Zechariah 8:12 in Panjabi 12 ਕਿਉਂ ਜੋ ਬੀ ਸ਼ਾਂਤੀ ਦਾ ਹੋਵੇਗਾ, ਅੰਗੂਰੀ ਬੇਲ ਆਪਣਾ ਫਲ ਦੇਵੇਗੀ, ਧਰਤੀ ਆਪਣੀ ਪੈਦਾਵਾਰ ਦੇਵੇਗੀ ਅਤੇ ਅਕਾਸ਼ ਆਪਣੀ ਤ੍ਰੇਲ ਦੇਵੇਗਾ । ਮੈਂ ਇਸ ਪਰਜਾ ਦੇ ਬਕੀਏ ਨੂੰ ਇਹਨਾਂ ਸਾਰੀਆਂ ਵਸਤਾਂ ਦਾ ਅਧਿਕਾਰੀ ਬਣਾਵਾਂਗਾ ।
Other Translations King James Version (KJV) For the seed shall be prosperous; the vine shall give her fruit, and the ground shall give her increase, and the heavens shall give their dew; and I will cause the remnant of this people to possess all these things.
American Standard Version (ASV) For `there shall be' the seed of peace; the vine shall give its fruit, and the ground shall give its increase, and the heavens shall give their dew; and I will cause the remnant of this people to inherit all these things.
Bible in Basic English (BBE) For I will let the seed of peace be planted; the vine will give her fruit and the land will give her increase and the heavens will give their dew; and I will give to the rest of this people all these things for their heritage.
Darby English Bible (DBY) for the seed shall be prosperous, the vine shall give its fruit, and the ground shall give its produce, and the heavens shall give their dew; and I will cause the remnant of this people to possess all these [things].
World English Bible (WEB) "For the seed of peace and the vine will yield its fruit, and the ground will give its increase, and the heavens will give their dew; and I will cause the remnant of this people to inherit all these things.
Young's Literal Translation (YLT) Because of the sowing of peace, The vine doth give her fruit, And the earth doth give her increase, And the heavens do give their dew, And I have caused the remnant of this people To inherit all these.
