Zechariah 7:10 in Panjabi 10 ਵਿਧਵਾ, ਯਤੀਮ, ਪਰਦੇਸੀ ਅਤੇ ਗਰੀਬ ਨੂੰ ਨਾ ਸਤਾਓ ਅਤੇ ਨਾ ਤੁਹਾਡੇ ਵਿੱਚੋਂ ਕੋਈ ਆਪਣੇ ਭਰਾ ਦੇ ਵਿਰੁੱਧ ਆਪਣੇ ਮਨ ਵਿੱਚ ਬੁਰਿਆਈ ਸੋਚੇ ।
Other Translations King James Version (KJV) And oppress not the widow, nor the fatherless, the stranger, nor the poor; and let none of you imagine evil against his brother in your heart.
American Standard Version (ASV) and oppress not the widow, nor the fatherless, the sojourner, nor the poor; and let none of you devise evil against his brother in your heart.
Bible in Basic English (BBE) Do not be hard on the widow, or the child without a father, on the man from a strange country, or on the poor; let there be no evil thought in your heart against your brother.
Darby English Bible (DBY) and oppress not the widow and the fatherless, the stranger and the afflicted; and let none of you imagine evil against his brother in your heart.
World English Bible (WEB) Don't oppress the widow, nor the fatherless, the foreigner, nor the poor; and let none of you devise evil against his brother in your heart.'
Young's Literal Translation (YLT) And widow, and fatherless, Sojourner, and poor, ye do not oppress, And the calamity of one another ye do not devise in your heart.
Cross Reference Exodus 22:21 in Panjabi 21 ਤੁਸੀਂ ਪਰਦੇਸੀ ਨੂੰ ਨਾ ਸਤਾਓ ਨਾ ਦੁਖ ਦਿਓ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਰਹੇ ।
Exodus 23:9 in Panjabi 9 ਤੂੰ ਪਰਦੇਸੀ ਨੂੰ ਨਾ ਸਤਾ । ਤੁਸੀਂ ਪਰਦੇਸੀ ਦੇ ਮਨ ਨੂੰ ਜਾਣਦੇ ਹੋ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਸੀ ।
Deuteronomy 24:14 in Panjabi 14 ਤੂੰ ਕਿਸੇ ਮਜ਼ਦੂਰ ਉੱਤੇ ਜੋ ਕੰਗਾਲ ਅਤੇ ਜ਼ਰੂਰਤਮੰਦ ਹੈ ਜ਼ੁਲਮ ਨਾ ਕਰੀਂ, ਉਹ ਭਾਵੇਂ ਤੇਰੇ ਭਰਾਵਾਂ ਵਿੱਚੋਂ ਹੋਵੇ, ਭਾਵੇਂ ਪਰਦੇਸੀਆਂ ਵਿੱਚੋਂ ਜਿਹੜੇ ਤੇਰੇ ਦੇਸ਼ ਵਿੱਚ ਤੇਰੇ ਫਾਟਕਾਂ ਦੇ ਅੰਦਰ ਰਹਿੰਦੇ ਹਨ ।
Deuteronomy 27:19 in Panjabi 19 'ਸਰਾਪੀ ਹੋਵੇ ਉਹ ਜਿਹੜਾ ਪਰਦੇਸੀ, ਯਤੀਮ ਅਤੇ ਵਿਧਵਾ ਦਾ ਨਿਆਂ ਵਿਗਾੜੇ । ' ਤਦ ਸਾਰੀ ਪਰਜਾ ਆਖੇ, ਆਮੀਨ ।
Psalm 21:11 in Panjabi 11 ਭਾਵੇਂ ਉਨ੍ਹਾਂ ਨੇ ਤੇਰੇ ਵਿਰੁੱਧ ਬੁਰਿਆਈ ਠਾਣੀ, ਅਤੇ ਯੋਜਨਾ ਬਣਾਈ ਜਿਸ ਨੂੰ ਉਹ ਪੂਰਾ ਨਾ ਕਰ ਸਕੇ,
Psalm 36:4 in Panjabi 4 ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ, ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ, ਉਹ ਬਦੀ ਤੋਂ ਘਿਣ ਨਹੀਂ ਕਰਦਾ ।
Psalm 72:4 in Panjabi 4 ਉਹ ਪਰਜਾ ਦੇ ਮਸਕੀਨਾਂ ਦਾ ਨਿਆਂ ਕਰੇਗਾ, ਉਹ ਕੰਗਾਲਾਂ ਦੇ ਬੱਚਿਆਂ ਨੂੰ ਬਚਾਵੇਗਾ, ਅਤੇ ਜ਼ਾਲਮ ਨੂੰ ਕੁਚਲੇਂਗਾ ।
Psalm 140:2 in Panjabi 2 ਜਿਹੜੇ ਆਪਣੇ ਦਿਲਾਂ ਵਿੱਚ ਬੁਰੇ ਉਪੱਦਰ ਸੋਚਦੇ ਹਨ, ਅਤੇ ਸਾਰਾ ਦਿਨ ਲੜਾਈਆਂ ਛੇੜਦੇ ਹਨ !
