Zechariah 9:8 in Panjabi 8 ਮੈਂ ਆਪਣੇ ਘਰ ਦੀ ਰਾਖੀ ਲਈ ਡੇਰਾ ਲਾਵਾਂਗਾ ਕਿ ਕੋਈ ਆ ਜਾ ਨਾ ਸਕੇ, ਫੇਰ ਕੋਈ ਦੁੱਖ ਦੇਣ ਵਾਲਾ ਉਹਨਾਂ ਦੇ ਵਿਰੁੱਧ ਨਾ ਲੰਘੇਗਾ, ਕਿਉਂ ਜੋ ਹੁਣ ਤਾਂ ਮੈਂ ਆਪਣੀਆਂ ਅੱਖਾਂ ਦੇ ਨਾਲ ਦੇਖ ਲਿਆ ਹੈ ।
Other Translations King James Version (KJV) And I will encamp about mine house because of the army, because of him that passeth by, and because of him that returneth: and no oppressor shall pass through them any more: for now have I seen with mine eyes.
American Standard Version (ASV) And I will encamp about my house against the army, that none pass through or return; and no oppressor shall pass through them any more: for now have I seen with mine eyes.
Bible in Basic English (BBE) And I will put my forces in position round my house, so that there may be no coming and going: and no cruel master will again go through them: for now I have seen his trouble.
Darby English Bible (DBY) And I will encamp about my house because of the army, because of those that pass by and that return; and the exactor shall not pass through them any more: for now have I seen [it] with mine eyes.
World English Bible (WEB) I will encamp around my house against the army, That none pass through or return; And no oppressor will pass through them any more: For now I have seen with my eyes.
Young's Literal Translation (YLT) And I have pitched for My house a camp, Because of the passer through, and of the returner, And pass not through against them again doth an exactor, For, now, I have seen with My eyes.
Cross Reference Genesis 32:1 in Panjabi 1 ਯਾਕੂਬ ਆਪਣੇ ਰਾਹ ਪੈ ਗਿਆ ਤਦ ਪਰਮੇਸ਼ੁਰ ਦੇ ਦੂਤ ਉਸ ਨੂੰ ਮਿਲੇ ।
Exodus 3:7 in Panjabi 7 ਯਹੋਵਾਹ ਨੇ ਆਖਿਆ ਕਿ ਮੈਂ ਆਪਣੀ ਪਰਜਾ ਦੀ ਮੁਸੀਬਤ ਨੂੰ ਜਿਹੜੀ ਮਿਸਰ ਵਿੱਚ ਹੈ, ਸੱਚ-ਮੁੱਚ ਵੇਖਿਆ ਹੈ ਅਤੇ ਉਨ੍ਹਾਂ ਦੀ ਦੁਹਾਈ ਜੋ ਉਨ੍ਹਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਦੇ ਕਾਰਨ ਹੈ, ਸੁਣੀ ਕਿਉਂ ਜੋ ਮੈਂ ਉਨ੍ਹਾਂ ਦੇ ਦੁੱਖਾਂ ਨੂੰ ਜਾਣਦਾ ਹਾਂ ।
Exodus 3:9 in Panjabi 9 ਸੋ ਹੁਣ ਵੇਖ, ਇਸਰਾਏਲੀਆਂ ਦੀ ਦੁਹਾਈ ਮੇਰੇ ਤੱਕ ਪਹੁੰਚੀ ਅਤੇ ਮੈਂ ਉਸ ਅਨ੍ਹੇਰ ਨੂੰ ਵੀ ਜੋ ਮਿਸਰੀ ਉਨ੍ਹਾਂ ਉੱਤੇ ਕਰਦੇ ਹਨ, ਵੇਖਿਆ ਹੈ ।
2 Samuel 16:12 in Panjabi 12 ਕੀ ਪਤਾ, ਯਹੋਵਾਹ ਉਸ ਬੁਰਿਆਈ ਵੱਲ ਵੇਖੇ, ਜੋ ਮੇਰੇ ਉੱਤੇ ਆਈ ਹੈ ਅਤੇ ਯਹੋਵਾਹ ਅੱਜ ਦੇ ਦਿਨ ਉਹ ਦੇ ਸਰਾਪ ਦੇ ਬਦਲੇ ਮੇਰੇ ਨਾਲ ਭਲਿਆਈ ਕਰੇ ?
2 Kings 23:29 in Panjabi 29 ਉਸੇ ਦੇ ਦਿਨੀਂ ਮਿਸਰ ਦਾ ਰਾਜਾ ਫ਼ਿਰਊਨ ਨਕੋਹ ਅੱਸ਼ੂਰ ਦੇ ਰਾਜਾ ਉੱਤੇ ਹਮਲਾ ਕਰਨ ਲਈ ਫਰਾਤ ਦੇ ਦਰਿਆ ਨੂੰ ਗਿਆ ਅਤੇ ਯੋਸੀਯਾਹ ਰਾਜਾ ਉਸ ਦਾ ਸਾਹਮਣਾ ਕਰਨ ਲਈ ਗਿਆ ਅਤੇ ਵੇਖਦੇ ਸਾਰ ਹੀ ਫ਼ਿਰਉਨ ਨੇ ਉਹ ਨੂੰ ਮਗਿੱਦੋ ਕੋਲ ਮਾਰ ਛੱਡਿਆ ।
2 Kings 24:1 in Panjabi 1 ਉਹ ਦੇ ਦਿਨੀਂ ਬੁਕਦ-ਨੱਸਰ ਬਾਬਲ ਦਾ ਰਾਜਾ ਚੜ੍ਹ ਆਇਆ ਅਤੇ ਯਹੋਯਾਕੀਮ ਤਿੰਨ ਸਾਲ ਉਹ ਦਾ ਦਾਸ ਬਣਿਆ ਰਿਹਾ ਤਦ ਉਹ ਫਿਰ ਕੇ ਉਸ ਤੋਂ ਬਾਗੀ ਹੋ ਗਿਆ
Psalm 34:7 in Panjabi 7 ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ,ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ ।
Psalm 46:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਅਲਾਮੋਤ ਦੀ ਰਾਗ ਉੱਤੇ ਇੱਕ ਗੀਤ ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ,
Psalm 72:4 in Panjabi 4 ਉਹ ਪਰਜਾ ਦੇ ਮਸਕੀਨਾਂ ਦਾ ਨਿਆਂ ਕਰੇਗਾ, ਉਹ ਕੰਗਾਲਾਂ ਦੇ ਬੱਚਿਆਂ ਨੂੰ ਬਚਾਵੇਗਾ, ਅਤੇ ਜ਼ਾਲਮ ਨੂੰ ਕੁਚਲੇਂਗਾ ।
Psalm 125:1 in Panjabi 1 ਦਾਊਦ ਦਾ ਯਾਤਰਾ ਦਾ ਗੀਤ ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਦੇ ਪਹਾੜ ਵਰਗੇ ਹਨ, ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ !
Isaiah 4:5 in Panjabi 5 ਤਾਂ ਯਹੋਵਾਹ ਸੀਯੋਨ ਪਰਬਤ ਦੇ ਸਾਰੇ ਠਿਕਾਣੇ ਉੱਤੇ ਅਤੇ ਉਹ ਦੀਆਂ ਸੰਗਤਾਂ ਉੱਤੇ ਦਿਨ ਨੂੰ ਧੂੰਏਂ ਦਾ ਬੱਦਲ ਅਤੇ ਰਾਤ ਨੂੰ ਬਲਦੀ ਅੱਗ ਦਾ ਪ੍ਰਕਾਸ਼ ਰਚੇਗਾ ਅਤੇ ਸਾਰੀ ਮਹਿਮਾ ਉੱਤੇ ਇੱਕ ਚਾਨਣੀ ਵਾਂਗੂੰ ਹੋਵੇਗੀ ।
Isaiah 26:1 in Panjabi 1 ਉਸ ਦਿਨ ਯਹੂਦਾਹ ਦੇ ਦੇਸ ਵਿੱਚ ਇਹ ਗੀਤ ਗਾਇਆ ਜਾਵੇਗਾ, - ਸਾਡਾ ਇੱਕ ਤਕੜਾ ਸ਼ਹਿਰ ਹੈ, ਉਹ ਦੀਆਂ ਕੰਧਾਂ ਅਤੇ ਸ਼ਹਿਰਪਨਾਹ ਨੂੰ ਉਸ ਨੇ ਮੁਕਤੀ ਠਹਿਰਾਇਆ ।
Isaiah 31:5 in Panjabi 5 ਖੰਭ ਫੈਲਾਏ ਹੋਏ ਪੰਛੀਆਂ ਵਾਂਗੂੰ, ਸੈਨਾਂ ਦਾ ਯਹੋਵਾਹ ਯਰੂਸ਼ਲਮ ਨੂੰ ਢੱਕ ਲਵੇਗਾ, ਉਹ ਆੜ ਦੇਵੇਗਾ ਅਤੇ ਛੁਡਾਵੇਗਾ, ਉਹ ਹੀ ਉਸ ਵਿੱਚੋਂ ਲੰਘੇਗਾ ਅਤੇ ਛੁਟਕਾਰਾ ਦੇਵੇਗਾ ।
Isaiah 33:20 in Panjabi 20 ਸੀਯੋਨ ਨੂੰ ਵੇਖ, ਸਾਡੇ ਨਿਯੁਕਤ ਕੀਤੇ ਹੋਏ ਪਰਬਾਂ ਦਾ ਨਗਰ, ਤੇਰੀਆਂ ਅੱਖਾਂ ਯਰੂਸ਼ਲਮ ਨੂੰ ਵੇਖਣਗੀਆਂ, ਇੱਕ ਅਰਾਮ ਦਾ ਵਾਸ, ਇੱਕ ਤੰਬੂ ਜਿਹੜਾ ਪੁੱਟਿਆ ਨਾ ਜਾਵੇਗਾ, ਜਿਸ ਦੇ ਕੀਲੇ ਕਦੀ ਉਖਾੜੇ ਨਹੀਂ ਜਾਣਗੇ, ਜਿਸ ਦੀਆਂ ਰੱਸੀਆਂ ਵਿੱਚੋਂ ਇੱਕ ਵੀ ਤੋੜੀ ਨਾ ਜਾਵੇਗੀ ।
Isaiah 52:1 in Panjabi 1 ਜਾਗ, ਜਾਗ, ਹੇ ਸੀਯੋਨ, ਆਪਣਾ ਬਲ ਧਾਰਣ ਕਰ, ਹੇ ਯਰੂਸ਼ਲਮ ਪਵਿੱਤਰ ਸ਼ਹਿਰ, ਆਪਣੇ ਸੋਹਣੇ ਬਸਤਰ ਪਹਿਨ ਲੈ, ਕਿਉਂ ਜੋ ਫੇਰ ਕਦੀ ਕੋਈ ਅਸੁੰਨਤਾ ਜਾਂ ਭ੍ਰਿਸ਼ਟ ਤੇਰੇ ਵਿੱਚ ਨਾ ਆਵੇਗਾ ।
Isaiah 52:12 in Panjabi 12 ਨਾ ਤਾਂ ਤੁਸੀਂ ਕਾਹਲੀ ਨਾਲ ਨਿੱਕਲ ਜਾਓਗੇ, ਨਾ ਨੱਠ ਕੇ ਚੱਲੇ ਜਾਓਗੇ, ਕਿਉਂ ਜੋ ਯਹੋਵਾਹ ਤੁਹਾਡੇ ਅੱਗੇ-ਅੱਗੇ ਚੱਲੇਗਾ, ਇਸਰਾਏਲ ਦਾ ਪਰਮੇਸ਼ੁਰ ਪਿੱਛੋਂ ਤੁਹਾਡੀ ਰਾਖੀ ਕਰੇਗਾ ।
Isaiah 54:14 in Panjabi 14 ਤੂੰ ਧਰਮ ਨਾਲ ਕਾਇਮ ਰਹੇਂਗੀ, ਅਤੇ ਜ਼ੁਲਮ ਤੋਂ ਦੂਰ ਰਹੇਂਗੀ, ਇਸ ਲਈ ਤੂੰ ਨਾ ਡਰੇਂਗੀ, ਅਤੇ ਖੌਫ਼ ਨਾ ਖਾਵੇਂਗੀ, ਕਿਉਂ ਜੋ ਉਹ ਤੇਰੇ ਨੇੜੇ ਨਾ ਆਵੇਗਾ ।
Isaiah 60:18 in Panjabi 18 ਤੇਰੇ ਦੇਸ ਵਿੱਚ ਫੇਰ ਕਦੀ ਜ਼ੁਲਮ ਅਤੇ ਤੇਰੀਆਂ ਹੱਦਾਂ ਵਿੱਚ ਬਰਬਾਦੀ ਜਾਂ ਤਬਾਹੀ ਫੇਰ ਕਦੀ ਸੁਣਾਈ ਨਾ ਦੇਵੇਗੀ, ਤੂੰ ਆਪਣੀਆਂ ਕੰਧਾਂ ਨੂੰ ਮੁਕਤੀ, ਅਤੇ ਆਪਣੇ ਫਾਟਕਾਂ ਨੂੰ ਉਸਤਤ ਸੱਦੇਂਗੀ ।
Jeremiah 31:12 in Panjabi 12 ਉਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲਦ ਦੇ ਕਾਰਨ, ਉਹਨਾਂ ਦੀ ਜਾਨ ਸਿੰਜੇ ਹੋਏ ਬਾਗ ਵਾਂਗੂੰ ਹੋਵੇਗੀ, ਉਹ ਫਿਰ ਕਦੀ ਉਦਾਸ ਨਾ ਹੋਣਗੇ ।
Jeremiah 46:2 in Panjabi 2 ਮਿਸਰ ਲਈ । ਮਿਸਰ ਦੇ ਰਾਜੇ ਫ਼ਿਰਊਨ ਨਕੋ ਦੀ ਫੌਜ ਦੇ ਬਾਰੇ ਜਿਹੜੀ ਕਰਕਮਿਸ਼ ਵਿੱਚ ਦਰਿਆ ਫਰਾਤ ਉੱਤੇ ਸੀ ਜਿਹ ਨੂੰ ਬਾਬਲ ਦੇ ਰਾਜਾ ਨਬੂਕਦਰੱਸਰ ਨੇ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਚੌਥੇ ਸਾਲ ਵਿੱਚ ਫਤਹ ਕਰ ਲਿਆ ਸੀ, -
Jeremiah 46:13 in Panjabi 13 ਉਹ ਬਚਨ ਜਿਹੜਾ ਯਹੋਵਾਹ ਯਿਰਮਿਯਾਹ ਨੂੰ ਬਾਬਲ ਦੇ ਰਾਜਾ ਨਬੂਕਦਰੱਸਰ ਦੇ ਬਾਰੇ ਬੋਲਿਆ ਕਿ ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ, -
Ezekiel 28:24 in Panjabi 24 ਤਦ ਇਸਰਾਏਲ ਦੇ ਘਰਾਣੇ ਦੇ ਲਈ ਉਹਨਾਂ ਦੇ ਆਲੇ-ਦੁਆਲੇ ਦੇ ਉਹਨਾਂ ਸਾਰੇ ਲੋਕਾਂ ਵਿੱਚੋਂ ਜਿਹੜੇ ਉਹਨਾਂ ਨੂੰ ਤੁੱਛ ਜਾਣਦੇ ਸਨ, ਕੋਈ ਚੁੱਭਣ ਵਾਲੀ ਝਾੜੀ ਜਾਂ ਦੁੱਖ ਦੇਣ ਵਾਲਾ ਕੰਡਾ ਨਾ ਰਹੇਗਾ ਅਤੇ ਉਹ ਜਾਣਨਗੇ ਕਿ ਪ੍ਰਭੂ ਯਹੋਵਾਹ ਮੈਂ ਹਾਂ !
Ezekiel 39:29 in Panjabi 29 ਮੈਂ ਫੇਰ ਕਦੀ ਉਹਨਾਂ ਤੋਂ ਆਪਣਾ ਮੂੰਹ ਨਾ ਲੁਕਵਾਂਗਾ ਜਦ ਮੈਂ ਆਪਣਾ ਆਤਮਾ ਇਸਰਾਏਲ ਦੇ ਘਰਾਣੇ ਉੱਤੇ ਵਹਾਵਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
Daniel 11:6 in Panjabi 6 ਬਹੁਤ ਸਾਲਾਂ ਦੇ ਪਿੱਛੋਂ ਉਹ ਆਪਸ ਵਿੱਚ ਮੇਲ ਕਰਨਗੇ ਕਿਉਂ ਜੋ ਦੱਖਣ ਦੇ ਰਾਜੇ ਦੀ ਧੀ ਉੱਤਰ ਦੇ ਰਾਜੇ ਕੋਲ ਆਵੇਗੀ, ਤਾਂ ਜੋ ਏਕਤਾ ਕਰੇ ਪਰ ਉਹ ਆਪਣੇ ਬਾਹਾਂ ਦੇ ਜ਼ੋਰ ਨੂੰ ਨਾ ਰੱਖੇਗੀ, ਉਹ ਵੀ ਨਾ ਖੜਾ ਹੋਵੇਗਾ ਅਤੇ ਨਾ ਹੀ ਉਹ ਦੀ ਬਾਂਹ, ਸਗੋਂ ਜੋ ਉਸ ਨੂੰ ਲਿਆਏ ਸਨ ਉਹਨਾਂ ਸਣੇ, ਉਹਨਾਂ ਦੇ ਪਿਉ ਸਣੇ ਅਤੇ ਜਿਸ ਨੇ ਉਹਨਾਂ ਦਿਨਾਂ ਵਿੱਚ ਉਸ ਨੂੰ ਜ਼ੋਰ ਦਿੱਤਾ ਸੀ ਉਸ ਦੇ ਸਣੇ ਛੱਡ ਦਿੱਤੀ ਜਾਏਗੀ ।
Daniel 11:10 in Panjabi 10 ਉਹ ਦੇ ਪੁੱਤਰ ਜੁੱਧ ਕਰਨਗੇ ਅਤੇ ਇੱਕ ਵੱਡੀ ਭੀੜ ਵਾਲੀ ਫ਼ੌਜ ਇਕੱਠੀ ਕਰਨਗੇ ਜਿਹੜੀ ਵਗੀ ਆਏਗੀ, ਫੈਲੇਗੀ ਤੇ ਲੰਘੇਗੀ ਅਤੇ ਉਹ ਮੁੜਨਗੇ ਤੇ ਇਹ ਦੇ ਕੋਟ ਤੋੜੀ ਲੜਨਗੇ
Daniel 11:27 in Panjabi 27 ਉਹਨਾਂ ਦੋਹਾਂ ਰਾਜਿਆਂ ਦੇ ਦਿਲ ਬੁਰੇ ਕੰਮਾਂ ਵੱਲ ਹੋਣਗੇ ਅਤੇ ਉਹ ਇੱਕੋ ਪੰਗਤ ਵਿੱਚ ਬੈਠ ਕੇ ਝੂਠ ਬੋਲਣਗੇ, ਪਰ ਉਹ ਫਲੇਗਾ ਨਾ ਕਿਉਂ ਜੋ ਅੰਤ ਠਿਹਰਾਏ ਹੋਏ ਵੇਲੇ ਸਿਰ ਹੋਵੇਗਾ ।
Daniel 11:40 in Panjabi 40 ਅਤੇ ਅਖ਼ੀਰ ਦੇ ਸਮੇਂ ਵਿੱਚ ਦੱਖਣ ਦਾ ਰਾਜਾ ਉਸ ਨੂੰ ਧੱਕ ਦੇਵੇਗਾ ਅਤੇ ਉੱਤਰ ਦਾ ਰਾਜਾ ਰੱਥ ਅਤੇ ਘੋੜ ਚੜ੍ਹੇ ਅਤੇ ਬਹੁਤੇ ਜਹਾਜ਼ ਲੈ ਕੇ ਵਾਵਰੋਲੇ ਵਾਂਗੂੰ ਉਸ ਦੇ ਉੱਤੇ ਚੜ੍ਹਾਈ ਕਰੇਗਾ ਅਤੇ ਉਹਨਾਂ ਦੇਸਾਂ ਵਿੱਚ ਵੜੇਗਾ ਅਤੇ ਆਫਰੇਗਾ ਅਤੇ ਲੰਘੇਗਾ ।
Joel 3:16 in Panjabi 16 ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣੀ ਵੱਡੀ ਅਵਾਜ਼ ਸੁਣਾਵੇਗਾ, ਅਕਾਸ਼ ਅਤੇ ਧਰਤੀ ਕੰਬਣਗੇ ਪਰ ਯਹੋਵਾਹ ਆਪਣੀ ਪਰਜਾ ਲਈ ਪਨਾਹ ਅਤੇ ਇਸਰਾਏਲੀਆਂ ਲਈ ਗੜ੍ਹ ਹੋਵੇਗਾ ।
