Zechariah 8:8 in Panjabi 8 ਮੈਂ ਉਹਨਾਂ ਨੂੰ ਲਿਆਵਾਂਗਾ, ਉਹ ਯਰੂਸ਼ਲਮ ਦੇ ਵਿਚਕਾਰ ਵੱਸਣਗੇ, ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਵਫ਼ਾਦਾਰੀ ਅਤੇ ਧਰਮ ਵਿੱਚ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ।
Other Translations King James Version (KJV) And I will bring them, and they shall dwell in the midst of Jerusalem: and they shall be my people, and I will be their God, in truth and in righteousness.
American Standard Version (ASV) and I will bring them, and they shall dwell in the midst of Jerusalem; and they shall be my people, and I will be their God, in truth and in righteousness.
Bible in Basic English (BBE) And I will make them come and be living in Jerusalem and they will be to me a people and I will be to them a God, in good faith and in righteousness.
Darby English Bible (DBY) and I will bring them, and they shall dwell in the midst of Jerusalem; and they shall be my people, and I will be their God, in truth and in righteousness.
World English Bible (WEB) and I will bring them, and they will dwell in the midst of Jerusalem; and they will be my people, and I will be their God, in truth and in righteousness."
Young's Literal Translation (YLT) And I have brought them in, They have dwelt in the midst of Jerusalem, And they have been to Me for a people, And I am to them for God, In truth and in righteousness.
Cross Reference Leviticus 26:12 in Panjabi 12 ਮੈਂ ਤੁਹਾਡੇ ਵਿਚਕਾਰ ਤੁਰਾਂਗਾ ਅਤੇ ਤੁਹਾਡਾ ਪਰਮੇਸ਼ੁਰ ਬਣਾਂਗਾ ਅਤੇ ਤੁਸੀਂ ਮੇਰੀ ਪਰਜਾ ਹੋਵੋਗੇ ।
Jeremiah 3:17 in Panjabi 17 ਉਸ ਵੇਲੇ ਉਹ ਯਰੂਸ਼ਲਮ ਨੂੰ “ ਯਹੋਵਾਹ ਦਾ ਸਿੰਘਾਸਣ “ ਆਖਣਗੇ ਅਤੇ ਉਹ ਦੇ ਕੋਲ ਯਹੋਵਾਹ ਦੇ ਨਾਮ ਉੱਤੇ ਸਾਰੀਆਂ ਕੌਮਾਂ ਯਰੂਸ਼ਲਮ ਵਿੱਚ ਇਕੱਠੀਆਂ ਹੋਣਗੀਆਂ । ਉਹ ਫਿਰ ਆਪਣੇ ਬੁਰੇ ਦਿਲ ਦੀ ਅੜੀ ਪਿੱਛੇ ਨਾ ਚੱਲਣਗੀਆਂ
