Zechariah 8:3 in Panjabi 3 ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਸੀਯੋਨ ਵੱਲ ਵਾਪਸ ਆ ਕੇ ਯਰੂਸ਼ਲਮ ਦੇ ਵਿਚਕਾਰ ਵੱਸਾਂਗਾ ਅਤੇ ਯਰੂਸ਼ਲਮ “ਵਫ਼ਾਦਾਰ ਨਗਰੀ” ਅਤੇ ਸੈਨਾਂ ਦੇ ਯਹੋਵਾਹ ਦਾ ਪਹਾੜ “ਪਵਿੱਤਰ ਪਹਾੜ” ਕਹਾਵੇਗਾ ।
Other Translations King James Version (KJV) Thus saith the LORD; I am returned unto Zion, and will dwell in the midst of Jerusalem: and Jerusalem shall be called a city of truth; and the mountain of the LORD of hosts the holy mountain.
American Standard Version (ASV) Thus saith Jehovah: I am returned unto Zion, and will dwell in the midst of Jerusalem: and Jerusalem shall be called The city of truth; and the mountain of Jehovah of hosts, The holy mountain.
Bible in Basic English (BBE) This is what the Lord has said: I have come back to Zion, and will make my living-place in Jerusalem: and Jerusalem will be named The town of good faith; and the mountain of the Lord of armies The holy mountain.
Darby English Bible (DBY) Thus saith Jehovah: I am returned unto Zion, and will dwell in the midst of Jerusalem; and Jerusalem shall be called, The city of truth; and the mountain of Jehovah of hosts, The holy mountain.
World English Bible (WEB) Thus says Yahweh: "I have returned to Zion, and will dwell in the midst of Jerusalem. Jerusalem shall be called 'The City of Truth;' and the mountain of Yahweh of Hosts, 'The Holy Mountain.'"
Young's Literal Translation (YLT) Thus said Jehovah: I have turned back unto Zion, And I have dwelt in the midst of Jerusalem, And Jerusalem hath been called `The city of truth,' And the mountain of Jehovah of Hosts, `The holy mountain.'
Cross Reference Isaiah 1:21 in Panjabi 21 ਉਹ ਸਤਵੰਤੀ ਨਗਰੀ ਕਿਵੇਂ ਵੇਸਵਾ ਹੋ ਗਈ ! ਜਿਹੜੀ ਨਿਆਂ ਨਾਲ ਭਰੀ ਹੋਈ ਸੀ ਅਤੇ ਜਿਸ ਦੇ ਵਿੱਚ ਧਰਮ ਵੱਸਦਾ ਸੀ, ਪਰ ਹੁਣ ਉੱਥੇ ਖੂਨੀ ਹੀ ਵੱਸਦੇ ਹਨ !
Isaiah 1:26 in Panjabi 26 ਤਦ ਮੈਂ ਤੇਰੇ ਨਿਆਈਆਂ ਨੂੰ ਅੱਗੇ ਵਾਂਗੂੰ, ਅਤੇ ਤੇਰੇ ਸਲਾਹਕਾਰਾਂ ਨੂੰ ਪਹਿਲਾਂ ਵਾਂਗੂੰ ਬਹਾਲ ਕਰਾਂਗਾ, ਫੇਰ ਤੂੰ ਧਰਮੀ ਸ਼ਹਿਰ, ਸਤਵੰਤੀ ਨਗਰੀ ਸਦਾਵੇਂਗੀ ।
Isaiah 2:2 in Panjabi 2 ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ ।
Isaiah 11:9 in Panjabi 9 ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ ।
Isaiah 12:6 in Panjabi 6 ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ ।
Isaiah 60:14 in Panjabi 14 ਤੈਨੂੰ ਦੁੱਖ ਦੇਣ ਵਾਲਿਆਂ ਦੇ ਪੁੱਤਰ ਤੇਰੇ ਕੋਲ ਸਿਰ ਝੁਕਾ ਕੇ ਆਉਣਗੇ, ਤੈਨੂੰ ਤੁੱਛ ਜਾਣਨ ਵਾਲੇ ਸਾਰੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ, ਉਹ ਤੈਨੂੰ ਯਹੋਵਾਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪੁਰਖ ਦਾ ਸੀਯੋਨ ਆਖਣਗੇ ।
Isaiah 65:25 in Panjabi 25 ਬਘਿਆੜ ਅਤੇ ਲੇਲਾ ਇਕੱਠੇ ਚਰਨਗੇ, ਅਤੇ ਬੱਬਰ ਸ਼ੇਰ ਬਲਦ ਵਾਂਗੂੰ ਘਾਹ ਖਾਵੇਗਾ, ਸੱਪ ਦਾ ਭੋਜਨ ਮਿੱਟੀ ਹੀ ਹੋਵੇਗੀ, ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਉਹ ਕਿਸੇ ਨੂੰ ਦੁੱਖ ਦੇਣਗੇ, ਨਾ ਨਾਸ ਕਰਨਗੇ, ਯਹੋਵਾਹ ਫ਼ਰਮਾਉਂਦਾ ਹੈ ।
Isaiah 66:20 in Panjabi 20 ਜਿਵੇਂ ਇਸਰਾਏਲੀ ਆਪਣੀ ਭੇਟ ਸਾਫ਼ ਭਾਂਡੇ ਵਿੱਚ ਯਹੋਵਾਹ ਦੇ ਭਵਨ ਨੂੰ ਲੈ ਆਉਂਦੇ ਹਨ, ਉਸੇ ਤਰ੍ਹਾਂ ਉਹ ਤੁਹਾਡੇ ਭਰਾਵਾਂ ਨੂੰ ਸਾਰੀਆਂ ਕੌਮਾਂ ਵਿੱਚੋਂ ਯਹੋਵਾਹ ਦੀ ਭੇਟ ਕਰਕੇ ਘੋੜਿਆਂ ਉੱਤੇ, ਰਥਾਂ ਵਿੱਚ, ਪਾਲਕੀਆਂ ਵਿੱਚ. ਖੱਚਰਾਂ ਉੱਤੇ ਅਤੇ ਊਠਾਂ ਉੱਤੇ, ਮੇਰੇ ਪਵਿੱਤਰ ਪਰਬਤ ਯਰੂਸ਼ਲਮ ਨੂੰ ਲੈ ਆਉਣਗੇ, ਯਹੋਵਾਹ ਦਾ ਬਚਨ ਹੈ ।
Jeremiah 30:10 in Panjabi 10 ਹੇ ਯਾਕੂਬ ਮੇਰੇ ਟਹਿਲੂਏ, ਤੂੰ ਨਾ ਡਰ, ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ, ਤੂੰ ਨਾ ਘਾਬਰ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ ਬਚਾਵਾਂਗਾ, ਅਤੇ ਤੇਰੀ ਨਸਲ ਨੂੰ ਉਹਨਾਂ ਦੀ ਗ਼ੁਲਾਮੀ ਦੇ ਦੇਸ ਤੋਂ, ਯਾਕੂਬ ਮੁੜੇਗਾ ਅਤੇ ਚੈਨ ਤੇ ਅਰਾਮ ਕਰੇਗਾ, ਅਤੇ ਉਹ ਨੂੰ ਕੋਈ ਨਾ ਡਰਾਵੇਗਾ ।
Jeremiah 31:23 in Panjabi 23 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਇੱਕ ਵਾਰ ਫਿਰ ਉਹ ਇਹ ਗੱਲ ਯਹੂਦਾਹ ਦੇ ਦੇਸ ਅਤੇ ਉਹਨਾਂ ਦੇ ਸ਼ਹਿਰਾਂ ਵਿੱਚ ਆਖਣਗੇ, ਜਦ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਹੇ ਧਰਮ ਦੀ ਵਸੋਂ ਅਤੇ ਪਵਿੱਤਰ ਪਹਾੜ, ਯਹੋਵਾਹ ਤੈਨੂੰ ਬਰਕਤ ਦੇਵੇ ! ।
Jeremiah 33:16 in Panjabi 16 ਉਹਨਾਂ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਯਰੂਸ਼ਲਮ ਚੈਨ ਨਾਲ ਵੱਸੇਗਾ ਅਤੇ ਉਹ ਇਸ ਨਾਮ ਤੋਂ ਪੁਕਾਰਿਆ ਜਾਵੇਗਾ, “ ਯਹੋਵਾਹ ਸਾਡਾ ਧਰਮ “ ।
Ezekiel 48:35 in Panjabi 35 ਉਹ ਦਾ ਘੇਰਾ ਅਠਾਰਾਂ ਹਜ਼ਾਰ ਅਤੇ ਸ਼ਹਿਰ ਦਾ ਨਾਮ ਉਸੇ ਦਿਨ ਤੋਂ ਇਹ ਹੋਵੇਗਾ ਕਿ “ਯਹੋਵਾਹ ਉੱਥੇ ਹੈ” ।
Joel 3:17 in Panjabi 17 ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜੋ ਆਪਣੇ ਪਵਿੱਤਰ ਪਹਾੜ ਸੀਯੋਨ ਵਿੱਚ ਵੱਸਦਾ ਹਾਂ, ਯਰੂਸ਼ਲਮ ਪਵਿੱਤਰ ਹੋਵੇਗਾ, ਅਤੇ ਓਪਰੇ ਉਸ ਦੇ ਵਿੱਚੋਂ ਫੇਰ ਕਦੇ ਨਾ ਲੰਘਣਗੇ ।
Joel 3:21 in Panjabi 21 ਮੈਂ ਉਹਨਾਂ ਨੂੰ ਖ਼ੂਨ ਦੇ ਦੋਸ਼ ਤੋਂ ਨਿਰਦੋਸ਼ ਠਹਿਰਾਵਾਂਗਾ, ਜਿਹੜਾ ਮੈਂ ਹੁਣ ਤੱਕ ਨਿਰਦੋਸ਼ ਨਹੀਂ ਠਹਿਰਾਇਆ ਸੀ, ਕਿਉਂ ਜੋ ਯਹੋਵਾਹ ਸੀਯੋਨ ਵਿੱਚ ਵੱਸਦਾ ਹੈ ।
Zechariah 1:16 in Panjabi 16 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਰਹਮ ਨਾਲ ਯਰੂਸ਼ਲਮ ਨੂੰ ਮੁੜ ਆਇਆ ਹਾਂ । ਮੇਰਾ ਭਵਨ ਇਸ ਵਿੱਚ ਉਸਾਰਿਆ ਜਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਤੇ ਯਰੂਸ਼ਲਮ ਦੇ ਉੱਤੇ ਨਾਪ ਦੀ ਰੱਸੀ ਖਿੱਚੀ ਜਾਵੇਗੀ ।
Zechariah 2:10 in Panjabi 10 ਹੇ ਸੀਯੋਨ ਦੀਏ ਧੀਏ, ਜੈਕਾਰਾ ਗਜਾ ਅਤੇ ਅਨੰਦ ਹੋ ਕਿਉਂ ਜੋ ਦੇਖ, ਮੈਂ ਆ ਕੇ ਤੇਰੇ ਵਿੱਚ ਵੱਸਾਂਗਾ, ਯਹੋਵਾਹ ਦਾ ਵਾਕ ਹੈ ।
Zechariah 14:20 in Panjabi 20 ਉਸ ਦਿਨ ਘੋੜਿਆਂ ਦੀਆਂ ਘੰਟੀਆਂ ਉੱਤੇ ਇਹ ਲਿਖਿਆ ਹੋਵੇਗਾ, “ਯਹੋਵਾਹ ਲਈ ਪਵਿੱਤਰ” ਅਤੇ ਯਹੋਵਾਹ ਦੇ ਭਵਨ ਦੀਆਂ ਦੇਗਾਂ ਉਹਨਾਂ ਕਟੋਰਿਆਂ ਵਾਂਗੂੰ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ ।
John 1:14 in Panjabi 14 ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ ।
John 14:23 in Panjabi 23 ਯਿਸੂ ਨੇ ਆਖਿਆ, “ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ । ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ ।
2 Corinthians 6:16 in Panjabi 16 ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ ।
Ephesians 2:21 in Panjabi 21 ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ ।
Colossians 2:9 in Panjabi 9 ਕਿਉਂ ਜੋ ਪਰਮੇਸ਼ੁਰ ਦੀ ਸਾਰੀ ਭਰਪੂਰੀ ਉਸੇ ਵਿੱਚ ਹੋ ਕੇ ਵੱਸਦੀ ਹੈ ।
Revelation 21:3 in Panjabi 3 ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ ।
Revelation 21:10 in Panjabi 10 ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ ਅਤੇ ਉਸ ਨੇ ਉਹ ਪਵਿੱਤਰ ਨਗਰੀ ਯਰੂਸ਼ਲਮ ਪਰਮੇਸ਼ੁਰ ਕੋਲੋਂ ਸਵਰਗ ਤੋਂ ਉੱਤਰਦੀ ਮੈਨੂੰ ਵਿਖਾਈ, ਜਿਹ ਦੇ ਵਿੱਚ ਪਰਮੇਸ਼ੁਰ ਦਾ ਤੇਜ ਸੀ ।
Revelation 21:27 in Panjabi 27 ਪਰ ਕੋਈ ਅਪਵਿੱਤਰ ਵਸਤ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ ।