Zechariah 3:4 in Panjabi 4 ਤਾਂ ਉਸ ਨੇ ਉਹਨਾਂ ਨੂੰ ਜਿਹੜੇ ਸਾਹਮਣੇ ਖੜੇ ਸਨ, ਉੱਤਰ ਦੇ ਕੇ ਕਿਹਾ ਕਿ ਇਸ ਤੋਂ ਮੈਲ਼ੇ ਕੱਪੜੇ ਲਾਹ ਲਓ ! ਅਤੇ ਉਹ ਨੇ ਉਸ ਨੂੰ ਕਿਹਾ, ਵੇਖ, ਮੈਂ ਤੇਰੀ ਬੁਰਿਆਈ ਤੇਰੇ ਕੋਲੋਂ ਦੂਰ ਕਰ ਦਿੱਤੀ ਹੈ ਅਤੇ ਤੈਨੂੰ ਕੀਮਤੀ ਬਸਤਰ ਪਹਿਨਾਵਾਂਗਾ ।
Other Translations King James Version (KJV) And he answered and spake unto those that stood before him, saying, Take away the filthy garments from him. And unto him he said, Behold, I have caused thine iniquity to pass from thee, and I will clothe thee with change of raiment.
American Standard Version (ASV) And he answered and spake unto those that stood before him, saying, Take the filthy garments from off him. And unto him he said, Behold, I have caused thine iniquity to pass from thee, and I will clothe thee with rich apparel.
Bible in Basic English (BBE) And he made answer and said to those who were there before him, Take the unclean robes off him, and let him be clothed in clean robes;
Darby English Bible (DBY) And he spoke and said unto those that stood before him, saying, Take away the filthy garments from off him. And unto him he said, See, I have caused thine iniquity to pass from thee, and I clothe thee with festival-robes.
World English Bible (WEB) He answered and spoke to those who stood before him, saying, "Take the filthy garments off of him." To him he said, "Behold, I have caused your iniquity to pass from you, and I will clothe you with rich clothing."
Young's Literal Translation (YLT) And he answereth and speaketh unto those standing before him, saying: `Turn aside the filthy garments from off him.' And he saith unto him, `See, I have caused thine iniquity to pass away from off thee, so as to clothe thee with costly apparel.'
Cross Reference 2 Samuel 12:13 in Panjabi 13 ਤਦ ਦਾਊਦ ਨੇ ਨਾਥਾਨ ਨੂੰ ਆਖਿਆ, ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਨਾਥਾਨ ਨੇ ਦਾਊਦ ਨੂੰ ਆਖਿਆ, ਯਹੋਵਾਹ ਨੇ ਵੀ ਤੇਰਾ ਪਾਪ ਮਾਫ਼ ਕੀਤਾ ਸੋ ਤੂੰ ਨਾ ਮਰੇਂਗਾ ।
1 Kings 22:19 in Panjabi 19 ਉਹ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ । ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ ।
Psalm 32:1 in Panjabi 1 ਦਾਊਦ ਦਾ ਭਜਨ । ਮਸ਼ਕੀਲ ਧੰਨ ਹੈ ਉਹ ਜਿਸ ਦਾ ਅਪਰਾਧ ਮਾਫ਼ ਹੋ ਗਿਆ, ਜਿਸ ਦਾ ਪਾਪ ਢੱਕਿਆ ਹੋਇਆ ਹੈ ।
Psalm 51:9 in Panjabi 9 ਮੇਰਿਆਂ ਪਾਪਾਂ ਵੱਲੋਂ ਮੂੰਹ ਫੇਰ ਲੈ, ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇ !
Isaiah 6:2 in Panjabi 2 ਉਹ ਦੇ ਉਤਾਹਾਂ ਸਰਾਫ਼ੀਮ ਖਲੋਤੇ ਸਨ । ਹਰੇਕ ਦੇ ਛੇ-ਛੇ ਖੰਭ ਸਨ, ਉਹ ਦੋ ਖੰਭਾਂ ਨਾਲ ਆਪਣਾ ਮੂੰਹ ਢੱਕਦੇ ਸਨ, ਅਤੇ ਦੋ ਨਾਲ ਆਪਣੇ ਪੈਰ ਢੱਕਦੇ ਅਤੇ ਦੋ ਨਾਲ ਉੱਡਦੇ ਸਨ ।
Isaiah 6:5 in Panjabi 5 ਤਦ ਮੈਂ ਆਖਿਆ, ਹਾਇ ਮੇਰੇ ਉੱਤੇ ! ਮੈਂ ਤਾਂ ਨਾਸ ਹੋ ਗਿਆ ! ਮੈਂ ਤਾਂ ਭ੍ਰਿਸ਼ਟ ਬੁੱਲ੍ਹਾਂ ਵਾਲਾ ਮਨੁੱਖ ਹਾਂ, ਅਤੇ ਭ੍ਰਿਸ਼ਟ ਬੁੱਲ੍ਹਾਂ ਵਾਲੇ ਲੋਕਾਂ ਵਿੱਚ ਵੱਸਦਾ ਹਾਂ ! ਕਿਉਂ ਜੋ ਮੇਰੀਆਂ ਅੱਖਾਂ ਨੇ ਸੈਨਾਂ ਦੇ ਯਹੋਵਾਹ ਮਹਾਰਾਜਾ ਅਧੀਰਾਜ ਨੂੰ ਵੇਖਿਆ ਹੈ !
Isaiah 43:25 in Panjabi 25 ਮੈਂ, ਹਾਂ, ਮੈਂ ਹੀ ਉਹ ਹਾਂ, ਜੋ ਤੇਰੇ ਅਪਰਾਧਾਂ ਨੂੰ ਆਪਣੇ ਨਾਮ ਦੇ ਨਮਿੱਤ ਮਿਟਾਉਂਦਾ ਹਾਂ, ਅਤੇ ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ ।
Isaiah 52:1 in Panjabi 1 ਜਾਗ, ਜਾਗ, ਹੇ ਸੀਯੋਨ, ਆਪਣਾ ਬਲ ਧਾਰਣ ਕਰ, ਹੇ ਯਰੂਸ਼ਲਮ ਪਵਿੱਤਰ ਸ਼ਹਿਰ, ਆਪਣੇ ਸੋਹਣੇ ਬਸਤਰ ਪਹਿਨ ਲੈ, ਕਿਉਂ ਜੋ ਫੇਰ ਕਦੀ ਕੋਈ ਅਸੁੰਨਤਾ ਜਾਂ ਭ੍ਰਿਸ਼ਟ ਤੇਰੇ ਵਿੱਚ ਨਾ ਆਵੇਗਾ ।
Isaiah 61:3 in Panjabi 3 ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ ।
Isaiah 61:10 in Panjabi 10 ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਦੀ ਹੈ ।
Ezekiel 36:25 in Panjabi 25 ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੇਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ ।
Micah 7:18 in Panjabi 18 ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ ? ਜੋ ਅਪਰਾਧ ਨੂੰ ਮੁਆਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ ।
Zechariah 3:1 in Panjabi 1 ਫੇਰ ਉਸ ਨੇ ਮੈਨੂੰ ਦਿਖਾਇਆ ਕਿ ਪ੍ਰਧਾਨ ਜਾਜਕ ਯਹੋਸ਼ੁਆ ਯਹੋਵਾਹ ਦੇ ਦੂਤ ਦੇ ਸਨਮੁਖ ਖੜ੍ਹਾ ਹੈ ਅਤੇ ਸ਼ੈਤਾਨ ਉਸ ਨਾਲ ਵਿਰੋਧ ਕਰਨ ਦੇ ਲਈ ਉਸ ਦੇ ਸੱਜੇ ਪਾਸੇ ਖੜ੍ਹਾ ਹੈ ।
Zechariah 3:7 in Panjabi 7 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਜੇ ਤੂੰ ਮੇਰਿਆਂ ਮਾਰਗਾਂ ਵਿੱਚ ਚੱਲੇਂਗਾ, ਜੇ ਤੂੰ ਮੇਰੇ ਹੁਕਮਾਂ ਦੀ ਪਾਲਨਾ ਕਰੇਂਗਾ, ਤਾਂ ਤੂੰ ਮੇਰੇ ਭਵਨ ਉੱਤੇ ਹਕੂਮਤ ਕਰੇਂਗਾ, ਮੇਰੇ ਵਿਹੜਿਆਂ ਦੀ ਰਾਖੀ ਕਰੇਂਗਾ ਅਤੇ ਮੈਂ ਤੈਨੂੰ ਜਿਹੜੇ ਖੜੇ ਹਨ ਉਹਨਾਂ ਵਿੱਚ ਆਉਣ ਜਾਣ ਦਾ ਹੱਕ ਦਿਆਂਗਾ ।
Zechariah 3:9 in Panjabi 9 ਕਿਉਂ ਜੋ ਉਸ ਪੱਥਰ ਨੂੰ ਦੇਖ ਜਿਹੜਾ ਮੈਂ ਯਹੋਸ਼ੁਆ ਦੇ ਅੱਗੇ ਰੱਖਿਆ ਹੈ । ਉਸ ਇੱਕੋ ਪੱਥਰ ਉੱਤੇ ਸੱਤ ਅੱਖਾਂ ਹਨ । ਵੇਖ, ਮੈਂ ਇਸ ਉੱਤੇ ਇਹ ਲਿਖਤ ਉੱਕਰਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ਅਤੇ ਮੈਂ ਇੱਕੋ ਦਿਨ ਵਿੱਚ ਇਸ ਦੇਸ ਦੀ ਬੁਰਿਆਈ ਨੂੰ ਦੂਰ ਕਰ ਦਿਆਂਗਾ ।
Luke 1:19 in Panjabi 19 ਸਵਰਗ ਦੂਤ ਨੇ ਉਸ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ, ਜੋ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹਾਂ ਅਤੇ ਤੇਰੇ ਨਾਲ ਗੱਲਾਂ ਕਰਨ ਅਤੇ ਖੁਸ਼ੀ ਦੀ ਖ਼ਬਰ ਦੱਸਣ ਵਾਸਤੇ ਭੇਜਿਆ ਗਿਆ ਹਾਂ ।
Luke 15:22 in Panjabi 22 ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਛੇਤੀ ਨਾਲ ਸਭ ਤੋਂ ਚੰਗੇ ਬਸਤਰ ਕੱਢ ਕੇ ਇਸ ਨੂੰ ਪਹਿਨਾਓ ਅਤੇ ਇਸ ਦੇ ਹੱਥ ਵਿੱਚ ਅੰਗੂਠੀ ਅਤੇ ਪੈਰੀਂ ਜੁੱਤੀ ਪਾਓ ।
John 1:29 in Panjabi 29 ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ । ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ ।”
Romans 3:22 in Panjabi 22 ਅਰਥਾਤ ਪਰਮੇਸ਼ੁਰ ਦੀ ਉਹ ਧਾਰਮਿਕਤਾ ਜੋ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਨਾਲ ਮਿਲਦੀ ਹੈ । ਇਹ ਉਨ੍ਹਾਂ ਸਭਨਾਂ ਦੇ ਲਈ ਹੈ ਜਿਹੜੇ ਵਿਸ਼ਵਾਸ ਕਰਦੇ ਹਨ ਕਿਉਂ ਜੋ ਕੁੱਝ ਫ਼ਰਕ ਨਹੀਂ ਹੈ ।
Romans 6:23 in Panjabi 23 ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਯਿਸੂ ਮਸੀਹ ਵਿੱਚ ਸਦੀਪਕ ਜੀਵਨ ਹੈ ।
1 Corinthians 6:11 in Panjabi 11 ਅਤੇ ਤੁਹਾਡੇ ਵਿੱਚੋਂ ਕਈ ਅਜਿਹੇ ਸਨ ਪਰ ਪ੍ਰਭੂ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਤੇ ਤੁਸੀਂ ਪਵਿੱਤਰ ਕੀਤੇ ਗਏ ਅਤੇ ਤੁਸੀਂ ਧਰਮੀ ਠਹਿਰਾਏ ਗਏ ।
2 Corinthians 5:21 in Panjabi 21 ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ ।
Galatians 3:27 in Panjabi 27 ਕਿਉਂ ਜੋ ਤੁਹਾਡੇ ਵਿੱਚੋਂ ਜਿੰਨਿਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਉਨ੍ਹਾ ਨੇ ਮਸੀਹ ਨੂੰ ਪਹਿਨ ਲਿਆ ।
Philippians 3:7 in Panjabi 7 ਪਰ ਜਿਹੜੀਆਂ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਉਨ੍ਹਾਂ ਨੂੰ ਮਸੀਹ ਦੇ ਕਾਰਨ ਹਾਨੀ ਦੀਆਂ ਸਮਝਿਆ ।
Colossians 3:10 in Panjabi 10 ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ ।
Hebrews 8:12 in Panjabi 12 ਮੈਂ ਤਾਂ ਉਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ ਹੋਵਾਂਗਾ, ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ ।
Revelation 5:11 in Panjabi 11 ਤਾਂ ਮੈਂ ਦੇਖਿਆ ਅਤੇ ਸਿੰਘਾਸਣ, ਉਹਨਾਂ ਪ੍ਰਾਣੀਆਂ, ਅਤੇ ਬਜ਼ੁਰਗਾਂ ਦੇ ਆਲੇ-ਦੁਆਲੇ ਬਹੁਤਿਆਂ ਦੂਤਾਂ ਦੀ ਅਵਾਜ਼ ਸੁਣੀ ਅਤੇ ਉਹਨਾਂ ਦੀ ਗਿਣਤੀ ਲੱਖਾਂ ਅਤੇ ਕਰੋੜਾਂ ਸੀ ।
Revelation 7:14 in Panjabi 14 ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ । ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ ।
Revelation 19:7 in Panjabi 7 ਆਓ, ਅਸੀਂ ਅਨੰਦ ਕਰੀਏ ਅਤੇ ਖੁਸ਼ ਹੋਈਏ, ਅਤੇ ਉਹ ਦੀ ਵਡਿਆਈ ਕਰੀਏ, ਲੇਲੇ ਦਾ ਵਿਆਹ ਜੋ ਆ ਗਿਆ ਹੈ, ਅਤੇ ਉਹ ਦੀ ਲਾੜੀ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ ।