Zephaniah 1:13 in Panjabi 13 ਉਹਨਾਂ ਦਾ ਧਨ ਲੁੱਟ ਦਾ ਮਾਲ ਹੋ ਜਾਵੇਗਾ, ਉਹਨਾਂ ਦੇ ਘਰ ਵਿਰਾਨ ਹੋ ਜਾਣਗੇ । ਉਹ ਘਰ ਤਾਂ ਉਸਾਰਨਗੇ ਪਰ ਉਨ੍ਹਾਂ ਵਿੱਚ ਵੱਸਣਗੇ ਨਹੀਂ, ਉਹ ਅੰਗੂਰੀ ਬਾਗ ਲਾਉਣਗੇ ਪਰ ਉਨ੍ਹਾਂ ਦਾ ਦਾਖਰਸ ਨਾ ਪੀਣਗੇ ।
Other Translations King James Version (KJV) Therefore their goods shall become a booty, and their houses a desolation: they shall also build houses, but not inhabit them; and they shall plant vineyards, but not drink the wine thereof.
American Standard Version (ASV) And their wealth shall become a spoil, and their houses a desolation: yea, they shall build houses, but shall not inhabit them; and they shall plant vineyards, but shall not drink the wine thereof.
Bible in Basic English (BBE) And their wealth will be violently taken away, and their houses will be made waste: they will go on building houses and never living in them, and planting vine-gardens but not drinking the wine from them.
Darby English Bible (DBY) And their wealth shall become a booty, and their houses a desolation; and they shall build houses, and not inhabit them; and they shall plant vineyards, and not drink the wine thereof.
World English Bible (WEB) Their wealth will become a spoil, and their houses a desolation. Yes, they will build houses, but won't inhabit them. They will plant vineyards, but won't drink their wine.
Young's Literal Translation (YLT) And their wealth hath been for a spoil, And their houses for desolation, And they have built houses, and do not inhabit, And they have planted vineyards, And they do not drink their wine.
Cross Reference Deuteronomy 28:30 in Panjabi 30 ਤੁਸੀਂ ਕਿਸੇ ਇਸਤਰੀ ਨਾਲ ਮੰਗਣੀ ਕਰੋਗੇ ਪਰ ਦੂਜਾ ਪੁਰਖ ਉਸ ਦੇ ਨਾਲ ਲੇਟੇਗਾ । ਘਰ ਤੁਸੀਂ ਬਣਾਓਗੇ, ਪਰ ਉਸ ਵਿੱਚ ਵੱਸੋਗੇ ਨਹੀਂ, ਅੰਗੂਰੀ ਬਾਗ ਤੁਸੀਂ ਲਾਓਗੇ, ਪਰ ਤੁਸੀਂ ਉਸ ਦਾ ਫਲ ਨਾ ਖਾਓਗੇ ।
Deuteronomy 28:39 in Panjabi 39 ਤੁਸੀਂ ਅੰਗੂਰੀ ਬਾਗ ਲਾ ਕੇ ਉਸ ਵਿੱਚ ਕੰਮ ਤਾਂ ਕਰੋਗੇ, ਪਰ ਨਾ ਤਾਂ ਤੁਸੀਂ ਉਸ ਦੀ ਮਧ ਪੀਓਗੇ ਅਤੇ ਨਾ ਹੀ ਗੁੱਛੇ ਇਕੱਠੇ ਕਰੋਗੇ, ਕਿਉਂ ਜੋ ਕੀੜਾ ਉਨ੍ਹਾਂ ਨੂੰ ਖਾ ਜਾਵੇਗਾ ।
Deuteronomy 28:51 in Panjabi 51 ਜਦ ਤੱਕ ਉਹ ਤੁਹਾਨੂੰ ਮਿਟਾ ਨਾ ਦੇਵੇ, ਉਹ ਤੁਹਾਡੇ ਡੰਗਰਾਂ ਦਾ ਫਲ ਅਤੇ ਤੁਹਾਡੀ ਜ਼ਮੀਨ ਦਾ ਫਲ ਖਾਵੇਗੀ ਅਤੇ ਉਹ ਤੁਹਾਡੇ ਲਈ ਅੰਨ, ਨਵੀਂ ਮਧ, ਤੇਲ ਅਤੇ ਤੁਹਾਡੇ ਚੌਣੇ ਦਾ ਵਾਧਾ ਅਤੇ ਇੱਜੜ ਦੇ ਬੱਚੇ ਨਾ ਛੱਡੇਗੀ, ਜਦ ਤੱਕ ਕਿ ਤੁਹਾਨੂੰ ਨਾਸ਼ ਨਾ ਕਰ ਦੇਵੇ ।
Isaiah 5:8 in Panjabi 8 ਹਾਇ ਉਹਨਾਂ ਉੱਤੇ ਜਿਹੜੇ ਘਰ ਨਾਲ ਘਰ ਜੋੜਦੇ, ਅਤੇ ਪੈਲੀ ਨਾਲ ਪੈਲੀ ਰਲਾਉਂਦੇ ਹਨ, ਜਦ ਤੱਕ ਕੋਈ ਥਾਂ ਨਾ ਰਹੇ, ਤਾਂ ਜੋ ਤੁਸੀਂ ਦੇਸ ਵਿੱਚ ਇਕੱਲੇ ਵੱਸੋ !
