Cross Reference Genesis 20:6 in Panjabi 6 ਪਰਮੇਸ਼ੁਰ ਨੇ ਸੁਫ਼ਨੇ ਵਿੱਚ ਉਹ ਨੂੰ ਆਖਿਆ, ਹਾਂ, ਮੈਂ ਜਾਣਦਾ ਹਾਂ ਕਿ ਤੂੰ ਆਪਣੇ ਦਿਲ ਦੀ ਖਰਿਆਈ ਨਾਲ ਇਹ ਕੰਮ ਕੀਤਾ ਹੈ ਇਸ ਕਾਰਨ ਮੈਂ ਵੀ ਤੈਨੂੰ ਆਪਣੇ ਵਿਰੁੱਧ ਪਾਪ ਕਰਨ ਤੋਂ ਰੋਕਿਆ ਹੈ ਅਤੇ ਮੈਂ ਤੈਨੂੰ ਉਸ ਨੂੰ ਹੱਥ ਲਾਉਣ ਨਹੀਂ ਦਿੱਤਾ ।
Deuteronomy 32:10 in Panjabi 10 ਉਸ ਨੇ ਉਹ ਨੂੰ ਉਜਾੜ ਧਰਤੀ ਵਿੱਚੋਂ, ਅਤੇ ਸੁੰਨਸਾਨ ਜੰਗਲ ਵਿੱਚੋਂ ਲੱਭਿਆ । ਉਸ ਨੇ ਉਹ ਨੂੰ ਘੇਰੇ ਵਿੱਚ ਲੈ ਲਿਆ ਅਤੇ ਉਹ ਦੀ ਖ਼ਬਰ ਲਈ, ਅੱਖ ਦੀ ਕਾਕੀ ਵਾਂਗੂੰ ਉਸ ਨੇ ਉਹ ਦੀ ਰਾਖੀ ਕੀਤੀ ।
2 Kings 24:2 in Panjabi 2 ਅਤੇ ਯਹੋਵਾਹ ਨੇ ਉਹ ਦੇ ਵਿਰੁੱਧ ਕਸਦੀਆਂ ਦੇ ਜੱਥੇ ਅਤੇ ਅਰਾਮ ਦੇ ਜੱਥੇ ਮੋਆਬ ਦੇ ਜੱਥੇ ਅਤੇ ਅੰਮੋਨੀਆਂ ਦੇ ਜੱਥੇ ਭੇਜੇ ਅਤੇ ਉਸ ਨੇ ਯਹੂਦਾਹ ਦੇ ਵਿਰੁੱਧ ਉਨ੍ਹਾਂ ਨੂੰ ਭੇਜਿਆ ਤਾਂ ਜੋ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜੋ ਉਸ ਨੇ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਬੋਲਿਆ ਸੀ ਉਹ ਨੂੰ ਨਾਸ ਕਰੇ ।
Psalm 17:8 in Panjabi 8 ਅੱਖ ਦੀ ਕਾਕੀ ਦੀ ਨਿਆਈਂ ਮੇਰੀ ਰਾਖੀ ਕਰ, ਆਪਣੇ ਖੰਭਾਂ ਦੀ ਛਾਇਆ ਹੇਠ ਮੈਨੂੰ ਲੁਕਾ ਲੈ,
Psalm 105:13 in Panjabi 13 ਅਤੇ ਓਹ ਕੌਮ-ਕੌਮ ਵਿੱਚ, ਅਤੇ ਇੱਕ ਰਾਜ ਤੋਂ ਦੂਜੀ ਉੱਮਤ ਵਿੱਚ ਫਿਰਦੇ ਰਹੇ ।
Isaiah 48:15 in Panjabi 15 ਮੈਂ, ਹਾਂ, ਮੈਂ ਇਹ ਗੱਲ ਕੀਤੀ, ਮੈਂ ਹੀ ਉਹ ਨੂੰ ਸੱਦਿਆ, ਮੈਂ ਉਹ ਨੂੰ ਲਿਆਇਆ ਅਤੇ ਉਹ ਆਪਣੇ ਕੰਮ ਵਿੱਚ ਸਫ਼ਲ ਹੋਵੇਗਾ ।
Isaiah 60:7 in Panjabi 7 ਕੇਦਾਰ ਦੇ ਸਾਰੇ ਇੱਜੜ ਤੇਰੇ ਕੋਲ ਇਕੱਠੇ ਕੀਤੇ ਜਾਣਗੇ, ਨਬਾਯੋਤ ਦੇ ਮੇਂਢੇ ਤੇਰੀ ਸੇਵਾ ਕਰਨਗੇ, ਉਹ ਮੇਰੀ ਜਗਵੇਦੀ ਉੱਤੇ ਕਬੂਲ ਕੀਤੇ ਜਾਣਗੇ, ਅਤੇ ਮੈਂ ਆਪਣੇ ਸੋਹਣੇ ਭਵਨ ਨੂੰ ਹੋਰ ਵੀ ਪਰਤਾਪੀ ਬਣਾਵਾਂਗਾ ।
Jeremiah 50:17 in Panjabi 17 ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬੱਬਰ ਸ਼ੇਰਾਂ ਨੇ ਧੱਕ ਦਿੱਤਾ ਹੈ । ਪਹਿਲਾਂ ਉਹ ਨੂੰ ਅੱਸ਼ੂਰ ਦੇ ਰਾਜਾ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਰਾਜਾ ਨਬੂਕਦਰੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ
Jeremiah 51:34 in Panjabi 34 ਬਾਬਲ ਦੇ ਰਾਜਾ ਨਬੂਕਦਰੱਸਰ ਨੇ ਮੈਨੂੰ ਭੱਖ ਲਿਆ, ਉਸ ਨੇ ਮੈਨੂੰ ਭੰਨ ਸੁੱਟਿਆ ਹੈ, ਉਸ ਨੇ ਮੈਨੂੰ ਇੱਕ ਸੱਖਣਾ ਭਾਂਡਾ ਕਰ ਦਿੱਤਾ ਹੈ, ਉਸ ਨੇ ਸਰਾਲ ਵਾਂਗੂੰ ਮੈਨੂੰ ਹੜੱਪ ਲਿਆ, ਉਸ ਨੇ ਆਪਣੇ ਢਿੱਡ ਨੂੰ ਮੇਰਿਆਂ ਪਦਾਰਥਾਂ ਨਾਲ ਭਰ ਲਿਆ, ਉਸ ਨੇ ਮੈਨੂੰ ਕੱਢ ਦਿੱਤਾ !
Ezekiel 25:6 in Panjabi 6 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੂੰ ਤਾੜੀਆਂ ਵਜਾਈਆਂ ਅਤੇ ਆਪਣੇ ਪੈਰ ਧਰਤੀ ਤੇ ਮਾਰੇ ਅਤੇ ਇਸਰਾਏਲ ਦੀ ਭੂਮੀ ਲਈ ਜਾਨ ਨਾਲ ਸਾਰੀ ਨਿਆਦਰੀ ਕਰ ਕੇ ਅਨੰਦ ਹੋਇਆ ।
Ezekiel 25:12 in Panjabi 12 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਜੋ ਅਦੋਮ ਨੇ ਯਹੂਦਾਹ ਦੇ ਘਰਾਣੇ ਨਾਲ ਬਦਲਾ ਲੈਣ ਵਿੱਚ ਸਖਤੀ ਕੀਤੀ ਅਤੇ ਬਦਲੇ ਦਾ ਦੋਸ਼ ਉਹਨਾਂ ਉੱਤੇ ਰੱਖਿਆ ।
Ezekiel 25:15 in Panjabi 15 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਫਲਿਸਤੀਆਂ ਨੇ ਬਦਲੇ ਲਈ ਇਹ ਕੀਤਾ ਅਤੇ ਆਪਣੀ ਜਾਨ ਦੀ ਘਿਣ ਅਨੁਸਾਰ ਬਦਲਾ ਲਿਆ, ਤਾਂ ਜੋ ਸਦਾ ਲਈ ਉਹਨਾਂ ਨੂੰ ਨਾਸ਼ ਕਰ ਦੇਣ ।
Ezekiel 26:2 in Panjabi 2 ਹੇ ਮਨੁੱਖ ਦੇ ਪੁੱਤਰ, ਇਸ ਲਈ ਕਿ ਸੂਰ ਨੇ ਯਰੂਸ਼ਲਮ ਉੱਤੇ “ਆਹਾ ਹਾ” ਆਖਿਆ, ਉਹ ਲੋਕਾਂ ਦਾ ਦਰਵਾਜ਼ਾ ਤੋੜ ਦਿੱਤਾ ਗਿਆ ਹੈ ! ਹੁਣ ਉਹ ਮੇਰੇ ਵੱਲ ਮੁੜੇਗੀ । ਹੁਣ ਉਹ ਦੇ ਨਾਸ਼ ਹੋਣ ਨਾਲ ਮੈਂ ਭਰਪੂਰ ਹੋਵਾਂਗਾ ।
Ezekiel 35:5 in Panjabi 5 ਕਿਉਂ ਜੋ ਤੂੰ ਸਦਾ ਤੋਂ ਵੈਰ ਰੱਖਦਾ ਹੈਂ ਅਤੇ ਤੂੰ ਇਸਰਾਏਲੀਆਂ ਨੂੰ ਉਹਨਾਂ ਦੀ ਬਿਪਤਾ ਦੇ ਦਿਨ, ਉਹਨਾਂ ਦੀ ਬਦੀ ਦੇ ਅੰਤ ਸਮੇਂ ਵਿੱਚ ਤਲਵਾਰ ਦੀ ਧਾਰ ਦੇ ਹਵਾਲੇ ਕੀਤਾ ਹੈ ।
Joel 3:2 in Panjabi 2 ਉਸ ਸਮੇਂ ਮੈਂ ਸਾਰੀਆਂ ਕੌਮਾਂ ਨੂੰ ਇਕੱਠਿਆਂ ਕਰਾਂਗਾ ਅਤੇ ਉਹਨਾਂ ਨੂੰ ਯਹੋਸ਼ਾਫਾਟ ਦੀ ਘਾਟੀ ਵਿੱਚ ਉਤਾਰ ਲਿਆਵਾਂਗਾ, ਅਤੇ ਉੱਥੇ ਮੈਂ ਆਪਣੀ ਪਰਜਾ ਅਤੇ ਆਪਣੇ ਨਿੱਜ-ਭਾਗ ਇਸਰਾਏਲ ਦੇ ਕਾਰਨ ਉਹਨਾਂ ਦਾ ਨਿਆਂ ਕਰਾਂਗਾ, ਕਿਉਂ ਜੋ ਉਹਨਾਂ ਨੇ ਉਨ੍ਹਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਅਤੇ ਮੇਰੇ ਦੇਸ਼ ਨੂੰ ਵੰਡ ਲਿਆ,
Amos 1:3 in Panjabi 3 ਯਹੋਵਾਹ ਇਹ ਫ਼ਰਮਾਉਂਦਾ ਹੈ, “ਦੰਮਿਸਕ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਨ੍ਹਾਂ ਨੇ ਗਿਲਆਦ ਨੂੰ ਲੋਹੇ ਦੇ ਸੰਦਾਂ ਨਾਲ ਕੁਚਲਿਆ ਹੈ ।
Amos 1:9 in Panjabi 9 ਯਹੋਵਾਹ ਇਹ ਫ਼ਰਮਾਉਂਦਾ ਹੈ, “ਸੂਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ ਕਿਉਂ ਜੋ ਉਨ੍ਹਾਂ ਨੇ ਇੱਕ ਪੂਰੀ ਕੌਮ ਨੂੰ ਅਦੋਮ ਦੇ ਹਵਾਲੇ ਕਰ ਦਿੱਤਾ ਅਤੇ ਭਾਈਚਾਰੇ ਦਾ ਨੇਮ ਯਾਦ ਨਾ ਰੱਖਿਆ ।
Amos 1:11 in Panjabi 11 ਯਹੋਵਾਹ ਇਹ ਫ਼ਰਮਾਉਂਦਾ ਹੈ, “ਅਦੋਮ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਸ ਨੇ ਤਲਵਾਰ ਨਾਲ ਆਪਣੇ ਭਰਾ ਦਾ ਪਿੱਛਾ ਕੀਤਾ ਅਤੇ ਆਪਣੀ ਦਯਾ ਨੂੰ ਛੱਡ ਦਿੱਤਾ, ਉਸ ਦਾ ਕ੍ਰੋਧ ਸਦਾ ਭੜਕਿਆ ਹੀ ਰਿਹਾ, ਅਤੇ ਉਸ ਨੇ ਆਪਣਾ ਕਹਿਰ ਸਦਾ ਲਈ ਰੱਖ ਛੱਡਿਆ ।
Amos 1:13 in Panjabi 13 ਯਹੋਵਾਹ ਇਹ ਫ਼ਰਮਾਉਂਦਾ ਹੈ, “ਅੰਮੋਨੀਆਂ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਨ੍ਹਾਂ ਨੇ ਆਪਣੀ ਹੱਦ ਵਧਾਉਣ ਲਈ ਗਿਲਆਦ ਦੀਆਂ ਗਰਭਵਤੀਆਂ ਨੂੰ ਚੀਰ ਦਿੱਤਾ ।
Obadiah 1:10 in Panjabi 10 ਤੇਰੇ ਜ਼ੁਲਮ ਦੇ ਕਾਰਨ ਜਿਹੜਾ ਤੂੰ ਆਪਣੇ ਭਰਾ ਯਾਕੂਬ ਨਾਲ ਕੀਤਾ, ਸ਼ਰਮਿੰਦਗੀ ਤੈਨੂੰ ਢੱਕ ਲਵੇਗੀ, ਤੂੰ ਸਦਾ ਲਈ ਨਾਸ਼ ਹੋ ਜਾਵੇਂਗਾ ।
Micah 4:11 in Panjabi 11 ਹੁਣ ਬਹੁਤੀਆਂ ਕੌਮਾਂ ਤੇਰੇ ਵਿਰੁੱਧ ਇਕੱਠੀਆਂ ਹੋ ਗਈਆਂ ਹਨ, ਉਹ ਕਹਿੰਦੀਆਂ ਹਨ, “ਉਹ ਭ੍ਰਿਸ਼ਟ ਕੀਤੀ ਜਾਵੇ, ਅਤੇ ਸਾਡੀਆਂ ਅੱਖਾਂ ਸੀਯੋਨ ਨੂੰ ਘੂਰਦੀਆਂ ਰਹਿਣ !”
Micah 5:6 in Panjabi 6 ਉਹ ਅੱਸ਼ੂਰ ਦੇ ਦੇਸ਼ ਨੂੰ ਤਲਵਾਰ ਨਾਲ ਵਿਰਾਨ ਕਰ ਸੁੱਟਣਗੇ, ਅਤੇ ਨਿਮਰੋਦ ਦੇ ਦੇਸ਼ ਨੂੰ ਉਹ ਦੇ ਲਾਂਘਿਆਂ ਤੱਕ, ਜਦ ਉਹ ਸਾਡੇ ਦੇਸ਼ ਵਿੱਚ ਆਉਣਗੇ, ਅਤੇ ਜਦ ਉਹ ਸਾਡੀਆਂ ਹੱਦਾਂ ਵਿੱਚ ਫਿਰਨਗੇ, ਤਦ ਉਹ ਸਾਨੂੰ ਅੱਸ਼ੂਰੀਆਂ ਤੋਂ ਛੁਡਾਉਣਗੇ ।
Micah 7:10 in Panjabi 10 ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਢੱਕ ਲਵੇਗੀ, ਜਿਸ ਨੇ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈ ? ਮੈਂ ਆਪਣੀਆਂ ਅੱਖਾਂ ਨਾਲ ਉਸ ਨੂੰ ਵੇਖਾਂਗਾ, ਤਦ ਉਹ ਗਲੀਆਂ ਦੇ ਚਿੱਕੜ ਵਾਂਗੂੰ ਮਿੱਧੀ ਜਾਵੇਗੀ !
Habakkuk 2:8 in Panjabi 8 ਕਿਉਂ ਜੋ ਤੂੰ ਬਹੁਤੀਆਂ ਕੌਮਾਂ ਨੂੰ ਲੁੱਟ ਲਿਆ, ਇਸ ਲਈ ਉੱਮਤਾਂ ਦੇ ਬਚੇ ਹੋਏ ਲੋਕ ਤੈਨੂੰ ਵੀ ਲੁੱਟ ਲੈਣਗੇ, ਇਸ ਦਾ ਕਾਰਨ ਮਨੁੱਖਾਂ ਦਾ ਖ਼ੂਨ ਅਤੇ ਉਹ ਜ਼ੁਲਮ ਹੈ, ਜਿਹੜਾ ਤੂੰ ਇਸ ਦੇਸ਼, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਕੀਤਾ ਹੈ ।
Habakkuk 2:17 in Panjabi 17 ਕਿਉਂ ਜੋ ਉਹ ਜ਼ੁਲਮ ਜਿਹੜਾ ਤੂੰ ਲਬਾਨੋਂਨ ਨਾਲ ਕੀਤਾ, ਤੈਨੂੰ ਢੱਕ ਲਵੇਗਾ ਅਤੇ ਉੱਥੋਂ ਦੇ ਪਸ਼ੂਆਂ ਉੱਤੇ ਕੀਤੀ ਹੋਈ ਬਰਬਾਦੀ, ਜਿਸਨੇ ਉਨ੍ਹਾਂ ਨੂੰ ਡਰਾਇਆ ਤੇਰੇ ਉੱਤੇ ਆ ਪਵੇਗੀ, ਇਹ ਮਨੁੱਖਾਂ ਦਾ ਲਹੂ ਵਹਾਉਣ ਅਤੇ ਉਸ ਜ਼ੁਲਮ ਦੇ ਕਾਰਨ ਹੋਵੇਗਾ, ਜਿਹੜਾ ਇਸ ਦੇਸ਼, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਹੋਇਆ ।
Zephaniah 2:8 in Panjabi 8 ਮੈਂ ਮੋਆਬ ਦਾ ਉਲਾਹਮਾ ਅਤੇ ਅੰਮੋਨੀਆਂ ਦੀ ਨਿੰਦਾ ਨੂੰ ਸੁਣਿਆ ਹੈ ਕਿ ਉਹ ਮੇਰੀ ਪਰਜਾ ਨੂੰ ਕਿਵੇਂ ਉਲਾਹਮੇ ਦਿੰਦੇ ਹਨ ਅਤੇ ਉਹਨਾਂ ਦੀਆਂ ਹੱਦਾਂ ਉੱਤੇ ਸ਼ੇਖੀ ਮਾਰਦੇ ਹਨ ।
Zechariah 1:15 in Panjabi 15 ਮੈਂ ਇਹਨਾਂ ਕੌਮਾਂ ਨਾਲ ਅੱਤ ਵੱਡਾ ਕ੍ਰੋਧਵਾਨ ਰਿਹਾ ਜਿਹੜੀਆਂ ਅਰਾਮ ਵਿੱਚ ਸਨ, ਕਿਉਂ ਜੋ ਮੇਰਾ ਕ੍ਰੋਧ ਥੋੜ੍ਹਾ ਜਿਹਾ ਸੀ ਪਰ ਉਹਨਾਂ ਨੇ ਉਨ੍ਹਾਂ ਬਿਪਤਾਵਾਂ ਨੂੰ ਵਧਾ ਦਿੱਤਾ ।
Zechariah 2:4 in Panjabi 4 ਉਸ ਨੇ ਉਹ ਨੂੰ ਕਿਹਾ, ਦੌੜ ਕੇ ਉਸ ਜੁਆਨ ਨੂੰ ਕਹਿ ਕਿ ਯਰੂਸ਼ਲਮ ਆਦਮੀਆਂ ਅਤੇ ਆਪਣੇ ਵਿੱਚ ਦੇ ਪਸ਼ੂਆਂ ਦੇ ਵਾਧੇ ਦੇ ਕਾਰਨ, ਬਿਨ੍ਹਾਂ ਸ਼ਹਿਰ ਪਨਾਹ ਵਾਲੇ ਪਿੰਡਾਂ ਵਾਂਗੂੰ ਵੱਸੇਗਾ ।
Zechariah 2:9 in Panjabi 9 ਇਸ ਲਈ ਵੇਖੋ, ਮੈਂ ਉਹਨਾਂ ਉੱਤੇ ਆਪਣਾ ਹੱਥ ਉਠਾਵਾਂਗਾ ਕਿ ਉਹ ਆਪਣੇ ਦਾਸਾਂ ਲਈ ਲੁੱਟ ਦਾ ਮਾਲ ਹੋਣ, ਫੇਰ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਭੇਜਿਆ ਹੈ ।
Zechariah 2:11 in Panjabi 11 ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਉਹ ਮੇਰੀ ਪਰਜਾ ਹੋਣਗੀਆਂ, ਮੈਂ ਉਹਨਾਂ ਦੇ ਵਿੱਚ ਵੱਸਾਂਗਾ, ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ ।
Malachi 3:1 in Panjabi 1 ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 25:40 in Panjabi 40 ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ ।
Matthew 25:45 in Panjabi 45 ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਇਨ੍ਹਾਂ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ ।
John 14:23 in Panjabi 23 ਯਿਸੂ ਨੇ ਆਖਿਆ, “ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ । ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ ।
John 14:26 in Panjabi 26 ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ । ਉਹ ਤੁਹਾਨੂੰ ਸਭ ਕੁੱਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁੱਝ ਮੈਂ ਤੁਹਾਨੂੰ ਕਿਹਾ ਹੈ ।”
John 15:21 in Panjabi 21 ਪਰ ਇਹ ਸਭ ਕੁੱਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਨਗੇ ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ ਜਿਸ ਨੇ ਮੈਨੂੰ ਭੇਜਿਆ ਹੈ ।
John 17:18 in Panjabi 18 ਜਿਵੇਂ ਕਿ ਤੂੰ ਮੈਨੂੰ ਸੰਸਾਰ ਵਿੱਚ ਭੇਜਿਆ ਹੈ, ਮੈਂ ਵੀ ਉਨ੍ਹਾਂ ਨੂੰ ਸੰਸਾਰ ਵਿੱਚ ਭੇਜਿਆ ਹੈ ।
Acts 9:4 in Panjabi 4 ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ ?
2 Thessalonians 1:6 in Panjabi 6 ਕਿਉਂ ਜੋ ਪਰਮੇਸ਼ੁਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ ।
1 John 4:9 in Panjabi 9 ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ ।
1 John 4:14 in Panjabi 14 ਅਸੀਂ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਜੋ ਪਿਤਾ ਨੇ ਪੁੱਤਰ ਨੂੰ ਭੇਜਿਆ ਕਿ ਉਹ ਸੰਸਾਰ ਦਾ ਮੁਕਤੀਦਾਤਾ ਹੋਵੇ ।