Zephaniah 1:7 in Panjabi 7 ਪ੍ਰਭੂ ਯਹੋਵਾਹ ਦੇ ਹਜ਼ੂਰ ਚੁੱਪ ਰਹਿ ਕਿਉਂ ਕੋ ਯਹੋਵਾਹ ਦਾ ਦਿਨ ਨੇੜੇ ਹੈ, ਯਹੋਵਾਹ ਨੇ ਇੱਕ ਬਲੀ ਤਿਆਰ ਕੀਤੀ ਹੈ, ਉਹ ਨੇ ਆਪਣੇ ਪਰਾਹੁਣਿਆਂ ਨੂੰ ਪਵਿੱਤਰ ਕੀਤਾ ਹੈ ।
Other Translations King James Version (KJV) Hold thy peace at the presence of the Lord GOD: for the day of the LORD is at hand: for the LORD hath prepared a sacrifice, he hath bid his guests.
American Standard Version (ASV) Hold thy peace at the presence of the Lord Jehovah; for the day of Jehovah is at hand: for Jehovah hath prepared a sacrifice, he hath consecrated his guests.
Bible in Basic English (BBE) Let there be no sound before the Lord God: for the day of the Lord is near: for the Lord has made ready an offering, he has made his guests holy.
Darby English Bible (DBY) Be silent at the presence of the Lord Jehovah; for the day of Jehovah is at hand; for Jehovah hath prepared a sacrifice, he hath hallowed his guests.
World English Bible (WEB) Be silent at the presence of the Lord Yahweh, for the day of Yahweh is at hand. For Yahweh has prepared a sacrifice. He has consecrated his guests.
Young's Literal Translation (YLT) Hush! because of the Lord Jehovah, For near `is' a day of Jehovah, For prepared hath Jehovah a sacrifice, He hath sanctified His invited ones.
Cross Reference 1 Samuel 2:9 in Panjabi 9 ਉਹ ਆਪਣੇ ਸੰਤਾਂ ਦੇ ਪੈਰਾਂ ਦੀ ਰਾਖੀ ਕਰੇਗਾ, ਪਰ ਦੁਸ਼ਟ ਚੁੱਪ ਚੁਪੀਤੇ ਅੰਧਕਾਰ ਵਿੱਚ ਪਏ ਰਹਿਣਗੇ, ਕਿਉਂ ਜੋ ਕੋਈ ਵੀ ਮਨੁੱਖ ਆਪਣੇ ਬਲ ਨਾਲ ਨਹੀਂ ਜਿੱਤਦਾ ।
1 Samuel 16:5 in Panjabi 5 ਉਹ ਬੋਲਿਆ, ਹਾਂ, ਮੈਂ ਸ਼ਾਂਤੀ ਨਾਲ ਆਇਆ ਹਾਂ । ਮੈਂ ਯਹੋਵਾਹ ਦੇ ਅੱਗੇ ਭੇਟ ਚੜ੍ਹਾਉਣ ਆਇਆ ਹਾਂ । ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਮੇਰੇ ਨਾਲ ਭੇਟ ਚੜ੍ਹਾਉਣ ਲਈ ਆਓ ਅਤੇ ਉਸ ਨੇ ਯੱਸੀ ਨੂੰ ਉਹ ਦੇ ਪੁੱਤਰਾਂ ਸਮੇਤ ਪਵਿੱਤਰ ਕੀਤਾ ਅਤੇ ਉਨ੍ਹਾਂ ਨੂੰ ਭੇਟ ਚੜ੍ਹਾਉਣ ਲਈ ਸੱਦਿਆ ।
1 Samuel 20:26 in Panjabi 26 ਉਸ ਦਿਨ ਸ਼ਾਊਲ ਨੇ ਕੁਝ ਨਾ ਆਖਿਆ, ਕਿਉਂ ਜੋ ਉਸ ਨੇ ਵਿਚਾਰਿਆ ਕਿ ਇਸ ਦਾ ਕੋਈ ਨਾ ਕੋਈ ਕਾਰਨ ਹੋਵੇਗਾ । ਅਸ਼ੁੱਧ ਹੋਣਾ ਹੈ, ਜ਼ਰੂਰ ਹੀ ਅਸ਼ੁੱਧ ਹੋਵੇਗਾ ।
Job 40:4 in Panjabi 4 ਵੇਖ, ਮੈਂ ਨਿਕੰਮਾ ਹਾਂ, ਮੈਂ ਕੀ ਉੱਤਰ ਦੇਵਾਂ ? ਮੈਂ ਆਪਣਾ ਹੱਥ ਮੂੰਹ ਤੇ ਰੱਖਦਾ ਹਾਂ ।
Psalm 46:10 in Panjabi 10 ਥਮ੍ਹ ਜਾਓ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ !
Psalm 76:8 in Panjabi 8 ਸਵਰਗੋਂ ਤੂੰ ਫੈਸਲਾ ਸੁਣਾ ਦਿੱਤਾ, ਧਰਤੀ ਡਰ ਗਈ ਅਤੇ ਠਰ ਗਈ,
Proverbs 9:1 in Panjabi 1 ਬੁੱਧ ਨੇ ਆਪਣਾ ਘਰ ਬਣਾਇਆ ਹੈ, ਉਹ ਨੇ ਆਪਣੇ ਸੱਤ ਥੰਮ ਘੜ ਲਏ ਹਨ ।
Isaiah 2:12 in Panjabi 12 ਇਸ ਲਈ ਕਿ ਸੈਨਾਂ ਦੇ ਯਹੋਵਾਹ ਦਾ ਇੱਕ ਦਿਨ ਹੈ, ਜਿਹੜਾ ਹਰੇਕ ਘਮੰਡੀ ਅਤੇ ਅਭਮਾਨੀ ਦੇ ਵਿਰੁੱਧ, ਅਤੇ ਹਰੇਕ ਹੰਕਾਰੀ ਦੇ ਵਿਰੁੱਧ ਹੈ, ਅਤੇ ਉਹ ਨੀਵੇਂ ਕੀਤੇ ਜਾਣਗੇ,
Isaiah 6:5 in Panjabi 5 ਤਦ ਮੈਂ ਆਖਿਆ, ਹਾਇ ਮੇਰੇ ਉੱਤੇ ! ਮੈਂ ਤਾਂ ਨਾਸ ਹੋ ਗਿਆ ! ਮੈਂ ਤਾਂ ਭ੍ਰਿਸ਼ਟ ਬੁੱਲ੍ਹਾਂ ਵਾਲਾ ਮਨੁੱਖ ਹਾਂ, ਅਤੇ ਭ੍ਰਿਸ਼ਟ ਬੁੱਲ੍ਹਾਂ ਵਾਲੇ ਲੋਕਾਂ ਵਿੱਚ ਵੱਸਦਾ ਹਾਂ ! ਕਿਉਂ ਜੋ ਮੇਰੀਆਂ ਅੱਖਾਂ ਨੇ ਸੈਨਾਂ ਦੇ ਯਹੋਵਾਹ ਮਹਾਰਾਜਾ ਅਧੀਰਾਜ ਨੂੰ ਵੇਖਿਆ ਹੈ !
Isaiah 13:6 in Panjabi 6 ਤੁਸੀਂ ਧਾਹਾਂ ਮਾਰੋ ਕਿਉਂ ਜੋ ਯਹੋਵਾਹ ਦਾ ਦਿਨ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂੰ ਆਵੇਗਾ ।
Isaiah 34:6 in Panjabi 6 ਯਹੋਵਾਹ ਦੀ ਤਲਵਾਰ ਲਹੂ ਨਾਲ ਲਿਥੜੀ ਹੋਈ ਹੈ, ਉਹ ਚਰਬੀ ਨਾਲ, ਲੇਲਿਆਂ ਅਤੇ ਬੱਕਰਿਆਂ ਦੇ ਲਹੂ ਨਾਲ, ਮੇਂਢਿਆਂ ਦੇ ਗੁਰਦਿਆਂ ਦੀ ਚਰਬੀ ਨਾਲ ਤ੍ਰਿਪਤ ਹੋਈ ਹੈ, ਕਿਉਂ ਜੋ ਯਹੋਵਾਹ ਲਈ ਬਾਸਰਾਹ ਵਿੱਚ ਬਲੀ, ਅਤੇ ਅਦੋਮ ਦੇ ਦੇਸ ਵਿੱਚ ਵੱਡਾ ਕਤਲੇਆਮ ਹੋਇਆ ਹੈ ।
Jeremiah 46:10 in Panjabi 10 ਉਹ ਸੈਨਾਂ ਦੇ ਪ੍ਰਭੁ ਯਹੋਵਾਹ ਦਾ ਦਿਨ ਹੈ, ਇੱਕ ਬਦਲਾ ਲੈਣ ਦਾ ਦਿਨ, ਭਈ ਉਹ ਆਪਣੇ ਵਿਰੋਧੀਆਂ ਤੋਂ ਬਦਲਾ ਲਵੇ । ਤਲਵਾਰ ਖਾ ਕੇ ਰੱਜੇਗੀ, ਅਤੇ ਉਹਨਾਂ ਦੇ ਲਹੂ ਨਾਲ ਮਸਤ ਹੋਵੇਗੀ, ਕਿਉਂ ਜੋ ਸੈਨਾਂ ਦੇ ਪ੍ਰਭੁ ਯਹੋਵਾਹ ਲਈ ਇੱਕ ਬਲੀ ਹੈ, ਉੱਤਰ ਦੇਸ ਵਿੱਚ ਫਰਾਤ ਦਰਿਆ ਕੋਲ ।
Ezekiel 7:7 in Panjabi 7 ਹੇ ਧਰਤੀ ਦੇ ਰਹਿਣ ਵਾਲੇ ! ਤੇਰੀ ਵਾਰੀ ਆ ਗਈ ! ਸਮਾਂ ਆ ਗਿਆ ਹੈ ! ਵਿਨਾਸ਼ ਦਾ ਦਿਨ ਆ ਗਿਆ ਹੈ, ਪਹਾੜਾਂ ਉੱਤੇ ਅੱਗੇ ਤੋਂ ਅਨੰਦ ਨਹੀਂ ਹੋਵੇਗਾ ।
Ezekiel 7:10 in Panjabi 10 ਵੇਖ, ਉਹ ਦਿਨ ਵੇਖ ! ਉਹ ਆ ਪਹੁੰਚਿਆ ਹੈ, ਤੇਰੀ ਸ਼ਾਮਤ ਆ ਗਈ, ਸੋਟੀ ਵਿੱਚ ਕਲੀਆਂ ਨਿੱਕਲੀਆਂ, ਘੁਮੰਡ ਵਿੱਚ ਡੋਡੀਆਂ ਲੱਗੀਆਂ ਹਨ ।
Ezekiel 39:17 in Panjabi 17 ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹਰੇਕ ਪ੍ਰਕਾਰ ਦੇ ਪੰਛੀ, ਅਤੇ ਰੜ ਦੇ ਹਰੇਕ ਦਰਿੰਦੇ ਨੂੰ ਆਖ, ਇਕੱਠੇ ਹੋ ਕੇ ਆਓ, ਆਲੇ ਦੁਆਲਿਓਂ ਮੇਰੀ ਬਲੀ ਕੋਲ ਇਕੱਠੇ ਹੋ ਜਾਓ ਜਿੱਥੇ ਮੈਂ ਤੁਹਾਡੇ ਲਈ ਬਲੀ ਦਿੰਦਾ ਹਾਂ । ਹਾਂ, ਇਸਰਾਏਲ ਦੇ ਪਹਾੜਾਂ ਉੱਤੇ ਇੱਕ ਵੱਡੀ ਬਲੀ ਕੋਲ, ਤਾਂ ਜੋ ਤੁਸੀਂ ਮਾਸ ਖਾਓ ਅਤੇ ਲਹੂ ਪੀਓ ।
Joel 2:1 in Panjabi 1 ਸੀਯੋਨ ਵਿੱਚ ਤੁਰ੍ਹੀ ਫੂਕੋ ! ਮੇਰੇ ਪਵਿੱਤਰ ਪਹਾੜ ਉੱਤੇ ਸਾਂਹ ਖਿੱਚ ਦੇ ਫੂਕੋ ! ਦੇਸ਼ ਦੇ ਸਾਰੇ ਵਾਸੀ ਕੰਬਣ, ਕਿਉਂ ਜੋ ਯਹੋਵਾਹ ਦਾ ਦਿਨ ਆ ਰਿਹਾ ਹੈ, ਸਗੋਂ ਨੇੜੇ ਹੀ ਹੈ !
Joel 2:11 in Panjabi 11 ਯਹੋਵਾਹ ਆਪਣੀ ਅਵਾਜ਼ ਆਪਣੀ ਫੌਜ ਦੇ ਸਾਹਮਣੇ ਗਜਾਉਂਦਾ ਹੈ, ਕਿਉਂ ਜੋ ਉਹ ਦੀ ਛਾਉਣੀ ਬਹੁਤ ਹੀ ਵੱਡੀ ਹੈ, ਜੋ ਉਹ ਦਾ ਹੁਕਮ ਮੰਨਦਾ ਹੈ ਉਹ ਬਲਵਾਨ ਹੈ, ਕਿਉਂ ਜੋ ਯਹੋਵਾਹ ਦਾ ਦਿਨ ਮਹਾਨ ਅਤੇ ਭਿਆਨਕ ਹੈ ! ਕੌਣ ਉਸ ਨੂੰ ਸਹਿ ਸਕਦਾ ਹੈ ?
Joel 2:31 in Panjabi 31 ਯਹੋਵਾਹ ਦੇ ਉਸ ਵੱਡੇ ਤੇ ਭਿਆਨਕ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ !
Amos 5:18 in Panjabi 18 ਹਾਇ ਤੁਹਾਡੇ ਉੱਤੇ ਜੋ ਯਹੋਵਾਹ ਦੇ ਦਿਨ ਨੂੰ ਲੋਚਦੇ ਹੋ ! ਤੁਸੀਂ ਯਹੋਵਾਹ ਦਾ ਦਿਨ ਕਿਉਂ ਚਾਹੁੰਦੇ ਹੋ ? ਉਹ ਹਨੇਰੇ ਦਾ ਦਿਨ ਹੈ, ਚਾਨਣ ਦਾ ਨਹੀਂ !
Amos 6:10 in Panjabi 10 ਫਿਰ ਜਦ ਉਸ ਦਾ ਰਿਸ਼ਤੇਦਾਰ ਜੋ ਉਸ ਨੂੰ ਸਾੜਨ ਵਾਲਾ ਹੈ, ਉਸ ਨੂੰ ਚੁੱਕਣ ਲਈ ਆਵੇ ਤਾਂ ਜੋ ਉਸ ਦੀਆਂ ਹੱਡੀਆਂ ਨੂੰ ਘਰ ਤੋਂ ਬਾਹਰ ਲੈ ਜਾਵੇ ਅਤੇ ਉਸ ਨੂੰ ਜੋ ਘਰ ਦੇ ਅੰਦਰਲੇ ਹਿੱਸੇ ਵਿੱਚ ਹੈ ਪੁੱਛੇ, 'ਕੀ ਤੇਰੇ ਨਾਲ ਕੋਈ ਹੋਰ ਵੀ ਹੈ ? ' ਅਤੇ ਉਹ ਆਖੇ, ਨਹੀਂ, ਤਾਂ ਉਹ ਆਖੇਗਾ, 'ਚੁੱਪ ਰਹਿ ! ਕਿਉਂ ਜੋ ਸਾਨੂੰ ਯਹੋਵਾਹ ਦੇ ਨਾਮ ਦਾ ਜ਼ਿਕਰ ਨਹੀਂ ਕਰਨਾ ਚਾਹੀਦਾ !'
Habakkuk 2:20 in Panjabi 20 ਪਰ ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਸਾਰੀ ਧਰਤੀ ਉਸ ਦੇ ਅੱਗੇ ਚੁੱਪ-ਚਾਪ ਰਹੇ ।
Zephaniah 1:14 in Panjabi 14 ਯਹੋਵਾਹ ਦਾ ਮਹਾਨ ਦਿਨ ਨੇੜੇ ਹੈ, ਉਹ ਨੇੜੇ ਹੈ ਅਤੇ ਬਹੁਤ ਛੇਤੀ ਨਾਲ ਆਉਂਦਾ ਹੈ, ਹਾਂ, ਯਹੋਵਾਹ ਦੇ ਦਿਨ ਦੀ ਅਵਾਜ਼ ਸੁਣਾਈ ਦਿੰਦੀ ਹੈ । ਉੱਥੇ ਸੂਰਮਾ ਕੁੜੱਤਣ ਨਾਲ ਚਿੱਲਾਵੇਗਾ !
Zechariah 2:13 in Panjabi 13 ਹੇ ਸਾਰੇ ਮਨੁੱਖੋ, ਯਹੋਵਾਹ ਦੇ ਅੱਗੇ ਚੁੱਪ ਹੋ ਜਾਓ, ਕਿਉਂ ਜੋ ਉਹ ਆਪਣੇ ਪਵਿੱਤਰ ਸਥਾਨ ਤੋਂ ਜਾਗ ਉੱਠਿਆ ਹੈ ।
Malachi 4:1 in Panjabi 1 ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ । ਸਾਰੇ ਆਕੜ ਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ । ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ ।
Matthew 22:4 in Panjabi 4 ਫਿਰ ਉਹ ਨੇ ਹੋਰਨਾਂ ਨੌਕਰਾਂ ਨੂੰ ਇਹ ਕਹਿ ਕੇ ਭੇਜਿਆ ਜੋ ਸੱਦੇ ਹੋਇਆਂ ਨੂੰ ਆਖੋ ਕਿ ਵੇਖੋ ਮੈਂ ਭੋਜਨ ਤਿਆਰ ਕੀਤਾ ਹੈ ਅਤੇ ਮੇਰੇ ਬੈਲ ਤੇ ਮੋਟੇ-ਮੋਟੇ ਜਾਨਵਰ ਵੱਢੇ ਗਏ ਹਨ ਅਤੇ ਸਭ ਕੁੱਝ ਤਿਆਰ ਹੈ । ਤੁਸੀਂ ਵਿਆਹ ਵਿੱਚ ਆਓ ।
Luke 14:16 in Panjabi 16 ਪਰ ਉਸ ਨੇ ਉਹ ਨੂੰ ਆਖਿਆ, ਕਿਸੇ ਮਨੁੱਖ ਨੇ ਇੱਕ ਵੱਡੀ ਦਾਵਤ ਕੀਤੀ ਅਤੇ ਬਹੁਤ ਸਾਰੇ ਲੋਕਾਂ ਨੂੰ ਬੁਲਾਇਆ ।
Romans 3:19 in Panjabi 19 ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁੱਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ ।
Romans 9:20 in Panjabi 20 ਹੇ ਮਨੁੱਖ, ਤੂੰ ਪਰਮੇਸ਼ੁਰ ਨਾਲ ਵਿਵਾਦ ਕਰਨ ਵਾਲਾ ਕੌਣ ਹੈ ? ਭਲਾ ਘੜੀ ਹੋਈ ਚੀਜ਼ ਆਪਣੇ ਘੜਨ ਵਾਲੇ ਨੂੰ ਕਹਿ ਸਕਦੀ ਹੈ ਕਿ ਤੂੰ ਮੈਨੂੰ ਅਜਿਹਾ ਕਿਉਂ ਬਣਾਇਆ ?
Philippians 4:5 in Panjabi 5 ਤੁਹਾਡਾ ਕੋਮਲਤਾ ਦਾ ਸੁਭਾਅ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ । ਪ੍ਰਭੂ ਨੇੜੇ ਹੈ ।
Colossians 1:12 in Panjabi 12 ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਸ ਨੇ ਸਾਨੂੰ ਇਸ ਯੋਗ ਬਣਾਇਆ ਕਿ ਚਾਨਣ ਵਿੱਚ ਪਵਿੱਤਰ ਲੋਕਾਂ ਦੇ ਵਿਰਸੇ ਦੇ ਹਿੱਸੇਦਾਰ ਹੋਈਏ ।
2 Peter 3:10 in Panjabi 10 ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ ।
Revelation 19:17 in Panjabi 17 ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖੜ੍ਹਾ ਵੇਖਿਆ ਅਤੇ ਉਸ ਨੇ ਉਹਨਾਂ ਸਭਨਾਂ ਪੰਛੀਆਂ ਨੂੰ ਜਿਹੜੇ ਅਕਾਸ਼ ਵਿੱਚ ਉੱਡਦੇ ਹਨ ਵੱਡੀ ਅਵਾਜ਼ ਨਾਲ ਆਖਿਆ, ਆਓ ਚੱਲੋ ਅਤੇ ਪਰਮੇਸ਼ੁਰ ਦੀ ਵੱਡੀ ਦਾਵਤ ਲਈ ਇਕੱਠੇ ਹੋਵੋ !