Zechariah 13:9 in Panjabi 9 ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Other Translations King James Version (KJV) And I will bring the third part through the fire, and will refine them as silver is refined, and will try them as gold is tried: they shall call on my name, and I will hear them: I will say, It is my people: and they shall say, The LORD is my God.
American Standard Version (ASV) And I will bring the third part into the fire, and will refine them as silver is refined, and will try them as gold is tried. They shall call on my name, and I will hear them: I will say, It is my people; and they shall say, Jehovah is my God.
Bible in Basic English (BBE) And I will make the third part go through the fire, cleaning them as silver is made clean, and testing them as gold is tested: and they will make their prayer to me and I will give them an answer: I will say, It is my people; and they will say, The Lord is my God.
Darby English Bible (DBY) And I will bring the third part into the fire, and will refine them as silver is refined, and will try them as gold is tried. They shall call on my name, and I will answer them: I will say, It is my people; and they shall say, Jehovah is my God.
World English Bible (WEB) I will bring the third part into the fire, And will refine them as silver is refined, And will test them like gold is tested. They will call on my name, and I will hear them. I will say, 'It is my people;' And they will say, 'Yahweh is my God.'"
Young's Literal Translation (YLT) And I have brought the third into fire, And refined them like a refining of silver, And have tried them like a trying of gold, It doth call in My name, and I answer it, I have said, `My people it `is',' And it saith, `Jehovah `is' my God!'
Cross Reference Leviticus 26:12 in Panjabi 12 ਮੈਂ ਤੁਹਾਡੇ ਵਿਚਕਾਰ ਤੁਰਾਂਗਾ ਅਤੇ ਤੁਹਾਡਾ ਪਰਮੇਸ਼ੁਰ ਬਣਾਂਗਾ ਅਤੇ ਤੁਸੀਂ ਮੇਰੀ ਪਰਜਾ ਹੋਵੋਗੇ ।
Leviticus 26:44 in Panjabi 44 ਇਸ ਸਭ ਤੋਂ ਬਾਅਦ ਵੀ ਜਦ ਉਹ ਆਪਣੇ ਵੈਰੀਆਂ ਦੇ ਦੇਸ਼ ਵਿੱਚ ਹੋਣ, ਤਾਂ ਵੀ ਮੈਂ ਉਨ੍ਹਾਂ ਨੂੰ ਨਾ ਤਿਆਗਾਂਗਾ ਅਤੇ ਨਾ ਉਨ੍ਹਾਂ ਤੋਂ ਅਜਿਹੀ ਨਫ਼ਰਤ ਕਰਾਂਗਾ ਕਿ ਉਨ੍ਹਾਂ ਦਾ ਪੂਰੀ ਤਰ੍ਹਾਂ ਨਾਸ਼ ਕਰ ਦਿਆਂ ਅਤੇ ਆਪਣੇ ਉਸ ਨੇਮ ਨੂੰ ਤੋੜ ਦਿਆਂ ਜੋ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ ।
Deuteronomy 26:17 in Panjabi 17 ਅੱਜ ਤੁਸੀਂ ਯਹੋਵਾਹ ਨੂੰ ਆਪਣਾ ਪਰਮੇਸ਼ੁਰ ਕਰ ਕੇ ਮੰਨਿਆ ਹੈ ਅਤੇ ਬਚਨ ਦਿੱਤਾ ਹੈ ਕਿ ਤੁਸੀਂ ਉਸ ਦੇ ਸਾਰੇ ਮਾਰਗਾਂ ਉੱਤੇ ਚੱਲੋਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ, ਹੁਕਮਾਂ ਅਤੇ ਕਨੂੰਨਾਂ ਦੀ ਪਾਲਨਾ ਕਰੋਗੇ ਅਤੇ ਉਸ ਦੀ ਅਵਾਜ਼ ਨੂੰ ਸੁਣੋਗੇ ।
Job 23:10 in Panjabi 10 ਉਹ ਤਾਂ ਮੇਰੇ ਰਾਹਾਂ ਨੂੰ ਜਾਣਦਾ ਹੈ, ਜਦ ਉਹ ਮੈਨੂੰ ਤਾਅ ਲਵੇਂ ਤਦ ਮੈਂ ਸੋਨੇ ਵਾਂਗੂੰ ਨਿੱਕਲਾਂਗਾ ।
Psalm 34:15 in Panjabi 15 ਯਹੋਵਾਹ ਦੀਆਂ ਅੱਖੀਆਂ ਧਰਮੀਆ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਰਹਿੰਦੇ ਹਨ ।
Psalm 50:15 in Panjabi 15 ਤਾਂ ਦੁੱਖਾਂ ਦੇ ਦਿਨ ਮੈਨੂੰ ਪੁਕਾਰ, ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ ।
Psalm 66:10 in Panjabi 10 ਹੇ ਪਰਮੇਸ਼ੁਰ, ਤੂੰ ਤਾਂ ਸਾਨੂੰ ਪਰਖਿਆ ਹੈ, ਤੂੰ ਚਾਂਦੀ ਦੇ ਤਾਉਣ ਵਾਂਗੂੰ ਸਾਨੂੰ ਤਾਇਆ ਹੈ ।
Psalm 91:15 in Panjabi 15 ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁੱਖ ਵਿੱਚ ਮੈਂ ਉਹ ਦੇ ਅੰਗ-ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ,
Psalm 144:15 in Panjabi 15 ਤਾਂ ਧੰਨ ਓਹ ਲੋਕ ਜਿਨ੍ਹਾਂ ਦਾ ਇਹ ਹਾਲ ਹੋਵੇ ! ਧੰਨ ਓਹ ਲੋਕ ਹਨ ਜਿਨ੍ਹਾਂ ਦਾ ਪਰਮੇਸ਼ੁਰ ਯਹੋਵਾਹ ਹੈ !
Proverbs 17:3 in Panjabi 3 ਚਾਂਦੀ ਲਈ ਕੁਠਾਲੀ ਅਤੇ ਸੋਨੇ ਲਈ ਭੱਠੀ ਹੈ, ਪਰ ਮਨਾਂ ਦਾ ਪਰਖਣ ਵਾਲਾ ਯਹੋਵਾਹ ਹੈ ।
Isaiah 43:2 in Panjabi 2 ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ ।
Isaiah 44:1 in Panjabi 1 ਹੁਣ ਹੇ ਯਾਕੂਬ ਮੇਰੇ ਦਾਸ, ਹੇ ਇਸਰਾਏਲ ਜਿਸ ਨੂੰ ਮੈਂ ਚੁਣਿਆ, ਸੁਣ !
Isaiah 48:10 in Panjabi 10 ਵੇਖ, ਮੈਂ ਤੈਨੂੰ ਤਾਇਆ ਪਰ ਚਾਂਦੀ ਵਾਂਗੂੰ ਨਹੀਂ, ਮੈਂ ਤੈਨੂੰ ਦੁੱਖ ਦੀ ਕੁਠਾਲੀ ਵਿੱਚ ਪਰਤਾਇਆ ਹੈ ।
Isaiah 58:9 in Panjabi 9 ਜਦ ਤੂੰ ਪੁਕਾਰੇਂਗਾ ਤਦ ਯਹੋਵਾਹ ਉੱਤਰ ਦੇਵੇਗਾ, ਜਦ ਤੂੰ ਦੁਹਾਈ ਦੇਵੇਂਗਾ ਤਾਂ ਉਹ ਆਖੇਗਾ, ਮੈਂ ਇੱਥੇ ਹਾਂ । ਜੇ ਤੂੰ ਆਪਣੇ ਵਿੱਚੋਂ ਅਨ੍ਹੇਰ ਦਾ ਜੂਲਾ, ਉਂਗਲ ਚੁੱਕਣਾ ਅਤੇ ਦੁਰਬਚਨ ਬੋਲਣਾ ਦੂਰ ਕਰੇਂ,
Isaiah 65:23 in Panjabi 23 ਉਹ ਵਿਅਰਥ ਮਿਹਨਤ ਨਾ ਕਰਨਗੇ, ਨਾ ਉਹਨਾਂ ਦੀ ਸੰਤਾਨ ਕਲੇਸ਼ ਲਈ ਜੰਮੇਗੀ, ਕਿਉਂ ਜੋ ਉਹ ਅਤੇ ਉਹਨਾਂ ਦੀ ਸੰਤਾਨ, ਯਹੋਵਾਹ ਦੀ ਮੁਬਾਰਕ ਅੰਸ ਹੋਣਗੇ ।
Jeremiah 29:11 in Panjabi 11 ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ
Jeremiah 30:22 in Panjabi 22 ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ।
Jeremiah 31:33 in Panjabi 33 ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਅੰਦਰ ਰੱਖਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ । ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ
Jeremiah 32:38 in Panjabi 38 ਉਹ ਮੇਰੀ ਪਰਜਾ ਹੋਵੇਗੀ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ
Ezekiel 11:20 in Panjabi 20 ਤਾਂ ਜੋ ਉਹ ਮੇਰੀਆਂ ਬਿਧੀਆਂ ਅਨੁਸਾਰ ਚੱਲਣ, ਮੇਰੇ ਕਾਨੂੰਨਾਂ ਦੀ ਪਾਲਣਾ ਕਰਨ, ਉਹਨਾਂ ਤੇ ਅਮਲ ਕਰਨ, ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ।
Ezekiel 36:28 in Panjabi 28 ਤੁਸੀਂ ਉਸ ਦੇਸ ਵਿੱਚ ਜਿਹੜਾ ਮੈਂ ਤੁਹਾਡੇ ਪਿਉ-ਦਾਦਿਆਂ ਨੂੰ ਦਿੱਤਾ ਵੱਸੋਗੇ, ਤੁਸੀਂ ਮੇਰੀ ਪਰਜਾ ਹੋਵੋਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ।
Ezekiel 37:27 in Panjabi 27 ਮੇਰਾ ਡੇਰਾ ਵੀ ਉਹਨਾਂ ਦੇ ਵਿੱਚ ਹੋਵੇਗਾ, ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ ।
Hosea 2:21 in Panjabi 21 ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਮੈਂ ਉੱਤਰ ਦਿਆਂਗਾ, ਯਹੋਵਾਹ ਦਾ ਵਾਕ ਹੈ, ਮੈਂ ਅਕਾਸ਼ਾਂ ਨੂੰ ਉੱਤਰ ਦਿਆਂਗਾ, ਅਤੇ ਉਹ ਧਰਤੀ ਨੂੰ ਉੱਤਰ ਦੇਣਗੇ ।
Joel 2:32 in Panjabi 32 ਉਸ ਵੇਲੇ ਜੋ ਕੋਈ ਯਹੋਵਾਹ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ, ਕਿਉਂ ਜੋ ਯਹੋਵਾਹ ਦੇ ਬਚਨ ਅਨੁਸਾਰ ਸੀਯੋਨ ਦੇ ਪਹਾੜ ਵਿੱਚ ਅਤੇ ਯਰੂਸ਼ਲਮ ਵਿੱਚ ਛੁਟਕਾਰਾ ਹੋਵੇਗਾ, ਅਤੇ ਜਿਨ੍ਹਾਂ ਨੂੰ ਯਹੋਵਾਹ ਬੁਲਾਵੇ ਉਹ ਬਚਾਏ ਜਾਣਗੇ ।
Zechariah 8:8 in Panjabi 8 ਮੈਂ ਉਹਨਾਂ ਨੂੰ ਲਿਆਵਾਂਗਾ, ਉਹ ਯਰੂਸ਼ਲਮ ਦੇ ਵਿਚਕਾਰ ਵੱਸਣਗੇ, ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਵਫ਼ਾਦਾਰੀ ਅਤੇ ਧਰਮ ਵਿੱਚ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ।
Zechariah 10:6 in Panjabi 6 ਮੈਂ ਯਹੂਦਾਹ ਦੇ ਘਰਾਣੇ ਨੂੰ ਬਲਵੰਤ ਬਣਾਵਾਂਗਾ, ਮੈਂ ਯੂਸੁਫ਼ ਦੇ ਘਰਾਣੇ ਨੂੰ ਬਚਾਵਾਂਗਾ, ਮੈਂ ਉਹਨਾਂ ਨੂੰ ਮੋੜ ਲਿਆਵਾਂਗਾ ਕਿਉਂ ਜੋ ਮੈਂ ਉਹਨਾਂ ਉੱਤੇ ਰਹਮ ਕੀਤਾ ਹੈ, ਉਹ ਇਸ ਤਰ੍ਹਾਂ ਹੋਣਗੇ ਜਿਵੇਂ ਮੈਂ ਉਹਨਾਂ ਨੂੰ ਕਦੇ ਛੱਡਿਆ ਹੀ ਨਹੀਂ, ਕਿਉਂ ਜੋ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ ।
Zechariah 12:10 in Panjabi 10 ਮੈਂ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਦਯਾ ਦਾ ਆਤਮਾ ਵਹਾਵਾਂਗਾ, ਉਹ ਮੇਰੀ ਵੱਲ ਜਿਸ ਨੂੰ ਉਹਨਾਂ ਨੇ ਵਿੰਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਸੋਗ ਕਰਨਗੇ ਜਿਵੇਂ ਕੋਈ ਆਪਣੇ ਇਕਲੌਤੇ ਦੇ ਲਈ ਸੋਗ ਕਰਦਾ ਹੈ ਅਤੇ ਉਹ ਉਸ ਦੇ ਲਈ ਪਿੱਟਣਗੇ ਜਿਵੇਂ ਕੋਈ ਆਪਣੇ ਜੇਠੇ ਪੁੱਤਰ ਲਈ ਪਿੱਟਦਾ ਹੈ ।
Malachi 3:2 in Panjabi 2 ਪਰ ਉਸ ਦੇ ਆਉਣ ਦੇ ਦਿਨ ਨੂੰ ਕੌਣ ਸਹਾਰ ਸਕਦਾ ਹੈ ਅਤੇ ਜਦ ਉਹ ਪਰਗਟ ਹੋਵੇਗਾ ਤਦ ਕੌਣ ਖੜ੍ਹਾ ਰਹਿ ਸਕੇਗਾ ? ਕਿਉਂ ਜੋ ਉਹ ਸੁਨਿਆਰੇ ਦੀ ਅੱਗ ਅਤੇ ਧੋਬੀ ਦੇ ਸਾਬਣ ਵਰਗਾ ਹੈ ।
Matthew 22:29 in Panjabi 29 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਪਵਿੱਤਰ ਗ੍ਰੰਥਾਂ ਅਤੇ ਪਰਮੇਸ਼ੁਰ ਦੀ ਸਮਰੱਥਾ ਨੂੰ ਨਹੀਂ ਜਾਣਦੇ, ਇਸੇ ਲਈ ਗਲਤੀ ਕਰਦੇ ਹੋ ।
Acts 2:21 in Panjabi 21 ਅਤੇ ਅਜਿਹਾ ਹੋਵੇਗਾ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲਵੇਗਾ ਉਹ ਬਚਾਇਆ ਜਾਵੇਗਾ ।
Romans 10:12 in Panjabi 12 ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁੱਝ ਫ਼ਰਕ ਨਹੀਂ ਹੈ, ਇਸ ਲਈ ਜੋ ਉਹੀ ਪ੍ਰਭੂ ਸਭ ਦਾ ਪ੍ਰਭੂ ਹੈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਹਦਾ ਨਾਮ ਲੈਂਦੇ ਹਨ ਵੱਡਾ ਦਾਤਾ ਹੈ ।
1 Corinthians 3:11 in Panjabi 11 ਕਿਉਂ ਜੋ ਉਸ ਨੀਂਹ ਤੋਂ ਬਿਨ੍ਹਾਂ ਜੋ ਰੱਖੀ ਹੋਈ ਹੋ ਦੂਜੀ ਕੋਈ ਨਹੀਂ ਰੱਖ ਸਕਦਾ ਅਤੇ ਇਹ ਯਿਸੂ ਮਸੀਹ ਹੈ ।
Hebrews 8:10 in Panjabi 10 ਇਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੇ ਕਨੂੰਨ ਉਹਨਾਂ ਦਿਆਂ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ । ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ ।
James 1:12 in Panjabi 12 ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ ।
1 Peter 1:6 in Panjabi 6 ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ, ਭਾਵੇਂ ਹੁਣ ਕੁੱਝ ਸਮੇਂ ਲਈ ਭਾਂਤ-ਭਾਂਤ ਦੇ ਪਰਤਾਵੇ ਨਾਲ ਦੁੱਖੀ ਹੋਏ ਹੋ ।
1 Peter 4:12 in Panjabi 12 ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ
Revelation 21:3 in Panjabi 3 ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ ।
Revelation 21:7 in Panjabi 7 ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ ।