Zechariah 2:6 in Panjabi 6 ਓਏ, ਓਏ ਉਤਰ ਦੇਸ ਵਿੱਚੋਂ ਨੱਸੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਅਕਾਸ਼ ਦੀਆਂ ਚਾਰੇ ਹਵਾਵਾਂ ਵਾਂਗੂੰ ਤੁਹਾਨੂੰ ਖਿਲਾਰ ਛੱਡਿਆ ਹੈ, ਯਹੋਵਾਹ ਦਾ ਵਾਕ ਹੈ ।
Other Translations King James Version (KJV) Ho, ho, come forth, and flee from the land of the north, saith the LORD: for I have spread you abroad as the four winds of the heaven, saith the LORD.
American Standard Version (ASV) Ho, ho, flee from the land of the north, saith Jehovah; for I have spread you abroad as the four winds of the heavens, saith Jehovah.
Bible in Basic English (BBE) And I said to him, Where are you going? And he said to me, To take the measure of Jerusalem, to see how wide and how long it is.
Darby English Bible (DBY) Ho, ho! flee from the land of the north, saith Jehovah; for I have scattered you abroad as the four winds of the heavens, saith Jehovah.
World English Bible (WEB) Come! Come! Flee from the land of the north,' says Yahweh; 'for I have spread you abroad as the four winds of the sky,' says Yahweh.
Young's Literal Translation (YLT) Ho, ho, and flee from the land of the north, An affirmation of Jehovah, For, as the four winds of the heavens, I have spread you abroad, An affirmation of Jehovah.
Cross Reference Genesis 19:17 in Panjabi 17 ਅਜਿਹਾ ਹੋਇਆ ਕਿ ਜਦ ਓਹ ਉਨ੍ਹਾਂ ਨੂੰ ਬਾਹਰ ਲੈ ਆਏ ਤਾਂ ਉਸ ਨੂੰ ਆਖਿਆ, ਆਪਣੀ ਜਾਨ ਬਚਾ ਕੇ ਭੱਜ ਜਾ, ਪਿੱਛੇ ਮੁੜ ਕੇ ਨਾ ਵੇਖੀਂ ਅਤੇ ਸਾਰੀ ਘਾਟੀ ਵਿੱਚ ਕਿਤੇ ਨਾ ਠਹਿਰੀਂ । ਪਹਾੜ ਨੂੰ ਭੱਜ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਭਸਮ ਹੋ ਜਾਵੇਂ ।
Deuteronomy 28:64 in Panjabi 64 ਯਹੋਵਾਹ ਤੁਹਾਨੂੰ ਸਾਰਿਆਂ ਲੋਕਾਂ ਵਿੱਚ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਖਿਲਾਰ ਦੇਵੇਗਾ ਅਤੇ ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਪੂਜਾ ਕਰੋਗੇ ਅਰਥਾਤ ਲੱਕੜੀ ਅਤੇ ਪੱਥਰ ਦੇ ਦੇਵਤੇ ਜਿਹਨਾਂ ਨੂੰ ਨਾ ਤੁਸੀਂ ਅਤੇ ਨਾ ਤੁਹਾਡੇ ਪਿਉ-ਦਾਦਿਆਂ ਜਾਣਦੇ ਸਨ ।
Ruth 4:1 in Panjabi 1 ਤਦ ਬੋਅਜ਼ ਨਗਰ ਦੇ ਫਾਟਕ ਦੇ ਕੋਲ ਗਿਆ ਅਤੇ ਉੱਥੇ ਜਾ ਕੇ ਬੈਠਿਆ ਤਾਂ ਵੇਖੋ, ਉਹ ਛੁਡਾਉਣ ਵਾਲਾ ਜਿਸ ਦੀ ਗੱਲ ਬੋਅਜ਼ ਨੇ ਕੀਤੀ ਸੀ, ਕੋਲੋਂ ਲੰਘ ਰਿਹਾ ਸੀ । ਤਦ ਬੋਅਜ਼ ਨੇ ਕਿਹਾ, “ਹੇ ਮਿੱਤਰ ! ਇੱਥੇ ਆ ਅਤੇ ਇੱਕ ਪਾਸੇ ਬੈਠ”, ਤਾਂ ਉਹ ਮੁੜ ਕੇ ਇੱਕ ਪਾਸੇ ਆ ਕੇ ਬੈਠ ਗਿਆ ।
Isaiah 48:20 in Panjabi 20 ਬਾਬਲ ਤੋਂ ਨਿੱਕਲੋ, ਕਸਦੀਆਂ ਵਿੱਚੋਂ ਨੱਠੋ ! ਜੈਕਾਰਿਆਂ ਦੀ ਅਵਾਜ਼ ਨਾਲ ਦੱਸੋ, ਇਹ ਨੂੰ ਸੁਣਾਓ, ਧਰਤੀ ਦੀਆਂ ਹੱਦਾਂ ਤੱਕ ਇਸ ਦੀ ਚਰਚਾ ਕਰੋ, ਆਖੋ, ਯਹੋਵਾਹ ਨੇ ਆਪਣੇ ਦਾਸ ਯਾਕੂਬ ਨੂੰ ਛੁਟਕਾਰਾ ਦਿੱਤਾ ਹੈ !
Isaiah 52:11 in Panjabi 11 ਦੂਰ ਹੋਵੋ, ਦੂਰ ਹੋਵੋ, ਉੱਥੋਂ ਨਿੱਕਲ ਜਾਓ ! ਕਿਸੇ ਅਸ਼ੁੱਧ ਚੀਜ਼ ਨੂੰ ਨਾ ਛੂਹੋ, ਉਹ ਦੇ ਵਿਚਕਾਰੋਂ ਨਿੱਕਲ ਜਾਓ ! ਆਪ ਨੂੰ ਸਾਫ਼ ਕਰੋ, ਤੁਸੀਂ ਜੋ ਯਹੋਵਾਹ ਦੇ ਭਾਂਡੇ ਚੁੱਕਦੇ ਹੋ ।
Isaiah 55:1 in Panjabi 1 ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ !
Jeremiah 1:14 in Panjabi 14 ਤਾਂ ਯਹੋਵਾਹ ਨੇ ਮੈਨੂੰ ਆਖਿਆ, ਉੱਤਰ ਵਲੋਂ ਇਸ ਦੇਸ ਦੇ ਸਾਰੇ ਵਾਸੀਆਂ ਉੱਤੇ ਬੁਰਿਆਈ ਫੁੱਟ ਪਵੇਗੀ
Jeremiah 3:18 in Panjabi 18 ਉਹਨਾਂ ਦਿਨਾਂ ਵਿੱਚ ਯਹੂਦਾਹ ਦਾ ਘਰਾਣਾ ਇਸਰਾਏਲ ਦੇ ਘਰਾਣੇ ਨਾਲ ਚੱਲੇਗਾ, ਉਹ ਮਿਲ ਕੇ ਉੱਤਰ ਦੇ ਦੇਸ ਤੋਂ ਉਸ ਦੇਸ ਵਿੱਚ ਆਉਣਗੇ ਜਿਹੜਾ ਮੈਂ ਉਹਨਾਂ ਦੇ ਪਿਓ ਦਾਦਿਆਂ ਨੂੰ ਮਿਲਖ ਵਿੱਚ ਦਿੱਤਾ ।
Jeremiah 15:4 in Panjabi 4 ਮੈਂ ਉਹਨਾਂ ਨੂੰ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਪੁੱਤਰ ਮਨੱਸ਼ਹ ਦੇ ਉਸ ਕੰਮ ਦੇ ਕਾਰਨ ਜੋ ਉਸ ਯਰੂਸ਼ਲਮ ਵਿੱਚ ਕੀਤਾ ਸਾਰੀ ਧਰਤੀ ਦੀਆਂ ਪਾਤਸ਼ਾਹੀਆਂ ਲਈ ਇੱਕ ਭੈ ਹੋਣ ਲਈ ਦਿਆਂਗਾ ।
Jeremiah 31:8 in Panjabi 8 ਵੇਖੋ, ਮੈਂ ਉੱਤਰ ਦੇ ਦੇਸ ਵੱਲੋਂ ਉਹਨਾਂ ਨੂੰ ਲਿਆਵਾਂਗਾ, ਮੈਂ ਉਹਨਾਂ ਨੂੰ ਧਰਤੀ ਦੇ ਦੂਰ ਦਿਆਂ ਹਿੱਸਿਆਂ ਤੋਂ ਇਕੱਠਾ ਕਰਾਂਗਾ, ਉਹਨਾਂ ਵਿੱਚ ਅੰਨ੍ਹੇ ਅਤੇ ਲੰਙੇ, ਗਰਭਣੀ ਔਰਤ ਅਤੇ ਜਣਨ ਦੀਆਂ ਪੀੜਾਂ ਵਾਲੀ ਇਕੱਠੀਆਂ, ਅਤੇ ਇੱਕ ਵੱਡੀ ਸਭਾ ਇੱਥੇ ਮੁੜੇਗੀ !
Jeremiah 31:10 in Panjabi 10 ਹੇ ਕੌਮੋਂ ਯਹੋਵਾਹ ਦਾ ਬਚਨ ਸੁਣੋ, ਅਤੇ ਦੂਰ ਦੇ ਟਾਪੂਆਂ ਵਿੱਚ ਇਹ ਦੱਸੋ, ਅਤੇ ਆਖੋ, ਉਹ ਜਿਸ ਇਸਰਾਏਲ ਨੂੰ ਖੇਰੂੰ ਖੇਰੂੰ ਕੀਤਾ ਉਹ ਨੂੰ ਇਕੱਠਾ ਕਰੇਗਾ, ਅਤੇ ਆਜੜੀ ਵਾਂਗੂੰ ਆਪਣੇ ਇੱਜੜ ਦੀ ਰਾਖੀ ਕਰੇਗਾ,
Jeremiah 50:8 in Panjabi 8 ਬਾਬਲ ਦੇ ਵਿਚਕਾਰੋਂ ਨੱਠੋ ਅਤੇ ਕਸਦੀਆਂ ਦੇ ਦੇਸ ਵਿੱਚੋਂ ਨਿਕਲੋ ਅਤੇ ਇੱਜੜ ਦੇ ਅੱਗੇ ਬੱਕਰਿਆਂ ਵਾਂਗੂੰ ਹੋਵੋ
Jeremiah 51:6 in Panjabi 6 ਬਾਬਲ ਦੇ ਵਿਚਕਾਰੋ ਨੱਠੋ, ਹਰੇਕ ਮਨੁੱਖ ਆਪਣੀ ਜਾਨ ਬਚਾਵੇ ! ਉਸ ਦੀ ਬਦੀ ਵਿੱਚ ਮਾਰੇ ਨਾ ਜਾਓ, ਕਿਉਂ ਜੋ ਇਹ ਯਹੋਵਾਹ ਦੇ ਬਦਲੇ ਦਾ ਵੇਲਾ ਹੈ, ਉਹ ਉਸ ਨੂੰ ਵੱਟਾ ਦੇਵੇਗਾ ।
Jeremiah 51:45 in Panjabi 45 ਹੇ ਮੇਰੀ ਪਰਜਾ, ਉਸ ਦੇ ਵਿਚਕਾਰੋਂ ਨਿੱਕਲ ਜਾਹ, ਹਰ ਮਨੁੱਖ ਯਹੋਵਾਹ ਦੇ ਤੇਜ ਕ੍ਰੋਧ ਤੋਂ ਆਪਣੀ ਜਾਨ ਬਚਾਵੇ !
Jeremiah 51:50 in Panjabi 50 ਤੁਸੀਂ ਜਿਹੜੇ ਤਲਵਾਰ ਤੋਂ ਬਚ ਗਏ ਹੋ, ਤੁਸੀਂ ਜਾਓ ਅਤੇ ਨਾ ਖਲੋਵੋ ! ਯਹੋਵਾਹ ਨੂੰ ਦੂਰੋਂ ਯਾਦ ਕਰੋ, ਯਰੂਸ਼ਲਮ ਤੁਹਾਡੇ ਦਿਲਾਂ ਉੱਤੇ ਆਵੇ ।
Ezekiel 5:12 in Panjabi 12 ਤੇਰਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ । ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ ।
Ezekiel 11:16 in Panjabi 16 ਇਸ ਲਈ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਭਾਵੇਂ ਮੈਂ ਉਹਨਾਂ ਨੂੰ ਕੌਮਾਂ ਦੇ ਵਿੱਚ ਭੇਜ ਦਿੱਤਾ ਹੈ ਅਤੇ ਦੂਜੇ ਦੇਸਾਂ ਵਿੱਚ ਖਿਲਾਰ ਦਿੱਤਾ ਹੈ, ਪਰ ਮੈਂ ਉਹਨਾਂ ਲਈ ਉਹਨਾਂ ਦੇਸਾਂ ਵਿੱਚ ਜਿੱਥੇ ਜਿੱਥੇ ਉਹ ਗਏ ਹਨ, ਥੋੜੇ ਸਮੇਂ ਲਈ ਇੱਕ ਪਵਿੱਤਰ ਸਥਾਨ ਹੋਵਾਂਗਾ ।
Ezekiel 12:14 in Panjabi 14 ਮੈਂ ਉਸ ਦੇ ਆਲੇ-ਦੁਆਲੇ ਦੇ ਸਹਾਇਕਾਂ ਨੂੰ ਅਤੇ ਉਸ ਦੇ ਸਾਰੇ ਜੱਥਿਆਂ ਨੂੰ ਸਾਰੀਆਂ ਦਿਸ਼ਾਵਾਂ ਵੱਲ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਕੱਢ ਕੇ ਉਹਨਾਂ ਦਾ ਪਿੱਛਾ ਕਰਾਂਗਾ ।
Ezekiel 17:21 in Panjabi 21 ਉਹ ਦੇ ਜੱਥੇ ਦੇ ਸਾਰੇ ਭਗੌੜੇ ਤਲਵਾਰ ਨਾਲ ਮਾਰੇ ਜਾਣਗੇ ਅਤੇ ਜੋ ਬਚ ਰਹਿਣਗੇ ਉਹ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰੇ ਜਾਣਗੇ ਭਈ ਤੁਸੀਂ ਜਾਣੋਗੇ, ਕਿ ਮੈਂ ਯਹੋਵਾਹ ਨੇ ਇਹ ਫ਼ਰਮਾਇਆ ਹੈ ।
Amos 9:9 in Panjabi 9 “ਵੇਖੋ, ਮੈਂ ਹੁਕਮ ਦਿਆਂਗਾ ਅਤੇ ਮੈਂ ਇਸਰਾਏਲ ਦੇ ਘਰਾਣੇ ਨੂੰ ਸਾਰੀਆਂ ਕੌਮਾਂ ਵਿੱਚੋਂ ਐਵੇਂ ਛਾਣ ਸੁੱਟਾਂਗਾ, ਜਿਵੇਂ ਅੰਨ ਛਾਨਣੀ ਵਿੱਚ ਛਾਣੀਦਾ ਹੈ ਅਤੇ ਇੱਕ ਦਾਣਾ ਵੀ ਧਰਤੀ ਤੇ ਨਾ ਡਿੱਗੇਗਾ ।
Zechariah 2:7 in Panjabi 7 ਓਏ ਸੀਯੋਨਾ, ਭੱਜ ਜਾ, ਤੂੰ ਜੋ ਬਾਬਲ ਦੀ ਧੀ ਦੇ ਨਾਲ ਵੱਸਦਾ ਹੈਂ ।
2 Corinthians 6:16 in Panjabi 16 ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ ।
Revelation 18:4 in Panjabi 4 ਮੈਂ ਇੱਕ ਹੋਰ ਅਵਾਜ਼ ਅਕਾਸ਼ ਤੋਂ ਇਹ ਆਖਦੇ ਸੁਣੀ, ਹੇ ਮੇਰੀ ਪਰਜਾ, ਉਹ ਦੇ ਵਿੱਚੋਂ ਨਿੱਕਲ ਆਓ ! ਕਿਤੇ ਤੁਸੀਂ ਉਹ ਦੇ ਪਾਪਾਂ ਦੇ ਭਾਗੀ ਬਣੋ, ਕਿਤੇ ਤੁਸੀਂ ਉਹ ਦੀਆਂ ਮਹਾਂਮਾਰੀਆਂ ਵਿੱਚ ਸਾਂਝੀ ਹੋਵੋ !