Isaiah 6:11 in Panjabi 11 ਤਦ ਮੈਂ ਆਖਿਆ, ਹੇ ਪ੍ਰਭੂ ਕਦੋਂ ਤੱਕ ? ਉਸ ਨੇ ਆਖਿਆ, ਜਦ ਤੱਕ ਸ਼ਹਿਰ ਵਿਰਾਨ ਅਤੇ ਬੇ-ਅਬਾਦ ਨਾ ਹੋ ਜਾਣ, ਅਤੇ ਘਰ ਬੇ-ਚਰਾਗ ਨਾ ਹੋ ਜਾਣ,ਅਤੇ ਜ਼ਮੀਨ ਪੂਰੀ ਹੀ ਉਜੜ ਨਾ ਜਾਵੇ ।
Isaiah 24:1 in Panjabi 1 ਵੇਖੋ, ਯਹੋਵਾਹ ਧਰਤੀ ਨੂੰ ਸੁੰਨੀ ਕਰੇਗਾ, ਅਤੇ ਉਹ ਨੂੰ ਵਿਰਾਨ ਕਰੇਗਾ, ਉਹ ਦੀ ਪਰਤ ਵਿਗਾੜ ਦੇਵੇਗਾ, ਅਤੇ ਉਹ ਦੇ ਵਾਸੀਆਂ ਨੂੰ ਖਿਲਾਰ ਦੇਵੇਗਾ ।
Isaiah 65:21 in Panjabi 21 ਉਹ ਘਰ ਬਣਾਉਣਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ ।
Jeremiah 4:7 in Panjabi 7 ਇੱਕ ਬਬਰ ਸ਼ੇਰ ਆਪਣੇ ਝਾੜ ਵਿੱਚੋਂ ਨਿੱਕਲਿਆ ਹੈ, ਅਤੇ ਕੌਮਾਂ ਦੇ ਨਾਸ ਕਰਨ ਵਾਲੇ ਨੇ ਕੂਚ ਕੀਤਾ, ਉਹ ਆਪਣੇ ਥਾਂ ਤੋਂ ਨਿੱਕਲਿਆ, ਭਈ ਤੇਰੇ ਦੇਸ ਨੂੰ ਵਿਰਾਨ ਕਰੇ । ਤੇਰੇ ਸ਼ਹਿਰ ਥੇਹ ਹੋ ਜਾਣਗੇ, ਅਤੇ ਉੱਥੇ ਵੱਸਣ ਵਾਲਾ ਕੋਈ ਨਾ ਰਹੇਗਾ ।
Jeremiah 4:20 in Panjabi 20 ਰਾਹ ਉੱਤੇ ਹਾਰ ਦੀ ਖ਼ਬਰ ਆਉਂਦੀ ਹੈ, ਕਿ ਸਾਰਾ ਦੇਸ ਲੁੱਟਿਆ ਗਿਆ, - ਅਚਾਨਕ ਤੇਰੇ ਤੰਬੂ ਲੁੱਟੇ ਗਏ, ਅਤੇ ਮੇਰੇ ਪੜਦੇ ਇੱਕ ਦਮ ਵਿੱਚ ।
Jeremiah 5:17 in Panjabi 17 ਉਹ ਤੇਰੀ ਫ਼ਸਲ ਅਤੇ ਤੇਰੀ ਰੋਟੀ ਖਾ ਜਾਣਗੇ, ਉਹ ਤੇਰੇ ਇੱਜੜਾਂ ਨੂੰ ਅਤੇ ਤੇਰੇ ਵੱਗਾਂ ਨੂੰ ਖਾ ਜਾਣਗੇ, ਉਹ ਤੇਰੇ ਅੰਗੂਰ ਅਤੇ ਤੇਰੀ ਹੰਜੀਰ ਚੱਟ ਕਰ ਲੈਣਗੇ, ਉਹ ਤੇਰੇ ਗੜ੍ਹ ਵਾਲੇ ਸ਼ਹਿਰ ਜਿਹਨਾਂ ਉੱਤੇ ਤੇਰਾ ਮਾਣ ਹੈ ਤਲਵਾਰ ਨਾਲ ਢਾਹ ਦੇਣਗੇ ।
Jeremiah 9:11 in Panjabi 11 ਮੈਂ ਯਰੂਸ਼ਲਮ ਨੂੰ ਬਰਬਾਦ ਹੋਏ ਹੋਏ ਪੱਥਰਾਂ ਦਾ ਢੇਰ, ਅਤੇ ਗਿਦੜਾਂ ਦੀ ਖੋਹ ਬਣਾ ਦਿਆਂਗਾ । ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ, ਜਿੱਥੇ ਕੋਈ ਵੱਸਣ ਵਾਲਾ ਨਹੀਂ ।
Jeremiah 9:19 in Panjabi 19 ਵੈਣ ਪਾਉਣ ਦੀ ਅਵਾਜ਼ ਸੀਯੋਨ ਤੋਂ ਸੁਣਾਈ ਦਿੰਦੀ ਹੈ,- ਅਸੀਂ ਕੇਹੇ ਲੁੱਟੇ ਗਏ ! ਅਸੀਂ ਡਾਢੇ ਸ਼ਰਮਿੰਦੇ ਹੋਏ ! ਕਿਉਂ ਜੋ ਅਸੀਂ ਦੇਸ ਨੂੰ ਛੱਡ ਛੱਡਿਆ ਹੈ, ਉਹਨਾਂ ਨੇ ਸਾਡੇ ਵਸੇਬਿਆਂ ਨੂੰ ਢਾਹ ਜੋ ਸੁੱਟਿਆ ਹੈ ।
Jeremiah 12:10 in Panjabi 10 ਬਹੁਤੇ ਆਜੜੀਆਂ ਨੇ ਮੇਰੇ ਅੰਗੂਰੀ ਬਾਗ ਨੂੰ ਉਜਾੜ ਦਿੱਤਾ, ਉਹਨਾਂ ਮੇਰਾ ਹਿੱਸਾ ਪੈਰਾਂ ਹੇਠ ਮਿੱਧਿਆ ਹੈ, ਉਹਨਾਂ ਮੇਰੇ ਸੁਥਰੇ ਹਿੱਸੇ ਨੂੰ ਇੱਕ ਵਿਰਾਨ ਉਜਾੜ ਬਣਾ ਦਿੱਤਾ ਹੈ ।
Jeremiah 15:13 in Panjabi 13 ਮੈਂ ਤੇਰੇ ਮਾਲ ਅਤੇ ਤੇਰੇ ਖ਼ਜ਼ਾਨਿਆਂ ਨੂੰ ਲੁੱਟ ਲਈ ਦਿਆਂਗਾ, ਮੁੱਲ ਲਈ ਨਹੀਂ, ਸਗੋਂ ਤੇਰੇ ਸਾਰੇ ਪਾਪਾਂ ਦੇ ਕਾਰਨ ਤੇਰੀਆਂ ਹੱਦਾਂ ਦੇ ਵਿੱਚ ਇਹ ਹੋਵੇਗਾ
Ezekiel 7:19 in Panjabi 19 ਉਹ ਆਪਣੀ ਚਾਂਦੀ ਗਲੀਆਂ ਵਿੱਚ ਸੁੱਟ ਦੇਣਗੇ ਅਤੇ ਉਹਨਾਂ ਦਾ ਸੋਨਾ ਅਸ਼ੁੱਧ ਵਸਤੂਆਂ ਵਰਗਾ ਹੋਵੇਗਾ । ਯਹੋਵਾਹ ਦੇ ਕਹਿਰ ਦੇ ਦਿਨ ਉਹਨਾਂ ਦੀ ਚਾਂਦੀ ਅਤੇ ਉਹਨਾਂ ਦਾ ਸੋਨਾ ਉਹਨਾਂ ਨੂੰ ਨਹੀਂ ਬਚਾ ਸਕੇਗਾ । ਉਸ ਨਾਲ ਉਹਨਾਂ ਦੀਆਂ ਜਾਨਾਂ ਸੁਖੀ ਨਹੀਂ ਹੋਣਗੀਆਂ, ਨਾ ਉਹਨਾਂ ਦੇ ਢਿੱਡ ਭਰਨਗੇ, ਕਿਉਂ ਜੋ ਉਹ ਉਹਨਾਂ ਦੇ ਠੋਕਰ ਖਾਣ ਅਤੇ ਪਾਪ ਦਾ ਕਾਰਨ ਸੀ ।
Ezekiel 7:21 in Panjabi 21 ਮੈਂ ਉਹਨਾਂ ਗਹਿਣਿਆਂ ਨੂੰ ਲੁੱਟਣ ਦੇ ਲਈ ਪਰਦੇਸੀਆਂ ਦੇ ਹੱਥ ਵਿੱਚ ਅਤੇ ਲੁੱਟ ਦੇ ਲਈ ਧਰਤੀ ਦੇ ਦੁਸ਼ਟਾਂ ਦੇ ਹੱਥ ਵਿੱਚ ਦੇ ਦਿਆਂਗਾ, ਉਹ ਉਹਨਾਂ ਨੂੰ ਭ੍ਰਿਸ਼ਟ ਕਰਨਗੇ ।
Ezekiel 22:31 in Panjabi 31 ਇਸ ਲਈ ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਇਆ ਅਤੇ ਆਪਣੇ ਕ੍ਰੋਧ ਦੀ ਅੱਗ ਨਾਲ ਉਹਨਾਂ ਨੂੰ ਮੁਕਾ ਦਿੱਤਾ ਅਤੇ ਮੈਂ ਉਹਨਾਂ ਦੀ ਕਰਨੀ ਨੂੰ ਉਹਨਾਂ ਦੇ ਸਿਰ ਉੱਤੇ ਪਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
Amos 5:11 in Panjabi 11 ਤੁਸੀਂ ਜੋ ਗਰੀਬ ਨੂੰ ਕੁਚਲਦੇ ਹੋ ਅਤੇ ਉਸ ਤੋਂ ਕਣਕ ਦੀ ਵਸੂਲੀ ਜ਼ਬਰਦਸਤੀ ਕਰਦੇ ਹੋ, ਇਸ ਲਈ ਜਿਹੜੇ ਘਰ ਤੁਸੀਂ ਘੜ੍ਹੇ ਹੋਏ ਪੱਥਰਾਂ ਨਾਲ ਬਣਾਏ ਹਨ, ਉਨ੍ਹਾਂ ਵਿੱਚ ਵੱਸ ਨਾ ਸਕੋਗੇ ! ਅਤੇ ਜੋ ਸੁਹਾਵਣੇ ਅੰਗੂਰੀ ਬਾਗ ਤੁਸੀਂ ਲਾਏ ਹਨ, ਉਨ੍ਹਾਂ ਦੀ ਮਧ ਨਾ ਪੀ ਸਕੋਗੇ !
Micah 3:12 in Panjabi 12 ਇਸ ਲਈ ਤੁਹਾਡੇ ਕਾਰਨ ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਹੋ ਜਾਵੇਗਾ, ਅਤੇ ਭਵਨ ਦਾ ਪਰਬਤ ਇੱਕ ਜੰਗਲੀ ਉੱਚਿਆਈ ਵਰਗਾ ਹੋ ਜਾਵੇਗਾ ।
Micah 6:15 in Panjabi 15 ਤੂੰ ਬੀਜੇਂਗਾ ਪਰ ਵੱਢੇਂਗਾ ਨਹੀਂ, ਤੂੰ ਜ਼ੈਤੂਨ ਦਾ ਤੇਲ ਕੱਢੇਂਗਾ ਪਰ ਉਸ ਨੂੰ ਮਲੇਂਗਾ ਨਹੀਂ, ਤੂੰ ਅੰਗੂਰ ਮਿੱਧੇਂਗਾ ਪਰ ਦਾਖਰਸ ਨਾ ਪੀਵੇਂਗਾ ।
Zephaniah 1:9 in Panjabi 9 ਉਸ ਦਿਨ ਮੈਂ ਉਹਨਾਂ ਸਾਰਿਆਂ ਨੂੰ ਸਜ਼ਾ ਦਿਆਂਗਾ, ਜੋ ਚੌਖਟ ਦੇ ਉੱਤੋਂ ਟੱਪਦੇ ਹਨ, ਜੋ ਆਪਣੇ ਮਾਲਕ ਦੇ ਘਰ ਨੂੰ ਅਨ੍ਹੇਰ ਅਤੇ ਛਲ ਨਾਲ ਭਰ ਦਿੰਦੇ ਹਨ ।