Proverbs 3:29 in Panjabi 29 ਜਦ ਤੇਰਾ ਗੁਆਂਢੀ ਨਿਸ਼ਚਿੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਹਾਨੀ ਦੀ ਜੁਗਤ ਨਾ ਕਰ ।
Proverbs 6:18 in Panjabi 18 ਉਹ ਮਨ ਜਿਹੜਾ ਖੋਟੀਆਂ ਜੁਗਤਾਂ ਕਰਦਾ ਹੈ, ਉਹ ਪੈਰ ਜਿਹੜੇ ਬੁਰਿਆਈ ਕਰਨ ਨੂੰ ਫੁਰਤੀ ਨਾਲ ਭੱਜਦੇ ਹਨ,
Proverbs 22:22 in Panjabi 22 ਕੰਗਾਲ ਨੂੰ ਨਾ ਲੁੱਟ ਕਿਉਂ ਜੋ ਉਹ ਗਰੀਬ ਹੈ, ਅਤੇ ਨਾ ਦੁਖੀਏ ਉੱਤੇ ਫਾਟਕ ਵਿੱਚ ਅਨ੍ਹੇਰ ਕਰ,
Proverbs 23:10 in Panjabi 10 ਪੁਰਾਣੇ ਬੰਨਿਆਂ ਨੂੰ ਨਾ ਸਰਕਾ, ਅਤੇ ਯਤੀਮਾਂ ਦੇ ਖੇਤ ਵਿੱਚ ਨਾ ਵੜ,
Isaiah 1:16 in Panjabi 16 ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ ।
Isaiah 1:23 in Panjabi 23 ਤੇਰੇ ਹਾਕਮ ਜਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ ।
Jeremiah 5:28 in Panjabi 28 ਉਹ ਮੋਟੇ ਹੋ ਗਏ ਅਤੇ ਫਿੱਟ ਗਏ, ਨਾਲੇ ਉਹ ਬੁਰੀਆਂ ਗੱਲਾਂ ਵਿੱਚ ਵਧ ਗਏ, ਉਹ ਇਨਸਾਫ਼ ਵੀ ਨਹੀਂ ਕਰਦੇ, ਨਾ ਹੀ ਯਤੀਮਾਂ ਦਾ, ਭਈ ਉਹ ਸਫਲ ਹੋਣ, ਉਹ ਕੰਗਾਲਾਂ ਦਾ ਇਨਸਾਫ਼ ਨਾਲ ਨਿਆਂ ਨਹੀਂ ਕਰਦੇ ।
Jeremiah 11:19 in Panjabi 19 ਪਰ ਮੈਂ ਤਾਂ ਇੱਕ ਅਸੀਲ ਲੇਲੇ ਵਾਂਗੂੰ ਸਾਂ, ਜਿਹੜਾ ਕੱਟੇ ਜਾਣ ਲਈ ਲਿਆਂਦਾ ਜਾਂਦਾ ਹੈ । ਮੈਂ ਨਹੀਂ ਜਾਣਦਾ ਸਾਂ ਕਿ ਇਹ ਮੇਰੇ ਵਿਰੁੱਧ ਮਤੇ ਪਕਾਏ ਸਨ, ਕਿ ਆਓ, ਅਤੇ ਰੁੱਖ ਨੂੰ ਉਹ ਦੇ ਫਲ ਸਣੇ ਬਰਬਾਦ ਕਰ ਦੇਈਏ, ਆਓ, ਉਸ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਵੱਢ ਸੁੱਟੀਏ, ਭਈ ਅੱਗੇ ਨੂੰ ਉਸ ਦਾ ਨਾਮ ਵੀ ਨਾ ਚੇਤੇ ਕਿੱਤਾ ਜਾਵੇ !
Jeremiah 18:18 in Panjabi 18 ਤਾਂ ਉਹਨਾਂ ਆਖਿਆ ਆਓ, ਅਸੀਂ ਯਿਰਮਿਯਾਹ ਦੇ ਵਿਰੁੱਧ ਮਤਾ ਪਕਾਈਏ ਕਿਉਂ ਜੋ ਬਿਵਸਥਾ ਜਾਜਕ ਤੋਂ ਨਾ ਮਿਟੇਗੀ, ਨਾ ਸਲਾਹ ਬੁੱਧਵਾਨਾਂ ਕੋਲੋਂ, ਨਾ ਬਚਨ ਨਬੀ ਤੋਂ । ਆਓ, ਅਸੀਂ ਉਹ ਨੂੰ ਜੀਭ ਨਾਲ ਮਾਰੀਏ ਅਤੇ ਉਹ ਦੀ ਕਿਸੇ ਗੱਲ ਵੱਲ ਧਿਆਨ ਨਾ ਦੇਈਏ ।
Jeremiah 22:15 in Panjabi 15 ਕੀ ਤੂੰ ਇਸ ਲਈ ਰਾਜ ਕਰੇਂਗਾ, ਭਈ ਤੈਨੂੰ ਦਿਆਰ ਦੇ ਕੰਮ ਦਾ ਚਾਉ ਹੈ ? ਕੀ ਤੇਰੇ ਪਿਤਾ ਨੇ ਨਹੀਂ ਖਾਧਾ ਪੀਤਾ, ਅਤੇ ਨਿਆਂ ਅਤੇ ਧਰਮ ਨਹੀਂ ਕੀਤਾ ? ਤਦ ਹੀ ਉਹ ਦਾ ਭਲਾ ਹੋਇਆ ।
Ezekiel 22:7 in Panjabi 7 ਤੇਰੇ ਵਿੱਚ ਉਹਨਾਂ ਨੇ ਮਾਤਾ-ਪਿਤਾ ਨੂੰ ਤੁੱਛ ਜਾਣਿਆ, ਤੇਰੇ ਵਿੱਚ ਉਹਨਾਂ ਨੇ ਪਰਦੇਸੀਆਂ ਨਾਲ ਜਬਰਦਸਤੀ ਕੀਤੀ, ਤੇਰੇ ਵਿੱਚ ਉਹਨਾਂ ਨੇ ਯਤੀਮਾਂ ਅਤੇ ਵਿਧਵਾਵਾਂ ਉੱਤੇ ਜ਼ੁਲਮ ਕੀਤਾ ।
Ezekiel 22:12 in Panjabi 12 ਤੇਰੇ ਵਿੱਚ ਉਹਨਾਂ ਨੇ ਰਿਸ਼ਵਤ ਲੈ ਕੇ ਖੂਨ ਕੀਤੇ, ਤੁਸੀਂ ਵਿਆਜ ਤੇ ਵਾਧਾ ਲਿਆ ਅਤੇ ਅੱਤਿਆਚਾਰ ਕਰ ਕੇ ਆਪਣੇ ਗੁਆਂਢੀ ਨੂੰ ਲੁੱਟਿਆ ਅਤੇ ਮੈਨੂੰ ਭੁਲਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
Ezekiel 22:29 in Panjabi 29 ਇਸ ਦੇਸ ਦੇ ਲੋਕਾਂ ਨੇ ਅੱਤਿਆਚਾਰ ਅਤੇ ਲੁੱਟਮਾਰ ਕੀਤੀ ਹੈ ਅਤੇ ਮਸਕੀਨਾਂ ਤੇ ਕੰਗਾਲਾਂ ਨੂੰ ਦੁੱਖ ਦਿੱਤਾ ਹੈ ਅਤੇ ਪਰਦੇਸੀਆਂ ਉੱਤੇ ਨਾਹੱਕ ਜ਼ਬਰਦਸਤੀ ਕੀਤੀ ਹੈ ।
Amos 4:1 in Panjabi 1 “ਹੇ ਬਾਸ਼ਾਨ ਦੀਓ ਗਊਓ, ਇਹ ਬਚਨ ਸੁਣੋ ! ਜਿਹੜੀਆਂ ਸਾਮਰਿਯਾ ਦੇ ਪਹਾੜ ਉੱਤੇ ਹੋ, ਤੁਸੀਂ ਗਰੀਬਾਂ ਨੂੰ ਸਤਾਉਂਦੀਆਂ ਹੋ, ਕੰਗਾਲਾਂ ਨੂੰ ਕੁਚਲਦਿਆਂ ਹੋ ਅਤੇ ਆਪਣੇ ਸੁਆਮੀਆਂ ਨੂੰ ਆਖਦੀਆਂ ਹੋ, 'ਮਧ ਲਿਆਓ ਤਾਂ ਜੋ ਅਸੀਂ ਪੀ ਲਈਏ !'
Amos 5:11 in Panjabi 11 ਤੁਸੀਂ ਜੋ ਗਰੀਬ ਨੂੰ ਕੁਚਲਦੇ ਹੋ ਅਤੇ ਉਸ ਤੋਂ ਕਣਕ ਦੀ ਵਸੂਲੀ ਜ਼ਬਰਦਸਤੀ ਕਰਦੇ ਹੋ, ਇਸ ਲਈ ਜਿਹੜੇ ਘਰ ਤੁਸੀਂ ਘੜ੍ਹੇ ਹੋਏ ਪੱਥਰਾਂ ਨਾਲ ਬਣਾਏ ਹਨ, ਉਨ੍ਹਾਂ ਵਿੱਚ ਵੱਸ ਨਾ ਸਕੋਗੇ ! ਅਤੇ ਜੋ ਸੁਹਾਵਣੇ ਅੰਗੂਰੀ ਬਾਗ ਤੁਸੀਂ ਲਾਏ ਹਨ, ਉਨ੍ਹਾਂ ਦੀ ਮਧ ਨਾ ਪੀ ਸਕੋਗੇ !
Micah 2:1 in Panjabi 1 ਹਾਇ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ ! ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ ।
Micah 3:1 in Panjabi 1 ਮੈਂ ਆਖਿਆ, ਹੇ ਯਾਕੂਬ ਦੇ ਮੁਖੀਓ, ਅਤੇ ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣੋ ! ਕੀ ਨਿਆਂ ਨੂੰ ਜਾਣਨਾ ਤੁਹਾਡਾ ਕੰਮ ਨਹੀਂ ?
Zephaniah 3:1 in Panjabi 1 ਹਾਇ ਉਸ ਨਗਰੀ ਨੂੰ ਜੋ ਵਿਦਰੋਹੀ ਅਤੇ ਪਲੀਤ ਹੈ, ਅਤੇ ਅਨ੍ਹੇਰ ਨਾਲ ਭਰੀ ਹੋਈ ਹੈ !
Zechariah 8:17 in Panjabi 17 ਤੁਹਾਡੇ ਵਿੱਚੋਂ ਕੋਈ ਆਪਣੇ ਗੁਆਂਢੀ ਦੇ ਵਿਰੁੱਧ ਆਪਣੇ ਮਨ ਵਿੱਚ ਬੁਰਿਆਈ ਕਰਨ ਦੀ ਯੋਜਨਾ ਨਾ ਬਣਾਵੇ ਅਤੇ ਨਾ ਕੋਈ ਝੂਠੀ ਸਹੁੰ ਨਾਲ ਪਿਆਰ ਕਰੇ, ਕਿਉਂ ਜੋ ਇਹਨਾਂ ਸਾਰੀਆਂ ਗੱਲਾਂ ਤੋਂ ਮੈਂ ਘਿਣ ਕਰਦਾ ਹਾਂ, ਯਹੋਵਾਹ ਦਾ ਵਾਕ ਹੈ ।
Malachi 3:5 in Panjabi 5 ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਗਾਂ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 23:13 in Panjabi 13 ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ ।
Mark 7:21 in Panjabi 21 ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖ਼ਿਆਲ, ਹਰਾਮਕਾਰੀ,
1 Corinthians 6:10 in Panjabi 10 ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ ।
James 1:14 in Panjabi 14 ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ ।
James 5:4 in Panjabi 4 ਵੇਖੋ, ਜਿਨ੍ਹਾਂ ਮਜ਼ਦੂਰਾਂ ਨੇ ਤੁਹਾਡੇ ਖੇਤ ਵੱਢੇ ਉਹਨਾਂ ਦੀ ਮਜ਼ਦੂਰੀ ਜਿਹੜੀ ਤੁਸੀਂ ਧੋਖੇ ਨਾਲ ਦੱਬ ਰੱਖੀ ਹੈ ਫ਼ਰਿਆਦ ਕਰਦੀ ਹੈ ਅਤੇ ਵਾਢਿਆਂ ਦੀਆਂ ਦੁਹਾਈਆਂ ਸੈਨਾਂ ਦੇ ਪ੍ਰਭੂ ਦੇ ਕੰਨੀਂ ਪਹੁੰਚ ਗਈਆਂ ਹਨ !
1 John 3:15 in Panjabi 15 ਹਰ ਕੋਈ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਖੂਨੀ ਹੈ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਖੂਨੀ ਵਿੱਚ ਸਦੀਪਕ ਜੀਵਨ ਨਹੀਂ ਟਿਕਦਾ ।