Zechariah 14:16 in Panjabi 16 ਇਸ ਤਰ੍ਹਾਂ ਹੋਵੇਗਾ ਕਿ ਜੋ ਸਾਰੀਆਂ ਕੌਮਾਂ ਵਿੱਚੋਂ ਜਿਹੜੀਆਂ ਯਰੂਸ਼ਲਮ ਦੇ ਵਿਰੁੱਧ ਆਈਆਂ ਹਨ ਬਾਕੀ ਰਹਿ ਜਾਣਗੀਆਂ, ਉਹ ਹਰ ਸਾਲ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਅਤੇ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਂਹਾਂ ਨੂੰ ਜਾਣਗੀਆਂ ।
Other Translations King James Version (KJV) And it shall come to pass, that every one that is left of all the nations which came against Jerusalem shall even go up from year to year to worship the King, the LORD of hosts, and to keep the feast of tabernacles.
American Standard Version (ASV) And it shall come to pass, that every one that is left of all the nations that came against Jerusalem shall go up from year to year to worship the King, Jehovah of hosts, and to keep the feast of tabernacles.
Bible in Basic English (BBE) And it will come about that everyone who is still living, of all those nations who came against Jerusalem, will go up from year to year to give worship to the King, the Lord of armies, and to keep the feast of tents.
Darby English Bible (DBY) And it shall come to pass, that all that are left of all the nations which came against Jerusalem shall go up from year to year to worship the King, Jehovah of hosts, and to celebrate the feast of tabernacles.
World English Bible (WEB) It will happen that everyone who is left of all the nations that came against Jerusalem will go up from year to year to worship the King, Yahweh of Hosts, and to keep the feast of tents.
Young's Literal Translation (YLT) And it hath come to pass, Every one who hath been left of all the nations, Who are coming in against Jerusalem, They have also gone up from year to year, To bow themselves to the King, Jehovah of Hosts, And to celebrate the feast of the booths.
Cross Reference Leviticus 23:33 in Panjabi 33 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
Leviticus 23:39 in Panjabi 39 ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਨੂੰ ਜਦ ਤੁਸੀਂ ਦੇਸ਼ ਦੀ ਫ਼ਸਲ ਇਕੱਠਾ ਕਰੋ ਤਾਂ ਤੁਸੀਂ ਸੱਤ ਦਿਨਾਂ ਤੱਕ ਯਹੋਵਾਹ ਦਾ ਇੱਕ ਪਰਬ ਮਨਾਉਣਾ । ਪਹਿਲਾ ਦਿਨ ਸਬਤ ਅਤੇ ਅੱਠਵਾਂ ਦਿਨ ਵੀ ਸਬਤ ਹੋਵੇ ।
Numbers 29:12 in Panjabi 12 ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ ਜਿਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰੋ ਪਰ ਯਹੋਵਾਹ ਲਈ ਸੱਤਾਂ ਦਿਨਾਂ ਦਾ ਪਰਬ ਮਨਾਓ ।
Deuteronomy 16:13 in Panjabi 13 ਜਦ ਤੁਸੀਂ ਆਪਣੇ ਪਿੜ ਅਤੇ ਦਾਖਰਸ ਦੇ ਕੋਹਲੂ ਤੋਂ ਆਪਣਾ ਮਾਲ ਇਕੱਠਾ ਕਰ ਲਿਆ ਹੋਵੇ, ਤਦ ਤੁਸੀਂ ਸੱਤ ਦਿਨਾਂ ਤੱਕ ਡੇਰਿਆਂ ਦਾ ਪਰਬ ਮਨਾਇਓ ।
Deuteronomy 31:10 in Panjabi 10 ਤਦ ਮੂਸਾ ਨੇ ਇਹ ਆਖ ਕੇ ਉਨ੍ਹਾਂ ਨੂੰ ਹੁਕਮ ਦਿੱਤਾ, “ਸੱਤ-ਸੱਤ ਸਾਲਾਂ ਦੇ ਅੰਤ ਵਿੱਚ ਅਰਥਾਤ ਛੁਟਕਾਰੇ ਦੇ ਠਹਿਰਾਏ ਹੋਏ ਸਮੇਂ ਉੱਤੇ ਡੇਰਿਆਂ ਦੇ ਪਰਬ ਵਿੱਚ,
2 Chronicles 7:8 in Panjabi 8 ਐਉਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੱਕ ਉਸ ਪਰਬ ਨੂੰ ਸੱਤਾਂ ਦਿਨਾਂ ਤੱਕ ਮਨਾਇਆ
2 Chronicles 8:13 in Panjabi 13 ਉਹ ਹਰ ਰੋਜ਼ ਦੇ ਫਰਜ਼ ਅਨੁਸਾਰ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਸਬਤਾਂ ਨੂੰ ਅਤੇ ਅਮੱਸਿਆ ਨੂੰ ਅਤੇ ਸਾਲ ਵਿੱਚ ਤਿੰਨ ਵਾਰ ਠਹਿਰਾਏ ਹੋਏ ਤਿਉਹਾਰਾਂ ਉੱਤੇ ਅਰਥਾਤ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਬਲੀਆਂ ਚੜ੍ਹਾਉਂਦਾ ਸੀ
Ezra 3:4 in Panjabi 4 ਅਤੇ ਉਨ੍ਹਾਂ ਨੇ ਬਿਵਸਥਾ ਵਿੱਚ ਲਿਖੇ ਅਨੁਸਾਰ ਡੇਰਿਆਂ ਦਾ ਪਰਬ ਮਨਾਇਆ ਅਤੇ ਹਰ ਰੋਜ਼ ਦੀਆਂ ਹੋਮ ਬਲੀਆਂ, ਇੱਕ-ਇੱਕ ਦਿਨ ਦੀ ਗਿਣਤੀ ਅਤੇ ਹੁਕਮਨਾਮੇ ਦੇ ਅਨੁਸਾਰ ਚੜ੍ਹਾਈਆਂ ।
Nehemiah 8:14 in Panjabi 14 ਉਨ੍ਹਾਂ ਨੂੰ ਬਿਵਸਥਾ ਵਿੱਚ ਇਹ ਲਿਖਿਆ ਹੋਇਆ ਮਿਲਿਆ ਕਿ ਯਹੋਵਾਹ ਨੇ ਮੂਸਾ ਦੇ ਰਾਹੀਂ ਇਹ ਹੁਕਮ ਦਿੱਤਾ ਸੀ ਕਿ ਇਸਰਾਏਲੀ ਸੱਤਵੇਂ ਮਹੀਨੇ ਦੇ ਪਰਬ ਲਈ ਡੇਰਿਆਂ ਵਿੱਚ ਰਿਹਾ ਕਰਨ
Psalm 24:7 in Panjabi 7 ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਅਨੰਤਕਾਲ ਦੇ ਦਰਵੱਜਿਓ, ਉੱਚੇ ਹੋ ਜਾਓ ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ ।
Isaiah 6:5 in Panjabi 5 ਤਦ ਮੈਂ ਆਖਿਆ, ਹਾਇ ਮੇਰੇ ਉੱਤੇ ! ਮੈਂ ਤਾਂ ਨਾਸ ਹੋ ਗਿਆ ! ਮੈਂ ਤਾਂ ਭ੍ਰਿਸ਼ਟ ਬੁੱਲ੍ਹਾਂ ਵਾਲਾ ਮਨੁੱਖ ਹਾਂ, ਅਤੇ ਭ੍ਰਿਸ਼ਟ ਬੁੱਲ੍ਹਾਂ ਵਾਲੇ ਲੋਕਾਂ ਵਿੱਚ ਵੱਸਦਾ ਹਾਂ ! ਕਿਉਂ ਜੋ ਮੇਰੀਆਂ ਅੱਖਾਂ ਨੇ ਸੈਨਾਂ ਦੇ ਯਹੋਵਾਹ ਮਹਾਰਾਜਾ ਅਧੀਰਾਜ ਨੂੰ ਵੇਖਿਆ ਹੈ !
Isaiah 60:6 in Panjabi 6 ਊਠਾਂ ਦੇ ਝੁੰਡ ਤੇਰੇ ਦੇਸ ਨੂੰ ਭਰ ਦੇਣਗੇ, ਮਿਦਯਾਨ ਅਤੇ ਏਫਾਹ ਦੇ ਜੁਆਨ ਊਠ, ਸ਼ਬਾ ਤੋਂ ਸਾਰੇ ਲੋਕ ਆਉਣਗੇ, ਅਤੇ ਸੋਨਾ ਅਤੇ ਲੁਬਾਨ ਲਿਆਉਣਗੇ ਅਤੇ ਯਹੋਵਾਹ ਦੀ ਉਸਤਤ ਦਾ ਪਰਚਾਰ ਕਰਨਗੇ ।
Isaiah 66:18 in Panjabi 18 ਮੈਂ ਉਹਨਾਂ ਦੇ ਕੰਮ ਅਤੇ ਉਹਨਾਂ ਦੇ ਖ਼ਿਆਲ ਚੰਗੀ ਤਰ੍ਹਾਂ ਜਾਣਦਾ ਹਾਂ, ਇਸ ਲਈ ਉਹ ਸਮਾਂ ਆਉਂਦਾ ਹੈ ਜਦ ਮੈਂ ਸਾਰੀਆਂ ਕੌਮਾਂ ਅਤੇ ਬੋਲੀਆਂ ਨੂੰ ਇਕੱਠਾ ਕਰਾਂਗਾ, ਅਤੇ ਉਹ ਆਉਣਗੀਆਂ ਅਤੇ ਮੇਰੇ ਪਰਤਾਪ ਨੂੰ ਵੇਖਣਗੀਆਂ ।
Isaiah 66:23 in Panjabi 23 ਅਜਿਹਾ ਹੋਵੇਗਾ ਕਿ ਨਵੇਂ ਚੰਦ ਤੋਂ ਨਵੇਂ ਚੰਦ ਤੱਕ ਅਤੇ ਸਬਤ ਤੋਂ ਸਬਤ ਤੱਕ, ਸਾਰੇ ਪ੍ਰਾਣੀ ਆਉਣਗੇ ਤਾਂ ਜੋ ਮੇਰੇ ਸਨਮੁਖ ਮੱਥਾ ਟੇਕਣ, ਯਹੋਵਾਹ ਆਖਦਾ ਹੈ ।
Jeremiah 46:18 in Panjabi 18 ਮੈਨੂੰ ਆਪਣੀ ਹਯਾਤੀ ਦੇ ਸੌਂਹ, ਰਾਜਾ ਦਾ ਵਾਕ ਹੈ, ਉਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਨਿਸੰਗ ਜਿਵੇਂ ਪਹਾੜਾਂ ਵਿੱਚ ਤਾਬੋਰ, ਅਤੇ ਜਿਵੇਂ ਸਮੁੰਦਰ ਕੋਲ ਕਰਮਲ, ਓਵੇਂ ਉਹ ਆਵੇਗਾ ।
Jeremiah 48:15 in Panjabi 15 ਮੋਆਬ ਅਤੇ ਉਸ ਦੇ ਸ਼ਹਿਰਾਂ ਦਾ ਬਰਬਾਦ ਕਰਨ ਵਾਲਾ ਚੜ੍ਹ ਆਇਆ ਹੈ, ਉਸ ਦੇ ਚੁਗਵੇਂ ਜੁਆਨ ਘਾਤ ਹੋਣ ਲਈ ਉਤਰ ਗਏ, ਰਾਜਾ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ ।
Jeremiah 51:57 in Panjabi 57 ਮੈਂ ਉਸ ਦੇ ਸਰਦਾਰਾਂ ਅਤੇ ਬੁੱਧੀਵਾਨਾਂ ਨੂੰ ਉਸ ਦੇ ਸੂਬੇਦਾਰਾਂ, ਉਸ ਦੇ ਰਈਸਾਂ, ਉਸ ਦੇ ਸੂਰਮਿਆਂ ਨੂੰ ਖੀਵੇਂ ਕਰਾਂਗਾ, ਉਹ ਸਦਾ ਦੀ ਨੀਂਦ ਸੌਂ ਜਾਣਗੇ ਅਤੇ ਨਾ ਜਾਗਣਗੇ ! ਰਾਜਾ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ ।
Hosea 12:9 in Panjabi 9 ਪਰ ਮੈਂ ਮਿਸਰ ਦੇਸ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ, ਮੈਂ ਤੈਨੂੰ ਤੰਬੂਆਂ ਵਿੱਚ ਫੇਰ ਵਸਾਵਾਂਗਾ, ਜਿਵੇਂ ਮਿਥੇ ਹੋਏ ਪਰਬਾਂ ਦੇ ਦਿਨਾਂ ਵਿੱਚ ।
Joel 2:32 in Panjabi 32 ਉਸ ਵੇਲੇ ਜੋ ਕੋਈ ਯਹੋਵਾਹ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ, ਕਿਉਂ ਜੋ ਯਹੋਵਾਹ ਦੇ ਬਚਨ ਅਨੁਸਾਰ ਸੀਯੋਨ ਦੇ ਪਹਾੜ ਵਿੱਚ ਅਤੇ ਯਰੂਸ਼ਲਮ ਵਿੱਚ ਛੁਟਕਾਰਾ ਹੋਵੇਗਾ, ਅਤੇ ਜਿਨ੍ਹਾਂ ਨੂੰ ਯਹੋਵਾਹ ਬੁਲਾਵੇ ਉਹ ਬਚਾਏ ਜਾਣਗੇ ।
Zechariah 8:20 in Panjabi 20 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਫੇਰ ਕੌਮਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ
Zechariah 9:7 in Panjabi 7 ਮੈਂ ਉਸ ਦਾ ਲਹੂ ਉਸ ਦੇ ਮੂੰਹ ਤੋਂ ਅਤੇ ਉਸ ਦੀਆਂ ਘਿਣਾਉਣੀਆਂ ਵਸਤਾਂ ਉਸ ਦੇ ਦੰਦਾ ਵਿੱਚੋਂ ਕੱਢ ਲਵਾਂਗਾ, ਇਹ ਵੀ ਸਾਡੇ ਪਰਮੇਸ਼ੁਰ ਲਈ ਇੱਕ ਬਕੀਆ ਹੋਵੇਗਾ, ਯਹੂਦਾਹ ਵਿੱਚ ਇੱਕੋ ਹਾਕਮ ਵਾਂਗੂੰ ਹੋਵੇਗਾ ਅਤੇ ਅਕਰੋਨ ਯਬੂਸੀਆਂ ਵਾਂਗੂੰ ਹੋਵੇਗਾ ।
Zechariah 14:17 in Panjabi 17 ਅਤੇ ਇਸ ਤਰ੍ਹਾਂ ਹੋਵੇਗਾ ਜਿਹੜਾ ਧਰਤੀ ਦੇ ਪਰਿਵਾਰਾਂ ਵਿੱਚੋਂ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਯਰੂਸ਼ਲਮ ਨੂੰ ਨਾ ਆਵੇਗਾ ਉਹ ਦੇ ਉੱਤੇ ਮੀਂਹ ਨਾ ਪਵੇਗਾ ।
Malachi 1:14 in Panjabi 14 ਫਿਟਕਾਰ ਉਸ ਛਲੀਏ ਉੱਤੇ ਜਿਸ ਦੇ ਇੱਜੜ ਵਿੱਚ ਨਰ ਪਸ਼ੂ ਤਾਂ ਹੈ ਜਿਹ ਦੀ ਉਹ ਸੁੱਖਣਾ ਸੁੱਖਦਾ ਹੈ ਪਰ ਪ੍ਰਭੂ ਦੇ ਲਈ ਬੱਜ ਵਾਲਾ ਚੜ੍ਹਾਵਾ ਚੜ੍ਹਾਉਂਦਾ ਹੈ, ਕਿਉਂ ਜੋ ਮੈਂ ਮਹਾਰਾਜਾ ਹਾਂ, ਸੈਨਾਂ ਦਾ ਯਹੋਵਾਹ ਫ਼ਰਮਾਉਂਦਾ ਹੈ, ਕੌਮਾਂ ਵਿੱਚ ਮੇਰਾ ਨਾਮ ਭੈ ਦਾਇਕ ਹੈ !
Luke 19:38 in Panjabi 38 ਕਿ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ ! ਸਵਰਗ ਵਿੱਚ ਸ਼ਾਂਤੀ ਅਤੇ ਅਕਾਸ਼ ਵਿੱਚ ਵਡਿਆਈ ਹੋਵੇ !
John 1:49 in Panjabi 49 ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ । ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ ।”
John 7:2 in Panjabi 2 ਯਹੂਦੀਆਂ ਲਈ ਡੇਰਿਆਂ ਦੇ ਤਿਉਹਾਰ ਦਾ ਸਮਾਂ ਨੇੜੇ ਸੀ ।
John 7:37 in Panjabi 37 ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ । ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ ।
Acts 15:17 in Panjabi 17 ਤਾਂ ਜੋ ਬਾਕੀ ਦੇ ਆਦਮੀ ਅਰਥਾਤ ਸਾਰੀਆਂ ਪਰਾਈਆਂ ਕੌਮਾਂ ਜੋ ਮੇਰੇ ਨਾਮ ਦੇ ਅਖਵਾਉਂਦੇ ਹਨ ਪ੍ਰਭੂ ਨੂੰ ਭਾਲਣ ।”
Romans 9:23 in Panjabi 23 ਤਾਂ ਜੋ ਦਯਾ ਦੇ ਭਾਂਡਿਆਂ ਉੱਤੇ ਜਿਨ੍ਹਾਂ ਨੂੰ ਉਸ ਨੇ ਪਹਿਲਾਂ ਹੀ ਮਹਿਮਾ ਦੇ ਲਈ ਤਿਆਰ ਕੀਤਾ ਸੀ, ਆਪਣੀ ਮਹਿਮਾ ਦਾ ਧੰਨ ਪ੍ਰਗਟ ਕਰੇ ।
Romans 11:5 in Panjabi 5 ਇਸੇ ਤਰ੍ਹਾਂ ਹੁਣ ਵੀ ਕਿਰਪਾ ਨਾਲ ਚੁਣੇ ਹੋਏ ਕਿੰਨੇ ਹੀ ਲੋਕ ਬਾਕੀ ਹਨ ।
Romans 11:16 in Panjabi 16 ਅਤੇ ਜੇ ਪਹਿਲਾ ਪੇੜਾ ਪਵਿੱਤਰ ਹੈ ਤਾਂ ਸਾਰਾ ਆਟਾ ਵੀ ਪਵਿੱਤਰ ਹੋਵੇਗਾ ਅਤੇ ਜੇ ਜੜ੍ਹ ਪਵਿੱਤਰ ਹੈ ਤਾਂ ਟਹਿਣੀਆਂ ਵੀ ਪਵਿੱਤਰ ਹੋਣਗੀਆਂ ।
Romans 11:26 in Panjabi 26 ਅਤੇ ਇਸੇ ਤਰ੍ਹਾਂ ਇਸਰਾਏਲ ਬਚ ਜਾਵੇਗਾ ਜਿਵੇਂ ਲਿਖਿਆ ਹੋਇਆ ਹੈ, ਇਸਰਾਏਲ ਦਾ ਛੁਡਾਉਣ ਵਾਲਾ ਸੀਯੋਨ ਤੋਂ ਨਿੱਕਲੇਗਾ, ਉਹ ਯਾਕੂਬ ਵਿੱਚੋਂ ਅਭਗਤੀ ਨੂੰ ਦੂਰ ਕਰੇਗਾ,
Philippians 2:9 in Panjabi 9 ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ ।
Revelation 11:13 in Panjabi 13 ਉਸੇ ਵੇਲੇ ਵੱਡਾ ਭੂਚਾਲ ਆਇਆ, ਜਿਸ ਨਾਲ ਨਗਰੀ ਦਾ ਦਸਵਾਂ ਹਿੱਸਾ ਢਹਿ ਗਿਆ ਅਤੇ ਸੱਤ ਹਜ਼ਾਰ ਆਦਮੀ ਮਾਰੇ ਗਏ, ਜਿਹੜੇ ਬਚ ਗਏ ਉਹ ਡਰ ਗਏ ਅਤੇ ਸਵਰਗ ਦੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੇ ।
Revelation 11:15 in Panjabi 15 ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ !
Revelation 19:16 in Panjabi 16 ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ, - “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ।”