Zechariah 14:20 in Panjabi 20 ਉਸ ਦਿਨ ਘੋੜਿਆਂ ਦੀਆਂ ਘੰਟੀਆਂ ਉੱਤੇ ਇਹ ਲਿਖਿਆ ਹੋਵੇਗਾ, “ਯਹੋਵਾਹ ਲਈ ਪਵਿੱਤਰ” ਅਤੇ ਯਹੋਵਾਹ ਦੇ ਭਵਨ ਦੀਆਂ ਦੇਗਾਂ ਉਹਨਾਂ ਕਟੋਰਿਆਂ ਵਾਂਗੂੰ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ ।
Other Translations King James Version (KJV) In that day shall there be upon the bells of the horses, HOLINESS UNTO THE LORD; and the pots in the LORD's house shall be like the bowls before the altar.
American Standard Version (ASV) In that day shall there be upon the bells of the horses, HOLY UNTO JEHOVAH; and the pots in Jehovah's house shall be like the bowls before the altar.
Bible in Basic English (BBE) On that day all the bells of the horses will be holy to the Lord, and the pots in the Lord's house will be like the basins before the altar.
Darby English Bible (DBY) In that day shall there be upon the bells of the horses, HOLINESS UNTO JEHOVAH; and the pots in Jehovah's house shall be like the bowls before the altar.
World English Bible (WEB) In that day there will be on the bells of the horses, "HOLY TO YAHWEH;" and the pots in Yahweh's house will be like the bowls before the altar.
Young's Literal Translation (YLT) In that day there is on bells of the horse, `Holy to Jehovah,' And the pots in the house of Jehovah Have been as bowls before the altar.
Cross Reference Exodus 25:29 in Panjabi 29 ਨਾਲੇ ਤੂੰ ਉਸ ਦੀਆਂ ਥਾਲੀਆਂ, ਚਮਚੇ, ਉਸ ਦੇ ਗੜਵੇ ਅਤੇ ਡੋਹਲਣ ਦੇ ਕਟੋਰੇ ਬਣਾਈਂ ਉਹ ਕੁੰਦਨ ਸੋਨੇ ਦੇ ਬਣਾਈਂ ।
Exodus 28:33 in Panjabi 33 ਤੂੰ ਉਸ ਦੇ ਪੱਲੇ ਦੇ ਘੇਰੇ ਉੱਤੇ ਨੀਲੇ, ਬੈਂਗਣੀ, ਅਤੇ ਕਿਰਮਚੀ ਰੰਗ ਦੇ ਅਨਾਰ ਬਣਾਈਂ ਅਤੇ ਉਨ੍ਹਾਂ ਦੇ ਵਿਚਕਾਰ ਆਲੇ-ਦੁਆਲੇ ਸੋਨੇ ਦੇ ਘੁੰਗਰੂ ਪਾਵੀਂ
Exodus 37:16 in Panjabi 16 ਉਸ ਨੇ ਮੇਜ਼ ਦੇ ਉਤਲੇ ਭਾਂਡੇ ਕੁੰਦਨ ਸੋਨੇ ਦੇ ਬਣਾਏ ਅਰਥਾਤ ਉਸ ਦੀਆਂ ਥਾਲੀਆਂ, ਚਮਚੇ, ਗਾਗਰਾਂ ਅਤੇ ਡੋਹਲਣ ਦੇ ਕਟੋਰੇ ।
Exodus 39:30 in Panjabi 30 ਉਨ੍ਹਾਂ ਨੇ ਮੱਥੇ ਲਈ ਪਵਿੱਤਰ ਚਮਕੀਲਾ ਪੱਤ੍ਰ ਖ਼ਾਲਸ ਸੋਨੇ ਦਾ ਬਣਾਇਆ ਅਤੇ ਉਸ ਦੇ ਉੱਤੇ ਉਨ੍ਹਾਂ ਨੇ ਲਿਖਤ ਛਾਪ ਦੀ ਉੱਕਰਾਈ ਵਾਂਗੂੰ ਲਿਖੀ “ਯਹੋਵਾਹ ਲਈ ਪਵਿੱਤਰਤਾਈ”
Leviticus 6:28 in Panjabi 28 ਅਤੇ ਉਹ ਮਿੱਟੀ ਦੀ ਹਾਂਡੀ ਜਿਸ ਦੇ ਵਿੱਚ ਉਹ ਪਕਾਇਆ ਜਾਵੇ, ਉਸ ਨੂੰ ਤੋੜ ਦਿੱਤਾ ਜਾਵੇ ਪਰ ਜੇਕਰ ਉਹ ਕਿਸੇ ਪਿੱਤਲ ਦੀ ਹਾਂਡੀ ਵਿੱਚ ਪਕਾਇਆ ਗਿਆ ਹੋਵੇ, ਤਾਂ ਉਸ ਨੂੰ ਮਾਂਜ ਕੇ ਪਾਣੀ ਨਾਲ ਧੋਇਆ ਜਾਵੇ ।
Leviticus 8:9 in Panjabi 9 ਤਦ ਉਸ ਨੇ ਉਹ ਦੇ ਸਿਰ ਉੱਤੇ ਪਗੜੀ ਬੰਨ੍ਹ ਕੇ ਪਗੜੀ ਦੇ ਸਾਹਮਣੇ ਸੋਨੇ ਦੀ ਪੱਤਰੀ ਅਰਥਾਤ ਪਵਿੱਤਰ ਮੁਕਟ ਨੂੰ ਲਗਾਇਆ ਜਿਸ ਤਰ੍ਹਾਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ।
Numbers 4:7 in Panjabi 7 ਫੇਰ ਹਜ਼ੂਰੀ ਦੀ ਰੋਟੀ ਦੀ ਮੇਜ਼ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਉੱਤੇ ਥਾਲੀਆਂ, ਕੌਲੀਆਂ, ਗੜ੍ਹਵੇ ਅਤੇ ਭੇਟਾਂ ਵਰਤਾਉਣ ਵਾਲੇ ਕੜਛੇ ਰੱਖਣ ਅਤੇ ਸਦਾ ਕਾਲ ਦੀ ਰੋਟੀ ਉਸ ਉੱਤੇ ਪਈ ਰਹੇ ।
Numbers 4:14 in Panjabi 14 ਅਤੇ ਉਸ ਉੱਤੇ ਸਾਰੇ ਭਾਂਡੇ ਰੱਖਣ ਜਿਨ੍ਹਾਂ ਨਾਲ ਉਹ ਉਸ ਉੱਤੇ ਉਪਾਸਨਾ ਕਰਦੇ ਹਨ ਅਰਥਾਤ ਅੰਗੀਠੀਆਂ, ਕਾਂਟੇ, ਕੜਛੇ, ਬਾਟੀਆਂ ਅਤੇ ਜਗਵੇਦੀ ਦਾ ਸਾਰਾ ਸਾਮਾਨ ਅਤੇ ਉਹ ਦੇ ਉੱਤੇ ਬੱਕਰਿਆਂ ਦੀਆਂ ਖੱਲਾਂ ਵਿਛਾਉਣ ਅਤੇ ਉਸ ਦੀਆਂ ਚੋਬਾਂ ਪਾਉਣ ।
Numbers 7:13 in Panjabi 13 ਉਸ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ, ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ
Numbers 7:19 in Panjabi 19 ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦ੍ਹਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ । ਇਹ ਦੋਵੇ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ ।
Numbers 7:84 in Panjabi 84 ਜਗਵੇਦੀ ਦੇ ਸਮਰਪਣ ਦੇ ਵੇਲੇ ਇਸਰਾਏਲ ਦੇ ਪ੍ਰਧਾਨਾਂ ਦੇ ਵੱਲੋਂ ਉਸ ਨੂੰ ਸਮਰਪਣ ਕੀਤੀਆਂ ਹੋਈਆਂ ਭੇਟਾਂ ਇਹ ਸਨ, ਅਰਥਾਤ ਚਾਂਦੀ ਦੇ ਬਾਰਾਂ ਥਾਲ, ਚਾਂਦੀ ਦੇ ਬਾਰਾਂ ਕਟੋਰੇ, ਸੋਨੇ ਦੀਆਂ ਬਾਰਾਂ ਕੌਲੀਆਂ ।
1 Samuel 2:14 in Panjabi 14 ਅਤੇ ਉਹ ਨੂੰ ਮਾਸ ਵਿੱਚ ਜੋ ਕੜਾਹੇ, ਦੇਕਚੇ, ਵੱਲਟੋਹੀ ਜਾਂ ਸਗਲੇ ਵਿੱਚ ਹੋਵੇ ਖੋਭਦਾ ਸੀ ਅਤੇ ਜਿਨ੍ਹਾਂ ਤ੍ਰਿਸੂਲ ਨਾਲ ਨਿੱਕਲੇ ਸੋ ਸਾਰਾ ਜਾਜਕ ਆਪ ਲੈਂਦਾ ਸੀ ਅਤੇ ਉਹ ਸ਼ੀਲੋਹ ਵਿੱਚ ਸਭਨਾਂ ਇਸਰਾਏਲੀਆਂ ਨਾਲ ਜੋ ਉੱਥੇ ਜਾਂਦੇ ਸਨ ਅਜਿਹਾ ਹੀ ਕਰਦੇ ਸਨ ।
2 Chronicles 4:8 in Panjabi 8 ਉਸ ਨੇ ਦਸ ਮੇਜਾਂ ਬਣਾਈਆਂ ਅਤੇ ਹੈਕਲ ਵਿੱਚ ਪੰਜ ਸੱਜੇ ਅਤੇ ਪੰਜ ਖੱਬੇ ਪਾਸੇ ਟਿਕਾਈਆਂ ਅਤੇ ਉਸ ਨੇ ਸੋਨੇ ਦੇ ਇੱਕ ਸੌ ਕਟੋਰੇ ਬਣਾਏ
Psalm 110:3 in Panjabi 3 ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ ।
Proverbs 21:3 in Panjabi 3 ਬਲੀਦਾਨ ਨਾਲੋਂ ਧਰਮ ਅਤੇ ਨਿਆਂ ਕਰਨਾ ਯਹੋਵਾਹ ਨੂੰ ਚੰਗਾ ਲਗਦਾ ਹੈ ।
Isaiah 23:18 in Panjabi 18 ਉਹ ਦਾ ਲਾਭ ਅਤੇ ਉਹ ਦੀ ਕਮਾਈ ਯਹੋਵਾਹ ਲਈ ਵੱਖਰੀ ਕੀਤੀ ਜਾਵੇਗੀ । ਨਾ ਉਹ ਭੰਡਾਰ ਵਿੱਚ ਰੱਖੀ ਜਾਵੇਗੀ ਨਾ ਸਾਂਭੀ ਜਾਵੇਗੀ ਪਰ ਉਹ ਦੀ ਕਮਾਈ ਦਾ ਲਾਭ ਯਹੋਵਾਹ ਦੇ ਸਨਮੁਖ ਵੱਸਣ ਵਾਲਿਆਂ ਲਈ ਹੋਵੇਗਾ ਤਾਂ ਜੋ ਉਹ ਰੱਜ ਕੇ ਖਾਣ ਅਤੇ ਮਹੀਨ ਬਸਤਰ ਪਾਉਣ ।
Ezekiel 46:20 in Panjabi 20 ਤਦ ਉਹ ਨੇ ਮੈਨੂੰ ਆਖਿਆ, ਇਹ ਉਹ ਥਾਂ ਹੈ ਜਿਸ ਵਿੱਚ ਜਾਜਕ ਦੋਸ਼ ਦੀ ਬਲੀ ਅਤੇ ਪਾਪ ਦੀ ਬਲੀ ਨੂੰ ਉਬਾਲਣਗੇ, ਅਤੇ ਮੈਦੇ ਦੀ ਭੇਟ ਪਕਾਉਣਗੇ, ਕਿਤੇ ਉਹ ਉਹਨਾਂ ਨੂੰ ਬਾਹਰਲੇ ਵੇਹੜੇ ਵਿੱਚ ਲੈ ਜਾ ਕੇ ਲੋਕਾਂ ਨੂੰ ਪਵਿੱਤਰ ਕਰਨ ।
Obadiah 1:17 in Panjabi 17 ਪਰ ਬਚੇ ਹੋਏ ਸੀਯੋਨ ਪਹਾੜ ਵਿੱਚ ਹੋਣਗੇ ਅਤੇ ਉਹ ਪਵਿੱਤਰ ਹੋਵੇਗਾ, ਯਾਕੂਬ ਦਾ ਘਰਾਣਾ ਆਪਣੀ ਵਿਰਾਸਤ ਨੂੰ ਅਧਿਕਾਰ ਵਿੱਚ ਕਰੇਗਾ ।
Zephaniah 2:11 in Panjabi 11 ਯਹੋਵਾਹ ਉਹਨਾਂ ਦੇ ਵਿਰੁੱਧ ਭਿਆਨਕ ਹੋਵੇਗਾ, ਜਦ ਉਹ ਧਰਤੀ ਦੇ ਸਾਰੇ ਦੇਵਤਿਆਂ ਨੂੰ ਭੁੱਖਾ ਮਾਰੇਗਾ ਅਤੇ ਮਨੁੱਖ ਆਪੋ ਆਪਣੇ ਸਥਾਨਾਂ ਤੋਂ ਉਹ ਦੇ ਅੱਗੇ ਮੱਥਾ ਟੇਕਣਗੇ, ਹਾਂ, ਸਾਰੀਆਂ ਕੌਮਾਂ ਦੇ ਟਾਪੂ ਵੀ ।
Zechariah 9:15 in Panjabi 15 ਸੈਨਾਂ ਦਾ ਯਹੋਵਾਹ ਉਹਨਾਂ ਨੂੰ ਢੱਕ ਲਵੇਗਾ, ਉਹ ਖਾਣਗੇ ਅਤੇ ਗੁਲੇਲ ਦੇ ਪੱਥਰਾਂ ਨੂੰ ਮਿੱਧਣਗੇ, ਉਹ ਪੀਣਗੇ ਅਤੇ ਸ਼ਰਾਬੀਆਂ ਵਾਂਗੂੰ ਰੌਲ਼ਾ ਪਾਉਣਗੇ, ਉਹ ਕਟੋਰਿਆਂ ਵਾਂਗੂੰ ਅਤੇ ਜਗਵੇਦੀ ਦੇ ਖੂੰਜਿਆ ਵਾਂਗੂੰ ਭਰ ਜਾਣਗੇ ।
Malachi 1:11 in Panjabi 11 ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।
Luke 11:41 in Panjabi 41 ਅੰਦਰਲੀਆਂ ਚੀਜ਼ਾਂ ਨੂੰ ਸ਼ੁੱਧ ਕਰੋ ਤਾਂ ਵੇਖੋ ਸਭ ਕੁੱਝ ਤੁਹਾਡੇ ਲਈ ਸ਼ੁੱਧ ਹੋ ਜਾਵੇਗਾ ।
Acts 10:15 in Panjabi 15 ਫਿਰ ਦੂਜੀ ਵਾਰ ਉਹ ਨੂੰ ਅਵਾਜ਼ ਆਈ ਕਿ, ਜੋ ਕੁੱਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਉਹ ਨੂੰ ਤੂੰ ਅਸ਼ੁੱਧ ਨਹੀਂ ਕਹਿ ਸਕਦਾ ।
Acts 10:28 in Panjabi 28 ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਜਾਣਦੇ ਹੋ ਜੋ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ-ਮਿਲਾਪ ਰੱਖਣਾ ਜਾਂ ਉਹ ਦੇ ਘਰ ਜਾਣਾ ਮਨਾ ਹੈ, ਪਰੰਤੂ ਪਰਮੇਸ਼ੁਰ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ਅਸ਼ੁੱਧ ਜਾਂ ਮਾੜਾ ਨਾ ਆਖਾਂ ।
Acts 11:9 in Panjabi 9 ਅਤੇ ਦੂਸਰੀ ਵਾਰ ਅਕਾਸ਼ ਤੋਂ ਅਵਾਜ਼ ਆਈ ਕਿ ਜੋ ਕੁੱਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ ।
Acts 15:9 in Panjabi 9 ਅਤੇ ਵਿਸ਼ਵਾਸ ਨਾਲ ਉਨ੍ਹਾਂ ਦੇ ਮਨ ਸ਼ੁੱਧ ਕਰ ਕੇ ਸਾਡੇ ਅਤੇ ਉਨ੍ਹਾਂ ਦੇ ਵਿੱਚ ਕੁੱਝ ਭੇਦਭਾਵ ਨਾ ਰੱਖਿਆ ।
Romans 14:17 in Panjabi 17 ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ ।
1 Corinthians 3:16 in Panjabi 16 ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ ?
Colossians 3:17 in Panjabi 17 ਅਤੇ ਸਭ ਜੋ ਕੁੱਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ ।
Colossians 3:22 in Panjabi 22 ਹੇ ਨੌਕਰੋ, ਤੁਸੀਂ ਹਰੇਕ ਗੱਲ ਵਿੱਚ ਆਪਣੇ ਸੰਸਾਰਕ ਮਾਲਕਾਂ ਦੇ ਆਗਿਆਕਾਰੀ ਬਣੋ ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਵਾਂਗੂੰ ਵਿਖਾਵੇ ਦੀ ਨੌਕਰੀ ਨਹੀਂ ਸਗੋਂ ਮਨ ਦੀ ਸਫ਼ਾਈ ਨਾਲ ਪ੍ਰਭੂ ਦੇ ਡਰ ਨਾਲ ਕਰੋ ।
Titus 1:15 in Panjabi 15 ਜੋ ਮਨ ਦੇ ਸਾਫ਼ ਹਨ ਉਹਨਾਂ ਲਈ ਸੱਭੋ ਕੁੱਝ ਸੁੱਚਾ ਹੈ, ਪਰ ਜੋ ਮਨ ਦੇ ਸਾਫ਼ ਨਹੀਂ ਅਤੇ ਅਵਿਸ਼ਵਾਸੀਆਂ ਲਈ ਕੁੱਝ ਵੀ ਸੁੱਚਾ ਨਹੀਂ ਸਗੋਂ ਉਨ੍ਹਾਂ ਦੀ ਬੁੱਧ ਅਤੇ ਮਨ ਅਸ਼ੁੱਧ ਹੋ ਚੁੱਕੇ ਹਨ ।
1 Peter 2:5 in Panjabi 5 ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ l
1 Peter 2:9 in Panjabi 9 ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ
1 Peter 4:11 in Panjabi 11 ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ । ਆਮੀਨ ।
Revelation 1:6 in Panjabi 6 ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਕਿ ਅਸੀਂ ਉਹ ਦੇ ਪਿਤਾ ਪਰਮੇਸ਼ੁਰ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹੋਵੇ ! ਆਮੀਨ ।
Revelation 5:10 in Panjabi 10 ਅਤੇ ਉਹਨਾਂ ਨੂੰ ਸਾਡੇ ਪਰਮੇਸ਼ੁਰ ਲਈ, ਇੱਕ ਪਾਤਸ਼ਾਹੀ ਅਤੇ ਜਾਜਕ ਬਣਾਇਆ, ਅਤੇ ਉਹ ਧਰਤੀ ਉੱਤੇ ਰਾਜ ਕਰਨਗੇ ।
Revelation 20:6 in Panjabi 6 ਧੰਨ ਅਤੇ ਪਵਿੱਤਰ ਉਹ ਜਿਹੜਾ ਪਹਿਲਾ ਮੁਰਦਿਆਂ ਦੇ ਜੀ ਉੱਠਣ ਵਿੱਚ ਸ਼ਾਮਿਲ ਹੈ ! ਇਹਨਾਂ ਉੱਤੇ ਦੂਸਰੀ ਮੌਤ ਦਾ ਕੁੱਝ ਵੱਸ ਨਹੀਂ ਸਗੋਂ ਉਹ ਪਰਮੇਸ਼ੁਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹ ਦੇ ਨਾਲ ਹਜ਼ਾਰ ਸਾਲ ਰਾਜ ਕਰਨਗੇ ।