 in Panjabi 11 ਜੇਕਰ ਇੱਕ ਝੂਠੀ ਆਤਮਾ ਵਿੱਚ ਚੱਲਦਾ ਹੋਇਆ, ਝੂਠੀ ਅਤੇ ਵਿਅਰਥ ਗੱਲ ਬਕੇ ਅਤੇ ਆਖੇ, - ''ਮੈਂ ਤੇਰੇ ਲਈ ਮਧ ਅਤੇ ਸ਼ਰਾਬ ਦੀ ਭਵਿੱਖਬਾਣੀ ਕਰਾਂਗਾ'', ਤਾਂ ਉਹ ਇਸ ਪਰਜਾ ਦਾ ਨਬੀ ਹੁੰਦਾ ਹੈ !
Micah 5:12 in Panjabi 12 ਮੈਂ ਤੇਰੇ ਹੱਥਾਂ ਦੇ ਜਾਦੂ-ਮੰਤਰਾਂ ਨੂੰ ਬਰਬਾਦ ਕਰਾਂਗਾ, ਅਤੇ ਤੇਰੇ ਲਈ ਮਹੂਰਤ ਵੇਖਣ ਵਾਲੇ ਨਾ ਹੋਣਗੇ ।
Zephaniah 1:3 in Panjabi 3 ਮੈਂ ਮਨੁੱਖ ਅਤੇ ਪਸ਼ੂਆਂ ਨੂੰ ਮਿਟਾ ਦਿਆਂਗਾ, ਮੈਂ ਅਕਾਸ਼ ਦੇ ਪੰਛੀਆਂ ਨੂੰ ਅਤੇ ਸਮੁੰਦਰ ਦੀਆਂ ਮੱਛੀਆਂ ਨੂੰ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀਆਂ ਰੱਖੀਆਂ ਹੋਈਆਂ ਠੋਕਰਾਂ ਸਮੇਤ ਮਿਟਾ ਦਿਆਂਗਾ । ਮੈਂ ਮਨੁੱਖਾਂ ਨੂੰ ਧਰਤੀ ਉੱਤੋਂ ਨਾਸ਼ ਕਰ ਸੁੱਟਾਂਗਾ, ਯਹੋਵਾਹ ਦਾ ਵਾਕ ਹੈ ।
Zephaniah 2:11 in Panjabi 11 ਯਹੋਵਾਹ ਉਹਨਾਂ ਦੇ ਵਿਰੁੱਧ ਭਿਆਨਕ ਹੋਵੇਗਾ, ਜਦ ਉਹ ਧਰਤੀ ਦੇ ਸਾਰੇ ਦੇਵਤਿਆਂ ਨੂੰ ਭੁੱਖਾ ਮਾਰੇਗਾ ਅਤੇ ਮਨੁੱਖ ਆਪੋ ਆਪਣੇ ਸਥਾਨਾਂ ਤੋਂ ਉਹ ਦੇ ਅੱਗੇ ਮੱਥਾ ਟੇਕਣਗੇ, ਹਾਂ, ਸਾਰੀਆਂ ਕੌਮਾਂ ਦੇ ਟਾਪੂ ਵੀ ।
Matthew 7:15 in Panjabi 15 ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ ।
Matthew 12:43 in Panjabi 43 ਪਰ ਜਦੋਂ ਅਸ਼ੁੱਧ ਆਤਮਾਵਾਂ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ ।
Luke 11:20 in Panjabi 20 ਪਰ ਜੇ ਮੈਂ ਪਰਮੇਸ਼ੁਰ ਦੀ ਸ਼ਕਤੀ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲ ਆ ਗਿਆ ਹੈ ।
2 Corinthians 11:13 in Panjabi 13 ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ ।
2 Peter 2:1 in Panjabi 1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ ।
2 Peter 2:15 in Panjabi 15 ਉਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹੇ ਪੈ ਗਏ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਮਾਰਗ ਹੋ ਤੁਰੇ, ਜਿਸ ਨੇ ਕੁਧਰਮ ਦੀ ਮਜ਼ਦੂਰੀ ਨੂੰ ਪਿਆਰਾ ਜਾਣਿਆ ।
1 John 4:1 in Panjabi 1 ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ ।
Revelation 16:13 in Panjabi 13 ਅਜਗਰ ਦੇ ਮੂੰਹ, ਉਸ ਦਰਿੰਦੇ ਦੇ ਮੂੰਹ ਅਤੇ ਝੂਠੇ ਨਬੀ ਦੇ ਮੂੰਹ ਵਿੱਚੋਂ ਮੈਂ ਡੱਡੂਆਂ ਵਰਗੇ ਤਿੰਨ ਭ੍ਰਿਸ਼ਟ ਆਤਮੇ ਨਿੱਕਲਦੇ ਵੇਖੇ ।
Revelation 18:2 in Panjabi 2 ਅਤੇ ਉਹ ਨੇ ਬਹੁਤ ਉੱਚੀ ਆਵਾਜ਼ ਮਾਰ ਕੇ ਆਖਿਆ, ਢਹਿ ਪਈ ਬਾਬੁਲ, ਵੱਡੀ ਨਗਰੀ ਡਿੱਗ ਪਈ ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਅਸ਼ੁੱਧ ਆਤਮਾਵਾਂ ਦਾ ਅੱਡਾ, ਹਰ ਦੁਸ਼ਟ ਅਤੇ ਘਿਣਾਉਣੇ ਪੰਛੀ ਦਾ ਅੱਡਾ ।
Revelation 19:20 in Panjabi 20 ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ । ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ !
Revelation 20:1 in Panjabi 1 ਮੈਂ ਇੱਕ ਦੂਤ ਨੂੰ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਆਪਣੇ ਹੱਥ ਵਿੱਚ ਲਈ ਸਵਰਗ ਤੋਂ ਉੱਤਰਦੇ ਵੇਖਿਆ ।