Amos 9:15 in Panjabi 15 ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਜ਼ਮੀਨ ਵਿੱਚ ਲਾਵਾਂਗਾ ਅਤੇ ਉਹ ਆਪਣੀ ਭੂਮੀ ਤੋਂ ਜਿਹੜੀ ਮੈਂ ਉਨ੍ਹਾਂ ਨੂੰ ਦਿੱਤੀ ਹੈ, ਫੇਰ ਕਦੇ ਪੁੱਟੇ ਨਾ ਜਾਣਗੇ”, ਤੁਹਾਡਾ ਪਰਮੇਸ਼ੁਰ ਯਹੋਵਾਹ ਫ਼ਰਮਾਉਂਦਾ ਹੈ ।
Zechariah 2:1 in Panjabi 1 ਫੇਰ ਮੈਂ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਇੱਕ ਮਨੁੱਖ ਦੇ ਹੱਥ ਵਿੱਚ ਨਾਪਣ ਵਾਲੀ ਰੱਸੀ ਸੀ ।
Zechariah 12:8 in Panjabi 8 ਉਸ ਦਿਨ ਯਹੋਵਾਹ ਯਰੂਸ਼ਲਮ ਦੇ ਵਾਸੀਆਂ ਦੇ ਆਲੇ-ਦੁਆਲੇ ਇੱਕ ਢਾਲ਼ ਹੋਵੇਗਾ, ਉਸ ਦਿਨ ਉਹਨਾਂ ਵਿੱਚੋਂ ਕਮਜ਼ੋਰ ਤੋਂ ਕਮਜ਼ੋਰ ਦਾਊਦ ਵਰਗਾ ਹੋਵੇਗਾ, ਦਾਊਦ ਦਾ ਘਰਾਣਾ ਪਰਮੇਸ਼ੁਰ ਅਤੇ ਯਹੋਵਾਹ ਦੇ ਦੂਤ ਵਰਗਾ ਹੋਵੇਗਾ, ਜਿਹੜਾ ਉਹਨਾਂ ਦੇ ਅੱਗੇ ਸੀ ।
Zechariah 14:11 in Panjabi 11 ਉਸ ਵਿੱਚ ਉਹ ਵੱਸਣਗੇ ਅਤੇ ਫੇਰ ਸਰਾਪ ਨਾ ਹੋਵੇਗਾ, ਯਰੂਸ਼ਲਮ ਸੁੱਖ ਵਿੱਚ ਵੱਸੇਗਾ ।
Acts 7:34 in Panjabi 34 ਮੈਂ ਦ੍ਰਿਸ਼ਟੀ ਕਰ ਕੇ ਆਪਣੇ ਲੋਕਾਂ ਦਾ ਜਿਹੜੇ ਮਿਸਰ ਵਿੱਚ ਹਨ, ਕਸ਼ਟ ਵੇਖਿਆ ਅਤੇ ਮੈਂ ਉਨ੍ਹਾਂ ਦੇ ਹੌਕੇ ਸੁਣ ਕੇ ਉਨ੍ਹਾਂ ਨੂੰ ਛੁਡਾਉਣ ਲਈ ਉੱਤਰਿਆ ਹਾਂ ਸੋ ਹੁਣ ਤੂੰ ਆ, ਮੈਂ ਤੈਨੂੰ ਮਿਸਰ ਵਿੱਚ ਭੇਜਾਂਗਾ ।
Revelation 20:1 in Panjabi 1 ਮੈਂ ਇੱਕ ਦੂਤ ਨੂੰ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਆਪਣੇ ਹੱਥ ਵਿੱਚ ਲਈ ਸਵਰਗ ਤੋਂ ਉੱਤਰਦੇ ਵੇਖਿਆ ।
Revelation 20:9 in Panjabi 9 ਉਹ ਸਾਰੀ ਧਰਤੀ ਉੱਤੇ ਚੜ੍ਹ ਪਏ ਅਤੇ ਸੰਤਾਂ ਦੇ ਡੇਰੇ ਅਤੇ ਪਿਆਰੀ ਨਗਰੀ ਨੂੰ ਘੇਰਾ ਪਾ ਲਿਆ ਅਤੇ ਸਵਰਗ ਉੱਤੋਂ ਅੱਗ ਉਤਰੀ ਜਿਸ ਨੇ ਉਹਨਾਂ ਨੂੰ ਭਸਮ ਕਰ ਦਿੱਤਾ !