Zechariah 9:14 in Panjabi 14 ਯਹੋਵਾਹ ਉਹਨਾਂ ਉੱਤੇ ਵਿਖਾਈ ਦੇਵੇਗਾ, ਉਸ ਦਾ ਤੀਰ ਬਿਜਲੀ ਵਾਂਗੂੰ ਬਾਹਰ ਨਿੱਕਲੇਗਾ, ਪ੍ਰਭੂ ਯਹੋਵਾਹ ਤੁਰ੍ਹੀ ਫੂਕੇਗਾ, ਅਤੇ ਦੱਖਣੀ ਵਾਵਰੋਲੇ ਵਿੱਚ ਚੱਲੇਗਾ ।
Other Translations King James Version (KJV) And the LORD shall be seen over them, and his arrow shall go forth as the lightning: and the LORD God shall blow the trumpet, and shall go with whirlwinds of the south.
American Standard Version (ASV) And Jehovah shall be seen over them; and his arrow shall go forth as the lightning; and the Lord Jehovah will blow the trumpet, and will go with whirlwinds of the south.
Bible in Basic English (BBE) And the Lord will be seen over them, and his arrow will go out like the thunder-flame: and the Lord God, sounding the war-horn, will go in the storm-winds of the South.
Darby English Bible (DBY) And Jehovah shall be seen over them, and his arrow shall go forth as the lightning; and the Lord Jehovah will blow the trumpet, and will march with whirlwinds of the south.
World English Bible (WEB) Yahweh will be seen over them; And his arrow will go flash like lightning; And the Lord Yahweh will blow the trumpet, And will go with whirlwinds of the south.
Young's Literal Translation (YLT) And Jehovah doth appear for them, And gone forth as lightning hath His arrow, And the Lord Jehovah with a trumpet bloweth, And He hath gone with whirlwinds of the south.
Cross Reference Exodus 14:24 in Panjabi 24 ਤਾਂ ਇਸ ਤਰ੍ਹਾਂ ਹੋਇਆ ਕਿ ਸਵੇਰ ਦੇ ਪਹਿਰ ਯਹੋਵਾਹ ਨੇ ਮਿਸਰੀਆਂ ਦੇ ਡੇਰੇ ਨੂੰ ਅੱਗ ਅਤੇ ਬੱਦਲ ਦੇ ਥੰਮ੍ਹ ਦੇ ਵਿੱਚੋਂ ਦੀ ਡਿਠਾ ਅਤੇ ਮਿਸਰੀਆਂ ਦੇ ਡੇਰੇ ਨੂੰ ਗੜਬੜਾਹਟ ਵਿੱਚ ਪਾ ਦਿੱਤਾ ।
Joshua 6:4 in Panjabi 4 ਸਭ ਜਾਜਕ ਸੰਦੂਕ ਦੇ ਅੱਗੇ ਮੇਢੇ ਦੇ ਸਿੰਘਾਂ ਦੀਆਂ ਸੱਤ ਤੁਰ੍ਹੀਆਂ ਲੈ ਜਾਣ ਅਤੇ ਤੁਸੀਂ ਸੱਤਵੇਂ ਦਿਨ ਸੱਤ ਵਾਰੀ ਸ਼ਹਿਰ ਦੇ ਦੁਆਲੇ ਚੱਕਰ ਲਗਾਣਾ ਅਤੇ ਜਾਜਕ ਤੁਰ੍ਹੀਆਂ ਵਜਾਉਣ ।
Joshua 10:11 in Panjabi 11 ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸਰਾਏਲ ਦੇ ਅੱਗੋਂ ਭੱਜੇ ਜਾਂਦੇ ਸਨ ਤਾਂ ਬੈਤ-ਹੋਰੋਨ ਦੀ ਚੜ੍ਹਾਈ ਕੋਲ ਯਹੋਵਾਹ ਨੇ ਉਹਨਾਂ ਉੱਤੇ ਅਕਾਸ਼ੋਂ ਵੱਡੇ-ਵੱਡੇ ਪੱਥਰ ਅਜ਼ੇਕਾਹ ਤੱਕ ਇਉਂ ਸੁੱਟੇ ਕਿ ਉਹ ਮਰ ਗਏ । ਜਿਹੜੇ ਗੜਿਆਂ ਨਾਲ ਮਰੇ ਉਹ ਉਹਨਾਂ ਤੋਂ ਵੱਧ ਸਨ, ਜਿਹੜੇ ਇਸਰਾਏਲ ਦੀ ਤਲਵਾਰ ਨਾਲ ਵੱਢੇ ਗਏ ।
Joshua 10:42 in Panjabi 42 ਯਹੋਸ਼ੁਆ ਨੇ ਉਹਨਾਂ ਸਾਰੇ ਰਾਜਿਆਂ ਨੂੰ ਅਤੇ ਉਹਨਾਂ ਦੇ ਸਾਰੇ ਦੇਸਾਂ ਨੂੰ ਇੱਕੋ ਹੀ ਸਮੇਂ ਵਿੱਚ ਇਸ ਕਾਰਨ ਜਿੱਤ ਲਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸਰਾਏਲ ਲਈ ਲੜਿਆ ।
Psalm 18:14 in Panjabi 14 ਫੇਰ ਉਸ ਨੇ ਆਪਣੇ ਤੀਰ ਚਲਾ ਕੇ ਉਨ੍ਹਾਂ ਨੂੰ ਛਿੰਨ-ਭਿੰਨ ਕੀਤਾ, ਅਤੇ ਬਿਜਲੀਆਂ ਲਿਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ ।
Psalm 45:3 in Panjabi 3 ਓਏ ਸੂਰਮਿਆਂ ! ਆਪਣੀ ਤਲਵਾਰ ਲੱਕ ਨਾਲ ਬੰਨ੍ਹ, ਉਹ ਤੇਰਾ ਤੇਜ ਅਤੇ ਤੇਰੀ ਮਹਿਮਾ ਹੈ ।
Psalm 77:17 in Panjabi 17 ਘਟਾਂ ਨੇ ਮੋਹਲੇਧਾਰ ਮੀਂਹ ਵਰ੍ਹਾਇਆ, ਗਗਣ ਨੇ ਖੜਕਾ ਦਿੱਤਾ, ਤੇਰੇ ਤੀਰ ਲਾਂਭੇ ਛਾਂਭੇ ਚੱਲੇ ।
Psalm 144:5 in Panjabi 5 ਹੇ ਯਹੋਵਾਹ, ਆਪਣੇ ਅਕਾਸ਼ਾਂ ਨੂੰ ਝੁਕਾ ਕੇ ਉਤਰ ਆ, ਪਹਾੜਾਂ ਨੂੰ ਛੂਹ ਕਿ ਧੂੰਆ ਨਿੱਕਲੇ !
Isaiah 18:3 in Panjabi 3 ਹੇ ਜਗਤ ਦੇ ਸਾਰੇ ਵਾਸੀਓ, ਅਤੇ ਧਰਤੀ ਦੇ ਰਹਿਣ ਵਾਲਿਓ, ਜਦ ਝੰਡਾ ਪਹਾੜਾਂ ਉੱਤੇ ਖੜ੍ਹਾ ਕੀਤਾ ਜਾਵੇ, ਤਾਂ ਵੇਖੋ ! ਜਦ ਤੁਰ੍ਹੀ ਫੂਕੀ ਜਾਵੇ, ਤਾਂ ਸੁਣੋ !
Isaiah 21:1 in Panjabi 1 ਸਮੁੰਦਰ ਦੀ ਉਜਾੜ ਦੇ ਵਿਖੇ ਅਗੰਮ ਵਾਕ, - ਜਿਵੇਂ ਦੱਖਣ ਵਿੱਚ ਵਾਵਰੋਲੇ ਲੰਘਣ ਨੂੰ ਹਨ, ਉਸੇ ਤਰ੍ਹਾਂ ਉਹ ਉਜਾੜ ਤੋਂ, ਇੱਕ ਡਰਾਉਣੇ ਦੇਸ ਤੋਂ ਚਲਿਆ ਆਉਂਦਾ ਹੈ ।
Isaiah 27:13 in Panjabi 13 ਉਸ ਦਿਨ ਵੱਡੀ ਤੁਰ੍ਹੀ ਫੂਕੀ ਜਾਵੇਗੀ, ਅਤੇ ਜਿਹੜੇ ਅੱਸ਼ੂਰ ਦੇਸ ਵਿੱਚ ਨਾਸ ਹੋਣ ਵਾਲੇ ਸਨ, ਅਤੇ ਜਿਹੜੇ ਮਿਸਰ ਦੇਸ ਵਿੱਚ ਜ਼ਬਰਦਸਤੀ ਭੇਜੇ ਗਏ ਸਨ, ਉਹ ਆਉਣਗੇ, ਅਤੇ ਯਰੂਸ਼ਲਮ ਵਿੱਚ ਪਵਿੱਤਰ ਪਰਬਤ ਉੱਤੇ ਯਹੋਵਾਹ ਨੂੰ ਮੱਥਾ ਟੇਕਣਗੇ ।
Isaiah 30:30 in Panjabi 30 ਯਹੋਵਾਹ ਆਪਣੀ ਤੇਜਵਾਨ ਅਵਾਜ਼ ਸੁਣਾਵੇਗਾ ਅਤੇ ਆਪਣੀ ਬਾਂਹ ਦਾ ਉਲਾਰ, ਤੱਤੇ ਕ੍ਰੋਧ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਵਿਖਾਵੇਗਾ, ਨਾਲੇ ਮੁਹਲੇ ਧਾਰ ਮੀਂਹ, ਵਾਛੜ ਅਤੇ ਗੜੇ ਹੋਣਗੇ ।
Isaiah 31:5 in Panjabi 5 ਖੰਭ ਫੈਲਾਏ ਹੋਏ ਪੰਛੀਆਂ ਵਾਂਗੂੰ, ਸੈਨਾਂ ਦਾ ਯਹੋਵਾਹ ਯਰੂਸ਼ਲਮ ਨੂੰ ਢੱਕ ਲਵੇਗਾ, ਉਹ ਆੜ ਦੇਵੇਗਾ ਅਤੇ ਛੁਡਾਵੇਗਾ, ਉਹ ਹੀ ਉਸ ਵਿੱਚੋਂ ਲੰਘੇਗਾ ਅਤੇ ਛੁਟਕਾਰਾ ਦੇਵੇਗਾ ।
Isaiah 66:15 in Panjabi 15 ਵੇਖੋ, ਯਹੋਵਾਹ ਅੱਗ ਨਾਲ ਆਵੇਗਾ, ਅਤੇ ਉਹ ਦੇ ਰਥ ਵਾਵਰੋਲੇ ਵਾਂਗੂੰ, ਤਾਂ ਜੋ ਉਹ ਆਪਣਾ ਕ੍ਰੋਧ ਤੇਜ਼ੀ ਨਾਲ, ਅਤੇ ਆਪਣੀ ਤਾੜ ਅੱਗ ਦੀਆਂ ਲਾਟਾਂ ਨਾਲ ਪਾਵੇ,
Habakkuk 3:11 in Panjabi 11 ਤੇਰੇ ਤੀਰਾਂ ਦੀ ਚਮਕ ਦੇ ਕਾਰਨ ਜਦ ਉਹ ਚੱਲਦੇ ਸਨ, ਤੇਰੇ ਚਮਕਦਾਰ ਬਰਛੇ ਦੀ ਲਸ਼ਕ ਦੇ ਕਾਰਨ, ਸੂਰਜ ਅਤੇ ਚੰਦ ਆਪਣੇ ਸਥਾਨ ਤੇ ਠਹਿਰ ਗਏ ।
Zechariah 2:5 in Panjabi 5 ਮੈਂ ਉਸ ਦੇ ਦੁਆਲੇ ਉਸ ਦੇ ਲਈ ਅੱਗ ਦੀ ਸ਼ਹਿਰ ਪਨਾਹ ਹੋਵਾਂਗਾ ਅਤੇ ਉਸ ਦੇ ਵਿੱਚ ਪਰਤਾਪ ਲਈ ਹੋਵਾਂਗਾ, ਯਹੋਵਾਹ ਦਾ ਵਾਕ ਹੈ ।
Zechariah 12:8 in Panjabi 8 ਉਸ ਦਿਨ ਯਹੋਵਾਹ ਯਰੂਸ਼ਲਮ ਦੇ ਵਾਸੀਆਂ ਦੇ ਆਲੇ-ਦੁਆਲੇ ਇੱਕ ਢਾਲ਼ ਹੋਵੇਗਾ, ਉਸ ਦਿਨ ਉਹਨਾਂ ਵਿੱਚੋਂ ਕਮਜ਼ੋਰ ਤੋਂ ਕਮਜ਼ੋਰ ਦਾਊਦ ਵਰਗਾ ਹੋਵੇਗਾ, ਦਾਊਦ ਦਾ ਘਰਾਣਾ ਪਰਮੇਸ਼ੁਰ ਅਤੇ ਯਹੋਵਾਹ ਦੇ ਦੂਤ ਵਰਗਾ ਹੋਵੇਗਾ, ਜਿਹੜਾ ਉਹਨਾਂ ਦੇ ਅੱਗੇ ਸੀ ।
Zechariah 14:3 in Panjabi 3 ਤਾਂ ਯਹੋਵਾਹ ਨਿੱਕਲੇਗਾ ਅਤੇ ਉਹਨਾਂ ਕੌਮਾਂ ਨਾਲ ਯੁੱਧ ਕਰੇਗਾ, ਜਿਵੇਂ ਯੁੱਧ ਦੇ ਦਿਨ ਲੜਦਾ ਸੀ ।
Matthew 28:20 in Panjabi 20 ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਜੁੱਗ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ ।
Acts 4:10 in Panjabi 10 ਤਾਂ ਤੁਹਾਨੂੰ ਸਭਨਾਂ ਨੂੰ ਅਤੇ ਇਸਰਾਏਲ ਦੇ ਸਾਰਿਆਂ ਲੋਕਾਂ ਨੂੰ ਪਤਾ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਉਸ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ ।
Romans 15:19 in Panjabi 19 ਨਿਸ਼ਾਨੀਆਂ ਅਤੇ ਕਰਾਮਾਤਾਂ ਦੀ ਸ਼ਕਤੀ ਨਾਲ ਅਤੇ ਪਵਿੱਤਰ ਆਤਮਾ ਦੀ ਸਮਰੱਥ ਨਾਲ ਮੇਰੇ ਹੱਥੀਂ ਕੀਤੇ ਹਨ, ਇੱਥੋਂ ਤੱਕ ਜੋ ਮੈਂ ਯਰੂਸ਼ਲਮ ਤੋਂ ਲੈ ਕੇ ਚਾਰ ਚੁਫ਼ੇਰੇ ਇੱਲੁਰਿਕੁਮ ਤੱਕ ਮਸੀਹ ਦੀ ਖੁਸ਼ਖਬਰੀ ਦਾ ਪੂਰਾ ਪਰਚਾਰ ਕੀਤਾ ।
2 Corinthians 10:4 in Panjabi 4 ਇਸ ਲਈ ਜੋ ਸਾਡੇ ਯੁੱਧ ਦੇ ਹਥਿਆਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਦੁਆਰਾ ਕਿਲ੍ਹਿਆਂ ਨੂੰ ਢਾਹ ਦੇਣ ਲਈ ਬਹੁਤ ਤਾਕਤਵਰ ਹਨ ।
Hebrews 2:4 in Panjabi 4 ਪਰਮੇਸ਼ੁਰ ਵੀ ਨਿਸ਼ਾਨੀਆਂ, ਅਚਰਜ ਕੰਮਾਂ, ਕਈ ਪ੍ਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੇ ਵਰਦਾਨਾਂ ਦੇ ਦੁਆਰਾ ਆਪਣੀ ਮਰਜ਼ੀ ਦੇ ਅਨੁਸਾਰ ਉਨ੍ਹਾਂ ਦੇ ਨਾਲ ਗਵਾਹੀ ਦਿੰਦਾ ਰਿਹਾ ।
Revelation 6:2 in Panjabi 2 ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਇੱਕ ਚਿੱਟਾ ਘੋੜਾ ਹੈ ਅਤੇ ਉਹ ਦੇ ਸਵਾਰ ਕੋਲ ਇੱਕ ਕਮਾਣ ਹੈ । ਫੇਰ ਉਹ ਨੂੰ ਇੱਕ ਮੁਕਟ ਦਿੱਤਾ ਗਿਆ ਅਤੇ ਉਹ ਜਿੱਤ ਪ੍ਰਾਪਤ ਕਰਦਿਆਂ ਅਤੇ ਜਿੱਤਣ ਲਈ ਨਿੱਕਲ ਤੁਰਿਆ ।