Zechariah 13:8 in Panjabi 8 ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਉਸ ਸਾਰੇ ਦੇਸ ਵਿੱਚ ਦੋ ਤਿਹਾਈ ਕੱਢੇ ਜਾਣਗੇ ਅਤੇ ਨਾਸ ਹੋ ਜਾਣਗੇ, ਇੱਕ ਤਿਹਾਈ ਉਸ ਵਿੱਚ ਬਚ ਰਹੇਗੀ ।
Other Translations King James Version (KJV) And it shall come to pass, that in all the land, saith the LORD, two parts therein shall be cut off and die; but the third shall be left therein.
American Standard Version (ASV) And it shall come to pass, that in all the land, saith Jehovah, two parts therein shall be cut off and die; but the third shall be left therein.
Bible in Basic English (BBE) And it will come about that in all the land, says the Lord, two parts of it will be cut off and come to an end; but the third will be still living there.
Darby English Bible (DBY) And it shall come to pass in all the land, saith Jehovah, two parts therein shall be cut off [and] die; but the third shall be left therein.
World English Bible (WEB) It shall happen that in all the land," says Yahweh, Two parts in it will be cut off and die; But the third will be left in it.
Young's Literal Translation (YLT) And it hath come to pass, In all the land, an affirmation of Jehovah, Two parts in it are cut off -- they expire, And the third is left in it.
Cross Reference Deuteronomy 28:49 in Panjabi 49 ਯਹੋਵਾਹ ਤੁਹਾਡੇ ਵਿਰੁੱਧ ਦੂਰੋਂ ਅਰਥਾਤ ਧਰਤੀ ਦੇ ਕੰਢੇ ਤੋਂ, ਉਕਾਬ ਦੀ ਤਰ੍ਹਾਂ ਉੱਡਣ ਵਾਲੀ ਇੱਕ ਕੌਮ ਨੂੰ ਲੈ ਆਵੇਗਾ, ਅਜਿਹੀ ਕੌਮ ਜਿਸ ਦੀ ਭਾਸ਼ਾ ਤੁਸੀਂ ਨਹੀਂ ਸਮਝੋਗੇ ।
Isaiah 6:13 in Panjabi 13 ਭਾਵੇਂ ਉਸ ਦੇ ਵਾਸੀਆਂ ਦਾ ਦਸਵਾਂ ਹਿੱਸਾ ਹੀ ਰਹੇ, ਉਹ ਮੁੜ ਭਸਮ ਹੋਵੇਗਾ, ਪਰ ਜਿਵੇਂ ਚੀਲ੍ਹ ਜਾਂ ਬਲੂਤ ਦੇ ਰੁੱਖ ਜਦ ਉਹ ਵੱਢੇ ਜਾਂਦੇ ਹਨ, ਤਾਂ ਉਨ੍ਹਾਂ ਦਾ ਟੁੰਡ ਖੜ੍ਹਾ ਰਹਿੰਦਾ ਹੈ । ਉਸੇ ਤਰ੍ਹਾਂ ਹੀ ਪਵਿੱਤਰ ਵੰਸ਼ ਉਹ ਦਾ ਟੁੰਡ ਹੈ ।
Isaiah 65:12 in Panjabi 12 ਮੈਂ ਤਲਵਾਰ ਨੂੰ ਤੁਹਾਡਾ ਭਾਗ ਬਣਾਵਾਂਗਾ, ਤੁਸੀਂ ਸਾਰੇ ਵੱਢੇ ਜਾਣ ਲਈ ਝੁੱਕ ਜਾਓਗੇ, ਕਿਉਂ ਜੋ ਮੈਂ ਬੁਲਾਇਆ ਪਰ ਤੁਸੀਂ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਤੁਸੀਂ ਨਾ ਸੁਣੀ, ਤੁਸੀਂ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਤੁਸੀਂ ਚੁਣਿਆ ।
Isaiah 66:4 in Panjabi 4 ਇਸ ਲਈ ਮੈਂ ਵੀ ਇਹਨਾਂ ਲਈ ਮੁਸੀਬਤ ਚੁਣਾਂਗਾ, ਅਤੇ ਇਹਨਾਂ ਦੇ ਭੈ ਇਹਨਾਂ ਉੱਤੇ ਲਿਆਵਾਂਗਾ, ਕਿਉਂ ਜੋ ਮੈਂ ਬੁਲਾਇਆ ਪਰ ਕਿਸੇ ਨੇ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਕਿਸੇ ਨੇ ਨਾ ਸੁਣੀ, ਇਹਨਾਂ ਨੇ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਇਹਨਾਂ ਨੇ ਕੀਤਾ ।
Isaiah 66:24 in Panjabi 24 ਉਹ ਬਾਹਰ ਜਾ ਕੇ ਉਨ੍ਹਾਂ ਮਨੁੱਖਾਂ ਦੀਆਂ ਲੋਥਾਂ ਨੂੰ ਵੇਖਣਗੇ, ਜਿਨ੍ਹਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਕਿਉਂ ਜੋ ਉਨ੍ਹਾਂ ਦਾ ਕੀੜਾ ਕਦੀ ਨਾ ਮਰੇਗਾ, ਨਾ ਉਨ੍ਹਾਂ ਦੀ ਅੱਗ ਬੁਝੇਗੀ, ਅਤੇ ਉਹ ਸਾਰੇ ਪ੍ਰਾਣੀਆਂ ਲਈ ਬਹੁਤ ਹੀ ਘਿਣਾਉਣੇ ਹੋਣਗੇ ।
Jeremiah 30:11 in Panjabi 11 ਮੈਂ ਤੇਰੇ ਬਚਾਉਣ ਲਈ ਤੇਰੇ ਨਾਲ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਾਰੀਆਂ ਕੌਮਾਂ ਨੂੰ ਤਾਂ ਮੂਲੋਂ ਮੁੱਢੋਂ ਮੁਕਾ ਦਿਆਂਗਾ, ਜਿਹਨਾਂ ਵਿੱਚ ਮੈਂ ਤੈਨੂੰ ਖੇਰੂੰ ਖੇਰੂੰ ਕੀਤਾ, ਪਰ ਮੈਂ ਤੈਨੂੰ ਮੂਲੋਂ ਨਾ ਮੁਕਾਵਾਂਗਾ, ਮੈਂ ਤੈਨੂੰ ਨਰਮਾਈ ਨਾਲ ਘੁਰਕਾਂਗਾ, ਪਰ ਮੈਂ ਤੈਨੂੰ ਉੱਕਾ ਹੀ ਸਜ਼ਾ ਦੇ ਬਿਨਾ ਨਾ ਛੱਡਾਂਗਾ ।
Ezekiel 5:2 in Panjabi 2 ਫਿਰ ਜਦੋਂ ਘੇਰੇ ਦੇ ਦਿਨ ਪੂਰੇ ਹੋ ਜਾਣ ਤਾਂ ਉਹਨਾਂ ਦਾ ਤੀਜਾ ਹਿੱਸਾ ਲੈ ਕੇ ਸ਼ਹਿਰ ਦੇ ਵਿਚਕਾਰ ਅੱਗ ਵਿੱਚ ਸਾੜ, ਫੇਰ ਦੂਜੀ ਵਾਰ ਤੀਜਾ ਹਿੱਸਾ ਲੈ ਕੇ ਤਲਵਾਰ ਦੇ ਨਾਲ ਉਹਨਾਂ ਨੂੰ ਸ਼ਹਿਰ ਦੇ ਇੱਧਰ ਓਧਰ ਮਾਰ ਅਤੇ ਰਹਿੰਦਾ ਤੀਜਾ ਹਿੱਸਾ ਹਵਾ ਵਿੱਚ ਖਿਲਾਰ ਦੇ ਅਤੇ ਮੈਂ ਉਹਨਾਂ ਦੇ ਪਿੱਛੇ ਤਲਵਾਰ ਖਿੱਚ ਲਵਾਂਗਾ ।
Ezekiel 5:12 in Panjabi 12 ਤੇਰਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ । ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ ।
Daniel 9:27 in Panjabi 27 ਉਹ ਬਹੁਤਿਆਂ ਦੇ ਨਾਲ ਇੱਕ ਸਾਤੇ ਦੇ ਲਈ ਪੱਕਾ ਨੇਮ ਬੰਨ੍ਹੇਗਾ ਅਤੇ ਸਾਤੇ ਦੇ ਵਿਚਕਾਰ ਉਹ ਬਲੀਆਂ ਅਤੇ ਭੇਂਟਾ ਨੂੰ ਮੁਕਾ ਦੇਵੇਗਾ ਅਤੇ ਘਿਨਾਉਣੀਆਂ ਵਸਤਾਂ ਦੇ ਪਰ ਉੱਤੇ ਇੱਕ ਆਵੇਗਾ ਜੋ ਉਜਾੜਦਾ ਹੈ ਅਤੇ ਪੂਰੇ ਅਤੇ ਠਹਿਰਾਏ ਹੋਏ ਅੰਤ ਤੱਕ ਕ੍ਰੋਧ ਉੱਜੜੇ ਹੋਇਆਂ ਉੱਤੇ ਪਾਇਆ ਜਾਏਗਾ ।
Joel 2:31 in Panjabi 31 ਯਹੋਵਾਹ ਦੇ ਉਸ ਵੱਡੇ ਤੇ ਭਿਆਨਕ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ !
Amos 9:8 in Panjabi 8 ਵੇਖੋ, ਪ੍ਰਭੂ ਯਹੋਵਾਹ ਦੀਆਂ ਅੱਖਾਂ ਇਸ ਪਾਪੀ ਰਾਜ ਉੱਤੇ ਲੱਗੀਆਂ ਹਨ ਅਤੇ ਮੈਂ ਇਸ ਨੂੰ ਧਰਤੀ ਉੱਤੋਂ ਨਾਸ਼ ਕਰਾਂਗਾ । ਤਾਂ ਵੀ ਮੈਂ ਯਾਕੂਬ ਦੇ ਘਰਾਣੇ ਨੂੰ ਪੂਰੀ ਤਰ੍ਹਾਂ ਨਾਸ਼ ਨਹੀਂ ਕਰਾਂਗਾ”, ਪ੍ਰਭੂ ਯਹੋਵਾਹ ਦਾ ਵਾਕ ਹੈ ।
Zechariah 11:6 in Panjabi 6 ਮੈਂ ਫੇਰ ਇਸ ਦੇਸ ਦੇ ਵਾਸੀਆਂ ਉੱਤੇ ਤਰਸ ਨਹੀਂ ਖਾਵਾਂਗਾ, ਯਹੋਵਾਹ ਦਾ ਵਾਕ ਹੈ, ਵੇਖੋ, ਮੈਂ ਹਰ ਆਦਮੀ ਨੂੰ ਉਸ ਦੇ ਗੁਆਂਢੀ ਦੇ ਅਤੇ ਉਸ ਦੇ ਰਾਜੇ ਦੇ ਹੱਥ ਵਿਚ ਦੇ ਦਿਆਂਗਾ । ਉਹ ਇਸ ਦੇਸ ਨੂੰ ਮਾਰਨਗੇ, ― ਮੈਂ ਉਹਨਾਂ ਦੇ ਹੱਥੋਂ ਨਹੀਂ ਛੁਡਾਵਾਂਗਾ ।
Zechariah 14:1 in Panjabi 1 ਵੇਖ, ਯਹੋਵਾਹ ਦਾ ਦਿਨ ਆਉਂਦਾ ਹੈ ਕਿ ਤੇਰੀ ਲੁੱਟ ਤੇਰੇ ਅੰਦਰ ਵੰਡੀ ਜਾਵੇਗੀ ।
Malachi 3:1 in Panjabi 1 ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।
Malachi 3:5 in Panjabi 5 ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਗਾਂ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
Malachi 4:1 in Panjabi 1 ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ । ਸਾਰੇ ਆਕੜ ਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ । ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ ।
Matthew 3:10 in Panjabi 10 ਅਤੇ ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ ।
Matthew 21:43 in Panjabi 43 ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਅਤੇ ਪਰਾਈ ਕੌਮ ਨੂੰ ਦਿੱਤਾ ਜਾਵੇਗਾ, ਜਿਹੜੀ ਉਹ ਦੇ ਫਲ ਦੇਵੇ ।
Matthew 22:7 in Panjabi 7 ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫ਼ੌਜਾਂ ਭੇਜ ਕੇ ਉਨ੍ਹਾਂ ਖ਼ੂਨੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ ।
Matthew 23:35 in Panjabi 35 ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ ।
Matthew 24:21 in Panjabi 21 ਕਿਉਂ ਜੋ ਉਸ ਸਮੇਂ ਅਜਿਹਾ ਵੱਡਾ ਕਸ਼ਟ ਹੋਵੇਗਾ ਜੋ ਜਗਤ ਦੇ ਮੁੱਢੋਂ ਲੈ ਕੇ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ ।
Mark 13:20 in Panjabi 20 ਅਤੇ ਜੇ ਪ੍ਰਭੂ ਉਹਨਾਂ ਦਿਨਾਂ ਨੂੰ ਨਾ ਘਟਾਉਂਦਾ ਤਾਂ ਕੋਈ ਪ੍ਰਾਣੀ ਨਾ ਬਚਦਾ ਪਰ ਉਹਨਾਂ ਚੁਣਿਆ ਹੋਇਆਂ ਦੀ ਖਾਤਰ, ਜਿਹਨਾਂ ਨੂੰ ਉਸ ਨੇ ਚੁਣਿਆ ਹੈ ਉਸ ਨੇ ਉਹਨਾਂ ਦਿਨਾਂ ਨੂੰ ਘਟਾਇਆ
Luke 19:41 in Panjabi 41 ਜਦ ਉਹ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ
Luke 20:16 in Panjabi 16 ਉਹ ਆਵੇਗਾ ਅਤੇ ਉਨ੍ਹਾਂ ਮਾਲੀਆਂ ਦਾ ਨਾਸ ਕਰੇਗਾ ਅਤੇ ਬਾਗ ਹੋਰ ਕਿਸੇ ਨੂੰ ਦੇ ਦੇਵੇਗਾ । ਪਰ ਉਨ੍ਹਾਂ ਇਹ ਸੁਣ ਕੇ ਕਿਹਾ, ਪਰਮੇਸ਼ੁਰ ਇਹ ਨਾ ਕਰੇ !
