Cross Reference Deuteronomy 32:41 in Panjabi 41 ਜੇ ਮੈਂ ਆਪਣੀ ਚਮਕਦੀ ਹੋਈ ਤਲਵਾਰ ਤੇਜ ਕਰਾਂ, ਅਤੇ ਨਿਆਂ ਨੂੰ ਮੈਂ ਆਪਣੇ ਹੱਥ ਵਿੱਚ ਲਵਾਂ, ਤਾਂ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ, ਅਤੇ ਮੈਥੋਂ ਘਿਰਣਾ ਕਰਨ ਵਾਲਿਆਂ ਨੂੰ ਬਦਲਾ ਦਿਆਂਗਾ ।
Psalm 2:2 in Panjabi 2 ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ,
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Isaiah 27:1 in Panjabi 1 ਉਸ ਦਿਨ ਯਹੋਵਾਹ ਆਪਣੀ ਤਿੱਖੀ, ਵੱਡੀ ਤੇ ਤਕੜੀ ਤਲਵਾਰ ਨਾਲ ਲਿਵਯਾਥਾਨ ਨੱਠਣ ਵਾਲੇ ਸੱਪ ਉੱਤੇ ਅਰਥਾਤ ਲਿਵਯਾਥਾਨ ਕੁੰਡਲੀਦਾਰ ਸੱਪ ਉੱਤੇ ਸਜ਼ਾ ਲਾਵੇਗਾ ਅਤੇ ਉਸ ਅਜਗਰ ਨੂੰ ਜਿਹੜਾ ਸਮੁੰਦਰ ਵਿੱਚ ਹੈ ਘਾਤ ਕਰੇਗਾ ।
Isaiah 40:11 in Panjabi 11 ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ ।
Isaiah 53:4 in Panjabi 4 ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ ।
Jeremiah 23:5 in Panjabi 5 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ । ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ
Jeremiah 47:6 in Panjabi 6 ਹੇ ਯਹੋਵਾਹ ਦੀ ਤਲਵਾਰ, ਤੂੰ ਕਦ ਤੱਕ ਨਾ ਖਲੋਵੇਂਗੀ ? ਆਪਣੇ ਆਪ ਨੂੰ ਮਿਆਨ ਵਿੱਚ ਪਾ, ਆਰਾਮ ਕਰ ਅਤੇ ਥੰਮ੍ਹੀ ਰਹੁ ।
Ezekiel 21:4 in Panjabi 4 ਕਿਉਂ ਜੋ ਮੈਂ ਤੇਰੇ ਵਿੱਚੋਂ ਧਰਮੀ ਅਤੇ ਦੁਸ਼ਟ ਨੂੰ ਵੱਢ ਸੁੱਟਾਂਗਾ, ਇਸ ਲਈ ਮੇਰੀ ਤਲਵਾਰ ਆਪਣੇ ਮਿਆਨ ਵਿੱਚੋਂ ਨਿੱਕਲ ਕੇ ਦੱਖਣ ਤੋਂ ਉੱਤਰ ਤੱਕ ਸਾਰੇ ਪ੍ਰਾਣੀਆਂ ਉੱਤੇ ਚੱਲੇਗੀ ।
Ezekiel 21:9 in Panjabi 9 ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਆਖ, ਤਲਵਾਰ ਸਗੋਂ ਤੇਜ਼ ਅਤੇ ਲਿਸ਼ਕਾਈ ਹੋਈ ਤਲਵਾਰ ਹੈ !
