Zechariah 6:12 in Panjabi 12 ਅਤੇ ਤੂੰ ਉਹ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਦੇਖੋ, ਇੱਕ ਪੁਰਖ ਜਿਹ ਦਾ ਨਾਮ ਸ਼ਾਖ ਹੈ, ਉਹ ਆਪਣੇ ਥਾਂ ਤੋਂ ਸ਼ਾਖਾਂ ਦੇਵੇਗਾ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ ।
Other Translations King James Version (KJV) And speak unto him, saying, Thus speaketh the LORD of hosts, saying, Behold the man whose name is The BRANCH; and he shall grow up out of his place, and he shall build the temple of the LORD:
American Standard Version (ASV) and speak unto him, saying, Thus speaketh Jehovah of hosts, saying, Behold, the man whose name is the Branch: and he shall grow up out of his place; and he shall build the temple of Jehovah;
Bible in Basic English (BBE) And say to him, These are the words of the Lord of armies: See, the man whose name is the Branch, under whom there will be fertile growth.
Darby English Bible (DBY) and speak unto him, saying, Thus speaketh Jehovah of hosts, saying, Behold a man whose name is [the] Branch; and he shall grow up from his own place, and he shall build the temple of Jehovah:
World English Bible (WEB) and speak to him, saying, 'Thus says Yahweh of Hosts, "Behold, the man whose name is the Branch: and he shall grow up out of his place; and he shall build the temple of Yahweh;
Young's Literal Translation (YLT) and hast spoken unto him, saying: Thus spake Jehovah of Hosts, saying: Lo, a man! A Shoot -- `is' his name, And from his place he doth shoot up, And he hath built the temple of Jehovah.
Cross Reference Ezra 3:8 in Panjabi 8 ਤਦ ਉਹਨਾਂ ਦੇ ਪਰਮੇਸ਼ੁਰ ਦੇ ਭਵਨ ਵਿੱਚ ਜੋ ਯਰੂਸ਼ਲਮ ਵਿੱਚ ਹੈ, ਪਹੁੰਚਣ ਤੋਂ ਬਾਅਦ, ਦੂਜੇ ਸਾਲ ਦੇ ਦੂਜੇ ਮਹੀਨੇ ਵਿੱਚ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਾਕ ਦੇ ਪੁੱਤਰ ਯੇਸ਼ੂਆ ਨੇ ਅਤੇ ਉਨ੍ਹਾਂ ਦੇ ਬਾਕੀ ਜਾਜਕ ਭਰਾਵਾਂ ਨੇ ਅਤੇ ਲੇਵੀਆਂ ਅਤੇ ਹੋਰ ਸਾਰੇ ਜੋ ਗ਼ੁਲਾਮੀ ਤੋਂ ਮੁੜ ਕੇ ਯਰੂਸ਼ਲਮ ਆਏ ਸਨ, ਕੰਮ ਸ਼ੁਰੂ ਕੀਤਾ ਅਤੇ ਲੇਵੀਆਂ ਨੂੰ ਜੋ ਵੀਹ ਸਾਲ ਦੇ ਜਾਂ ਉਸ ਤੋਂ ਉੱਪਰ ਦੇ ਸਨ ਪਰਮੇਸ਼ੁਰ ਦੇ ਭਵਨ ਦੇ ਕੰਮ ਦੀ ਦੇਖਭਾਲ ਕਰਨ ਲਈ ਨਿਯੁਕਤ ਕੀਤਾ ।
Ezra 3:10 in Panjabi 10 ਜਦੋਂ ਰਾਜ ਮਿਸਤਰੀਆਂ ਨੇ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ, ਤਾਂ ਜਾਜਕ ਆਪਣੇ ਬਸਤਰ ਪਾ ਕੇ ਅਤੇ ਤੁਰ੍ਹੀਆਂ ਲੈ ਕੇ ਅਤੇ ਆਸਾਫ਼ ਦੇ ਵੰਸ਼ ਦੇ ਲੇਵੀ ਛੈਣੇ ਲੈ ਕੇ ਖੜੇ ਹੋਏ ਤਾਂ ਜੋ ਇਸਰਾਏਲ ਦੇ ਰਾਜਾ ਦਾਊਦ ਦੇ ਹੁਕਮ ਅਨੁਸਾਰ ਯਹੋਵਾਹ ਦੀ ਉਤਸਤ ਕਰਨ ।
Psalm 80:15 in Panjabi 15 ਉਸ ਦੀ ਰੱਖਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤਰ ਦੀ ਜੋ ਤੂੰ ਆਪਣੇ ਲਈ ਤਕੜਾ ਕੀਤਾ ।
Isaiah 4:2 in Panjabi 2 ਉਸ ਦਿਨ ਯਹੋਵਾਹ ਦੀ ਸ਼ਾਖ ਸੋਹਣੀ ਅਤੇ ਪਰਤਾਪਵਾਨ ਹੋਵੇਗੀ ਅਤੇ ਉਸ ਦੇਸ ਦਾ ਫਲ ਇਸਰਾਏਲ ਦੇ ਬਚੇ ਹੋਇਆਂ ਲਈ ਸ਼ਾਨਦਾਰ ਅਤੇ ਸੁੰਦਰ ਹੋਵੇਗਾ
Isaiah 11:1 in Panjabi 1 ਯੱਸੀ ਦੇ ਟੁੰਡ ਤੋਂ ਇੱਕ ਟਾਹਣੀ ਫੁੱਟ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣੀ ਨਿੱਕਲ ਕੇ ਫਲ ਦੇਵੇਗੀ ।
Isaiah 32:1 in Panjabi 1 ਵੇਖੋ, ਇੱਕ ਰਾਜਾ ਧਰਮ ਨਾਲ ਰਾਜ ਕਰੇਗਾ, ਅਤੇ ਹਾਕਮ ਨਿਆਂ ਨਾਲ ਹਕੂਮਤ ਕਰਨਗੇ ।
Isaiah 53:2 in Panjabi 2 ਉਹ ਤਾਂ ਉਸ ਦੇ ਸਾਹਮਣੇ ਕੂੰਬਲ ਵਾਂਗੂੰ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਅਤੇ ਨਾ ਕੋਈ ਸੁਹੱਪਣ ਸੀ ਕਿ ਅਸੀਂ ਉਸ ਨੂੰ ਪਸੰਦ ਕਰਦੇ ।
Jeremiah 23:5 in Panjabi 5 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ । ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ
Jeremiah 33:15 in Panjabi 15 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ ਮੈਂ ਦਾਊਦ ਲਈ ਧਰਮ ਦੀ ਸ਼ਾਖ ਉਗਾਵਾਂਗਾ ਅਤੇ ਉਹ ਦੇਸ ਵਿੱਚ ਨਿਆਂ ਅਤੇ ਧਰਮ ਦੇ ਕੰਮ ਕਰੇਗਾ
Micah 5:5 in Panjabi 5 ਉਹ ਸਾਡੀ ਸ਼ਾਂਤੀ ਹੋਵੇਗਾ । ਜਦ ਅੱਸ਼ੂਰੀ ਸਾਡੇ ਦੇਸ਼ ਉੱਤੇ ਚੜ੍ਹਾਈ ਕਰਨਗੇ, ਜਦ ਉਹ ਸਾਡੇ ਗੜ੍ਹਾਂ ਵਿੱਚ ਫਿਰਨਗੇ, ਤਦ ਅਸੀਂ ਉਹਨਾਂ ਦੇ ਵਿਰੁੱਧ ਸੱਤ ਅਯਾਲੀ, ਸਗੋਂ ਮਨੁੱਖਾਂ ਵਿੱਚੋਂ ਅੱਠ ਪ੍ਰਧਾਨ ਖੜ੍ਹੇ ਕਰਾਂਗੇ ।
Zechariah 3:8 in Panjabi 8 ਹੇ ਯਹੋਸ਼ੁਆ, ਪ੍ਰਧਾਨ ਜਾਜਕ, ਸੁਣ, ਤੂੰ ਅਤੇ ਤੇਰੇ ਸਾਥੀ ਜਿਹੜੇ ਤੇਰੇ ਸਨਮੁਖ ਬੈਠੇ ਹਨ, ਇਹ ਆਉਣ ਵਾਲੀਆਂ ਚੀਜ਼ਾਂ ਦੇ ਨਿਸ਼ਾਨ ਦੇ ਲਈ ਹਨ । ਵੇਖੋ, ਮੈਂ ਆਪਣੇ ਦਾਸ ਅਰਥਾਤ ਸ਼ਾਖ ਨੂੰ ਲੈ ਆਵਾਂਗਾ ।
Zechariah 4:6 in Panjabi 6 ਉਸ ਫੇਰ ਮੈਨੂੰ ਕਿਹਾ ਕਿ ਇਹ ਜ਼ਰੁੱਬਾਬਲ ਲਈ ਯਹੋਵਾਹ ਦਾ ਬਚਨ ਹੈ ਕਿ ਨਾ ਸ਼ਕਤੀ ਨਾਲ, ਨਾ ਬਲ ਨਾਲ, ਸਗੋਂ ਮੇਰੇ ਆਤਮਾ ਨਾਲ, ਸੈਨਾਂ ਦੇ ਯਹੋਵਾਹ ਦਾ ਫ਼ਰਮਾਨ ਹੈ ।
Zechariah 8:9 in Panjabi 9 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਹੱਥ ਤਕੜੇ ਹੋਣ, ਤੁਸੀਂ ਜੋ ਇਹ ਬਚਨ ਇਹਨਾਂ ਦਿਨਾਂ ਵਿੱਚ ਸੁਣਦੇ ਹੋ, ਜਿਹੜੇ ਸੈਨਾਂ ਦੇ ਯਹੋਵਾਹ ਦੇ ਭਵਨ ਦੀ ਨੀਂਹ ਰੱਖਣ ਦੇ ਸਮੇਂ ਵਿੱਚ ਨਬੀਆਂ ਦੇ ਮੂੰਹੋਂ ਨਿੱਕਲੇ ਸਨ ਅਰਥਾਤ ਹੈਕਲ ਦੀ ਉਸਾਰੀ ਲਈ ।
Zechariah 13:7 in Panjabi 7 ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,
Matthew 16:18 in Panjabi 18 ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁੱਝ ਵੱਸ ਨਾ ਚੱਲੇਗਾ ।
Matthew 26:61 in Panjabi 61 ਇਹ ਨੇ ਆਖਿਆ ਹੈ, ਮੈਂ ਪਰਮੇਸ਼ੁਰ ਦੀ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਉਹ ਨੂੰ ਬਣਾ ਸਕਦਾ ਹਾਂ ।
Mark 14:58 in Panjabi 58 ਜੋ ਅਸੀਂ ਉਹ ਨੂੰ ਇਹ ਆਖਦੇ ਸੁਣਿਆ ਜੋ ਮੈਂ ਇਸ ਹੈਕਲ ਨੂੰ ਜਿਹੜੀ ਹੱਥਾਂ ਨਾਲ ਬਣਾਈ ਹੋਈ ਹੈ ਢਾਹ ਦਿਆਂਗਾ ਅਤੇ ਤਿੰਨਾਂ ਦਿਨਾਂ ਵਿੱਚ ਇੱਕ ਹੋਰ ਨੂੰ ਬਿਨ੍ਹਾਂ ਹੱਥ ਲਾਏ ਬਣਾਵਾਂਗਾ ।
Mark 15:29 in Panjabi 29 ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰਨ ਅਤੇ ਸਿਰ ਹਿਲਾ ਕੇ ਕਹਿਣ ਲੱਗੇ,
Mark 15:39 in Panjabi 39 ਜਦ ਉਸ ਸੂਬੇਦਾਰ ਨੇ ਜਿਹੜਾ ਉਹ ਦੇ ਸਾਹਮਣੇ ਖੜ੍ਹਾ ਸੀ ਇਹ ਵੇਖਿਆ ਜੋ ਉਹ ਨੇ ਇਉਂ ਸਾਹ ਛੱਡ ਦਿੱਤਾ ਤਾਂ ਬੋਲਿਆ, ਇਹ ਪੁਰਖ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ !
Luke 1:78 in Panjabi 78 ਸਾਡੇ ਪਰਮੇਸ਼ੁਰ ਦੀ ਵੱਡੀ ਦਯਾ ਦੇ ਕਾਰਨ ਮਿਲੇਗੀ ਜਦ ਸਵੇਰ ਦਾ ਚਾਨਣ ਸਵਰਗ ਤੋਂ ਸਾਡੇ ਉੱਤੇ ਚਮਕੇਗਾ,
John 1:45 in Panjabi 45 ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ । ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ । ਅਸੀਂ ਉਸ ਨੂੰ ਲੱਭ ਲਿਆ ਹੈ । ਉਸਦਾ ਨਾਮ ਯਿਸੂ ਹੈ । ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ ।”
John 2:19 in Panjabi 19 ਯਿਸੂ ਨੇ ਉੱਤਰ ਦਿੱਤਾ, “ਇਸ ਪ੍ਰਾਰਥਨਾ ਘਰ ਨੂੰ ਢਾਹ ਦਿਓ, ਅਤੇ ਮੈਂ ਇਸ ਨੂੰ ਫਿਰ ਤਿੰਨ ਦਿਨਾਂ ਵਿੱਚ ਖੜ੍ਹਾ ਕਰ ਦਿਆਂਗਾ ।”
John 19:5 in Panjabi 5 ਫਿਰ ਯਿਸੂ ਬਾਹਰ ਆਇਆ, ਉਸ ਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸਰੀਰ ਤੇ ਬੈਂਗਣੀ ਚੋਗਾ ਪਾਇਆ ਹੋਇਆ ਸੀ । ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ ।”
Acts 13:38 in Panjabi 38 ਸੋ ਹੇ ਭਾਈਓ, ਇਹ ਜਾਣੋ ਕਿ ਉਸੇ ਦੇ ਦੁਆਰਾ ਤੁਹਾਨੂੰ ਪਾਪਾਂ ਦੀ ਮਾਫ਼ੀ ਦੀ ਖ਼ਬਰ ਦਿੱਤੀ ਜਾਂਦੀ ਹੈ ।
Acts 17:31 in Panjabi 31 ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ ।
1 Corinthians 3:9 in Panjabi 9 ਕਿਉਂ ਜੋ ਅਸੀਂ ਕੰਮ ਕਰਨ ਵਿੱਚ ਪਰਮੇਸ਼ੁਰ ਦੇ ਸਾਂਝੀ ਹਾਂ । ਤੁਸੀਂ ਪਰਮੇਸ਼ੁਰ ਦੀ ਖੇਤੀ ਅਤੇ ਪਰਮੇਸ਼ੁਰ ਦਾ ਭਵਨ ਹੋ ।
Ephesians 2:20 in Panjabi 20 ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ !
Hebrews 3:3 in Panjabi 3 ਕਿਉਂ ਜੋ ਘਰ ਨਾਲੋਂ ਘਰ ਦਾ ਬਣਾਉਣ ਵਾਲਾ ਜਿੰਨਾਂ ਆਦਰ ਦੇ ਯੋਗ ਹੁੰਦਾ ਹੈ, ਉੰਨ੍ਹਾਂ ਹੀ ਉਹ ਵੀ ਮੂਸਾ ਨਾਲੋਂ ਵਧੇਰੇ ਆਦਰ ਦੇ ਯੋਗ ਹੈ ।
Hebrews 7:4 in Panjabi 4 ਹੁਣ ਧਿਆਨ ਕਰੋ ਕਿ ਇਹ ਕਿੰਨ੍ਹਾਂ ਮਹਾਨ ਸੀ ਜਿਸ ਨੂੰ ਘਰਾਣੇ ਦੇ ਹਾਕਮ ਅਬਰਾਹਾਮ ਨੇ ਲੁੱਟ ਦੇ ਮਾਲ ਵਿੱਚੋਂ ਸਭ ਤੋਂ ਚੰਗੀਆਂ ਵਸਤਾਂ ਦਾ ਦਸਵੰਧ ਦਿੱਤਾ ।
Hebrews 7:24 in Panjabi 24 ਪਰ ਇਹ ਸਦਾ ਤੱਕ ਰਹਿੰਦਾ ਹੈ ਇਸ ਕਰਕੇ ਇਹ ਦੀ ਜਾਜਕਾਈ ਅਟੱਲ ਹੈ ।
Hebrews 8:3 in Panjabi 3 ਹਰੇਕ ਪ੍ਰਧਾਨ ਜਾਜਕ ਭੇਟਾਂ ਅਤੇ ਬਲੀਦਾਨ ਚੜ੍ਹਾਉਣ ਲਈ ਠਹਿਰਾਇਆ ਜਾਂਦਾ ਹੈ, ਇਸ ਕਾਰਨ ਜ਼ਰੂਰੀ ਸੀ ਕਿ ਇਹ ਦੇ ਕੋਲ ਵੀ ਚੜ੍ਹਾਉਣ ਨੂੰ ਕੁੱਝ ਹੋਵੇ ।
Hebrews 10:12 in Panjabi 12 ਪਰ ਮਸੀਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ।
1 Peter 2:4 in Panjabi 4 ਜਿਸ ਦੇ ਕੋਲ ਤੁਸੀਂ ਆਏ ਹੋ, ਮੰਨੋ ਇੱਕ ਜਿਉਂਦੇ ਪੱਥਰ ਕੋਲ ਜਿਹੜਾ ਮਨੁੱਖਾਂ ਕੋਲੋਂ ਤਾਂ ਰੱਦਿਆ ਗਿਆ ਪਰ ਪਰਮੇਸ਼ੁਰ ਦੀ ਨਜਰ ਵਿੱਚ ਚੁਣਿਆ ਹੋਇਆ ਅਤੇ ਬਹੁਮੁੱਲਾ ਹੈ l