Zechariah 2:11 in Panjabi 11 ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਉਹ ਮੇਰੀ ਪਰਜਾ ਹੋਣਗੀਆਂ, ਮੈਂ ਉਹਨਾਂ ਦੇ ਵਿੱਚ ਵੱਸਾਂਗਾ, ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ ।
Other Translations King James Version (KJV) And many nations shall be joined to the LORD in that day, and shall be my people: and I will dwell in the midst of thee, and thou shalt know that the LORD of hosts hath sent me unto thee.
American Standard Version (ASV) And many nations shall join themselves to Jehovah in that day, and shall be my people; and I will dwell in the midst of thee, and thou shalt know that Jehovah of hosts has sent me unto thee.
Bible in Basic English (BBE) Ho! Zion, go in flight from danger, you who are living with the daughter of Babylon.
Darby English Bible (DBY) And many nations shall join themselves to Jehovah in that day, and shall be unto me for a people; and I will dwell in the midst of thee, and thou shalt know that Jehovah of hosts hath sent me unto thee.
World English Bible (WEB) Many nations shall join themselves to Yahweh in that day, and shall be my people; and I will dwell in the midst of you, and you shall know that Yahweh of Hosts has sent me to you.
Young's Literal Translation (YLT) And joined have been many nations unto Jehovah in that day, And they have been to Me for a people, And I have dwelt in thy midst, And thou hast known that Jehovah of Hosts hath sent me unto thee.
Cross Reference Exodus 12:49 in Panjabi 49 ਦੇਸੀ ਅਤੇ ਪਰਦੇਸੀ ਲਈ ਜਿਹੜਾ ਤੁਹਾਡੇ ਵਿੱਚ ਵੱਸਦਾ ਹੈ ਇੱਕੋ ਹੀ ਬਿਵਸਥਾ ਹੋਵੇਗੀ ।
Psalm 22:27 in Panjabi 27 ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,
Psalm 68:29 in Panjabi 29 ਤੇਰੀ ਹੈਕਲ ਦੇ ਕਾਰਨ ਜੋ ਯਰੂਸ਼ਲਮ ਵਿੱਚ ਹੈ ਰਾਜੇ ਤੇਰੇ ਲਈ ਭੇਟ ਲਿਆਉਣਗੇ ।
Psalm 72:8 in Panjabi 8 ਉਹ ਸਮੁੰਦਰ ਤੋਂ ਲੈ ਕੇ ਸਮੁੰਦਰ ਤੱਕ ਅਤੇ ਧਰਤੀ ਤੋਂ ਲੈ ਕੇ ਦਰਿਆ ਦੇ ਬੰਨੇ ਤੱਕ ਰਾਜ ਕਰੇਗਾ ।
Psalm 72:17 in Panjabi 17 ਉਹ ਦਾ ਨਾਮ ਸਦਾ ਰਹੇ, ਜਿੰਨਾ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ, ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ ! ।
Isaiah 2:2 in Panjabi 2 ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ ।
Isaiah 11:9 in Panjabi 9 ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ ।
Isaiah 19:24 in Panjabi 24 ਉਸ ਦਿਨ ਇਸਰਾਏਲ ਮਿਸਰ ਨਾਲ ਅਤੇ ਅੱਸ਼ੂਰ ਨਾਲ ਤੀਜਾ ਹੋਵੇਗਾ, ਅਰਥਾਤ ਧਰਤੀ ਦੇ ਵਿੱਚ ਇੱਕ ਬਰਕਤ ।
Isaiah 42:1 in Panjabi 1 ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀ ਪਰਸੰਨ ਹੈ । ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ ।
Isaiah 45:14 in Panjabi 14 ਯਹੋਵਾਹ ਇਹ ਆਖਦਾ ਹੈ, ਮਿਸਰ ਦੀ ਕਮਾਈ, ਕੂਸ਼ ਦਾ ਵਪਾਰ, ਅਤੇ ਸਬਾ ਦੇ ਉੱਚੇ ਕੱਦ ਵਾਲੇ ਮਨੁੱਖ, ਉਹ ਲੰਘ ਕੇ ਤੇਰੇ ਕੋਲ ਆਉਣਗੇ, ਅਤੇ ਤੇਰੇ ਹੋਣਗੇ, ਉਹ ਤੇਰੇ ਪਿੱਛੇ ਚੱਲਣਗੇ, ਉਹ ਸੰਗਲਾਂ ਨਾਲ ਜਕੜੇ ਹੋਏ ਆਉਣਗੇ, ਉਹ ਤੇਰੇ ਅੱਗੇ ਮੱਥਾ ਟੇਕਣਗੇ, ਉਹ ਤੇਰੇ ਅੱਗੇ ਬੇਨਤੀ ਕਰਨਗੇ, ਕਿ ਪਰਮੇਸ਼ੁਰ ਤੇਰੇ ਨਾਲ ਹੈ, ਹੋਰ ਕੋਈ ਨਹੀਂ, ਹੋਰ ਕੋਈ ਪਰਮੇਸ਼ੁਰ ਨਹੀਂ ।
Isaiah 49:6 in Panjabi 6 ਹਾਂ, ਉਹ ਆਖਦਾ ਹੈ, ਕੀ ਇਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਤਾਂ ਜੋ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੱਕ ਪਹੁੰਚੇ ।
Isaiah 49:22 in Panjabi 22 ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੈਂ ਆਪਣੇ ਹੱਥ ਕੌਮਾਂ ਲਈ ਉਠਾਵਾਂਗਾ, ਅਤੇ ਲੋਕਾਂ ਲਈ ਆਪਣਾ ਝੰਡਾ ਉੱਚਾ ਕਰਾਂਗਾ, ਅਤੇ ਉਹ ਤੇਰੇ ਪੁੱਤਰਾਂ ਨੂੰ ਕੁੱਛੜ ਚੁੱਕੀ ਲਿਆਉਣਗੇ, ਅਤੇ ਤੇਰੀਆਂ ਧੀਆਂ ਮੋਢਿਆਂ ਉੱਤੇ ਚੁੱਕੀਆਂ ਜਾਣਗੀਆਂ ।
Isaiah 52:10 in Panjabi 10 ਯਹੋਵਾਹ ਨੇ ਆਪਣੀ ਪਵਿੱਤਰ ਬਾਂਹ ਸਾਰੀਆਂ ਕੌਮਾਂ ਦੇ ਵੇਖਦਿਆਂ ਪਸਾਰੀ ਅਤੇ ਧਰਤੀ ਦੇ ਸਾਰੇ ਬੰਨੇ ਸਾਡੇ ਪਰਮੇਸ਼ੁਰ ਦੇ ਬਚਾਓ ਨੂੰ ਵੇਖਣਗੇ ।
Isaiah 60:3 in Panjabi 3 ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕ ਵੱਲ ।
Isaiah 66:19 in Panjabi 19 ਮੈਂ ਉਹਨਾਂ ਦੇ ਵਿੱਚ ਇੱਕ ਨਿਸ਼ਾਨ ਰੱਖਾਂਗਾ, ਮੈਂ ਉਹਨਾਂ ਵਿੱਚੋਂ ਭਗੌੜੇ ਕੌਮਾਂ ਵੱਲ ਘੱਲਾਂਗਾ ਜਿਨ੍ਹਾਂ ਨੇ ਮੇਰੀ ਧੁੰਮ ਨਹੀਂ ਸੁਣੀ, ਨਾ ਮੇਰਾ ਪਰਤਾਪ ਵੇਖਿਆ ਹੈ ਅਰਥਾਤ ਤਰਸ਼ੀਸ਼, ਪੂਲ ਅਤੇ ਲੂਦ ਵੱਲ ਜੋ ਧਣੁਖ ਕੱਸਦੇ ਹਨ, ਤੂਬਲ ਅਤੇ ਯਾਵਨ ਵੱਲ ਵੀ, ਦੂਰ-ਦੂਰ ਟਾਪੂਆਂ ਵੱਲ, ਉਹ ਮੇਰਾ ਪਰਤਾਪ ਕੌਮਾਂ ਵਿੱਚ ਦੱਸਣਗੇ ।
Jeremiah 16:19 in Panjabi 19 ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁੱਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, - ਸਾਡੇ ਪਿਉ-ਦਾਦਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਹਨਾਂ ਤੋਂ ਕੁੱਝ ਲਾਭ ਨਹੀਂ ।
Ezekiel 33:33 in Panjabi 33 ਜਦੋਂ ਇਹ ਗੱਲਾਂ ਹੋਣਗੀਆਂ, ਵੇਖ ! ਇਹ ਵਾਪਰਨ ਵਾਲੀਆਂ ਹਨ, ਤਦ ਉਹ ਜਾਣਨਗੇ ਕਿ ਉਹਨਾਂ ਦੇ ਵਿੱਚ ਇੱਕ ਨਬੀ ਸੀ !
Zechariah 2:9 in Panjabi 9 ਇਸ ਲਈ ਵੇਖੋ, ਮੈਂ ਉਹਨਾਂ ਉੱਤੇ ਆਪਣਾ ਹੱਥ ਉਠਾਵਾਂਗਾ ਕਿ ਉਹ ਆਪਣੇ ਦਾਸਾਂ ਲਈ ਲੁੱਟ ਦਾ ਮਾਲ ਹੋਣ, ਫੇਰ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਭੇਜਿਆ ਹੈ ।
Zechariah 3:10 in Panjabi 10 ਉਸ ਦਿਨ ਤੁਹਾਡੇ ਵਿੱਚੋਂ ਹਰ ਮਨੁੱਖ ਆਪਣੇ ਗੁਆਂਢੀ ਨੂੰ ਆਪਣੀ ਹੰਜੀਰ ਦੇ ਦਰੱਖਤ ਹੇਠ ਅਤੇ ਆਪਣੀ ਅੰਗੂਰੀ ਬੇਲ ਦੇ ਹੇਠ ਬੁਲਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ।
Zechariah 8:20 in Panjabi 20 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਫੇਰ ਕੌਮਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ
Malachi 1:11 in Panjabi 11 ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।
Luke 2:32 in Panjabi 32 ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਤੇਜ ਹੋਵੇ ।
John 17:21 in Panjabi 21 ਉਹ ਇੱਕ ਜੁੱਟ ਹੋ ਕੇ ਰਹਿਣ । ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ । ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ ।
John 17:23 in Panjabi 23 ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ । ਇਸ ਤਰੀਕੇ ਨਾਲ ਇਹ ਸਭ ਸਿੱਧ ਹੋਣ ਅਤੇ ਸੰਸਾਰ ਜਾਣ ਜਾਵੇਗਾ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ । ਅਤੇ ਤੂੰ ਉਨ੍ਹਾਂ ਨਾਲ ਪਿਆਰ ਕੀਤਾ ਹੈ । ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ ।
John 17:25 in Panjabi 25 ਹੇ ਧਰਮੀ ਪਿਤਾ, ਸੰਸਾਰ ਤੈਨੂੰ ਨਹੀਂ ਜਾਣਦਾ ਪਰ ਮੈਂ ਤੈਨੂੰ ਜਾਣਦਾ ਹਾਂ । ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਿਆ ਹੈਂ ।
Acts 28:28 in Panjabi 28 ਸੋ ਇਹ ਜਾਣੋ ਕਿ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਭੇਜੀ ਗਈ ਹੈ ਅਤੇ ਉਹ ਸੁਣ ਵੀ ਲੈਣਗੀਆਂ l
1 Peter 2:9 in Panjabi 9 ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ
Revelation 11:15 in Panjabi 15 ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ !