Zechariah 4:7 in Panjabi 7 ਹੇ ਵੱਡੇ ਪਹਾੜ, ਤੂੰ ਕੀ ਹੈਂ ? ਤੂੰ ਜ਼ਰੁੱਬਾਬਲ ਦੇ ਅੱਗੇ ਮਦਾਨ ਹੋ ਜਾਵੇਂਗਾ ਅਤੇ ਉਹ ਚੋਟੀ ਦਾ ਪੱਥਰ ਪੁਕਾਰਦੇ ਹੋਏ ਬਾਹਰ ਲੈ ਆਵੇਗਾ ਕਿ ਇਹ ਦੇ ਲਈ ਕਿਰਪਾ ਹੋਵੇ, ਕਿਰਪਾ !।
Other Translations King James Version (KJV) Who art thou, O great mountain? before Zerubbabel thou shalt become a plain: and he shall bring forth the headstone thereof with shoutings, crying, Grace, grace unto it.
American Standard Version (ASV) Who art thou, O great mountain? before Zerubbabel `thou shalt become' a plain; and he shall bring forth the top stone with shoutings of Grace, grace, unto it.
Bible in Basic English (BBE) Who are you, O great mountain? before Zerubbabel you will become level: and he will let all see the headstone, with cries of Grace, grace, to it.
Darby English Bible (DBY) Who art thou, O great mountain? before Zerubbabel [thou dost become] a plain; and he shall bring forth the head-stone with shoutings: Grace, grace unto it!
World English Bible (WEB) Who are you, great mountain? Before Zerubbabel you are a plain; and he will bring out the capstone with shouts of 'Grace, grace, to it!'"
Young's Literal Translation (YLT) Who `art' thou, O great mountain Before Zerubbabel -- for a plain! And he hath brought forth the top-stone, Cries of Grace, grace -- `are' to it.'
Cross Reference Ezra 3:11 in Panjabi 11 ਅਤੇ ਉਹ ਯਹੋਵਾਹ ਦੀ ਉਤਸਤ ਅਤੇ ਧੰਨਵਾਦ ਇਹ ਕਹਿ ਕੇ ਕਰਨ ਲੱਗੇ, “ਉਹ ਭਲਾ ਹੈ, ਅਤੇ ਉਸ ਦੀ ਦਯਾ ਇਸਰਾਏਲ ਉੱਤੇ ਸਦੀਪਕ ਕਾਲ ਦੀ ਹੈ !” ਯਹੋਵਾਹ ਦੀ ਉਤਸਤ ਕਰਦੇ ਹੋਏ ਸਾਰੇ ਲੋਕ ਉੱਚੀ ਅਵਾਜ਼ ਵਿੱਚ ਲਲਕਾਰੇ, ਇਸ ਲਈ ਜੋ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ ਸੀ ।
Ezra 6:15 in Panjabi 15 ਉਹ ਭਵਨ ਰਾਜਾ ਦਾਰਾ ਦੇ ਰਾਜ ਦੇ ਛੇਂਵੇ ਸਾਲ ਵਿੱਚ ਅਦਾਰ ਦੇ ਮਹੀਨੇ ਦੇ ਤੀਜੇ ਦਿਨ ਪੂਰਾ ਹੋ ਗਿਆ ।
Job 38:6 in Panjabi 6 ਕਿਸ ਦੇ ਉੱਤੇ ਉਹ ਦੀਆਂ ਟੇਕਾਂ ਰੱਖੀਆਂ ਗਈਆਂ, ਜਾਂ ਕਿਸ ਨੇ ਉਹ ਦੇ ਸਿਰੇ ਦਾ ਪੱਥਰ ਧਰਿਆ,
Psalm 114:4 in Panjabi 4 ਪਹਾੜ ਛੱਤਰਿਆਂ ਵਾਂਗੂੰ ਟੱਪਦੇ ਸਨ, ਪਹਾੜੀਆਂ ਲੇਲਿਆਂ ਵਾਂਗੂੰ ।
Psalm 114:6 in Panjabi 6 ਹੇ ਪਹਾੜੋ, ਤੁਸੀਂ ਛੱਤਰਿਆਂ ਵਾਂਗੂੰ, ਹੇ ਪਹਾੜੀਓ, ਤੁਸੀਂ ਲੇਲਿਆਂ ਵਾਂਗੂੰ ਕਿਉਂ ਟੱਪਦੇ ਹੋ ?
Psalm 118:22 in Panjabi 22 ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰ ਹੋ ਗਿਆ ।
Isaiah 28:16 in Panjabi 16 ਇਸ ਲਈ ਪ੍ਰਭੂ ਯਹੋਵਾਹ ਫ਼ਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੋਲਕ ਖੂੰਜੇ ਦਾ ਪੱਥਰ ਪੱਕੀ ਨੀਂਹ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਘਬਰਾ ਕੇ ਕਾਹਲੀ ਨਹੀਂ ਕਰੇਗਾ ।
Isaiah 40:3 in Panjabi 3 ਇੱਕ ਅਵਾਜ਼ ਪੁਕਾਰਦੀ ਹੈ, ਉਜਾੜ ਵਿੱਚ ਯਹੋਵਾਹ ਦਾ ਰਾਹ ਤਿਆਰ ਕਰੋ, ਬਿਆਬਾਨ ਵਿੱਚ ਸਾਡੇ ਪਰਮੇਸ਼ੁਰ ਲਈ ਇੱਕ ਸ਼ਾਹੀ ਮਾਰਗ ਨੂੰ ਸਿੱਧਾ ਕਰੋ ।
Isaiah 41:15 in Panjabi 15 ਵੇਖ, ਮੈਂ ਤੈਨੂੰ ਨਵੇਂ ਤਿੱਖੇ ਗਾਹ ਪਾਉਣ ਵਾਲੇ ਫਲ੍ਹੇ ਜਿਹਾ ਜਿਸ ਦੇ ਦੰਦ ਵੀ ਹਨ, ਠਹਿਰਾਵਾਂਗਾ, ਤੂੰ ਪਹਾੜਾਂ ਨੂੰ ਗਾਹੇਂਗਾ ਅਤੇ ਉਹਨਾਂ ਨੂੰ ਮਹੀਨ ਕਰੇਂਗਾ, ਅਤੇ ਤੂੰ ਟਿੱਬਿਆਂ ਨੂੰ ਕੱਖ ਵਾਂਗੂੰ ਬਣਾ ਦੇਵੇਂਗਾ ।
Isaiah 64:1 in Panjabi 1 ਕਾਸ਼ ਕਿ ਤੂੰ ਅਕਾਸ਼ਾਂ ਨੂੰ ਪਾੜ ਕੇ ਉਤਰ ਆਵੇਂ ਤਾਂ ਜੋ ਤੇਰੀ ਹਜ਼ੂਰੀ ਤੋਂ ਪਹਾੜ ਕੰਬ ਜਾਣ !
Jeremiah 33:11 in Panjabi 11 ਖੁਸ਼ੀ ਦੀ ਅਵਾਜ਼, ਆਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼ ਅਤੇ ਉਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਸ ਦੀ ਦਯਾ ਸਦੀਪਕਾਲ ਦੀ ਹੈ । ਜਦ ਉਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਉਹਨਾਂ ਦੀ ਇਸ ਦੇਸ ਦੀ ਗ਼ੁਲਾਮੀ ਨੂੰ ਪਹਿਲੇ ਵਾਂਗੂੰ ਮੁਕਾ ਦਿਆਂਗਾ
Jeremiah 51:25 in Panjabi 25 ਵੇਖ, ਹੇ ਨਾਸ ਕਰਨ ਵਾਲੇ ਪਹਾੜ, ਮੈਂ ਤੇਰੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਸ ਨੇ ਸਾਰੀ ਧਰਤੀ ਨੂੰ ਨਾਸ ਕਰ ਦਿੱਤਾ ਹੈ, ਮੈਂ ਤੇਰੇ ਵਿਰੁੱਧ ਆਪਣੇ ਹੱਥ ਪਸਾਰਾਂਗਾ, ਅਤੇ ਤੈਨੂੰ ਚਟਾਨਾਂ ਵਿੱਚੋਂ ਰੇੜ੍ਹ ਦਿਆਂਗਾ, ਤੈਨੂੰ ਬਲਿਆ ਹੋਇਆ ਪਹਾੜ ਬਣਾ ਦਿਆਂਗਾ ।
Daniel 2:34 in Panjabi 34 ਤੁਸੀਂ ਉਹ ਨੂੰ ਵੇਖਦੇ ਰਹੇ ਇਥੋਂ ਤੱਕ ਜੋ ਇੱਕ ਪੱਥਰ ਬਿਨ੍ਹਾਂ ਹੱਥ ਲਾਏ ਵੱਢ ਕੇ ਕੱਢਿਆ ਗਿਆ, ਜਿਸਨੇ ਉਸ ਮੂਰਤ ਨੂੰ ਉਹ ਦੇ ਪੈਰਾਂ ਉੱਤੇ ਜਿਹੜੇ ਲੋਹੇ ਅਤੇ ਮਿੱਟੀ ਦੇ ਸਨ ਮਾਰਿਆ ਅਤੇ ਉਹ ਨੂੰ ਟੋਟੇ-ਟੋਟੇ ਕਰ ਦਿੱਤਾ ।
Micah 1:4 in Panjabi 4 ਪਹਾੜ ਉਹ ਦੇ ਹੇਠੋਂ ਪਿਘਲ ਜਾਣਗੇ, ਵਾਦੀਆਂ ਇਸ ਤਰ੍ਹਾਂ ਚੀਰੀਆਂ ਜਾਣਗੀਆਂ, ਜਿਵੇਂ ਅੱਗ ਦੇ ਅੱਗੇ ਮੋਮ ਅਤੇ ਘਾਟ ਦੇ ਉੱਤੋਂ ਵਗਦਾ ਹੋਇਆ ਪਾਣੀ ।
Micah 4:1 in Panjabi 1 ਆਖਰੀ ਦਿਨਾਂ ਵਿੱਚ ਅਜਿਹਾ ਹੋਵੇਗਾ, ਕਿ ਯਹੋਵਾਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਦੇ ਸਿਰਾਂ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਸਭ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਉਸ ਦੇ ਵੱਲ ਸੋਤੇ ਵਾਂਗੂੰ ਵਗਣਗੀਆਂ ।
Nahum 1:5 in Panjabi 5 ਪਹਾੜ ਉਹ ਦੇ ਅੱਗੇ ਕੰਬਦੇ ਹਨ, ਟਿੱਲੇ ਪਿਘਲ ਜਾਂਦੇ ਹਨ, ਧਰਤੀ ਉਹ ਦੇ ਅੱਗੇ ਕੰਬ ਜਾਂਦੀ ਹੈ, ਜਗਤ ਅਤੇ ਉਸ ਦੇ ਸਾਰੇ ਵਾਸੀ ਵੀ ਉਸ ਦੇ ਅੱਗੇ ਕੰਬ ਜਾਂਦੇ ਹਨ ।
Habakkuk 3:6 in Panjabi 6 ਉਹ ਖੜ੍ਹਾ ਹੋ ਗਿਆ ਅਤੇ ਧਰਤੀ ਦਾ ਮਾਪ ਲਿਆ, ਉਸ ਨੇ ਵੇਖਿਆ ਅਤੇ ਕੌਮਾਂ ਕੰਬ ਉੱਠੀਆਂ, ਸਨਾਤਨ ਪਹਾੜ ਢਹਿ ਗਏ, ਅਨਾਦੀ ਟਿੱਲੇ ਝੁੱਕ ਗਏ, ਉਹ ਦੇ ਮਾਰਗ ਸਦੀਪਕਾਲ ਦੇ ਹਨ ।
Haggai 2:6 in Panjabi 6 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਥੋੜ੍ਹੇ ਜਿਹੇ ਸਮੇਂ ਵਿੱਚ ਮੈਂ ਫੇਰ ਅਕਾਸ਼, ਧਰਤੀ ਅਤੇ ਜਲ-ਥਲ ਨੂੰ ਹਿਲਾ ਦਿਆਂਗਾ ।
Haggai 2:21 in Panjabi 21 ਯਹੂਦਾਹ ਦੇ ਹਾਕਮ ਜ਼ਰੁੱਬਾਬਲ ਨੂੰ ਆਖ ਕਿ ਮੈਂ ਅਕਾਸ਼ ਅਤੇ ਧਰਤੀ ਨੂੰ ਹਿਲਾਵਾਂਗਾ,
Zechariah 4:9 in Panjabi 9 ਜ਼ਰੁੱਬਾਬਲ ਦੇ ਹੱਥਾਂ ਨੇ ਇਸ ਭਵਨ ਦੀ ਨੀਂਹ ਰੱਖੀ ਅਤੇ ਉਸੇ ਦੇ ਹੱਥ ਇਸ ਨੂੰ ਪੂਰਾ ਵੀ ਕਰਨਗੇ, ਤਦ ਤੂੰ ਜਾਣੇਗਾ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ।
Zechariah 14:4 in Panjabi 4 ਉਸ ਦਿਨ ਉਸ ਦੇ ਪੈਰ ਜ਼ੈਤੂਨ ਦੇ ਪਹਾੜ ਉੱਤੇ ਖੜੇ ਹੋਣਗੇ, ਜਿਹੜਾ ਯਰੂਸ਼ਲਮ ਦੇ ਅੱਗੇ ਪੂਰਬ ਵੱਲ ਹੈ ਅਤੇ ਜ਼ੈਤੂਨ ਦਾ ਪਹਾੜ ਪੂਰਬ ਤੋਂ ਪੱਛਮ ਤੱਕ ਵਿੱਚੋਂ ਪਾਟ ਜਾਵੇਗਾ ਅਤੇ ਇੱਕ ਬਹੁਤ ਵੱਡੀ ਘਾਟੀ ਹੋ ਜਾਵੇਗੀ, ਅੱਧਾ ਪਹਾੜ ਉੱਤਰ ਨੂੰ ਅਤੇ ਅੱਧਾ ਦੱਖਣ ਨੂੰ ਸਰਕ ਜਾਵੇਗਾ ।
Matthew 21:21 in Panjabi 21 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਨੂੰ ਵਿਸ਼ਵਾਸ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਕੇਵਲ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਦਰਖ਼ਤ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਆਖੋ ਜੋ ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ, ਤਾਂ ਅਜਿਹਾ ਹੋ ਜਾਵੇਗਾ ।
Matthew 21:42 in Panjabi 42 ਯਿਸੂ ਨੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਪਵਿੱਤਰ ਗ੍ਰੰਥਾਂ ਵਿੱਚ ਕਦੇ ਨਹੀਂ ਪੜ੍ਹਿਆ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ । ਇਹ ਪ੍ਰਭੂ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਚਰਜ ਹੈ ।
Mark 12:10 in Panjabi 10 ਕੀ ਤੁਸੀਂ ਇਹ ਲਿਖਤ ਵੀ ਨਹੀਂ ਪੜ੍ਹੀ ? ਕਿ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ ।
Luke 3:5 in Panjabi 5 ਹਰੇਕ ਖੱਡ ਭਰੀ ਜਾਵੇਗੀ, ਅਤੇ ਹਰੇਕ ਪਹਾੜ ਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਟੇਡੇ ਮੇਢੇ ਅਤੇ ਖੁਰਦਲੇ ਰਸਤੇ ਸਿੱਧੇ ਅਤੇ ਪੱਧਰੇ ਹੋ ਜਾਣਗੇ,
Luke 20:17 in Panjabi 17 ਉਸ ਨੇ ਉਨ੍ਹਾਂ ਵੱਲ ਧਿਆਨ ਕਰ ਕੇ ਆਖਿਆ, ਫਿਰ ਉਹ ਜੋ ਲਿਖਿਆ ਹੋਇਆ ਹੈ, ਸੋ ਕੀ ਹੈ ਕਿ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਉਹ ਹੀ ਖੂੰਜੇ ਦਾ ਸਿਰਾ ਹੋ ਗਿਆ ।
Acts 4:11 in Panjabi 11 ਇਹ ਉਹ ਪੱਥਰ ਹੈ ਜਿਹ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਜਿਹੜਾ ਕੋਨੇ ਦਾ ਪੱਥਰ ਹੋ ਗਿਆ ।
Romans 11:6 in Panjabi 6 ਪਰ ਇਹ ਜੋ ਕਿਰਪਾ ਤੋਂ ਹੋਇਆ ਤਾਂ ਫੇਰ ਕਰਮਾਂ ਤੋਂ ਨਹੀਂ । ਨਹੀਂ ਤਾਂ ਕਿਰਪਾ ਫੇਰ ਕਿਰਪਾ ਨਾ ਰਹੀ ।
Ephesians 1:6 in Panjabi 6 ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ !
Ephesians 2:4 in Panjabi 4 ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ !
Ephesians 2:20 in Panjabi 20 ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ !
1 Peter 2:7 in Panjabi 7 ਸੋ ਉਹ ਤੁਹਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹੋ ਬਹੁਮੁੱਲਾ ਹੈ, ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ ਉਹਨਾਂ ਲਈ, ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ
Revelation 5:9 in Panjabi 9 ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
Revelation 16:20 in Panjabi 20 ਅਤੇ ਹਰੇਕ ਟਾਪੂ ਭੱਜ ਗਿਆ ਅਤੇ ਪਹਾੜਾਂ ਦਾ ਪਤਾ ਨਾ ਲੱਗਾ ।
Revelation 19:1 in Panjabi 1 ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,