Zechariah 14:17 in Panjabi 17 ਅਤੇ ਇਸ ਤਰ੍ਹਾਂ ਹੋਵੇਗਾ ਜਿਹੜਾ ਧਰਤੀ ਦੇ ਪਰਿਵਾਰਾਂ ਵਿੱਚੋਂ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਯਰੂਸ਼ਲਮ ਨੂੰ ਨਾ ਆਵੇਗਾ ਉਹ ਦੇ ਉੱਤੇ ਮੀਂਹ ਨਾ ਪਵੇਗਾ ।
Other Translations King James Version (KJV) And it shall be, that whoso will not come up of all the families of the earth unto Jerusalem to worship the King, the LORD of hosts, even upon them shall be no rain.
American Standard Version (ASV) And it shall be, that whoso of `all' the families of the earth goeth not up unto Jerusalem to worship the King, Jehovah of hosts, upon them there shall be no rain.
Bible in Basic English (BBE) And it will be that if any one of all the families of the earth does not go up to Jerusalem to give worship to the King, the Lord of armies, on them there will be no rain.
Darby English Bible (DBY) And it shall be, that whoso goeth not up of the families of the earth unto Jerusalem to worship the King, Jehovah of hosts, upon them shall be no rain.
World English Bible (WEB) It will be, that whoever of all the families of the earth doesn't go up to Jerusalem to worship the King, Yahweh of Hosts, on them there will be no rain.
Young's Literal Translation (YLT) And it hath come to pass, That he who doth not go up of the families of the land unto Jerusalem, To bow himself to the King, Jehovah of Hosts, Even on them there is no shower.
Cross Reference Genesis 10:32 in Panjabi 32 ਨੂਹ ਦੇ ਪੁੱਤਰਾਂ ਦੇ ਘਰਾਣੇ ਇਹ ਹੀ ਹਨ: ਉਨ੍ਹਾਂ ਦੀਆਂ ਕੌਮਾਂ ਦੇ ਅਨੁਸਾਰ ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹੀ ਹਨ । ਜਲ ਪਰਲੋ ਤੋਂ ਬਾਅਦ ਧਰਤੀ ਉੱਤੇ ਸਾਰੀਆਂ ਕੌਮਾਂ ਇਨ੍ਹਾਂ ਵਿੱਚੋਂ ਹੀ ਫੈਲ ਗਈਆਂ ।
Genesis 12:3 in Panjabi 3 ਜੋ ਤੈਨੂੰ ਅਸੀਸ ਦੇਣ, ਉਨ੍ਹਾਂ ਨੂੰ ਮੈਂ ਅਸੀਸ ਦਿਆਂਗਾ ਅਤੇ ਜੋ ਤੈਨੂੰ ਸਰਾਪ ਦੇਣ, ਉਨ੍ਹਾਂ ਨੂੰ ਮੈਂ ਸਰਾਪ ਦਿਆਂਗਾ ਅਤੇ ਤੇਰੇ ਕਾਰਨ ਸਰਿਸ਼ਟੀ ਦੇ ਸਾਰੇ ਘਰਾਣੇ ਮੁਬਾਰਕ ਹੋਣਗੇ ।
Genesis 28:14 in Panjabi 14 ਤੇਰੀ ਅੰਸ ਧਰਤੀ ਦੀ ਧੂੜ ਦੀ ਤਰ੍ਹਾਂ ਹੋਵੇਗੀ ਅਤੇ ਤੂੰ ਪੂਰਬ-ਪੱਛਮ ਅਤੇ ਉੱਤਰ-ਦੱਖਣ ਵੱਲ ਫੁੱਟ ਨਿੱਕਲੇਂਗਾ ਅਤੇ ਤੈਥੋਂ ਅਤੇ ਤੇਰੀ ਅੰਸ ਤੋਂ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ ।
Deuteronomy 11:17 in Panjabi 17 ਅਤੇ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇ ਅਤੇ ਉਹ ਅਕਾਸ਼ ਨੂੰ ਅਜਿਹਾ ਬੰਦ ਕਰੇ ਕਿ ਵਰਖਾ ਨਾ ਹੋਵੇ ਅਤੇ ਜ਼ਮੀਨ ਆਪਣਾ ਫਲ ਨਾ ਦੇਵੇ, ਅਤੇ ਤੁਸੀਂ ਉਸ ਚੰਗੇ ਦੇਸ਼ ਤੋਂ ਜਿਹੜਾ ਯਹੋਵਾਹ ਤੁਹਾਨੂੰ ਦਿੰਦਾ ਹੈ, ਛੇਤੀ ਨਾਲ ਨਾਸ਼ ਹੋ ਜਾਓਗੇ ।
Deuteronomy 28:23 in Panjabi 23 ਅਤੇ ਤੁਹਾਡੇ ਸਿਰ ਦੇ ਉੱਤੇ ਅਕਾਸ਼ ਪਿੱਤਲ ਵਰਗਾ ਹੋ ਜਾਵੇਗਾ ਅਤੇ ਤੇਰੇ ਪੈਰਾਂ ਹੇਠ ਧਰਤੀ ਲੋਹੇ ਵਰਗੀ ਹੋ ਜਾਵੇਗੀ ।
1 Kings 8:35 in Panjabi 35 ਜਦ ਅਕਾਸ਼ ਬੰਦ ਹੋਵੇ ਅਤੇ ਮੀਂਹ ਇਸ ਲਈ ਨਾ ਪਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਤਾਂ ਜੇ ਉਹ ਇਸ ਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮੰਨ ਲੈਣ ਅਤੇ ਆਪਣੇ ਪਾਪਾਂ ਤੋਂ ਮੁੜਨ ਜਦ ਤੂੰ ਉਨ੍ਹਾਂ ਨੂੰ ਸਜ਼ਾ ਦਿੱਤੀ ਹੋਵੇ ।
1 Kings 17:1 in Panjabi 1 ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ ।
2 Chronicles 6:26 in Panjabi 26 ਜਦ ਇਸ ਕਾਰਨ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਹੋਵੇ ਅਕਾਸ਼ ਬੰਦ ਹੋ ਜਾਵੇ ਅਤੇ ਵਰਖਾ ਨਾ ਹੋਵੇ ਅਤੇ ਉਹ ਇਸ ਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮੰਨਣ ਅਤੇ ਜਦ ਤੂੰ ਉਨ੍ਹਾਂ ਨੂੰ ਦੁੱਖ ਦਿੱਤਾ ਹੋਵੇ ਅਤੇ ਜਦ ਆਪਣੇ ਪਾਪ ਤੋਂ ਮੂੰਹ ਮੋੜਨ
2 Chronicles 7:13 in Panjabi 13 ਜੇ ਮੈਂ ਆਕਾਸ਼ ਨੂੰ ਕਦੀ ਬੰਦ ਕਰ ਦੇਵਾਂ ਕਿ ਮੀਂਹ ਨਾ ਪਵੇ ਜਾਂ ਟਿੱਡੀਆਂ ਨੂੰ ਹੁਕਮ ਦੇਵਾਂ ਕਿ ਦੇਸ ਨੂੰ ਚੱਟ ਲਵੇ ਜਾਂ ਆਪਣੀ ਪਰਜਾ ਦੇ ਵਿੱਚ ਬਿਮਾਰੀ ਭੇਜਾਂ
Psalm 2:8 in Panjabi 8 ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮੀਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ ।
Psalm 110:5 in Panjabi 5 ਪ੍ਰਭੂ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,
Isaiah 5:6 in Panjabi 6 ਮੈਂ ਉਸ ਨੂੰ ਉਜਾੜ ਦਿਆਂਗਾ, ਉਹ ਨਾ ਛਾਂਗਿਆ ਨਾ ਗੋਡਿਆ ਜਾਵੇਗਾ, ਕੰਡੇ ਤੇ ਕੰਡਿਆਲੇ ਉਸ ਵਿੱਚ ਉੱਗਣਗੇ, ਅਤੇ ਮੈਂ ਬੱਦਲਾਂ ਨੂੰ ਹੁਕਮ ਦਿਆਂਗਾ, ਭਈ ਉਸ ਦੇ ਉੱਤੇ ਮੀਂਹ ਨਾ ਵਰ੍ਹਾਉਣ ।
Isaiah 45:23 in Panjabi 23 ਮੈਂ ਆਪਣੀ ਹੀ ਸਹੁੰ ਖਾਧੀ ਹੈ, ਮੇਰੇ ਮੂੰਹ ਤੋਂ ਧਰਮ ਦਾ ਬਚਨ ਨਿੱਕਲਿਆ ਹੈ, ਅਤੇ ਉਹ ਮੁੜੇਗਾ ਨਹੀਂ, ਹਰੇਕ ਗੋਡਾ ਮੇਰੇ ਅੱਗੇ ਨਿਵੇਗਾ, ਹਰ ਜ਼ਬਾਨ ਮੇਰੀ ਸਹੁੰ ਖਾਵੇਗੀ ।
Isaiah 60:12 in Panjabi 12 ਜਿਹੜੀ ਕੌਮ ਅਤੇ ਜਿਹੜਾ ਰਾਜ ਤੇਰੀ ਸੇਵਾ ਨਾ ਕਰੇਗਾ, ਉਹ ਨਾਸ ਹੋ ਜਾਵੇਗਾ, ਹਾਂ, ਉਹ ਕੌਮਾਂ ਪੂਰੀ ਤਰ੍ਹਾਂ ਹੀ ਬਰਬਾਦ ਹੋ ਜਾਣਗੀਆਂ ।
Jeremiah 10:25 in Panjabi 25 ਤੂੰ ਆਪਣਾ ਗੁੱਸਾ ਉਹਨਾਂ ਕੌਮਾਂ ਉੱਤੇ ਪਾ ਦੇ ਜਿਹੜੀਆਂ ਤੈਨੂੰ ਨਹੀਂ ਜਾਣਦੀਆਂ, ਉਹਨਾਂ ਘਰਾਣਿਆਂ ਉੱਤੇ ਜਿਹੜੇ ਤੇਰਾ ਨਾਮ ਨਹੀਂ ਲੈਂਦੇ । ਉਹਨਾਂ ਯਾਕੂਬ ਨੂੰ ਖਾ ਲਿਆ ਹੈ, ਉਹ ਨੂੰ ਭੱਖ ਲਿਆ ਅਤੇ ਮੁਕਾ ਦਿੱਤਾ ਹੈ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਛੱਡਿਆ ਹੈ ।
Jeremiah 14:4 in Panjabi 4 ਭੋਂ ਦੇ ਕਾਰਨ ਜੋ ਤਿੜਕ ਗਈ ਹੈ, ਕਿਉਂ ਜੋ ਧਰਤੀ ਉੱਤੇ ਵਰਖਾ ਨਹੀਂ ਹੋਈ, ਹਾਲੀ ਸ਼ਰਮਿੰਦੇ ਹਨ, ਉਹਨਾਂ ਆਪਣੇ ਸਿਰ ਢੱਕ ਲਏ ਹਨ ।
Jeremiah 14:22 in Panjabi 22 ਕੀ ਕੌਮਾਂ ਦੀਆਂ ਫੋਕਟਾਂ ਵਿੱਚੋਂ ਕੋਈ ਮੀਂਹ ਵਰ੍ਹਾ ਸੱਕਦੀ ਹੈ ? ਜਾਂ ਅਕਾਸ਼ ਫੁਹਾਰ ਦੇ ਸਕਦਾ ਹੈ ? ਹੇ ਯਹੋਵਾਹ ਸਾਡੇ ਪਰਮੇਸ਼ੁਰ, ਕੀ ਤੂੰ ਉਹ ਨਹੀਂ ? ਤੇਰੇ ਉੱਤੇ ਅਸੀਂ ਉਡੀਕ ਲਾਈ ਹੋਈ ਹੈ, ਕਿਉਂ ਜੋ ਤੂੰ ਹੀ ਇਹ ਸਾਰੇ ਕੰਮ ਕੀਤੇ ਹਨ ।
Amos 3:2 in Panjabi 2 “ਧਰਤੀ ਦੇ ਸਾਰੇ ਘਰਾਣਿਆਂ ਵਿੱਚੋਂ ਮੈਂ ਸਿਰਫ਼ ਤੁਹਾਨੂੰ ਹੀ ਚੁਣਿਆ ਹੈ, ਇਸ ਲਈ ਮੈਂ ਤੁਹਾਡੇ ਸਾਰੇ ਅਪਰਾਧਾਂ ਦੀ ਸਜ਼ਾ ਤੁਹਾਡੇ ਉੱਤੇ ਲਿਆਵਾਂਗਾ !”
Amos 4:7 in Panjabi 7 “ਸੋ ਮੈਂ ਵੀ ਤੁਹਾਡੇ ਤੋਂ ਮੀਂਹ ਨੂੰ ਰੋਕ ਰੱਖਿਆ, ਜਦ ਕਿ ਵਾਢੀ ਦੇ ਤਿੰਨ ਮਹੀਨੇ ਰਹਿ ਗਏ ਸਨ, ਮੈਂ ਇੱਕ ਸ਼ਹਿਰ ਉੱਤੇ ਮੀਂਹ ਵਰ੍ਹਾਇਆ ਅਤੇ ਦੂਜੇ ਸ਼ਹਿਰ ਉੱਤੇ ਨਾ ਵਰ੍ਹਾਇਆ, ਇੱਕ ਖੇਤ ਉੱਤੇ ਵਰਖਾ ਪਈ ਅਤੇ ਜਿਸ ਖੇਤ ਉੱਤੇ ਵਰਖਾ ਨਾ ਪਈ ਉਹ ਸੁੱਕ ਗਿਆ ।
Zechariah 14:16 in Panjabi 16 ਇਸ ਤਰ੍ਹਾਂ ਹੋਵੇਗਾ ਕਿ ਜੋ ਸਾਰੀਆਂ ਕੌਮਾਂ ਵਿੱਚੋਂ ਜਿਹੜੀਆਂ ਯਰੂਸ਼ਲਮ ਦੇ ਵਿਰੁੱਧ ਆਈਆਂ ਹਨ ਬਾਕੀ ਰਹਿ ਜਾਣਗੀਆਂ, ਉਹ ਹਰ ਸਾਲ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਅਤੇ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਂਹਾਂ ਨੂੰ ਜਾਣਗੀਆਂ ।
Acts 17:26 in Panjabi 26 ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ
Romans 14:10 in Panjabi 10 ਪਰ ਤੂੰ ਆਪਣੇ ਭਰਾ ਉੱਤੇ ਕਿਉਂ ਦੋਸ਼ ਲਾਉਂਦਾ ਹੈਂ, ਜਾਂ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ ? ਕਿਉਂ ਜੋ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਹਮਣੇ ਖੜ੍ਹੇ ਹੋਵਾਂਗੇ ।
James 5:17 in Panjabi 17 ਏਲੀਯਾਹ ਵੀ ਸਾਡੇ ਵਰਗਾ ਦੁੱਖ-ਸੁੱਖ ਭੋਗਣ ਵਾਲਾ ਮਨੁੱਖ ਸੀ ਅਤੇ ਉਸ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਜੋ ਮੀਂਹ ਨਾ ਪਵੇ ਤਾਂ ਸਾਢੇ ਤਿੰਨਾਂ ਸਾਲਾਂ ਤੱਕ ਉਸ ਧਰਤੀ ਉੱਤੇ ਮੀਂਹ ਨਾ ਪਿਆ ।
Revelation 11:6 in Panjabi 6 ਅਕਾਸ਼ ਬੰਦ ਕਰਨਾ ਉਹਨਾਂ ਦੇ ਵੱਸ ਵਿੱਚ ਹੈ ਤਾਂ ਕਿ ਉਹਨਾਂ ਦੇ ਅਗੰਮ ਵਾਕ ਦੇ ਦਿਨੀਂ ਮੀਂਹ ਨਾ ਪਵੇ, ਅਤੇ ਪਾਣੀ ਉਹਨਾਂ ਦੇ ਵੱਸ ਵਿੱਚ ਹਨ ਕਿ ਉਨ੍ਹਾਂ ਨੂੰ ਲਹੂ ਬਣਾ ਦੇਣ ਅਤੇ ਜਦੋਂ ਕਦੇ ਉਹਨਾਂ ਦਾ ਮਨ ਕਰੇ, ਤਾਂ ਉਹ ਧਰਤੀ ਨੂੰ ਸਭ ਪਰਕਾਰ ਦੀਆਂ ਮਹਾਂਮਾਰੀਆਂ ਨਾਲ ਮਾਰਨ ।