Zephaniah 1:18 in Panjabi 18 ਯਹੋਵਾਹ ਦੇ ਕਹਿਰ ਦੇ ਦਿਨ ਵਿੱਚ ਨਾ ਉਹਨਾਂ ਦਾ ਸੋਨਾ, ਨਾ ਉਹਨਾਂ ਦੀ ਚਾਂਦੀ, ਉਹਨਾਂ ਨੂੰ ਛੁਡਾਵੇਗੀ, ਪਰ ਉਹ ਦੀ ਅਣਖ ਦੀ ਅੱਗ ਨਾਲ ਸਾਰੀ ਧਰਤੀ ਭਸਮ ਹੋ ਜਾਵੇਗੀ, ਕਿਉਂ ਜੋ ਉਹ ਪੂਰਾ ਅੰਤ ਕਰੇਗਾ, ਹਾਂ ਧਰਤੀ ਦੇ ਸਭ ਵਾਸੀਆਂ ਦਾ ਅਚਾਨਕ ਅੰਤ ਕਰ ਦੇਵੇਗਾ !
Other Translations King James Version (KJV) Neither their silver nor their gold shall be able to deliver them in the day of the LORD's wrath; but the whole land shall be devoured by the fire of his jealousy: for he shall make even a speedy riddance of all them that dwell in the land.
American Standard Version (ASV) Neither their silver nor their gold shall be able to deliver them in the day of Jehovah's wrath; but the whole land shall be devoured by the fire of his jealousy: for he will make an end, yea, a terrible end, of all them that dwell in the land.
Bible in Basic English (BBE) Even their silver and their gold will not be able to keep them safe in the day of the Lord's wrath; but all the land will be burned up in the fire of his bitter wrath: for he will put an end, even suddenly, to all who are living in the land.
Darby English Bible (DBY) their silver and their gold shall not be able to deliver them, in the day of Jehovah's wrath; but the whole land shall be devoured by the fire of his jealousy: for a full end, yea, a sudden [end], shall he make of all them that dwell in the land.
World English Bible (WEB) Neither their silver nor their gold will be able to deliver them in the day of Yahweh's wrath, but the whole land will be devoured by the fire of his jealousy; for he will make an end, yes, a terrible end, of all those who dwell in the land.
Young's Literal Translation (YLT) Even their silver, even their gold, Is not able to deliver them in a day of the wrath of Jehovah, And in the fire of His jealousy consumed is the whole land, For only a hastened end doth He make Of all the inhabitants of the land!
Cross Reference Genesis 6:7 in Panjabi 7 ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਸ ਦੀ ਮੈਂ ਰਚਨਾ ਕੀਤੀ, ਹੈ, ਆਦਮੀ, ਡੰਗਰ, ਘਿੱਸਰਨ ਵਾਲੇ ਅਤੇ ਅਕਾਸ਼ ਦੇ ਪੰਛੀਆਂ ਨੂੰ ਵੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ, ਕਿਉਂ ਜੋ ਮੈਂ ਉਨ੍ਹਾਂ ਨੂੰ ਬਣਾ ਕੇ ਪਛਤਾਉਂਦਾ ਹਾਂ ।
Leviticus 26:33 in Panjabi 33 ਮੈਂ ਤੁਹਾਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤੁਹਾਡੇ ਪਿੱਛੇ-ਪਿੱਛੇ ਤਲਵਾਰ ਚਲਾਵਾਂਗਾ ਅਤੇ ਤੁਹਾਡਾ ਦੇਸ਼ ਵਿਰਾਨ ਹੋ ਜਾਵੇਗਾ ਅਤੇ ਤੁਹਾਡੇ ਸ਼ਹਿਰ ਉੱਜੜ ਜਾਣਗੇ ।
Deuteronomy 29:20 in Panjabi 20 ਯਹੋਵਾਹ ਉਸ ਨੂੰ ਮਾਫ਼ ਨਹੀਂ ਕਰੇਗਾ ਪਰ ਯਹੋਵਾਹ ਦਾ ਕ੍ਰੋਧ ਅਤੇ ਉਸ ਦੀ ਅਣਖ ਦਾ ਧੂੰਆਂ ਉਸ ਮਨੁੱਖ ਉੱਤੇ ਸੁਲਗੇਗਾ ਅਤੇ ਸਾਰੇ ਸਰਾਪ ਜਿਹੜੇ ਇਸ ਪੁਸਤਕ ਵਿੱਚ ਲਿਖੇ ਹਨ, ਉਸ ਉੱਤੇ ਆ ਪੈਣਗੇ ਅਤੇ ਯਹੋਵਾਹ ਉਸ ਦਾ ਨਾਮ ਅਕਾਸ਼ ਦੇ ਹੇਠੋਂ ਮਿਟਾ ਦੇਵੇਗਾ ।
Deuteronomy 31:17 in Panjabi 17 ਉਸ ਸਮੇਂ ਮੇਰਾ ਕ੍ਰੋਧ ਇਨ੍ਹਾਂ ਉੱਤੇ ਭੜਕ ਉੱਠੇਗਾ । ਮੈਂ ਇਨ੍ਹਾਂ ਨੂੰ ਤਿਆਗ ਦਿਆਂਗਾ ਅਤੇ ਆਪਣਾ ਮੂੰਹ ਇਨ੍ਹਾਂ ਤੋਂ ਲੁਕਾ ਲਵਾਂਗਾ ਅਤੇ ਇਹ ਨਿਗਲ ਲਏ ਜਾਣਗੇ, ਅਤੇ ਇਨ੍ਹਾਂ ਉੱਤੇ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਂ ਆ ਪੈਣਗੀਆਂ, ਇੱਥੋਂ ਤੱਕ ਕਿ ਇਹ ਉਸ ਦਿਨ ਆਖਣਗੇ, 'ਕੀ ਇਨ੍ਹਾਂ ਬੁਰਿਆਈਆਂ ਦਾ ਸਾਡੇ ਉੱਤੇ ਆਉਣ ਦਾ ਕਾਰਨ ਇਹ ਨਹੀਂ ਹੈ ਕਿ ਸਾਡਾ ਪਰਮੇਸ਼ੁਰ ਸਾਡੇ ਵਿਚਕਾਰ ਨਹੀਂ ਹੈ ? '
Deuteronomy 32:21 in Panjabi 21 ਇਨ੍ਹਾਂ ਨੇ ਮੈਨੂੰ ਉਸ ਵਸਤੂ ਤੋਂ ਈਰਖਾਲੂ ਕੀਤਾ ਜੋ ਪਰਮੇਸ਼ੁਰ ਹੈ ਹੀ ਨਹੀਂ, ਉਨ੍ਹਾਂ ਨੇ ਆਪਣੀਆਂ ਵਿਅਰਥ ਗੱਲਾਂ ਨਾਲ ਮੈਨੂੰ ਗੁੱਸੇ ਦੁਆਇਆ, ਮੈਂ ਵੀ ਉਨ੍ਹਾਂ ਨੂੰ ਅਜਿਹੀ ਕੌਮ ਤੋਂ ਈਰਖਾ ਕਰਾਵਾਂਗਾ ਜੋ ਮੇਰੀ ਨਹੀਂ ਹੈ, ਮੈਂ ਇੱਕ ਮੂਰਖ ਕੌਮ ਦੇ ਰਾਹੀਂ ਉਨ੍ਹਾਂ ਨੂੰ ਗੁੱਸਾ ਦੁਆਵਾਂਗਾ,
1 Kings 14:22 in Panjabi 22 ਅਤੇ ਯਹੂਦਾਹ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ ਅਤੇ ਉਨ੍ਹਾਂ ਨੇ ਉਸ ਦੀ ਅਣਖ ਨੂੰ ਭੜਕਾਇਆ ਉਨ੍ਹਾਂ ਸਾਰਿਆਂ ਪਾਪਾਂ ਦੇ ਕਾਰਨ ਜੋ ਉਨ੍ਹਾਂ ਆਪਣੇ ਪਿਉ-ਦਾਦਿਆਂ ਤੋਂ ਵੱਧ ਪਾਪ ਕੀਤਾ ।
Job 21:30 in Panjabi 30 ਭਈ ਬੁਰਿਆਰ ਤਾਂ ਬਿਪਤਾ ਦੇ ਦਿਨ ਲਈ ਰੱਖਿਆ ਜਾਂਦਾ ਹੈ, ਉਹ ਕਹਿਰ ਦੇ ਦਿਨ ਲਈ ਲਿਆਇਆ ਜਾਂਦਾ ਹੈ ?
Psalm 49:6 in Panjabi 6 ਜਿਹੜੇ ਆਪਣੀ ਮਾਇਆ ਉੱਤੇ ਭਰੋਸਾ ਰੱਖਦੇ ਹਨ, ਅਤੇ ਆਪਣੇ ਧਨ ਦੀ ਬੁਹਤਾਇਤ ਉੱਤੇ ਫੁੱਲਦੇ ਹਨ,
Psalm 52:5 in Panjabi 5 ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ, ਉਹ ਤੈਨੂੰ ਫੜ੍ਹ ਕੇ ਤੇਰੇ ਤੰਬੂ ਵਿਚੋਂ ਉਖੇੜ ਛੱਡੇਗਾ, ਅਤੇ ਜੀਉਣ ਦੀ ਧਰਤੀ ਵਿਚੋਂ ਤੇਰੀ ਜੜ੍ਹ ਪੁੱਟ ਦੇਵੇਗਾ ! ਸਲਹ ।
Psalm 78:58 in Panjabi 58 ਆਪਣਿਆਂ ਉੱਚਿਆਂ ਥਾਵਾਂ ਦੇ ਕਾਰਨ ਉਸ ਦੇ ਗੁੱਸੇ ਨੂੰ ਛੇੜਿਆ, ਅਤੇ ਆਪਣੀਆਂ ਉੱਕਰੀਆਂ ਹੋਈਆਂ ਮੂਰਤਾਂ ਦੇ ਕਾਰਨ ਉਸ ਦੀ ਅਣਖ ਨੂੰ ਹਿਲਾਇਆ ।
Psalm 79:5 in Panjabi 5 ਹੇ ਯਹੋਵਾਹ, ਕਦ ਤੱਕ ? ਕੀ ਤੂੰ ਸਦਾ ਤੱਕ ਕ੍ਰੋਧਵਾਨ ਰਹੇਂਗਾ ? ਕੀ ਤੇਰੀ ਅਣਖ ਅੱਗ ਦੀ ਨਿਆਈਂ ਬਲਦੀ ਰਹੇਗੀ ?
Proverbs 11:4 in Panjabi 4 ਕਹਿਰ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ ।
Proverbs 18:11 in Panjabi 11 ਧਨਵਾਨ ਦੀ ਦੌਲਤ ਉਹ ਦੀ ਨਜ਼ਰ ਵਿੱਚ, ਪੱਕਾ ਨਗਰ ਅਤੇ ਉੱਚੀ ਸ਼ਹਿਰਪਨਾਹ ਵਾਂਗੂੰ ਹੈ ।
Isaiah 1:24 in Panjabi 24 ਇਸ ਲਈ ਪ੍ਰਭੂ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਸ਼ਕਤੀਮਾਨ ਦਾ ਵਾਕ ਹੈ, ਆਹ, ਮੈਂ ਆਪਣੇ ਵਿਰੋਧੀਆਂ ਤੋਂ ਅਰਾਮ ਪਾਵਾਂਗਾ, ਅਤੇ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ !
Isaiah 2:20 in Panjabi 20 ਉਸ ਦਿਨ ਲੋਕ ਆਪਣੇ ਚਾਂਦੀ ਅਤੇ ਸੋਨੇ ਦੇ ਬੁੱਤਾਂ ਨੂੰ, ਜਿਹੜੇ ਉਨ੍ਹਾਂ ਨੇ ਆਪਣੇ ਲਈ ਮੱਥਾ ਟੇਕਣ ਨੂੰ ਬਣਾਏ, ਚਕਚੂੰਧਰਾਂ ਅਤੇ ਚਮਗਿੱਦੜਾਂ ਦੇ ਅੱਗੇ ਸੁੱਟ ਦੇਣਗੇ ।
Isaiah 24:1 in Panjabi 1 ਵੇਖੋ, ਯਹੋਵਾਹ ਧਰਤੀ ਨੂੰ ਸੁੰਨੀ ਕਰੇਗਾ, ਅਤੇ ਉਹ ਨੂੰ ਵਿਰਾਨ ਕਰੇਗਾ, ਉਹ ਦੀ ਪਰਤ ਵਿਗਾੜ ਦੇਵੇਗਾ, ਅਤੇ ਉਹ ਦੇ ਵਾਸੀਆਂ ਨੂੰ ਖਿਲਾਰ ਦੇਵੇਗਾ ।
Jeremiah 4:26 in Panjabi 26 ਮੈਂ ਦੇਖਿਆ ਅਤੇ ਵੇਖੋ, ਉਹ ਦਾ ਮੇਵੇਦਾਰ ਮੈਦਾਨ ਉਜਾੜ ਹੋ ਗਿਆ, ਉਹ ਦੇ ਸਾਰੇ ਸ਼ਹਿਰ ਯਹੋਵਾਹ ਅੱਗੇ, ਉਹ ਦੇ ਡਾਢੇ ਕ੍ਰੋਧ ਦੇ ਅੱਗੇ ਬਰਬਾਦ ਹੋ ਗਏ ।
Jeremiah 7:20 in Panjabi 20 ਇਸ ਲਈ ਪ੍ਰਭੁ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੇਰਾ ਕ੍ਰੋਧ ਅਤੇ ਮੇਰਾ ਗੁੱਸਾ ਇਸ ਸਥਾਨ ਉੱਤੇ, ਆਦਮੀਆਂ ਉੱਤੇ, ਡੰਗਰਾਂ ਉੱਤੇ, ਰੁੱਖਾਂ ਉੱਤੇ, ਖੇਤਾਂ ਉੱਤੇ, ਜ਼ਮੀਨ ਦੇ ਫਲਾਂ ਉੱਤੇ ਵਹਾਇਆ ਜਾਵੇਗਾ । ਉਹ ਬਲ ਉੱਠੇਗਾ ਅਤੇ ਬੁੱਝੇਗਾ ਨਹੀਂ ।
Jeremiah 7:34 in Panjabi 34 ਤਦ ਮੈਂ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚੋਂ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ ਕਿਉਂ ਜੋ ਇਹ ਦੇਸ ਉਜਾੜ ਬਣ ਜਾਵੇਗਾ ।
Jeremiah 9:11 in Panjabi 11 ਮੈਂ ਯਰੂਸ਼ਲਮ ਨੂੰ ਬਰਬਾਦ ਹੋਏ ਹੋਏ ਪੱਥਰਾਂ ਦਾ ਢੇਰ, ਅਤੇ ਗਿਦੜਾਂ ਦੀ ਖੋਹ ਬਣਾ ਦਿਆਂਗਾ । ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ, ਜਿੱਥੇ ਕੋਈ ਵੱਸਣ ਵਾਲਾ ਨਹੀਂ ।
Jeremiah 9:23 in Panjabi 23 ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ
Ezekiel 7:19 in Panjabi 19 ਉਹ ਆਪਣੀ ਚਾਂਦੀ ਗਲੀਆਂ ਵਿੱਚ ਸੁੱਟ ਦੇਣਗੇ ਅਤੇ ਉਹਨਾਂ ਦਾ ਸੋਨਾ ਅਸ਼ੁੱਧ ਵਸਤੂਆਂ ਵਰਗਾ ਹੋਵੇਗਾ । ਯਹੋਵਾਹ ਦੇ ਕਹਿਰ ਦੇ ਦਿਨ ਉਹਨਾਂ ਦੀ ਚਾਂਦੀ ਅਤੇ ਉਹਨਾਂ ਦਾ ਸੋਨਾ ਉਹਨਾਂ ਨੂੰ ਨਹੀਂ ਬਚਾ ਸਕੇਗਾ । ਉਸ ਨਾਲ ਉਹਨਾਂ ਦੀਆਂ ਜਾਨਾਂ ਸੁਖੀ ਨਹੀਂ ਹੋਣਗੀਆਂ, ਨਾ ਉਹਨਾਂ ਦੇ ਢਿੱਡ ਭਰਨਗੇ, ਕਿਉਂ ਜੋ ਉਹ ਉਹਨਾਂ ਦੇ ਠੋਕਰ ਖਾਣ ਅਤੇ ਪਾਪ ਦਾ ਕਾਰਨ ਸੀ ।
Ezekiel 8:3 in Panjabi 3 ਉਸ ਨੇ ਇੱਕ ਹੱਥ ਵਧਾ ਕੇ ਮੇਰੇ ਸਿਰ ਦੇ ਵਾਲਾਂ ਤੋਂ ਮੈਨੂੰ ਫੜਿਆ, ਆਤਮਾ ਨੇ ਮੈਨੂੰ ਅਕਾਸ਼ ਅਤੇ ਧਰਤੀ ਦੇ ਵਿਚਾਲੇ ਉੱਚਾ ਕੀਤਾ, ਅਤੇ ਮੈਨੂੰ ਪਰਮੇਸ਼ੁਰ ਦੇ ਦਰਸ਼ਣ ਵਿੱਚ ਯਰੂਸ਼ਲਮ ਵਿੱਚ ਉੱਤਰ ਵੱਲ ਅੰਦਰਲੇ ਵੇਹੜੇ ਦੇ ਫਾਟਕ ਤੇ ਲੈ ਆਇਆ, ਜਿੱਥੇ ਉਸ ਮੂਰਤੀ ਦਾ ਟਿਕਾਣਾ ਸੀ ਜਿਹੜੀ ਅਣਖ ਭੜਕਾਉਂਦੀ ਸੀ ।
Ezekiel 16:38 in Panjabi 38 ਮੈਂ ਤੇਰਾ ਨਿਆਂ ਕਰਾਂਗਾ, ਜਿਵੇਂ ਵਿਭਚਾਰਨ ਔਰਤ ਦਾ ਅਤੇ ਲਹੂ ਵਗਦੀ ਔਰਤ ਦਾ ਨਿਆਂ ਕੀਤਾ ਜਾਂਦਾ ਹੈ ਅਤੇ ਮੈਂ ਕਹਿਰ ਅਤੇ ਅਣਖ ਦਾ ਲਹੂ ਤੇਰੇ ਉੱਤੇ ਲਿਆਵਾਂਗਾ ।
Ezekiel 36:5 in Panjabi 5 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜ਼ਰੂਰ ਮੈਂ ਆਪਣੀ ਅਣਖ ਦੀ ਅੱਗ ਵਿੱਚ ਕੌਮਾਂ ਦੇ ਬਚੇ ਹੋਏ ਲੋਕਾਂ ਦੇ ਅਤੇ ਸਾਰੇ ਅਦੋਮ ਦੇ ਵਿਰੁੱਧ ਬੋਲਿਆ ਹਾਂ, ਜਿਹਨਾਂ ਨੇ ਆਪਣੇ ਸਾਰੇ ਦਿਲ ਦੇ ਅਨੰਦ ਨਾਲ ਅਤੇ ਜਾਨ ਦੇ ਵੈਰ ਨਾਲ ਆਪਣੇ ਆਪ ਨੂੰ ਮੇਰੀ ਧਰਤੀ ਦੇ ਕਬਜ਼ੇ ਲਈ ਠਹਿਰਾਇਆ, ਭਈ ਉਹ ਨੂੰ ਲੁੱਟ ਦੇ ਸ਼ਿਕਾਰ ਲਈ ਕੱਢਣ ।
Zephaniah 1:2 in Panjabi 2 ਮੈਂ ਧਰਤੀ ਦੇ ਉੱਤੋਂ ਸਭ ਕੁਝ ਪੂਰੀ ਤਰ੍ਹਾਂ ਨਾਲ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ ।
Zephaniah 1:11 in Panjabi 11 ਹੇ ਮਕਤੇਸ਼ ਦੇ ਵਾਸੀਓ, ਵਿਰਲਾਪ ਕਰੋ ! ਕਿਉਂ ਜੋ ਸਾਰੇ ਵਪਾਰੀ ਮੁੱਕ ਗਏ, ਸਾਰੇ ਜੋ ਚਾਂਦੀ ਨਾਲ ਲੱਦੇ ਹੋਏ ਸਨ, ਵੱਢੇ ਗਏ ।
Zephaniah 1:15 in Panjabi 15 ਉਹ ਦਿਨ ਕਹਿਰ ਦਾ ਦਿਨ ਹੈ, ਦੁੱਖ ਅਤੇ ਕਸ਼ਟ ਦਾ ਦਿਨ, ਬਰਬਾਦੀ ਅਤੇ ਵਿਰਾਨੀ ਦਾ ਦਿਨ, ਹਨੇਰੇ ਅਤੇ ਅੰਧਕਾਰ ਦਾ ਦਿਨ, ਬੱਦਲ ਅਤੇ ਕਾਲੀਆਂ ਘਟਾਂ ਦਾ ਦਿਨ !
Zephaniah 3:8 in Panjabi 8 ਇਸ ਲਈ ਯਹੋਵਾਹ ਦਾ ਵਾਕ ਹੈ, “ਮੇਰੇ ਲਈ ਠਹਿਰੇ ਰਹੋ, ਉਸ ਦਿਨ ਤੱਕ ਜਦ ਕਿ ਮੈਂ ਲੁੱਟ ਲਈ ਉੱਠਾਂ, ਕਿਉਂ ਜੋ ਮੈਂ ਠਾਣ ਲਿਆ ਕਿ ਕੌਮਾਂ ਨੂੰ ਇੱਕਠਿਆਂ ਕਰਾਂ ਅਤੇ ਰਾਜਾਂ ਨੂੰ ਜਮਾ ਕਰਾਂ, ਤਾਂ ਜੋ ਮੈਂ ਉਨ੍ਹਾਂ ਦੇ ਉੱਤੇ ਆਪਣਾ ਕਹਿਰ, ਅਤੇ ਆਪਣਾ ਸਾਰਾ ਭੜਕਿਆ ਹੋਇਆ ਕ੍ਰੋਧ ਡੋਲ੍ਹ ਦਿਆਂ, ਕਿਉਂ ਜੋ ਸਾਰੀ ਧਰਤੀ ਮੇਰੀ ਅਣਖ ਦੀ ਅੱਗ ਵਿੱਚ ਭਸਮ ਕੀਤੀ ਜਾਵੇਗੀ ।
Matthew 16:26 in Panjabi 26 ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ ?
Luke 12:19 in Panjabi 19 ਅਤੇ ਮੈਂ ਆਪਣੀ ਜਾਨ ਨੂੰ ਆਖਾਂਗਾ, ਹੇ ਜਾਨ ਤੇਰੇ ਕੋਲ ਬਹੁਤ ਸਾਲਾਂ ਦੇ ਲਈ ਧਨ ਜਮਾਂ ਪਿਆ ਹੈ । ਸੁੱਖ ਮਨਾ, ਖਾ ਪੀ ਅਤੇ ਮੌਜ ਕਰ ।
Luke 16:22 in Panjabi 22 ਅਤੇ ਕੁੱਝ ਸਮੇਂ ਬਾਅਦ ਉਹ ਗਰੀਬ ਮਰ ਗਿਆ ਅਤੇ ਦੂਤਾਂ ਨੇ ਉਸ ਨੂੰ ਅਬਰਾਹਾਮ ਦੀ ਗੋਦ ਵਿੱਚ ਲੈ ਜਾ ਰੱਖਿਆ, ਅਤੇ ਉਹ ਧਨਵਾਨ ਵੀ ਮਰਿਆ ਅਤੇ ਦੱਬਿਆ ਗਿਆ ।
1 Corinthians 10:22 in Panjabi 22 ਅਥਵਾ ਕੀ ਅਸੀਂ ਪ੍ਰਭੂ ਦਾ ਕ੍ਰੋਧ ਭੜਕਾਉਂਦੇ ਹਾਂ ? ਕੀ ਅਸੀਂ ਉਸ ਨਾਲੋਂ ਜਿਆਦਾ ਬਲਵਾਨ ਹਾਂ ? ।