Cross Reference Genesis 26:12 in Panjabi 12 ਇਸਹਾਕ ਨੇ ਉਸ ਧਰਤੀ ਵਿੱਚ ਬੀਜ ਬੀਜਿਆ ਅਤੇ ਉਸੇ ਸਾਲ ਸੌ ਗੁਣਾ ਫਲ ਪ੍ਰਾਪਤ ਕੀਤਾ ਅਤੇ ਯਹੋਵਾਹ ਨੇ ਉਸ ਨੂੰ ਬਰਕਤ ਦਿੱਤੀ ।
Genesis 27:28 in Panjabi 28 ਪਰਮੇਸ਼ੁਰ ਤੈਨੂੰ ਅਕਾਸ਼ ਦੀ ਤਰੇਲ ਤੋਂ ਤੇ ਧਰਤੀ ਦੀ ਚਿਕਨਾਈ ਤੋਂ, ਅਤੇ ਅਨਾਜ ਅਤੇ ਦਾਖ਼ਰਸ ਦੀ ਭਰਪੂਰੀ ਤੋਂ ਬਰਕਤ ਦੇਵੇ ।
Leviticus 26:4 in Panjabi 4 ਤਾਂ ਮੈਂ ਵੇਲੇ ਸਿਰ ਮੀਂਹ ਵਰ੍ਹਾਵਾਂਗਾ ਅਤੇ ਧਰਤੀ ਆਪਣੀ ਉਪਜ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਆਪਣੇ ਫਲ ਉਗਾਉਣਗੇ ।
Deuteronomy 28:4 in Panjabi 4 ਮੁਬਾਰਕ ਹੋਵੇਗਾ ਤੁਹਾਡੇ ਸਰੀਰ ਦਾ ਫਲ, ਤੁਹਾਡੀ ਜ਼ਮੀਨ ਦਾ ਫਲ, ਤੁਹਾਡੇ ਪਸ਼ੂਆਂ ਦੇ ਫਲ, ਤੁਹਾਡੇ ਚੌਣੇ ਦਾ ਵਾਧਾ ਅਤੇ ਤੁਹਾਡੇ ਇੱਜੜ ਦੇ ਬੱਚੇ ।
Deuteronomy 32:2 in Panjabi 2 ਮੇਰਾ ਉਪਦੇਸ਼ ਮੀਂਹ ਵਾਂਗੂੰ ਵਰਹੇਗਾ, ਮੇਰਾ ਬੋਲ ਤ੍ਰੇਲ ਵਾਂਗੂੰ ਪਵੇਗਾ, ਜਿਵੇਂ ਕੂਲੇ-ਕੂਲੇ ਘਾਹ ਉੱਤੇ ਫੁਹਾਰ, ਸਾਗ ਪੱਤ ਉੱਤੇ ਝੜੀਆਂ ।
Deuteronomy 33:13 in Panjabi 13 ਯੂਸੁਫ਼ ਲਈ ਉਸ ਨੇ ਆਖਿਆ, ਯਹੋਵਾਹ ਵੱਲੋਂ ਉਸ ਦੀ ਧਰਤੀ ਮੁਬਾਰਕ ਹੋਵੇ, ਅਕਾਸ਼ ਦੇ ਪਦਾਰਥਾਂ ਅਤੇ ਤ੍ਰੇਲ ਤੋਂ, ਅਤੇ ਹੇਠਾਂ ਪਈ ਹੋਈ ਡੁੰਘਿਆਈ ਤੋਂ,
Deuteronomy 33:28 in Panjabi 28 ਇਸਰਾਏਲ ਸੁੱਖ ਨਾਲ ਵੱਸੇਗਾ, ਉਸ ਧਰਤੀ ਵਿੱਚ ਜਿੱਥੇ ਅੰਨ ਅਤੇ ਨਵੀਂ ਮਧ ਹੈ, ਉੱਥੇ ਯਾਕੂਬ ਦਾ ਸੋਤਾ ਇੱਕਲਾ ਹੈ, ਹਾਂ, ਉਸ ਦੇ ਉੱਪਰ ਅਕਾਸ਼ ਤੋਂ ਤ੍ਰੇਲ ਪੈਂਦੀ ਹੈ ।
1 Kings 17:1 in Panjabi 1 ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ ।
Psalm 67:6 in Panjabi 6 ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ ।
Psalm 72:3 in Panjabi 3 ਪਹਾੜ ਤੇ ਪਹਾੜੀਆਂ ਪਰਜਾ ਲਈ ਧਰਮ ਦੇ ਕਾਰਨ ਖੁਸ਼ਹਾਲੀ ਲਿਆਉਣਗੇ ।
Proverbs 3:9 in Panjabi 9 ਆਪਣੇ ਸਾਰੇ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ,
Proverbs 19:12 in Panjabi 12 ਰਾਜੇ ਦਾ ਕਹਿਰ ਬਬਰ ਸ਼ੇਰ ਦੇ ਗੱਜਣ ਵਰਗਾ ਹੈ, ਪਰ ਉਹ ਦੀ ਪ੍ਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਗੂੰ ਹੈ ।
Isaiah 30:23 in Panjabi 23 ਉਹ ਉਸ ਬੀਜ ਲਈ ਜਿਹੜਾ ਤੁਸੀਂ ਜ਼ਮੀਨ ਵਿੱਚ ਬੀਜੋਗੇ ਮੀਂਹ ਘੱਲੇਗਾ, ਨਾਲੇ ਜ਼ਮੀਨ ਦੀ ਪੈਦਾਵਾਰ ਤੋਂ ਜਿਹੜੀ ਰੋਟੀ ਮਿਲੇਗੀ ਉਹ ਉੱਤਮ ਅਤੇ ਵਧੇਰੀ ਹੋਵੇਗੀ । ਉਸ ਦਿਨ ਤੇਰਾ ਵੱਗ ਖੁੱਲ੍ਹੀ ਜੂਹ ਵਿੱਚ ਚੁਗੇਗਾ ।
Isaiah 61:7 in Panjabi 7 ਤੁਹਾਡੀ ਲਾਜ ਦੇ ਬਦਲੇ ਤੁਹਾਨੂੰ ਦੁਗਣਾ ਹਿੱਸਾ ਮਿਲੇਗਾ, ਬੇਪਤੀ ਦੇ ਬਦਲੇ ਤੁਸੀਂ ਆਪਣੇ ਹਿੱਸੇ ਵਿੱਚ ਮੌਜ ਮਾਣੋਗੇ, ਇਸ ਲਈ ਤੁਸੀਂ ਆਪਣੇ ਦੇਸ ਵਿੱਚ ਦੁਗਣੇ ਹਿੱਸੇ ਦੇ ਅਧਿਕਾਰੀ ਹੋਵੋਗੇ, ਸਦੀਪਕ ਅਨੰਦ ਤੁਹਾਡਾ ਹੋਵੇਗਾ ।
Ezekiel 34:26 in Panjabi 26 ਮੈਂ ਉਹਨਾਂ ਨੂੰ ਅਤੇ ਉਹਨਾਂ ਸਥਾਨਾਂ ਨੂੰ ਜੋ ਮੇਰੇ ਪਹਾੜ ਦੇ ਆਲੇ-ਦੁਆਲੇ ਹਨ, ਬਰਕਤ ਦਾ ਕਾਰਨ ਬਣਾਵਾਂਗਾ ਅਤੇ ਸਮੇਂ ਸਿਰ ਮੀਂਹ ਵਰ੍ਹਾਵਾਂਗਾ । ਬਰਕਤ ਦੀ ਵਰਖਾ ਵਰ੍ਹੇਗੀ ।
Ezekiel 36:12 in Panjabi 12 ਹਾਂ, ਮੈਂ ਅਜਿਹਾ ਕਰਾਂਗਾ ਕਿ ਮਨੁੱਖ ਅਰਥਾਤ ਮੇਰੀ ਇਸਰਾਏਲ ਦੀ ਪਰਜਾ ਤੁਹਾਡੇ ਉੱਤੇ ਤੁਰੇ ਫਿਰੇਗੀ ਅਤੇ ਉਹ ਤੁਹਾਡੇ ਉੱਤੇ ਕਬਜਾ ਕਰਨਗੇ । ਤੁਸੀਂ ਉਹਨਾਂ ਦੀ ਵਿਰਾਸਤ ਹੋਵੋਗੇ ਅਤੇ ਫੇਰ ਉਹਨਾਂ ਨੂੰ ਤੁਸੀਂ ਬੇ-ਔਲਾਦ ਨਾ ਕਰੋਗੇ ।
Ezekiel 36:30 in Panjabi 30 ਮੈਂ ਰੁੱਖਾਂ ਦੇ ਫਲਾਂ ਨੂੰ ਅਤੇ ਖੇਤ ਦੀ ਪੈਦਾਵਾਰ ਨੂੰ ਵਾਧਾ ਬਖ਼ਸ਼ਾਂਗਾ, ਇੱਥੋਂ ਤੱਕ ਕਿ ਤੁਸੀਂ ਅੱਗੇ ਲਈ ਕੌਮਾਂ ਦੇ ਵਿੱਚ ਕਾਲ ਦੇ ਕਾਰਨ ਨਮੋਸ਼ੀ ਨਾ ਉਠਾਵੋਗੇ ।
Hosea 2:21 in Panjabi 21 ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਮੈਂ ਉੱਤਰ ਦਿਆਂਗਾ, ਯਹੋਵਾਹ ਦਾ ਵਾਕ ਹੈ, ਮੈਂ ਅਕਾਸ਼ਾਂ ਨੂੰ ਉੱਤਰ ਦਿਆਂਗਾ, ਅਤੇ ਉਹ ਧਰਤੀ ਨੂੰ ਉੱਤਰ ਦੇਣਗੇ ।
Hosea 14:5 in Panjabi 5 ਮੈਂ ਇਸਰਾਏਲ ਲਈ ਤ੍ਰੇਲ ਵਾਂਗੂੰ ਹੋਵਾਂਗਾ, ਉਹ ਸੋਸਨ ਵਾਂਗੂੰ ਹਰਾ-ਭਰਾ ਹੋਵੇਗਾ, ਅਤੇ ਲਬਾਨੋਨ ਵਾਂਗੂੰ ਆਪਣੀ ਜੜ੍ਹ ਫੜੇਗਾ ।
Joel 2:22 in Panjabi 22 ਹੇ ਮੈਦਾਨ ਦੇ ਪਸ਼ੂਓ, ਨਾ ਡਰੋ ! ਕਿਉਂ ਜੋ ਉਜਾੜ ਦੀਆਂ ਚਾਰਗਾਹਾਂ ਹਰੀਆਂ ਹੋ ਗਈਆਂ ਹਨ, ਰੁੱਖ ਆਪਣੇ ਫਲ ਦਿੰਦੇ ਹਨ, ਹੰਜ਼ੀਰ ਅਤੇ ਅੰਗੂਰੀ ਵੇਲਾਂ ਆਪਣਾ ਪੂਰਾ ਬਲ ਵਿਖਾਉਂਦੀਆਂ ਹਨ ।
Amos 9:13 in Panjabi 13 ਪ੍ਰਭੂ ਯਹੋਵਾਹ ਦਾ ਵਾਕ ਹੈ, “ਵੇਖੋ, ਉਹ ਦਿਨ ਆਉਂਦੇ ਹਨ, ਜਦ ਹਲ਼ ਚਲਾਉਣ ਵਾਲਾ ਵਾਢੀ ਕਰਨ ਵਾਲੇ ਨੂੰ ਅਤੇ ਅੰਗੂਰਾਂ ਦਾ ਮਿੱਧਣ ਵਾਲਾ, ਬੀਜ ਬੀਜਣ ਵਾਲੇ ਨੂੰ ਜਾ ਲਵੇਗਾ ਅਤੇ ਪਹਾੜਾਂ ਤੋਂ ਨਵੀਂ ਮਧ ਚੋਵੇਗੀ ਅਤੇ ਸਾਰੇ ਟਿੱਲਿਆਂ ਤੋਂ ਵਗੇਗੀ !
Obadiah 1:17 in Panjabi 17 ਪਰ ਬਚੇ ਹੋਏ ਸੀਯੋਨ ਪਹਾੜ ਵਿੱਚ ਹੋਣਗੇ ਅਤੇ ਉਹ ਪਵਿੱਤਰ ਹੋਵੇਗਾ, ਯਾਕੂਬ ਦਾ ਘਰਾਣਾ ਆਪਣੀ ਵਿਰਾਸਤ ਨੂੰ ਅਧਿਕਾਰ ਵਿੱਚ ਕਰੇਗਾ ।
Micah 4:6 in Panjabi 6 ਯਹੋਵਾਹ ਦਾ ਵਾਕ ਹੈ, “ਉਸ ਦਿਨ ਮੈਂ ਪਰਜਾ ਦੇ ਲੰਗੜਿਆਂ ਨੂੰ ਇੱਕਠਾ ਕਰਾਂਗਾ, ਅਤੇ ਕੱਢੇ ਹੋਇਆਂ ਨੂੰ ਜਮਾ ਕਰਾਂਗਾ, ਨਾਲੇ ਉਹਨਾਂ ਨੂੰ ਜਿਨ੍ਹਾਂ ਨੂੰ ਮੈਂ ਦੁੱਖ ਦਿੱਤਾ ।
Haggai 1:10 in Panjabi 10 ਇਸ ਕਾਰਨ ਹੀ ਅਕਾਸ਼ ਨੇ ਤੁਹਾਡੇ ਲਈ ਤ੍ਰੇਲ ਰੋਕੀ ਅਤੇ ਧਰਤੀ ਨੇ ਆਪਣੀ ਉਪਜਾਊ ਸ਼ਕਤੀ ਨੂੰ ਰੋਕਿਆ ਹੈ
Haggai 2:19 in Panjabi 19 ਕੀ ਬੀਜ ਅਜੇ ਕੋਠੇ ਵਿੱਚ ਹੈ ? ਕੀ ਅੰਗੂਰੀ ਬਾਗ, ਹੰਜ਼ੀਰ, ਅਨਾਰ ਅਤੇ ਜ਼ੈਤੂਨ ਦੇ ਦਰੱਖਤ ਅਜੇ ਫਲ ਨਹੀਂ ਦਿੰਦੇ ? ਅੱਜ ਤੋਂ ਮੈਂ ਤੁਹਾਨੂੰ ਬਰਕਤ ਦਿਆਂਗਾ ।
Zechariah 8:6 in Panjabi 6 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਭਾਵੇਂ ਉਹਨਾਂ ਦਿਨਾਂ ਵਿੱਚ ਇਸ ਪਰਜਾ ਦੇ ਬਚੇ ਹੋਏ ਲੋਕਾਂ ਦੀਆਂ ਅੱਖਾਂ ਵਿੱਚ ਇਹ ਅਨੋਖਾ ਹੋਵੇ, ਪਰ ਕੀ ਮੇਰੀਆਂ ਅੱਖਾਂ ਵਿੱਚ ਵੀ ਅਨੋਖਾ ਹੋਵੇਗਾ ? ਸੈਨਾਂ ਦੇ ਯਹੋਵਾਹ ਦਾ ਵਾਕ ਹੈ
Matthew 6:33 in Panjabi 33 ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ ।
1 Corinthians 3:21 in Panjabi 21 ਇਸ ਲਈ ਕੋਈ ਵੀ ਮਨੁੱਖਾਂ ਉੱਤੇ ਘਮੰਡ ਨਾ ਕਰੇ ਕਿਉਂ ਜੋ ਸਾਰੀਆਂ ਵਸਤਾਂ ਤੁਹਾਡੀਆਂ ਹਨ ।
James 3:18 in Panjabi 18 ਮੇਲ-ਮਿਲਾਪ ਕਰਵਾਉਣ ਵਾਲਿਆਂ ਦੁਆਰਾ ਧਾਰਮਿਕਤਾ ਦਾ ਫਲ ਸ਼ਾਂਤੀ ਨਾਲ ਬੀਜਿਆ ਜਾਂਦਾ ਹੈ ।