Ezekiel 21:28 in Panjabi 28 ਹੇ ਮਨੁੱਖ ਦੇ ਪੁੱਤਰ, ਤੂੰ ਭਵਿੱਖਬਾਣੀ ਕਰਕੇ ਆਖ ਕਿ ਪ੍ਰਭੂ ਯਹੋਵਾਹ ਅੰਮੋਨੀਆਂ ਲਈ ਅਤੇ ਉਹਨਾਂ ਦੇ ਤਾਨੇ ਮਿਹਣਿਆਂ ਦੇ ਬਾਰੇ ਇਹ ਆਖਦਾ ਹੈ, ਤੂੰ ਆਖ, ਇੱਕ ਤਲਵਾਰ ! ਸਗੋਂ ਖਿੱਚੀ ਹੋਈ ਤਲਵਾਰ ! ਵੱਢਣ ਲਈ ਉਹ ਡਾਢੀ ਚਮਕਾਈ ਗਈ, ਤਾਂ ਜੋ ਉਹ ਬਿਜਲੀ ਵਾਂਗੂੰ ਹੋਵੇ ।
Ezekiel 34:23 in Panjabi 23 ਮੈਂ ਉਹਨਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਹਨਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਹਨਾਂ ਨੂੰ ਚਾਰੇਗਾ ਅਤੇ ਉਹੀ ਉਹਨਾਂ ਦਾ ਆਜੜੀ ਹੋਵੇਗਾ ।
Ezekiel 37:24 in Panjabi 24 ਮੇਰਾ ਦਾਸ ਦਾਊਦ ਉਹਨਾਂ ਉੱਤੇ ਰਾਜਾ ਹੋਵੇਗਾ ਅਤੇ ਉਹਨਾਂ ਸਾਰਿਆਂ ਦਾ ਇੱਕੋ ਹੀ ਆਜੜੀ ਹੋਵੇਗਾ । ਉਹ ਮੇਰੇ ਹੁਕਮਾਂ ਵਿੱਚ ਚੱਲਣਗੇ ਅਤੇ ਮੇਰੀਆਂ ਬਿਧੀਆਂ ਨੂੰ ਮੰਨ ਕੇ ਉਹਨਾਂ ਦੀ ਪਾਲਣਾ ਕਰਨਗੇ ।
Daniel 9:24 in Panjabi 24 ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤਰ ਸ਼ਹਿਰ ਦੇ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਤੇ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤਰ ਨੂੰ ਮਸਹ ਕਰੇ ।
Hosea 12:3 in Panjabi 3 ਉਸ ਨੇ ਕੁੱਖ ਵਿੱਚ ਆਪਣੇ ਭਰਾ ਦੀ ਅੱਡੀ ਫੜੀ, ਅਤੇ ਆਪਣੀ ਜੁਆਨੀ ਵਿੱਚ ਪਰਮੇਸ਼ੁਰ ਨਾਲ ਘੋਲ ਕੀਤਾ,
Micah 5:2 in Panjabi 2 ਪਰ ਹੇ ਬੈਤਲਹਮ ਅਫ਼ਰਾਥਾਹ, ਭਾਵੇਂ ਤੂੰ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤਾਂ ਵੀ ਤੇਰੇ ਵਿੱਚੋਂ ਮੇਰੇ ਲਈ ਇੱਕ ਪੁਰਖ ਨਿੱਕਲੇਗਾ, ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਸ ਦਾ ਨਿੱਕਲਣਾ ਪ੍ਰਾਚੀਨ ਸਮੇਂ ਤੋਂ, ਸਗੋਂ ਅਨਾਦੀ ਤੋਂ ਹੈ ।
Micah 5:4 in Panjabi 4 ਉਹ ਖੜ੍ਹਾ ਹੋ ਕੇ ਯਹੋਵਾਹ ਦੇ ਬਲ ਵਿੱਚ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਪਰਤਾਪ ਵਿੱਚ ਆਪਣਾ ਇੱਜੜ ਚਾਰੇਗਾ, ਅਤੇ ਉਹ ਸੁਰੱਖਿਅਤ ਰਹਿਣਗੇ, ਕਿਉਂ ਜੋ ਉਹ ਧਰਤੀ ਦੀਆਂ ਹੱਦਾਂ ਤੱਕ ਮਹਾਨ ਹੋਵੇਗਾ ।
Zechariah 11:4 in Panjabi 4 ਯਹੋਵਾਹ ਮੇਰੇ ਪਰਮੇਸ਼ੁਰ ਨੇ ਇਸ ਤਰ੍ਹਾਂ ਕਿਹਾ, ਉਹਨਾਂ ਭੇਡਾਂ ਨੂੰ ਚਰਾ ਜੋ ਵੱਢੀਆਂ ਜਾਣ ਵਾਲੀਆਂ ਹਨ ।
Zechariah 11:7 in Panjabi 7 ਮੈਂ ਵੱਢੀਆਂ ਜਾਣ ਵਾਲੀਆਂ ਅਤੇ ਕਮਜ਼ੋਰ ਭੇਡਾਂ ਦਾ ਅਯਾਲੀ ਬਣਿਆ । ਮੈਂ ਆਪਣੇ ਲਈ ਦੋ ਲਾਠੀਆਂ ਲਈਆਂ, ਇੱਕ ਨੂੰ “ਮਨੋਹਰਤਾ” ਅਤੇ ਦੂਜੀ ਨੂੰ “ਮਿਲਾਪ” ਕਿਹਾ ਅਤੇ ਮੈਂ ਭੇਡਾਂ ਨੂੰ ਚਰਾਇਆ ।
Zechariah 11:11 in Panjabi 11 ਇਹ ਉਸ ਦਿਨ ਟੁੱਟ ਗਿਆ ਜਦ ਕਮਜ਼ੋਰ ਭੇਡਾਂ ਨੇ ਜਾਣ ਲਿਆ ਜਿਹੜੀਆਂ ਮੇਰੀਆਂ ਰੱਖੀਆਂ ਹੋਈਆਂ ਸਨ, ਕਿ ਇਹ ਯਹੋਵਾਹ ਦਾ ਬਚਨ ਹੈ ।
Matthew 1:23 in Panjabi 23 ਵੇਖੋ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ । ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ” ।
Matthew 10:42 in Panjabi 42 ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਚੇਲੇ ਨੂੰ ਸਿਰਫ਼ ਇੱਕ ਗਿਲਾਸ ਠੰਡਾ ਪਾਣੀ ਪਿਆਵੇ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਹੀਂ ਗੁਆਵੇਗਾ ।
Matthew 11:27 in Panjabi 27 ਸਭ ਕੁੱਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ ।
Matthew 18:10 in Panjabi 10 ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ ।
Matthew 18:14 in Panjabi 14 ਇਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹੜਾ ਸਵਰਗ ਵਿੱਚ ਹੈ, ਇਹ ਮਰਜ਼ੀ ਨਹੀਂ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਦਾ ਵੀ ਨਾਸ ਹੋ ਜਾਵੇ ।
Matthew 26:31 in Panjabi 31 ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਅੱਜ ਰਾਤ ਤੁਸੀਂ ਸੱਭੇ ਮੇਰੇ ਕਾਰਨ ਠੋਕਰ ਖਾਵੋਗੇ ਕਿਉਂਕਿ ਇਹ ਲਿਖਿਆ ਹੈ ਜੋ ਮੈਂ ਅਯਾਲੀ ਨੂੰ ਮਾਰਾਂਗਾ ਅਤੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ ।
Matthew 26:56 in Panjabi 56 ਪਰ ਇਹ ਸੱਭੋ ਕੁੱਝ ਇਸ ਲਈ ਹੋਇਆ ਜੋ ਨਬੀਆਂ ਦੀਆਂ ਲਿਖਤਾਂ ਪੂਰੀਆਂ ਹੋਣ । ਤਦ ਸਾਰੇ ਚੇਲੇ ਉਹ ਨੂੰ ਛੱਡ ਕੇ ਭੱਜ ਗਏ ।
Mark 14:27 in Panjabi 27 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸੱਭੇ ਠੋਕਰ ਖਾਓਗੇ ਕਿਉਂ ਜੋ ਇਹ ਲਿਖਿਆ ਹੈ ਕਿ ਮੈਂ ਅਯਾਲੀ ਨੂੰ ਮਰਾਂਗਾ ਅਤੇ ਭੇਡਾਂ ਖਿੱਲਰ ਜਾਣਗੀਆਂ ।
Mark 14:50 in Panjabi 50 ਅਤੇ ਸੱਭੇ ਚੇਲੇ ਉਹ ਨੂੰ ਛੱਡ ਕੇ ਭੱਜ ਗਏ ।
Luke 12:32 in Panjabi 32 ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ ।
Luke 17:2 in Panjabi 2 ਉਹ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ ਤਾਂ ਉਸ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਚੱਕੀ ਦਾ ਪੁੜ ਉਸ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ ।
John 1:1 in Panjabi 1 ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ ।
John 1:29 in Panjabi 29 ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ । ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ ।”
John 3:14 in Panjabi 14 ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ ।
John 5:17 in Panjabi 17 ਪਰ ਯਿਸੂ ਨੇ ਯਹੂਦੀਆਂ ਨੂੰ ਉੱਤਰ ਦਿੱਤਾ, “ਮੇਰਾ ਪਿਤਾ ਹਮੇਸ਼ਾਂ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ ।”
John 5:23 in Panjabi 23 ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ । ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ ।
John 8:58 in Panjabi 58 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ । ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ ।”
John 10:10 in Panjabi 10 ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ ।
John 10:30 in Panjabi 30 ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ । ਮੈਂ ਅਤੇ ਪਿਤਾ ਇੱਕ ਹਾਂ ।”
John 10:38 in Panjabi 38 ਪਰ ਜੇ ਮੈਂ ਉਹ ਕੰਮ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਤੇ ਵਿਸ਼ਵਾਸ ਕਰਨਾ ਚਾਹੀਦਾ ਹੈ । ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ, ਜਿਹੜੇ ਮੈਂ ਕਰਦਾ ਹਾਂ । ਫੇਰ ਤੁਸੀਂ ਜਾਣੋਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ ।”
John 14:1 in Panjabi 1 ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ ।
John 14:9 in Panjabi 9 ਯਿਸੂ ਨੇ ਆਖਿਆ, “ਫਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ । ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ । ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ ? ’
John 14:23 in Panjabi 23 ਯਿਸੂ ਨੇ ਆਖਿਆ, “ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ । ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ ।
John 16:15 in Panjabi 15 ਉਹ ਸਭ ਕੁੱਝ ਜੋ ਪਿਤਾ ਦਾ ਹੈ, ਮੇਰਾ ਹੈ । ਇਸ ਲਈ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਨੂੰ ਦੱਸੇਗਾ ।
John 16:32 in Panjabi 32 ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰਾਂ ਨੂੰ ਮੁੜ ਜਾਵੋਂਗੇ ਅਤੇ ਤੁਸੀਂ ਮੈਨੂੰ ਇਕੱਲਾ ਛੱਡ ਦੇਵੋਂਗੇ । ਉਹ ਸਮਾਂ ਹੁਣ ਆ ਹੀ ਚੁੱਕਿਆ ਹੈ । ਪਰ ਤਾਂ ਵੀ ਮੈਂ ਇਕੱਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ ।
John 17:21 in Panjabi 21 ਉਹ ਇੱਕ ਜੁੱਟ ਹੋ ਕੇ ਰਹਿਣ । ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ । ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ ।
John 18:8 in Panjabi 8 ਯਿਸੂ ਨੇ ਕਿਹਾ, “ਮੈਂ ਤੁਹਾਨੂੰ ਆਖਿਆ ਤਾਂ ਹੈ ਕਿ ਮੈਂ ਹੀ ਯਿਸੂ ਹਾਂ, ਇਸ ਲਈ ਜੇਕਰ ਤੁਸੀਂ ਮੈਨੂੰ ਭਾਲ ਰਹੇ ਹੋ ਤਾਂ ਇਨ੍ਹਾਂ ਲੋਕਾਂ ਨੂੰ ਜਾਣ ਦਿਉ ।”
Acts 2:23 in Panjabi 23 ਯਿਸੂ ਨੂੰ, ਜੋ ਪਰਮੇਸ਼ੁਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ, ਤੁਸੀਂ ਬੁਰਿਆਰਾਂ ਦੇ ਹੱਥੀਂ ਸਲੀਬ ਤੇ ਮਰਵਾ ਦਿੱਤਾ ।
Acts 4:26 in Panjabi 26 ਪ੍ਰਭੂ ਅਤੇ ਉਹ ਦੇ ਮਸਹ ਕੀਤੇ ਹੋਏ ਦੇ ਵਿਰੁੱਧ, ਧਰਤੀ ਦੇ ਰਾਜੇ ਅਤੇ ਹਾਕਮ ਇਕੱਠੇ ਖੜੇ ਹੋਏ, ।
Romans 3:24 in Panjabi 24 ਸੋ ਉਹ ਦੀ ਕਿਰਪਾ ਨਾਲ ਉਸ ਛੁਟਕਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਉਹ ਮੁਫ਼ਤ ਧਰਮੀ ਗਿਣੇ ਜਾਂਦੇ ਹਨ ।
Romans 4:25 in Panjabi 25 ਜਿਹੜਾ ਸਾਡੇ ਅਪਰਾਧਾਂ ਦੇ ਕਾਰਨ ਫੜਵਾਇਆ ਗਿਆ ਅਤੇ ਸਾਨੂੰ ਧਰਮੀ ਠਹਿਰਾਉਣ ਲਈ ਜੀ ਉੱਠਿਆ ।
Romans 5:6 in Panjabi 6 ਜਦੋਂ ਅਸੀਂ ਨਿਰਬਲ ਹੀ ਸੀ, ਤਦੋਂ ਮਸੀਹ ਸਮੇਂ ਸਿਰ ਪਾਪੀਆਂ ਦੇ ਲਈ ਮਰਿਆ ।
Romans 8:32 in Panjabi 32 ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ ?
2 Corinthians 5:21 in Panjabi 21 ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ ।
Galatians 3:13 in Panjabi 13 ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ ।
Philippians 2:6 in Panjabi 6 ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ ।
Colossians 1:15 in Panjabi 15 ਉਹ ਮਹਾਨ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਪਹਿਲੌਠਾ ਹੈ ।
Hebrews 1:6 in Panjabi 6 ਅਤੇ ਜਦੋਂ ਉਸ ਪਹਿਲੇ ਨੂੰ ਸੰਸਾਰ ਵਿੱਚ ਫਿਰ ਲਿਆਉਂਦਾ ਹੈ ਤਾਂ ਉਹ ਕਹਿੰਦਾ ਹੈ - “ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ ।”
Hebrews 10:5 in Panjabi 5 ਇਸ ਲਈ ਮਸੀਹ ਸੰਸਾਰ ਵਿੱਚ ਆਉਂਦਾ ਹੋਇਆ ਆਖਦਾ ਹੈ, ਬਲੀਦਾਨ ਅਤੇ ਭੇਟ ਤੂੰ ਨਹੀਂ ਚਾਹੀ, ਪਰ ਮੇਰੇ ਲਈ ਇੱਕ ਦੇਹੀ ਤਿਆਰ ਕੀਤੀ ।
Hebrews 13:20 in Panjabi 20 ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ
1 Peter 1:18 in Panjabi 18 ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ ।
1 Peter 2:24 in Panjabi 24 ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l
1 Peter 3:18 in Panjabi 18 ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ
1 Peter 5:4 in Panjabi 4 ਤਾਂ ਜਿਸ ਵੇਲੇ ਪਰਧਾਨ ਅਯਾਲੀ ਪਰਗਟ ਹੋਵੇਗਾ ਤੁਹਾਨੂੰ ਤੇਜ ਦਾ ਮੁਕਟ ਮਿਲੇਗਾ, ਜਿਹੜਾ ਮੁਰਝਾਉਂਦਾ ਨਹੀਂ
1 John 2:2 in Panjabi 2 ਅਤੇ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੈ ਪਰ ਸਿਰਫ਼ ਸਾਡਾ ਹੀ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ ਹੈ ।
1 John 4:9 in Panjabi 9 ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ ।
Revelation 1:8 in Panjabi 8 ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ ।
Revelation 1:11 in Panjabi 11 ਕਿ ਜੋ ਕੁੱਝ ਤੂੰ ਵੇਖਦਾ ਹੈਂ, ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਵਾਂ ਨੂੰ ਭੇਜ ਦੇ ਅਰਥਾਤ ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ ।
Revelation 1:17 in Panjabi 17 ਜਦ ਮੈਂ ਉਹ ਨੂੰ ਦੇਖਿਆ ਤਾਂ ਉਹ ਦੇ ਪੈਰਾਂ ਵਿੱਚ ਮੁਰਦੇ ਵਾਂਗੂੰ ਡਿੱਗ ਪਿਆ ਤਾਂ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ । ਮੈਂ ਪਹਿਲਾ ਅਤੇ ਆਖਰੀ ਹਾਂ
Revelation 2:23 in Panjabi 23 ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ ।
Revelation 13:8 in Panjabi 8 ਅਤੇ ਧਰਤੀ ਦੇ ਸਾਰੇ ਵਸਨੀਕ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ ।
Revelation 21:6 in Panjabi 6 ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ । ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ ।
Revelation 22:13 in Panjabi 13 ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਪਿਛਲਾ, ਆਦ ਅਤੇ ਅੰਤ ਹਾਂ ।