Luke 21:20 in Panjabi 20 ਜਦ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਵੇਖੋ ਤਾਂ ਜਾਣੋ ਉਸ ਦੀ ਬਰਬਾਦੀ ਨੇੜੇ ਆ ਪਹੁੰਚੀ ਹੈ ।
Luke 23:28 in Panjabi 28 ਪਰ ਯਿਸੂ ਨੇ ਉਨ੍ਹਾਂ ਵੱਲ ਪਿੱਛੇ ਮੁੜ ਕੇ ਕਿਹਾ, ਹੇ ਯਰੂਸ਼ਲਮ ਦੀਓ ਧੀਓ, ਮੇਰੇ ਲਈ ਨਾ ਰੋਵੋ ਪਰ ਆਪਣੇ ਅਤੇ ਆਪਣਿਆਂ ਬੱਚਿਆਂ ਲਈ ਰੋਵੋ ।
Romans 9:27 in Panjabi 27 ਯਸਾਯਾਹ ਇਸਰਾਏਲ ਦੇ ਵਿਖੇ ਪੁਕਾਰ ਕੇ ਕਹਿੰਦਾ ਹੈ, ਜੋ ਇਸਰਾਏਲ ਦਾ ਵੰਸ਼ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਤੁੱਲ ਹੋਵੇ ਪਰ ਉਹ ਦਾ ਕੁੱਝ ਹੀ ਹਿੱਸਾ ਬਚਾਇਆ ਜਾਵੇਗਾ ।
Romans 11:1 in Panjabi 1 ਸੋ ਮੈਂ ਕਹਿੰਦਾ ਹਾਂ, ਕੀ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਛੱਡ ਦਿੱਤਾ ? ਕਦੇ ਨਹੀਂ ! ਮੈਂ ਵੀ ਤਾਂ ਇਸਰਾਏਲੀ ਹਾਂ, ਅਬਰਾਹਾਮ ਦੇ ਵੰਸ਼ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਹਾਂ ।
1 Thessalonians 2:15 in Panjabi 15 ਜਿਹਨਾਂ ਨੇ ਪ੍ਰਭੂ ਯਿਸੂ ਨੂੰ ਅਤੇ ਨਬੀਆਂ ਨੂੰ ਵੀ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ । ਉਹ ਪਰਮੇਸ਼ੁਰ ਨੂੰ ਚੰਗੇ ਨਹੀਂ ਲੱਗਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ ।
Revelation 8:7 in Panjabi 7 ਪਹਿਲੇ ਦੂਤ ਨੇ ਤੁਰ੍ਹੀ ਵਜਾਈ ਤਾਂ ਲਹੂ ਨਾਲ ਮਿਲੇ ਹੋਏ ਗੜੇ ਅਤੇ ਅੱਗ ਪਰਗਟ ਹੋਈ ਜੋ ਧਰਤੀ ਉੱਤੇ ਸੁੱਟੀ ਗਈ, ਤਦ ਧਰਤੀ ਦੀ ਇੱਕ ਤਿਹਾਈ ਅਤੇ ਰੁੱਖਾਂ ਦੀ ਇੱਕ ਤਿਹਾਈ ਸੜ ਗਈ ਅਤੇ ਸਭ ਹਰਾ ਘਾਹ ਸੜ ਗਿਆ ।
Revelation 16:19 in Panjabi 19 ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਗਏ ਅਤੇ ਉਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੇ ਹਜ਼ੂਰ ਚੇਤੇ ਆਈ ਕਿ ਆਪਣੇ ਅੱਤ ਵੱਡੇ ਕ੍ਰੋਧ ਦੀ ਮੈਂ ਦਾ ਪਿਆਲਾ ਉਹ ਨੂੰ ਦੇਵੇ ।