Zechariah 3:1 in Panjabi 1 ਫੇਰ ਉਸ ਨੇ ਮੈਨੂੰ ਦਿਖਾਇਆ ਕਿ ਪ੍ਰਧਾਨ ਜਾਜਕ ਯਹੋਸ਼ੁਆ ਯਹੋਵਾਹ ਦੇ ਦੂਤ ਦੇ ਸਨਮੁਖ ਖੜ੍ਹਾ ਹੈ ਅਤੇ ਸ਼ੈਤਾਨ ਉਸ ਨਾਲ ਵਿਰੋਧ ਕਰਨ ਦੇ ਲਈ ਉਸ ਦੇ ਸੱਜੇ ਪਾਸੇ ਖੜ੍ਹਾ ਹੈ ।
Other Translations King James Version (KJV) And he shewed me Joshua the high priest standing before the angel of the LORD, and Satan standing at his right hand to resist him.
American Standard Version (ASV) And he showed me Joshua the high priest standing before the angel of Jehovah, and Satan standing at his right hand to be his adversary.
Bible in Basic English (BBE) And he let me see Joshua, the high priest, in his place before the angel of the Lord, and the Satan at his right hand ready to take up a cause against him.
Darby English Bible (DBY) And he shewed me Joshua the high priest standing before the Angel of Jehovah, and Satan standing at his right hand to resist him.
World English Bible (WEB) He showed me Joshua the high priest standing before the angel of Yahweh, and Satan standing at his right hand to be his adversary.
Young's Literal Translation (YLT) And he sheweth me Joshua the high priest standing before the messenger of Jehovah, and the Adversary standing at his right hand, to be an adversary to him.
Cross Reference Genesis 3:15 in Panjabi 15 ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ । ਉਹ ਤੇਰੇ ਸਿਰ ਨੂੰ ਫੇਂਵੇਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ ।
Genesis 48:16 in Panjabi 16 ਅਤੇ ਉਹੀ ਦੂਤ ਜਿਹੜਾ ਸਾਰੀ ਬੁਰਿਆਈ ਤੋਂ ਮੈਨੂੰ ਛੁਡਾਉਂਦਾ ਆਇਆ ਹੈ, ਉਹ ਹੀ ਇਨ੍ਹਾਂ ਮੁੰਡਿਆਂ ਨੂੰ ਬਰਕਤ ਦੇਵੇ ਅਤੇ ਉਨ੍ਹਾਂ ਨੂੰ ਮੇਰੇ ਨਾਮ ਅਤੇ ਮੇਰੇ ਪਿਤਾ ਅਬਰਾਹਾਮ ਅਤੇ ਇਸਹਾਕ ਦੇ ਨਾਮ ਤੋਂ ਬੁਲਾਇਆ ਜਾਵੇ ਅਤੇ ਇਹ ਧਰਤੀ ਉੱਤੇ ਇੱਕ ਵੱਡਾ ਦਲ ਬਣ ਜਾਣ ।
Exodus 3:2 in Panjabi 2 ਤਦ ਯਹੋਵਾਹ ਦੇ ਇੱਕ ਦੂਤ ਨੇ ਇੱਕ ਝਾੜੀ ਵਿੱਚੋਂ ਅੱਗ ਦੀ ਲਾਟ ਵਿੱਚ ਉਸ ਨੂੰ ਦਰਸ਼ਨ ਦਿੱਤਾ । ਜਦ ਉਸ ਨੇ ਵੇਖਿਆ ਤਾਂ ਵੇਖੋ, ਉਹ ਝਾੜੀ ਅੱਗ ਵਿੱਚ ਬਲ ਰਹੀ ਸੀ ਪਰ ਝਾੜੀ ਭਸਮ ਨਹੀਂ ਹੁੰਦੀ ਸੀ ।
Exodus 23:20 in Panjabi 20 ਵੇਖੋ ਮੈਂ ਇੱਕ ਦੂਤ ਤੁਹਾਡੇ ਅੱਗੇ ਭੇਜਦਾ ਹਾਂ ਕਿ ਉਹ ਤੁਹਾਡੇ ਰਾਹ ਵਿੱਚ ਤੁਹਾਡੀ ਰਾਖੀ ਕਰੇ ਅਤੇ ਤੁਹਾਨੂੰ ਉਸ ਸਥਾਨ ਨੂੰ ਜਿਹੜਾ ਮੈਂ ਤਿਆਰ ਕੀਤਾ ਹੈ ਲੈ ਜਾਵੇ ।
Deuteronomy 10:8 in Panjabi 8 ਉਸ ਸਮੇਂ ਯਹੋਵਾਹ ਨੇ ਲੇਵੀ ਦੇ ਗੋਤ ਨੂੰ ਵੱਖਰਾ ਕਰ ਦਿੱਤਾ ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਿਆ ਕਰਨ ਅਤੇ ਯਹੋਵਾਹ ਦੇ ਅੱਗੇ ਖੜ੍ਹੇ ਰਹਿ ਕੇ ਉਸ ਦੀ ਟਹਿਲ ਸੇਵਾ ਕਰਨ ਅਤੇ ਉਸ ਦੇ ਨਾਮ ਉੱਤੇ ਅਸੀਸ ਦਿਆ ਕਰਨ, ਜਿਵੇਂ ਅੱਜ ਦੇ ਦਿਨ ਤੱਕ ਦਿੰਦੇ ਆਏ ਹਨ ।
Deuteronomy 18:15 in Panjabi 15 ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿੱਚੋਂ ਅਰਥਾਤ ਤੁਹਾਡੇ ਭਰਾਵਾਂ ਵਿੱਚੋਂ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ, ਤੁਸੀਂ ਉਸ ਦੀ ਸੁਣਿਓ ।
1 Samuel 6:20 in Panjabi 20 ਸੋ ਬੈਤਸ਼ਮਸ਼ ਦੇ ਲੋਕ ਬੋਲੇ, ਭਲਾ, ਕਿਸ ਦੀ ਹਿੰਮਤ ਹੈ ਜੋ ਕੋਈ ਇਸ ਪਵਿੱਤਰ ਯਹੋਵਾਹ ਪਰਮੇਸ਼ੁਰ ਦੇ ਅੱਗੇ ਖਲੋਵੇ ਅਤੇ ਉਹ ਸਾਡੇ ਕੋਲੋਂ ਕਿਸ ਦੇ ਵੱਲ ਜਾਵੇ ?
1 Chronicles 21:1 in Panjabi 1 ਸ਼ਤਾਨ ਇਸਰਾਏਲ ਦੇ ਵਿਰੁੱਧ ਉੱਠਿਆ ਅਤੇ ਉਸ ਨੇ ਦਾਊਦ ਨੂੰ ਉਕਸਾਇਆ ਕਿ ਉਹ ਇਸਰਾਏਲ ਦੀ ਗਿਣਤੀ ਕਰੇ ।
2 Chronicles 29:11 in Panjabi 11 ਹੇ ਮੇਰੇ ਪੁੱਤਰੋ, ਤੁਸੀਂ ਹੁਣ ਢਿੱਲੇ ਨਾ ਪੈਣਾ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਚੁਣ ਲਿਆ ਹੈ ਕਿ ਉਹ ਦੇ ਸਨਮੁਖ ਖੜ੍ਹੇ ਹੋਵੋ ਅਤੇ ਉਹ ਦੀ ਸੇਵਾ ਕਰੋ ਅਤੇ ਉਹ ਦੇ ਸੇਵਾਦਾਰ ਬਣੋ ਅਤੇ ਧੂਪ ਧੁਖਾਓ ।
Ezra 5:2 in Panjabi 2 ਤਦ ਸ਼ਅਲਤੀਏਲ ਦਾ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਾਕ ਦਾ ਪੁੱਤਰ ਯੇਸ਼ੂਆ ਉੱਠੇ ਅਤੇ ਪਰਮੇਸ਼ੁਰ ਦੇ ਭਵਨ ਨੂੰ ਜੋ ਯਰੂਸ਼ਲਮ ਵਿੱਚ ਸੀ ਬਣਾਉਣ ਲੱਗੇ, ਅਤੇ ਪਰਮੇਸ਼ੁਰ ਦੇ ਉਹ ਨਬੀ ਉਨ੍ਹਾਂ ਦੇ ਨਾਲ ਹੋ ਕੇ, ਉਨ੍ਹਾਂ ਦੀ ਸਹਾਇਤਾ ਕਰਦੇ ਸਨ ।
Job 1:6 in Panjabi 6 ਇੱਕ ਦਿਨ ਅਜਿਹਾ ਹੋਇਆ ਕਿ ਪਰਮੇਸ਼ੁਰ ਦੇ ਦੂਤ ਆਏ ਤਾਂ ਜੋ ਯਹੋਵਾਹ ਦੇ ਸਨਮੁਖ ਆਪਣੇ ਆਪ ਨੂੰ ਹਾਜ਼ਰ ਕਰਨ, ਤਦ ਸ਼ੈਤਾਨ ਵੀ ਉਨ੍ਹਾਂ ਦੇ ਵਿੱਚ ਆਇਆ ।
Job 2:1 in Panjabi 1 ਅਜਿਹਾ ਹੋਇਆ ਕਿ ਇੱਕ ਦਿਨ ਫਿਰ ਪਰਮੇਸ਼ੁਰ ਦੇ ਦੂਤ ਆਏ ਕਿ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰਨ, ਤਦ ਸ਼ੈਤਾਨ ਵੀ ਉਨ੍ਹਾਂ ਦੇ ਵਿੱਚ ਆਇਆ ਕਿ ਉਹ ਵੀ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰੇ ।
Psalm 106:23 in Panjabi 23 ਤਾਂ ਓਸ ਆਖਿਆ ਕਿ ਮੈਂ ਉਨ੍ਹਾਂ ਦਾ ਨਾਸ ਕਰ ਸੁੱਟਦਾ, ਜੇ ਮੂਸਾ ਮੇਰਾ ਚੁਣਿਆ ਹੋਇਆ ਤੇੜ ਵਿੱਚ ਮੇਰੇ ਅੱਗੇ ਖੜ੍ਹਾ ਨਾ ਹੁੰਦਾ, ਕਿ ਮੇਰੇ ਕ੍ਰੋਧ ਨੂੰ ਨਾਸ ਕਰਨ ਤੋਂ ਮੋੜੇ ।
Psalm 109:6 in Panjabi 6 ਦੁਸ਼ਟ ਉਹ ਦੇ ਉੱਤੇ ਲਾ, ਅਤੇ ਵਿਰੋਧੀ ਉਹ ਦੇ ਸੱਜੇ ਹੱਥ ਖੜ੍ਹਾ ਰਹੇ !
Jeremiah 15:19 in Panjabi 19 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਮੁੜੇ ਤਾਂ ਮੈਂ ਤੈਨੂੰ ਮੋੜ ਲਿਆਵਾਂਗਾ, ਭਈ ਤੂੰ ਮੇਰੇ ਸਨਮੁੱਖ ਖਲੋ ਸੱਕੇਂ । ਜੇ ਤੂੰ ਮਹਿੰਗ ਮੁੱਲੇ ਨੂੰ ਨਖਿੱਧ ਨਾਲੋਂ ਅੱਡ ਕਰੇਂ, ਤਾਂ ਤੂੰ ਮੇਰੇ ਮੁੱਖ ਵਰਗਾ ਹੋਵੇਂਗਾ । ਉਹ ਤੇਰੀ ਵੱਲ ਮੁੜਨਗੇ, ਪਰ ਤੂੰ ਉਹਨਾਂ ਵੱਲ ਨਾ ਮੁੜੇਗਾ ।
Ezekiel 44:11 in Panjabi 11 ਤਾਂ ਵੀ ਉਹ ਮੇਰੇ ਪਵਿੱਤਰ ਸਥਾਨ ਵਿੱਚ ਸੇਵਾਦਾਰ ਹੋਣਗੇ ਅਤੇ ਮੇਰੇ ਭਵਨ ਦੇ ਫਾਟਕਾਂ ਤੇ ਰਾਖੀ ਕਰਨਗੇ ਅਤੇ ਮੇਰੇ ਭਵਨ ਵਿੱਚ ਸੇਵਾ ਕਰਨਗੇ । ਉਹ ਲੋਕਾਂ ਦੇ ਲਈ ਹੋਮ ਦੀ ਭੇਟ ਅਤੇ ਬਲੀ ਨੂੰ ਕੱਟਣਗੇ ਅਤੇ ਉਹਨਾਂ ਦੇ ਸਾਹਮਣੇ ਉਹਨਾਂ ਦੀ ਸੇਵਾ ਦੇ ਲਈ ਖੜ੍ਹੇ ਰਹਿਣਗੇ ।
Ezekiel 44:15 in Panjabi 15 ਪਰ ਲੇਵੀ ਜਾਜਕ ਅਰਥਾਤ ਸਦੋਕ ਦੀ ਵੰਸ਼ ਜੋ ਮੇਰੇ ਪਵਿੱਤਰ ਸਥਾਨ ਦੀ ਰਾਖੀ ਕਰਦੇ ਸਨ, ਜਦੋਂ ਇਸਰਾਏਲੀ ਮੇਰੇ ਕੋਲੋਂ ਬੇਮੁੱਖ ਹੋ ਗਏ, ਤਾਂ ਮੇਰੀ ਸੇਵਾ ਲਈ ਮੇਰੇ ਨੇੜੇ ਆਉਣਗੇ ਅਤੇ ਮੇਰੇ ਸਨਮੁੱਖ ਖਲੋਤੇ ਰਹਿਣਗੇ, ਤਾਂ ਜੋ ਮੇਰੇ ਸਾਹਮਣੇ ਚਰਬੀ ਅਤੇ ਲਹੂ ਚੜ੍ਹਾਉਣ, ਪ੍ਰਭੂ ਯਹੋਵਾਹ ਦਾ ਵਾਕ ਹੈ ।
Hosea 12:4 in Panjabi 4 ਹਾਂ, ਉਸ ਨੇ ਦੂਤ ਨਾਲ ਘੋਲ ਕੀਤਾ ਅਤੇ ਪਰਬਲ ਪੈ ਗਿਆ, ਉਸ ਨੇ ਰੋ ਕੇ ਉਹ ਦੀ ਦਯਾ ਮੰਗੀ, ਉਸ ਨੇ ਉਹ ਨੂੰ ਬੈਤਏਲ ਵਿੱਚ ਲੱਭਾ, ਅਤੇ ਉੱਥੇ ਉਹ ਸਾਡੇ ਨਾਲ ਬੋਲਿਆ,
Haggai 1:1 in Panjabi 1 ਦਾਰਾ ਰਾਜੇ ਦੇ ਦੂਜੇ ਸਾਲ ਦੇ ਛੇਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ, ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਕੋਲ ਅਤੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਕੋਲ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਆਈ,
Haggai 1:12 in Panjabi 12 ਤਦ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ, ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਅਤੇ ਬਚੇ ਹੋਏ ਸਾਰੇ ਲੋਕਾਂ ਨੇ ਆਪਣੇ ਪਰਮੇਸ਼ੁਰ ਯਹੋਵਾਹ ਦੀ ਅਵਾਜ਼ ਨੂੰ ਧਿਆਨ ਨਾਲ ਸੁਣਿਆ । ਪਰਮੇਸ਼ੁਰ ਯਹੋਵਾਹ ਦੇ ਭੇਜੇ ਹੋਏ ਨਬੀ ਹੱਜਈ ਦੀਆਂ ਗੱਲਾਂ ਨੂੰ ਵੀ ਧਿਆਨ ਨਾਲ ਸੁਣਿਆ ਅਤੇ ਲੋਕ ਯਹੋਵਾਹ ਤੋਂ ਡਰੇ ।
Haggai 2:4 in Panjabi 4 ਪਰ ਹੇ ਜ਼ਰੁੱਬਾਬਲ, ਤਕੜਾ ਹੋ ! ਯਹੋਵਾਹ ਦਾ ਵਾਕ ਹੈ ਅਤੇ ਹੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ, ਤਕੜਾ ਹੋ ! ਅਤੇ ਹੇ ਦੇਸ ਦੇ ਲੋਕੋ, ਤਕੜੇ ਹੋਵੋ ! ਯਹੋਵਾਹ ਦਾ ਵਾਕ ਹੈ ਅਤੇ ਕੰਮ ਕਰੋ ਕਿਉਂ ਜੋ ਮੈਂ ਤੁਹਾਡੇ ਨਾਲ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ।
Zechariah 1:9 in Panjabi 9 ਤਾਂ ਮੈਂ ਕਿਹਾ, ਹੇ ਪ੍ਰਭੂ, ਇਹ ਕੀ ਹਨ ? ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਕਿਹਾ, “ਮੈਂ ਤੈਨੂੰ ਵਿਖਾਵਾਂਗਾ ਕਿ ਇਹ ਕੀ ਹਨ ।”
Zechariah 1:13 in Panjabi 13 ਤਦ ਯਹੋਵਾਹ ਨੇ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ, ਚੰਗੇ ਅਤੇ ਦਿਲਾਸੇ ਦੇ ਸ਼ਬਦਾਂ ਵਿੱਚ ਉੱਤਰ ਦਿੱਤਾ ।
Zechariah 1:19 in Panjabi 19 ਤਾਂ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਕਿਹਾ, ਇਹ ਕੀ ਹਨ ? ਉਸ ਨੇ ਮੈਨੂੰ ਕਿਹਾ ਕਿ ਇਹ ਚਾਰ ਸਿੰਙ ਹਨ ਜਿਨ੍ਹਾਂ ਨੇ ਯਹੂਦਾਹ, ਇਸਰਾਏਲ ਅਤੇ ਯਰੂਸ਼ਲਮ ਨੂੰ ਤਿੱਤਰ-ਬਿੱਤਰ ਕਰ ਦਿੱਤਾ ਹੈ ।
Zechariah 2:3 in Panjabi 3 ਤਾਂ ਵੇਖੋ, ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰਦਾ ਸੀ, ਉਹ ਚੱਲਿਆ ਗਿਆ ਅਤੇ ਦੂਜਾ ਦੂਤ ਉਸ ਨੂੰ ਮਿਲਣ ਲਈ ਆਇਆ ।
Zechariah 3:8 in Panjabi 8 ਹੇ ਯਹੋਸ਼ੁਆ, ਪ੍ਰਧਾਨ ਜਾਜਕ, ਸੁਣ, ਤੂੰ ਅਤੇ ਤੇਰੇ ਸਾਥੀ ਜਿਹੜੇ ਤੇਰੇ ਸਨਮੁਖ ਬੈਠੇ ਹਨ, ਇਹ ਆਉਣ ਵਾਲੀਆਂ ਚੀਜ਼ਾਂ ਦੇ ਨਿਸ਼ਾਨ ਦੇ ਲਈ ਹਨ । ਵੇਖੋ, ਮੈਂ ਆਪਣੇ ਦਾਸ ਅਰਥਾਤ ਸ਼ਾਖ ਨੂੰ ਲੈ ਆਵਾਂਗਾ ।
Zechariah 6:11 in Panjabi 11 ਅਤੇ ਚਾਂਦੀ ਸੋਨਾ ਲੈ ਕੇ ਤਾਜ ਬਣਾ ਅਤੇ ਪ੍ਰਧਾਨ ਜਾਜਕ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਦੇ ਸਿਰ ਉੱਤੇ ਰੱਖ
Malachi 3:1 in Panjabi 1 ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।
Luke 21:36 in Panjabi 36 ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ ।
Luke 22:31 in Panjabi 31 ਹੇ ਸ਼ਮਊਨ, ਸ਼ਮਊਨ ! ਵੇਖ, ਸ਼ੈਤਾਨ ਨੇ ਤੈਨੂੰ ਮੰਗਿਆ ਹੈ, ਜੋ ਕਣਕ ਦੀ ਤਰ੍ਹਾਂ ਤੈਨੂੰ ਛੱਟੇ ।
Acts 7:30 in Panjabi 30 ਅਤੇ ਜਦੋਂ ਚਾਲ੍ਹੀ ਸਾਲ ਬੀਤ ਗਏ ਤਾਂ ਸੀਨਈ ਦੇ ਪਹਾੜ ਦੇ ਉਜਾੜ ਵਿੱਚ ਇੱਕ ਦੂਤ ਅੱਗ ਦੀ ਲੋ ਵਿੱਚ ਝਾੜੀ ਵਿੱਚ ਉਹ ਨੂੰ ਵਿਖਾਈ ਦਿੱਤਾ ।
1 Peter 5:8 in Panjabi 8 ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ
Revelation 12:9 in Panjabi 9 ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ ।