Zechariah 8:23 in Panjabi 23 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਉਹਨਾਂ ਦਿਨਾਂ ਵਿੱਚ ਅਲੱਗ-ਅਲੱਗ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਦਸ ਮਨੁੱਖ ਇੱਕ ਯਹੂਦੀ ਦਾ ਪੱਲਾ ਫੜਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚੱਲਾਂਗੇ, ਕਿਉਂ ਜੋ ਅਸੀਂ ਸੁਣਿਆ ਹੈ ਕਿ ਪਰਮੇਸ਼ੁਰ ਤੁਹਾਡੇ ਨਾਲ ਹੈ ।
Other Translations King James Version (KJV) Thus saith the LORD of hosts; In those days it shall come to pass, that ten men shall take hold out of all languages of the nations, even shall take hold of the skirt of him that is a Jew, saying, We will go with you: for we have heard that God is with you.
American Standard Version (ASV) Thus saith Jehovah of hosts: In those days `it shall come to pass', that ten men shall take hold, out of all the languages of the nations, they shall take hold of the skirt of him that is a Jew, saying, We will go with you, for we have heard that God is with you.
Bible in Basic English (BBE) This is what the Lord of armies has said: In those days, ten men from all the languages of the nations will put out their hands and take a grip of the skirt of him who is a Jew, saying, We will go with you, for it has come to our ears that God is with you.
Darby English Bible (DBY) Thus saith Jehovah of hosts: In those days shall ten men take hold, out of all languages of the nations, shall even take hold of the skirt of him that is a Jew, saying, We will go with you; for we have heard [that] God is with you.
World English Bible (WEB) Thus says Yahweh of Hosts: "In those days, ten men will take hold, out of all the languages of the nations, they will take hold of the skirt of him who is a Jew, saying, 'We will go with you, for we have heard that God is with you.'"
Young's Literal Translation (YLT) Thus said Jehovah of Hosts: In those days take hold do ten men of all languages of the nations, Yea, they have taken hold on the skirt of a man, a Jew, saying: We go with you, for we heard God `is' with you!
Cross Reference Genesis 31:7 in Panjabi 7 ਪਰ ਤੁਹਾਡੇ ਪਿਤਾ ਨੇ ਮੇਰੇ ਨਾਲ ਧੋਖਾ ਕੀਤਾ ਅਤੇ ਮੇਰੀ ਮਜ਼ਦੂਰੀ ਦਸ ਵਾਰੀ ਬਦਲੀ ਪਰ ਪਰਮੇਸ਼ੁਰ ਨੇ ਉਸ ਤੋਂ ਮੈਨੂੰ ਘਾਟਾ ਪੈਣ ਨਾ ਦਿੱਤਾ ।
Genesis 31:41 in Panjabi 41 ਇਨ੍ਹਾਂ ਵੀਹ ਸਾਲਾਂ ਤੱਕ ਮੈਂ ਤੇਰੇ ਘਰ ਵਿੱਚ ਰਿਹਾ, ਮੈਂ ਚੌਦਾਂ ਸਾਲ ਤੱਕ ਤੇਰੀਆਂ ਦੋਹਾਂ ਧੀਆਂ ਲਈ, ਛੇ ਸਾਲ ਤੇਰੀਆਂ ਭੇਡਾਂ ਲਈ ਤੇਰੀ ਸੇਵਾ ਕੀਤੀ ਅਤੇ ਤੂੰ ਦਸ ਵਾਰ ਮੇਰੀ ਮਜ਼ਦੂਰੀ ਨੂੰ ਬਦਲਿਆ ।
Numbers 10:29 in Panjabi 29 ਮੂਸਾ ਨੇ ਆਪਣੇ ਸਹੁਰੇ ਰਊਏਲ ਮਿਦਯਾਨੀ ਦੇ ਪੁੱਤਰ ਹੋਬਾਬ ਨੂੰ ਆਖਿਆ ਕਿ ਅਸੀਂ ਉਸ ਥਾਂ ਨੂੰ ਜਿਹੜਾ ਯਹੋਵਾਹ ਨੇ ਸਾਨੂੰ ਦੇਣ ਨੂੰ ਆਖਿਆ ਹੈ ਕੂਚ ਕਰ ਰਹੇ ਹਾਂ । ਤੂੰ ਸਾਡੇ ਨਾਲ ਚੱਲ ਅਤੇ ਅਸੀਂ ਤੇਰੇ ਨਾਲ ਭਲਿਆਈ ਕਰਾਂਗੇ ਕਿਉਂ ਜੋ ਯਹੋਵਾਹ ਨੇ ਇਸਰਾਏਲ ਲਈ ਭਲਿਆਈ ਕਰਨ ਦੀ ਗੱਲ ਕੀਤੀ ਹੈ ।
Numbers 14:14 in Panjabi 14 ਅਤੇ ਉਹ ਇਸ ਦੇਸ ਦੇ ਵਸਨੀਕਾਂ ਨੂੰ ਦੱਸਣਗੇ । ਉਨ੍ਹਾਂ ਨੇ ਸੁਣਿਆ ਹੈ ਕਿ ਤੂੰ ਯਹੋਵਾਹ ਇਸ ਪਰਜਾ ਦੇ ਵਿੱਚ ਹੈਂ ਅਤੇ ਤੂੰ ਯਹੋਵਾਹ ਉਨ੍ਹਾਂ ਨੂੰ ਆਹਮੋ-ਸਾਹਮਣੇ ਵਿਖਾਈ ਦਿੰਦਾ ਹੈਂ ਅਤੇ ਤੇਰਾ ਬੱਦਲ ਉਨ੍ਹਾਂ ਦੇ ਉੱਤੇ ਖੜ੍ਹਾ ਰਹਿੰਦਾ ਹੈ ਅਤੇ ਤੂੰ ਉਨ੍ਹਾਂ ਦੇ ਅੱਗੇ-ਅੱਗੇ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਚੱਲਦਾ ਹੈਂ ।
Numbers 14:22 in Panjabi 22 ਫੇਰ ਵੀ ਉਹ ਸਾਰੇ ਮਨੁੱਖ ਜਿਨ੍ਹਾਂ ਨੇ ਮੇਰੀ ਮਹਿਮਾ ਨੂੰ ਅਤੇ ਮੇਰੇ ਨਿਸ਼ਾਨਾਂ ਨੂੰ ਜਿਹੜੇ ਮੈਂ ਮਿਸਰ ਵਿੱਚ ਅਤੇ ਉਜਾੜ ਵਿੱਚ ਕੀਤੇ ਮੈਨੂੰ ਹੁਣ ਤੱਕ ਦਸ ਵਾਰ ਪਰਤਾਇਆ ਅਤੇ ਮੇਰੀ ਅਵਾਜ਼ ਨਹੀਂ ਸੁਣੀ ।
Deuteronomy 4:6 in Panjabi 6 ਤੁਸੀਂ ਉਹਨਾਂ ਨੂੰ ਮੰਨੋ ਅਤੇ ਪੂਰੇ ਕਰੋ ਕਿਉਂ ਜੋ ਉਹਨਾਂ ਲੋਕਾਂ ਦੀ ਨਜ਼ਰ ਵਿੱਚ ਤੁਹਾਡੀ ਬੁੱਧੀ ਅਤੇ ਸਮਝ ਇਸੇ ਗੱਲ ਤੋਂ ਪ੍ਰਗਟ ਹੋਵੇਗੀ ਅਰਥਾਤ ਜਿਹੜੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਸੁਣ ਕੇ ਆਖਣਗੇ ਕਿ ਬੇਸ਼ਕ ਇਹ ਵੱਡੀ ਕੌਮ ਬੁੱਧਵਾਨ ਅਤੇ ਸਮਝਦਾਰ ਲੋਕਾਂ ਦੀ ਹੈ ।
Joshua 2:9 in Panjabi 9 ਉਹਨਾਂ ਨੂੰ ਆਖਿਆ ਕਿ ਮੈਂ ਤਾਂ ਜਾਣਦੀ ਹਾਂ ਕਿ ਯਹੋਵਾਹ ਨੇ ਇਹ ਦੇਸ ਤੁਹਾਨੂੰ ਦੇ ਦਿੱਤਾ ਹੈ ਅਤੇ ਤੁਹਾਡਾ ਡਰ ਸਾਡੇ ਲੋਕਾਂ ਉੱਤੇ ਆ ਪਿਆ ਹੈ ਅਤੇ ਇਸ ਦੇਸ ਦੇ ਵਸਨੀਕ ਤੁਹਾਡੇ ਤੋਂ ਘਬਰਾ ਗਏ ਹਨ ।
Ruth 1:16 in Panjabi 16 ਪਰ ਰੂਥ ਨੇ ਕਿਹਾ, “ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡਾਂ ਅਤੇ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ, ਉੱਥੇ ਹੀ ਮੈਂ ਜਾਵਾਂਗੀ ਅਤੇ ਜਿੱਥੇ ਤੂੰ ਰਹੇਂਗੀ, ਉੱਥੇ ਹੀ ਮੈਂ ਰਹਾਂਗੀ । ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ ਮੇਰਾ ਪਰਮੇਸ਼ੁਰ ਹੋਵੇਗਾ,
1 Samuel 15:27 in Panjabi 27 ਜਦ ਸਮੂਏਲ ਵਿਦਾ ਹੋਣ ਨੂੰ ਮੁੜਿਆ ਤਾਂ ਉਹ ਨੇ ਉਸ ਦੀ ਚਾਦਰ ਦਾ ਪੱਲਾ ਫੜ ਲਿਆ ਅਤੇ ਉਹ ਫਟ ਗਿਆ ।
2 Samuel 15:19 in Panjabi 19 ਤਦ ਰਾਜਾ ਨੇ ਗਿੱਤੀ ਇੱਤਈ ਨੂੰ ਆਖਿਆ, ਤੂੰ ਸਾਡੇ ਨਾਲ ਕਿਉਂ ਆਇਆ ਹੈ ? ਤੂੰ ਮੁੜ ਜਾ ਅਤੇ ਰਾਜਾ ਨਾਲ ਰਹਿ ਕਿਉਂ ਜੋ ਤੂੰ ਪਰਦੇਸੀ ਹੈਂ ਅਤੇ ਆਪਣੇ ਦੇਸ਼ ਵਿਚੋਂ ਕੱਢਿਆ ਹੋਇਆ ਵੀ ਹੈਂ
1 Kings 8:42 in Panjabi 42 ਕਿਉਂ ਜੋ ਉਹ ਤੇਰਾ ਵੱਡਾ ਨਾਮ, ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਦੀ ਖ਼ਬਰ ਸੁਣਨਗੇ ਸੋ ਜਦ ਉਹ ਆਵੇ ਅਤੇ ਇਸ ਭਵਨ ਵੱਲ ਬੇਨਤੀ ਕਰੇ ।
2 Kings 2:6 in Panjabi 6 ਤਾਂ ਏਲੀਯਾਹ ਨੇ ਉਸ ਨੂੰ ਆਖਿਆ ਕਿ ਤੂੰ ਇੱਥੇ ਠਹਿਰ ਜਾਈਂ, ਕਿਉਂ ਜੋ ਯਹੋਵਾਹ ਨੇ ਮੈਨੂੰ ਯਰਦਨ ਨੂੰ ਭੇਜਿਆ ਹੈ । ਪਰ ਉਹ ਬੋਲਿਆ, “ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਾਨ ਦੀ ਸਹੁੰ ਮੈਂ ਤੈਨੂੰ ਨਹੀਂ ਛੱਡਾਂਗਾ ।” ਸੋ ਓਹ ਦੋਵੇਂ ਤੁਰ ਪਏ ।
1 Chronicles 12:18 in Panjabi 18 ਤਾਂ ਅਮਾਸਈ ਉੱਤੇ ਜਿਹੜਾ ਸੂਬੇਦਾਰਾਂ ਦਾ ਵੱਡਾ ਸੀ ਆਤਮਾ ਦਾ ਪਰਕਾਸ਼ ਹੋਇਆ ਅਤੇ ਉਹ ਬੋਲਿਆ, ਹੇ ਦਾਊਦ ਅਸੀਂ ਤੇਰੇ ਨਾਲ ਹਾਂ, ਅਤੇ ਹੇ ਯੱਸੀ ਦੇ ਪੁੱਤਰ, ਅਸੀਂ ਤੇਰੀ ਵੱਲ ਹਾਂ, ਸਲਾਮਤੀ ਤੈਨੂੰ ਸਲਾਮਤੀ ਅਤੇ ਤੇਰੇ ਸਹਾਇਕਾਂ ਨੂੰ ਸਲਾਮਤੀ, ਕਿਉਂ ਜੋ ਤੇਰਾ ਪਰਮੇਸ਼ੁਰ ਤੇਰੀ ਸਹਾਇਤਾ ਕਰਦਾ ਹੈ ! ਤਦ ਦਾਊਦ ਨੇ ਉਨ੍ਹਾਂ ਨੂੰ ਰੱਖ ਲਿਆ ਅਤੇ ਸੈਨਾਪਤੀ ਨਿਯੁਕਤ ਕੀਤਾ ।
Job 19:3 in Panjabi 3 ਹੁਣ ਦਸ ਵਾਰ ਤੁਸੀਂ ਮੈਨੂੰ ਲੱਜਿਆਵਾਨ ਕੀਤਾ, ਤੁਸੀਂ ਸ਼ਰਮ ਨਹੀਂ ਕਰਦੇ ਜੋ ਤੁਸੀਂ ਮੇਰੇ ਨਾਲ ਸਖ਼ਤੀ ਕਰਦੇ ਹੋ ?
Ecclesiastes 11:2 in Panjabi 2 ਸੱਤਾਂ ਨੂੰ ਸਗੋਂ ਅੱਠਾਂ ਨੂੰ ਵੰਡ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਧਰਤੀ ਉੱਤੇ ਕੀ ਬਿਪਤਾ ਆਵੇਗੀ ।
Isaiah 3:6 in Panjabi 6 ਕੋਈ ਮਨੁੱਖ ਆਪਣੇ ਪਿਤਾ ਦੇ ਘਰ ਵਿੱਚ ਆਪਣੇ ਭਰਾ ਨੂੰ ਫੜ੍ਹ ਕੇ ਆਖੇਗਾ, - ਤੇਰੇ ਕੋਲ ਚੋਗਾ ਹੈ, ਤੂੰ ਸਾਡਾ ਆਗੂ ਹੋ, ਅਤੇ ਇਹ ਉੱਜੜਿਆ ਹੋਇਆ ਢੇਰ ਤੇਰੇ ਹੱਥ ਦੇ ਹੇਠ ਹੋਵੇਗਾ ।
Isaiah 4:1 in Panjabi 1 ਉਸ ਦਿਨ ਸੱਤ ਔਰਤਾਂ ਇੱਕ ਆਦਮੀ ਨੂੰ ਇਹ ਆਖ ਕੇ ਫੜਨਗੀਆਂ, ਅਸੀਂ ਆਪਣੀ ਰੋਟੀ ਖਾਵਾਂਗੀਆਂ ਤੇ ਆਪਣੇ ਕੱਪੜੇ ਪਾਵਾਂਗੀਆਂ । ਅਸੀਂ ਕੇਵਲ ਤੇਰੇ ਨਾਮ ਤੋਂ ਸਦਾਈਏ । ਸਾਡੀ ਸ਼ਰਮਿੰਦਗੀ ਦੂਰ ਕਰ ।
Isaiah 45:14 in Panjabi 14 ਯਹੋਵਾਹ ਇਹ ਆਖਦਾ ਹੈ, ਮਿਸਰ ਦੀ ਕਮਾਈ, ਕੂਸ਼ ਦਾ ਵਪਾਰ, ਅਤੇ ਸਬਾ ਦੇ ਉੱਚੇ ਕੱਦ ਵਾਲੇ ਮਨੁੱਖ, ਉਹ ਲੰਘ ਕੇ ਤੇਰੇ ਕੋਲ ਆਉਣਗੇ, ਅਤੇ ਤੇਰੇ ਹੋਣਗੇ, ਉਹ ਤੇਰੇ ਪਿੱਛੇ ਚੱਲਣਗੇ, ਉਹ ਸੰਗਲਾਂ ਨਾਲ ਜਕੜੇ ਹੋਏ ਆਉਣਗੇ, ਉਹ ਤੇਰੇ ਅੱਗੇ ਮੱਥਾ ਟੇਕਣਗੇ, ਉਹ ਤੇਰੇ ਅੱਗੇ ਬੇਨਤੀ ਕਰਨਗੇ, ਕਿ ਪਰਮੇਸ਼ੁਰ ਤੇਰੇ ਨਾਲ ਹੈ, ਹੋਰ ਕੋਈ ਨਹੀਂ, ਹੋਰ ਕੋਈ ਪਰਮੇਸ਼ੁਰ ਨਹੀਂ ।
Isaiah 55:5 in Panjabi 5 ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਸ ਨੂੰ ਤੂੰ ਨਹੀਂ ਜਾਣਦਾ, ਅਤੇ ਅਜਿਹੀਆਂ ਕੌਮਾਂ ਨੂੰ ਜੋ ਤੈਨੂੰ ਨਹੀਂ ਜਾਣਦੀਆਂ, ਤੇਰੇ ਕੋਲ ਭੱਜੀਆਂ ਆਉਣਗੀਆਂ, ਇਹ ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਹੋਵੇਗਾ, ਜਿਸ ਨੇ ਤੈਨੂੰ ਸ਼ੋਭਾਮਾਨ ਕੀਤਾ ਹੈ ।
Isaiah 60:3 in Panjabi 3 ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕ ਵੱਲ ।
Isaiah 66:18 in Panjabi 18 ਮੈਂ ਉਹਨਾਂ ਦੇ ਕੰਮ ਅਤੇ ਉਹਨਾਂ ਦੇ ਖ਼ਿਆਲ ਚੰਗੀ ਤਰ੍ਹਾਂ ਜਾਣਦਾ ਹਾਂ, ਇਸ ਲਈ ਉਹ ਸਮਾਂ ਆਉਂਦਾ ਹੈ ਜਦ ਮੈਂ ਸਾਰੀਆਂ ਕੌਮਾਂ ਅਤੇ ਬੋਲੀਆਂ ਨੂੰ ਇਕੱਠਾ ਕਰਾਂਗਾ, ਅਤੇ ਉਹ ਆਉਣਗੀਆਂ ਅਤੇ ਮੇਰੇ ਪਰਤਾਪ ਨੂੰ ਵੇਖਣਗੀਆਂ ।
Micah 5:5 in Panjabi 5 ਉਹ ਸਾਡੀ ਸ਼ਾਂਤੀ ਹੋਵੇਗਾ । ਜਦ ਅੱਸ਼ੂਰੀ ਸਾਡੇ ਦੇਸ਼ ਉੱਤੇ ਚੜ੍ਹਾਈ ਕਰਨਗੇ, ਜਦ ਉਹ ਸਾਡੇ ਗੜ੍ਹਾਂ ਵਿੱਚ ਫਿਰਨਗੇ, ਤਦ ਅਸੀਂ ਉਹਨਾਂ ਦੇ ਵਿਰੁੱਧ ਸੱਤ ਅਯਾਲੀ, ਸਗੋਂ ਮਨੁੱਖਾਂ ਵਿੱਚੋਂ ਅੱਠ ਪ੍ਰਧਾਨ ਖੜ੍ਹੇ ਕਰਾਂਗੇ ।
Matthew 18:21 in Panjabi 21 ਤਦ ਪਤਰਸ ਨੇ ਉਹ ਨੂੰ ਆਖਿਆ, ਪ੍ਰਭੂ ਜੀ, ਮੇਰਾ ਭਰਾ ਕਿੰਨੀ ਵਾਰੀ ਮੇਰੇ ਵਿਰੁੱਧ ਪਾਪ ਕਰਦਾ ਰਹੇ ਅਤੇ ਮੈਂ ਉਹ ਨੂੰ ਮਾਫ਼ ਕਰਾਂ ? ਕੀ ਸੱਤ ਵਾਰ ?
Luke 8:44 in Panjabi 44 ਉਸ ਨੇ ਪਿੱਛੋਂ ਦੀ ਆ ਕੇ ਯਿਸੂ ਦੇ ਕੱਪੜੇ ਦਾ ਪੱਲਾ ਛੂਹਿਆ ਅਤੇ ਉਸੇ ਸਮੇਂ ਉਸ ਦੇ ਲਹੂ ਵਹਿਣਾ ਬੰਦ ਹੋ ਗਿਆ ।
Acts 13:47 in Panjabi 47 ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਹੀ ਹੁਕਮ ਦਿੱਤਾ ਹੈ, ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੋਤੀ ਠਹਿਰਾਇਆ ਹੈ, ਕਿ ਤੂੰ ਧਰਤੀ ਦੇ ਬੰਨੇ ਤੱਕ ਮੁਕਤੀ ਦਾ ਕਾਰਨ ਹੋਵੇਂ ।
Acts 19:12 in Panjabi 12 ਐਥੋਂ ਤੱਕ ਜੋ ਰੁਮਾਲ ਅਤੇ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਹਨਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ ।
1 Corinthians 14:25 in Panjabi 25 ਉਹ ਦੇ ਮਨ ਦੀਆਂ ਗੁਪਤ ਗੱਲਾਂ ਪ੍ਰਗਟ ਹੋਣਗੀਆਂ ਅਤੇ ਉਹ ਪਰਮੇਸ਼ੁਰ ਨੂੰ ਮੱਥਾ ਟੇਕੇਗਾ ਅਤੇ ਆਖੇਗਾ ਭਈ ਸੱਚੀ ਮੁੱਚੀ ਪਰਮੇਸ਼ੁਰ ਇਹਨਾਂ ਦੇ ਵਿੱਚ ਹੈ !
Revelation 7:9 in Panjabi 9 ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ ।
Revelation 14:6 in Panjabi 6 ਮੈਂ ਇੱਕ ਹੋਰ ਦੂਤ ਨੂੰ ਸਦੀਪਕ ਕਾਲ ਦੀ ਖੁਸ਼ਖਬਰੀ ਨਾਲ ਅਕਾਸ਼ ਵਿੱਚ ਉੱਡਦਿਆਂ ਦੇਖਿਆ ਤਾਂ ਉਹ ਧਰਤੀ ਦੇ ਵਾਸੀਆਂ, ਹਰੇਕ ਕੌਮ, ਗੋਤ, ਭਾਸ਼ਾ ਅਤੇ ਉੱਮਤ ਨੂੰ ਖੁਸ਼ਖਬਰੀ ਸੁਣਾਵੇ ।