Jeremiah 4:2 in Panjabi 2 ਜੇ ਤੂੰ ਜੀਉਂਦੇ ਯਹੋਵਾਹ ਦੀ ਸੌਂਹ ਖਾਵੇਂ, ਸਚਿਆਈ ਨਾਲ, ਨਿਆਂ ਨਾਲ ਅਤੇ ਧਰਮ ਨਾਲ, ਤਦ ਕੌਮਾਂ ਉਹ ਦੇ ਵਿੱਚ ਆਪ ਨੂੰ ਮੁਬਾਰਕ ਆਖਣਗੀਆਂ, ਅਤੇ ਉਹ ਨੂੰ ਉਸਤਤ ਦੇਣਗੀਆਂ ।
Jeremiah 23:8 in Panjabi 8 ਪਰ “ ਯਹੋਵਾਹ ਦੀ ਸੌਂਹ ਜਿਹੜਾ ਉਤਾਹਾਂ ਲਿਆਇਆ ਅਤੇ ਜਿਹੜਾ ਇਸਰਾਏਲ ਦੇ ਘਰਾਣੇ ਦੀ ਨਸਲ ਨੂੰ ਉੱਤਰ ਦੇਸ ਵਿੱਚੋਂ ਅਤੇ ਉਹਨਾਂ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਉਸ ਉਹਨਾਂ ਨੂੰ ਹੱਕ ਦਿੱਤਾ ਸੀ ਬਾਹਰ ਲਿਆਇਆ “ । ਤਾਂ ਉਹ ਆਪਣੀ ਭੂਮੀ ਵਿੱਚ ਵੱਸਣਗੇ ।
Jeremiah 30:22 in Panjabi 22 ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ।
Jeremiah 31:1 in Panjabi 1 ਉਸ ਸਮੇਂ, ਯਹੋਵਾਹ ਦਾ ਵਾਕ ਹੈ, ਮੈਂ ਇਸਰਾਏਲ ਦੇ ਸਾਰਿਆਂ ਘਰਾਣਿਆਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ ।
Jeremiah 31:33 in Panjabi 33 ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਅੰਦਰ ਰੱਖਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ । ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ
Jeremiah 32:38 in Panjabi 38 ਉਹ ਮੇਰੀ ਪਰਜਾ ਹੋਵੇਗੀ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ
Jeremiah 32:41 in Panjabi 41 ਮੈਂ ਖੁਸ਼ ਹੋ ਕੇ ਉਹਨਾਂ ਉੱਤੇ ਭਲਿਆਈ ਕਰਾਂਗਾ, ਮੈਂ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਸੱਚ-ਮੁੱਚ ਉਹਨਾਂ ਨੂੰ ਇਸ ਦੇਸ ਵਿੱਚ ਲਾਵਾਂਗਾ ।
Ezekiel 11:20 in Panjabi 20 ਤਾਂ ਜੋ ਉਹ ਮੇਰੀਆਂ ਬਿਧੀਆਂ ਅਨੁਸਾਰ ਚੱਲਣ, ਮੇਰੇ ਕਾਨੂੰਨਾਂ ਦੀ ਪਾਲਣਾ ਕਰਨ, ਉਹਨਾਂ ਤੇ ਅਮਲ ਕਰਨ, ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ।
Ezekiel 36:28 in Panjabi 28 ਤੁਸੀਂ ਉਸ ਦੇਸ ਵਿੱਚ ਜਿਹੜਾ ਮੈਂ ਤੁਹਾਡੇ ਪਿਉ-ਦਾਦਿਆਂ ਨੂੰ ਦਿੱਤਾ ਵੱਸੋਗੇ, ਤੁਸੀਂ ਮੇਰੀ ਪਰਜਾ ਹੋਵੋਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ।
Ezekiel 37:25 in Panjabi 25 ਉਹ ਉਸ ਦੇਸ ਵਿੱਚ ਜਿਹੜਾ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤਾ ਸੀ, ਜਿਸ ਵਿੱਚ ਤੁਹਾਡੇ ਪਿਉ-ਦਾਦੇ ਵੱਸਦੇ ਸਨ, ਵੱਸਣਗੇ ਅਤੇ ਉਹ, ਉਹਨਾਂ ਦੀ ਸੰਤਾਨ ਅਤੇ ਉਹਨਾਂ ਦੀ ਸੰਤਾਨ ਦੀ ਸੰਤਾਨ ਸਦਾ ਤੱਕ ਉਸ ਵਿੱਚ ਸਦਾ ਲਈ ਵੱਸਣਗੇ । ਮੇਰਾ ਦਾਸ ਦਾਊਦ ਸਦਾ ਲਈ ਉਹਨਾਂ ਦਾ ਰਾਜਕੁਮਾਰ ਹੋਵੇਗਾ ।
Ezekiel 37:27 in Panjabi 27 ਮੇਰਾ ਡੇਰਾ ਵੀ ਉਹਨਾਂ ਦੇ ਵਿੱਚ ਹੋਵੇਗਾ, ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ ।
Hosea 2:19 in Panjabi 19 ਮੈਂ ਤੈਨੂੰ ਸਦਾ ਲਈ ਆਪਣੀ ਦੁਲਹਨ ਬਣਾ ਲਵਾਂਗਾ, ਹਾਂ, ਧਰਮ, ਇਨਸਾਫ਼, ਦਯਾ ਅਤੇ ਰਹਿਮ ਨਾਲ ਮੈਂ ਤੈਨੂੰ ਆਪਣੀ ਦੁਲਹਨ ਬਣਾਵਾਂਗਾ,
Joel 3:20 in Panjabi 20 ਪਰ ਯਹੂਦਾਹ ਸਦਾ ਲਈ ਅਤੇ ਯਰੂਸ਼ਲਮ ਪੀੜ੍ਹੀਓਂ ਪੀੜ੍ਹੀ ਵੱਸਿਆ ਰਹੇਗਾ ।
Amos 9:14 in Panjabi 14 ਮੈਂ ਆਪਣੀ ਪਰਜਾ ਇਸਰਾਏਲ ਨੂੰ ਗ਼ੁਲਾਮੀ ਤੋਂ ਵਾਪਿਸ ਲੈ ਆਵਾਂਗਾ, ਉਹ ਉੱਜੜੇ ਹੋਏ ਸ਼ਹਿਰਾਂ ਨੂੰ ਉਸਾਰਨਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ ਲਾਉਣਗੇ ਅਤੇ ਉਨ੍ਹਾਂ ਦੀ ਮਧ ਪੀਣਗੇ, ਉਹ ਬਾਗ ਲਾਉਣਗੇ ਅਤੇ ਉਹਨਾਂ ਦਾ ਫਲ ਖਾਣਗੇ ।
Obadiah 1:17 in Panjabi 17 ਪਰ ਬਚੇ ਹੋਏ ਸੀਯੋਨ ਪਹਾੜ ਵਿੱਚ ਹੋਣਗੇ ਅਤੇ ਉਹ ਪਵਿੱਤਰ ਹੋਵੇਗਾ, ਯਾਕੂਬ ਦਾ ਘਰਾਣਾ ਆਪਣੀ ਵਿਰਾਸਤ ਨੂੰ ਅਧਿਕਾਰ ਵਿੱਚ ਕਰੇਗਾ ।
Zephaniah 3:14 in Panjabi 14 ਹੇ ਸੀਯੋਨ ਦੀਏ ਧੀਏ, ਉੱਚੀ ਅਵਾਜ਼ ਨਾਲ ਗਾ, ਹੇ ਇਸਰਾਏਲ, ਜੈਕਾਰਾ ਗਜਾ, ਹੇ ਯਰੂਸ਼ਲਮ ਦੀਏ ਧੀਏ, ਸਾਰੇ ਦਿਲ ਨਾਲ ਅਨੰਦ ਕਰ ਅਤੇ ਮਗਨ ਹੋ !
Zechariah 2:11 in Panjabi 11 ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਉਹ ਮੇਰੀ ਪਰਜਾ ਹੋਣਗੀਆਂ, ਮੈਂ ਉਹਨਾਂ ਦੇ ਵਿੱਚ ਵੱਸਾਂਗਾ, ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ ।
Zechariah 10:10 in Panjabi 10 ਮੈਂ ਉਹਨਾਂ ਨੂੰ ਮਿਸਰ ਦੇਸ ਵਿਚੋਂ ਮੋੜ ਲਿਆਵਾਂਗਾ, ਮੈਂ ਅੱਸ਼ੂਰ ਵਿਚੋਂ ਉਹਨਾਂ ਨੂੰ ਇਕੱਠੇ ਕਰਾਂਗਾ, ਮੈਂ ਓਹਨਾਂ ਨੂੰ ਗਿਲਆਦ ਦੇ ਦੇਸ ਅਤੇ ਲਬਾਨੋਨ ਵਿੱਚ ਲਿਆਵਾਂਗਾ, - ਉਹ ਸਮਾ ਨਾ ਸਕਣਗੇ ।
Zechariah 13:9 in Panjabi 9 ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ ।
2 Corinthians 6:16 in Panjabi 16 ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ ।
Revelation 21:3 in Panjabi 3 ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ ।
Revelation 21:7 in Panjabi 7 ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ ।