Zechariah 7:12 in Panjabi 12 ਅਤੇ ਉਹਨਾਂ ਨੇ ਆਪਣੇ ਦਿਲਾਂ ਨੂੰ ਅਲਮਸ ਪੱਥਰ ਵਾਂਗੂੰ ਕਠੋਰ ਕਰ ਲਿਆ, ਤਾਂ ਕਿ ਬਿਵਸਥਾ ਨੂੰ ਅਤੇ ਉਹਨਾਂ ਗੱਲਾਂ ਨੂੰ ਨਾ ਸੁਣਨ ਜਿਹੜੀਆਂ ਸੈਨਾਂ ਦੇ ਯਹੋਵਾਹ ਨੇ ਆਪਣੇ ਆਤਮਾ ਦੇ ਰਾਹੀਂ ਨਬੀਆਂ ਦੇ ਹੱਥੀਂ ਭੇਜੀਆਂ ਸਨ । ਤਾਂ ਸੈਨਾਂ ਦੇ ਯਹੋਵਾਹ ਵੱਲੋਂ ਵੱਡਾ ਕੋਪ ਹੋਇਆ ।
Other Translations King James Version (KJV) Yea, they made their hearts as an adamant stone, lest they should hear the law, and the words which the LORD of hosts hath sent in his spirit by the former prophets: therefore came a great wrath from the LORD of hosts.
American Standard Version (ASV) Yea, they made their hearts as an adamant stone, lest they should hear the law, and the words which Jehovah of hosts had sent by his Spirit by the former prophets: therefore there came great wrath from Jehovah of hosts.
Bible in Basic English (BBE) And they made their hearts like the hardest stone, so that they might not give ear to the law and the words which the Lord of armies had said by the earlier prophets: and there came great wrath from the Lord of armies.
Darby English Bible (DBY) And they made their heart [as] an adamant, that they should not hear the law, and the words that Jehovah of hosts sent by his Spirit by the hand of the former prophets: therefore was there great wrath from Jehovah of hosts.
World English Bible (WEB) Yes, they made their hearts as hard as flint, lest they might hear the law, and the words which Yahweh of Hosts had sent by his Spirit by the former prophets. Therefore great wrath came from Yahweh of Hosts.
Young's Literal Translation (YLT) And their heart they have made adamant, Against hearing the law, and the words, That Jehovah of Hosts sent by His Spirit, By the hand of the former prophets, And their is great wrath from Jehovah of Hosts.
Cross Reference 2 Chronicles 36:16 in Panjabi 16 ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦਿਆ ਕੀਤੀ ਅਤੇ ਉਹ ਦੇ ਨਬੀਆਂ ਦਾ ਮਖੌਲ ਉਡਾਇਆ, ਐਥੋਂ ਤੱਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ
Nehemiah 9:29 in Panjabi 29 ਅਤੇ ਤੂੰ ਉਨ੍ਹਾਂ ਨੂੰ ਚਿਤਾਉਣੀ ਦਿੰਦਾ ਸੀ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੀ ਬਿਵਸਥਾ ਵੱਲ ਮੋੜ ਲਿਆਵੇ ਪਰ ਉਨ੍ਹਾਂ ਨੇ ਹੰਕਾਰ ਕੀਤਾ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ ਅਤੇ ਤੇਰੇ ਨਿਯਮਾਂ ਦੇ ਵਿਰੁੱਧ ਪਾਪ ਕੀਤਾ, ਜਿਨ੍ਹਾਂ ਨੂੰ ਜੇ ਕੋਈ ਮਨੁੱਖ ਪੂਰਾ ਕਰੇ ਤਾਂ ਉਨ੍ਹਾਂ ਦੇ ਕਾਰਨ ਜੀਉਂਦਾ ਰਹੇ, ਅਤੇ ਹਠੀਲੇ ਬਣ ਕੇ ਆਪਣੀ ਪਿੱਠ ਤੇਰੇ ਵੱਲ ਮੋੜ ਲਈ ਅਤੇ ਢੀਠ ਹੋ ਗਏ ਅਤੇ ਉਨ੍ਹਾਂ ਨੇ ਨਾ ਸੁਣਿਆ ।
Job 9:4 in Panjabi 4 ਉਹ ਬੁੱਧੀਮਾਨ ਅਤੇ ਅੱਤ ਬਲਵੰਤ ਹੈ, ਕਿਸ ਨੇ ਉਹ ਦਾ ਸਾਹਮਣਾ ਕੀਤਾ ਅਤੇ ਪਰਬਲ ਹੋਇਆ ?
Psalm 50:17 in Panjabi 17 ਜਦੋਂ ਤੈਨੂੰ ਤਾੜਨਾ ਬੁਰਾ ਲੱਗਦਾ ਹੈ, ਅਤੇ ਤੂੰ ਮੇਰੇ ਬਚਨਾਂ ਨੂੰ ਆਪਣੇ ਪਿੱਛੇ ਸੁੱਟਦਾ ਹੈਂ ?
Isaiah 6:10 in Panjabi 10 ਇਸ ਪਰਜਾ ਦਾ ਮਨ ਮੋਟਾ, ਅਤੇ ਇਸ ਦੇ ਕੰਨ ਭਾਰੇ ਕਰ ਦੇ, ਅਤੇ ਇਸ ਦੀਆਂ ਅੱਖਾਂ ਬੰਦ ਕਰ, ਅਜਿਹਾ ਨਾ ਹੋਵੇ ਕਿ ਉਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣਿਆਂ ਕੰਨਾਂ ਨਾਲ ਸੁਣਨ, ਅਤੇ ਆਪਣੇ ਮਨ ਨਾਲ ਸਮਝਣ, ਅਤੇ ਮੁੜ ਆਉਣ ਅਤੇ ਚੰਗੇ ਹੋ ਜਾਣ ।
Isaiah 48:4 in Panjabi 4 ਮੈਂ ਜਾਣਦਾ ਸੀ ਕਿ ਤੂੰ ਹਠੀਲਾ ਹੈਂ, ਅਤੇ ਤੇਰੀ ਗਰਦਨ ਲੋਹੇ ਦਾ ਪੱਠਾ ਹੈ, ਅਤੇ ਤੇਰਾ ਮੱਥਾ ਪਿੱਤਲ ਦਾ ਹੈ,
Jeremiah 5:3 in Panjabi 3 ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ ? ਤੂੰ ਉਹਨਾਂ ਨੂੰ ਮਾਰਿਆ ਕੁੱਟਿਆ, ਪਰ ਉਹ ਨਹੀਂ ਝੁਰੇ, ਤੂੰ ਉਹਨਾਂ ਨੂੰ ਮੁਕਾ ਦਿੱਤਾ, ਪਰ ਉਹ ਸਿੱਖਿਆ ਲੈਣ ਤੋਂ ਮੁੱਕਰ ਗਏ । ਉਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਉਹ ਮੁੜਨ ਤੋਂ ਮੁੱਕਰ ਗਏ ਹਨ ।
Jeremiah 17:1 in Panjabi 1 ਯਹੂਦਾਹ ਦਾ ਪਾਪ ਲੋਹੇ ਦੀ ਲਿਖਣ ਅਤੇ ਹੀਰੇ ਦੀ ਨੋਕ ਨਾਲ ਲਿਖਿਆ ਗਿਆ, ਉਹਨਾਂ ਦੇ ਦਿਲ ਦੀ ਪੱਟੀ ਉੱਤੇ ਅਤੇ ਤੁਹਾਡੀਆਂ ਜਗਵੇਦੀਆਂ ਦੇ ਸਿੰਙਾਂ ਉੱਤੇ ਉੱਕਰਿਆ ਗਿਆ
Jeremiah 26:19 in Panjabi 19 ਤਾਂ ਕੀ ਯਹੂਦਾਹ ਦੇ ਰਾਜਾ ਹਿਜਕੀਯਾਹ ਨੇ ਅਤੇ ਸਾਰੇ ਯਹੂਦਾਹ ਨੇ ਉਹ ਨੂੰ ਮਾਰ ਦਿੱਤਾ ? ਕੀ ਉਹ ਯਹੋਵਾਹ ਕੋਲੋਂ ਨਾ ਡਰਿਆ ਅਤੇ ਯਹੋਵਾਹ ਅੱਗੇ ਮਿੰਨਤ ਨਾ ਕੀਤੀ ? ਅਤੇ ਕੀ ਯਹੋਵਾਹ ਉਸ ਬੁਰਿਆਈ ਤੋਂ ਜਿਹੜੀ ਉਹ ਉਹਨਾਂ ਦੇ ਵਿਰੁੱਧ ਬੋਲਿਆ ਸੀ ਨਾ ਪਛਤਾਇਆ ? ਇਸ ਤਰ੍ਹਾਂ ਅਸੀਂ ਆਪਣੀਆਂ ਜਾਨਾਂ ਉੱਤੇ ਵੱਡੀ ਬੁਰਿਆਈ ਲਿਆਉਣ ਵਾਲੇ ਹੋਵਾਂਗੇ
Ezekiel 2:4 in Panjabi 4 ਉਹਨਾਂ ਦੇ ਬੱਚੇ ਢੀਠ ਅਤੇ ਪੱਥਰ ਦਿਲ ਹਨ । ਮੈਂ ਤੈਨੂੰ ਉਹਨਾਂ ਦੇ ਕੋਲ ਭੇਜ ਰਿਹਾ ਹਾਂ । ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ
Ezekiel 3:7 in Panjabi 7 ਪਰ ਇਸਰਾਏਲ ਦਾ ਘਰਾਣਾ ਤੇਰੀ ਨਾ ਸੁਣੇਗਾ ਕਿਉਂ ਜੋ ਉਹ ਮੇਰੀ ਸੁਣਨਾ ਨਹੀਂ ਚਾਹੁੰਦੇ । ਇਸਰਾਏਲ ਦਾ ਸਾਰਾ ਘਰਾਣਾ ਢੀਠ ਅਤੇ ਪੱਥਰ ਦਿਲ ਹੈ ।
Ezekiel 11:19 in Panjabi 19 ਮੈਂ ਉਹਨਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਾਵਾਂਗਾ । ਮੈਂ ਪੱਥਰ ਦਾ ਦਿਲ ਉਹਨਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਹਨਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ,
Ezekiel 36:26 in Panjabi 26 ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ । ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬਖ਼ਸ਼ਾਂਗਾ ।
Daniel 9:11 in Panjabi 11 ਹਾਂ, ਸਾਰਾ ਇਸਰਾਏਲ ਤੇਰੀ ਬਿਵਸਥਾ ਤੋਂ ਫਿਰ ਗਿਆ ਅਤੇ ਮੁੜ ਗਿਆ ਹੈ ਜੋ ਤੇਰੇ ਆਖੇ ਨੂੰ ਨਾ ਮੰਨੇ ਸੋ ਇਸ ਕਰਕੇ ਉਹ ਫਿਟਕਾਰ ਸਾਡੇ ਉੱਤੇ ਆ ਪਈ ਅਤੇ ਉਹ ਸੌਂਹ ਵੀ ਜੋ ਪਰਮੇਸ਼ੁਰ ਦੇ ਸੇਵਕ ਮੂਸਾ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ, ਇਸ ਲਈ ਜੋ ਅਸੀਂ ਉਸ ਦੇ ਵਿਰੁੱਧ ਪਾਪ ਕੀਤਾ ।
Zechariah 7:7 in Panjabi 7 ਕੀ ਇਹ ਉਹ ਗੱਲਾਂ ਨਹੀਂ ਹਨ ਜਿਹੜੀਆਂ ਯਹੋਵਾਹ ਨੇ ਪਹਿਲੇ ਨਬੀਆਂ ਦੇ ਰਾਹੀਂ ਪੁਕਾਰ ਕੇ ਆਖੀਆਂ ਸਨ, ਜਦੋਂ ਯਰੂਸ਼ਲਮ ਸੁੱਖ ਅਤੇ ਚੈਨ ਦੇ ਨਾਲ ਵੱਸਦਾ ਸੀ ਅਤੇ ਉਹ ਦੇ ਆਲੇ-ਦੁਆਲੇ ਦੇ ਨਗਰ, ਦੱਖਣ ਅਤੇ ਹੇਠਾਂ ਵਾਲੇ ਨਗਰ ਵੀ ਵੱਸਦੇ ਸਨ ?
Matthew 13:15 in Panjabi 15 ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ ।
Mark 4:12 in Panjabi 12 ਉਹ ਵੇਖਦੇ ਹੋਏ ਤਾਂ ਵੇਖਣ ਪਰ ਬੁੱਝਣ ਨਾ, ਅਤੇ ਸੁਣਦੇ ਹੋਏ ਸੁਣਨ ਪਰ ਸਮਝਣ ਨਾ, ਕਿਤੇ ਇੰਝ ਨਾ ਹੋਵੇ ਜੋ ਉਹ ਮੁੜ ਆਉਣ, ਅਤੇ ਉਨ੍ਹਾ ਨੂੰ ਮਾਫ਼ੀ ਮਿਲੇ ।
Luke 8:12 in Panjabi 12 ਅਤੇ ਸੜਕ ਦੇ ਕੰਢੇ ਵਾਲੇ ਉਹ ਹਨ ਜਿਨ੍ਹਾਂ ਬਚਨ ਨੂੰ ਸੁਣਿਆ, ਤਦ ਸ਼ੈਤਾਨ ਆ ਕੇ ਉਸ ਬਚਨ ਨੂੰ ਉਨ੍ਹਾਂ ਦੇ ਦਿਲਾਂ ਵਿੱਚੋਂ ਕੱਢ ਕੇ ਲੈ ਜਾਂਦਾ ਹੈ ਕਿ ਅਜਿਹਾ ਨਾ ਹੋਵੇ ਜੋ ਉਹ ਵਿਸ਼ਵਾਸ ਕਰ ਕੇ ਮੁਕਤੀ ਪਾਉਣ ।
John 3:19 in Panjabi 19 ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ । ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ । ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ ।
Acts 7:51 in Panjabi 51 ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ ।
Acts 28:27 in Panjabi 27 ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਲਈਆਂ ਹਨ, ਕਿਤੇ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ l
1 Thessalonians 2:15 in Panjabi 15 ਜਿਹਨਾਂ ਨੇ ਪ੍ਰਭੂ ਯਿਸੂ ਨੂੰ ਅਤੇ ਨਬੀਆਂ ਨੂੰ ਵੀ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ । ਉਹ ਪਰਮੇਸ਼ੁਰ ਨੂੰ ਚੰਗੇ ਨਹੀਂ ਲੱਗਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ ।
2 Thessalonians 2:10 in Panjabi 10 ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ ।
1 Peter 1:11 in Panjabi 11 ਅਤੇ ਉਹ ਇਹ ਖੋਜ ਵਿਚਾਰ ਕਰਦੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਹਨਾਂ ਵਿੱਚ ਸੀ, ਜਦ ਮਸੀਹ ਦੇ ਦੁੱਖਾਂ ਦੇ ਅਤੇ ਉਹਨਾਂ ਦੇ ਬਾਅਦ ਦੀ ਮਹਿਮਾ ਦੇ ਬਾਰੇ ਪਹਿਲਾਂ ਹੀ ਗਵਾਹੀ ਦਿੰਦਾ ਸੀ, ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦੇ ਬਾਰੇ ਦੱਸਦਾ ਸੀ ।
2 Peter 1:21 in Panjabi 21 ਕਿਉਂਕਿ ਕੋਈ ਭਵਿੱਖਬਾਣੀ ਮਨੁੱਖ ਦੀ ਮਰਜ਼ੀ ਤੋਂ ਕਦੇ ਨਹੀਂ ਹੋਈ ਸਗੋਂ ਮਨੁੱਖ ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ ।