Zephaniah 2:11 in Panjabi 11 ਯਹੋਵਾਹ ਉਹਨਾਂ ਦੇ ਵਿਰੁੱਧ ਭਿਆਨਕ ਹੋਵੇਗਾ, ਜਦ ਉਹ ਧਰਤੀ ਦੇ ਸਾਰੇ ਦੇਵਤਿਆਂ ਨੂੰ ਭੁੱਖਾ ਮਾਰੇਗਾ ਅਤੇ ਮਨੁੱਖ ਆਪੋ ਆਪਣੇ ਸਥਾਨਾਂ ਤੋਂ ਉਹ ਦੇ ਅੱਗੇ ਮੱਥਾ ਟੇਕਣਗੇ, ਹਾਂ, ਸਾਰੀਆਂ ਕੌਮਾਂ ਦੇ ਟਾਪੂ ਵੀ ।
Other Translations King James Version (KJV) The LORD will be terrible unto them: for he will famish all the gods of the earth; and men shall worship him, every one from his place, even all the isles of the heathen.
American Standard Version (ASV) Jehovah will be terrible unto them; for he will famish all the gods of the earth; and men shall worship him, every one from his place, even all the isles of the nations.
Bible in Basic English (BBE) The Lord will let himself be seen by them: for he will make all the gods of the earth feeble; and men will go down before him in worship, everyone from his place, even all the sea-lands of the nations.
Darby English Bible (DBY) Jehovah will be terrible unto them; for he will famish all the gods of the earth; and all the isles of the nations shall worship him, every one from his place.
World English Bible (WEB) Yahweh will be awesome to them, for he will famish all the gods of the land. Men will worship him, everyone from his place, even all the shores of the nations.
Young's Literal Translation (YLT) Fearful `is' Jehovah against them, For He made bare all gods of the land, And bow themselves to Him, each from his place, Do all islanders of the nations.
Cross Reference Genesis 10:5 in Panjabi 5 ਇਨ੍ਹਾਂ ਦੇ ਘਰਾਣੇ ਪਰਾਈਆਂ ਕੌਮਾਂ ਦੇ ਟਾਪੂਆਂ ਦੇ ਦੇਸ਼ਾਂ ਵਿੱਚ ਅਜਿਹੇ ਵੰਡੇ ਗਏ ਕਿ ਉਹ ਵੱਖ-ਵੱਖ ਭਾਸ਼ਾਵਾਂ, ਟੱਬਰਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ ।
Deuteronomy 32:38 in Panjabi 38 ਜਿਹੜੇ ਉਨ੍ਹਾਂ ਦੀਆਂ ਬਲੀਆਂ ਦੀ ਚਰਬੀ ਖਾਂਦੇ ਸਨ, ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਦੀ ਮਧ ਪੀਂਦੇ ਸਨ ? ਉਹ ਉੱਠਣ ਅਤੇ ਤੁਹਾਡੀ ਸਹਾਇਤਾ ਕਰਨ, ਉਹ ਤੁਹਾਡੀ ਓਟ ਹੋਣ !
Psalm 2:8 in Panjabi 8 ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮੀਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ ।
Psalm 22:27 in Panjabi 27 ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,
Psalm 72:8 in Panjabi 8 ਉਹ ਸਮੁੰਦਰ ਤੋਂ ਲੈ ਕੇ ਸਮੁੰਦਰ ਤੱਕ ਅਤੇ ਧਰਤੀ ਤੋਂ ਲੈ ਕੇ ਦਰਿਆ ਦੇ ਬੰਨੇ ਤੱਕ ਰਾਜ ਕਰੇਗਾ ।
Psalm 72:17 in Panjabi 17 ਉਹ ਦਾ ਨਾਮ ਸਦਾ ਰਹੇ, ਜਿੰਨਾ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ, ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ ! ।
Psalm 86:9 in Panjabi 9 ਹੇ ਪ੍ਰਭੂ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੂੰ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ ।
Psalm 97:6 in Panjabi 6 ਅਕਾਸ਼ ਉਹ ਦੇ ਧਰਮ ਦਾ ਨਿਰਨਾ ਕਰਦੇ ਹਨ, ਅਤੇ ਸਾਰੇ ਲੋਕ ਉਹ ਦਾ ਪਰਤਾਪ ਵੇਖਦੇ ਹਨ ।
Psalm 117:1 in Panjabi 1 ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋ, ਉਹ ਦੇ ਗੁਣ ਗਾਓ !
Psalm 138:4 in Panjabi 4 ਹੇ ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੇਰਾ ਧੰਨਵਾਦ ਕਰਨਗੇ, ਕਿਉਂ ਜੋ ਉਨ੍ਹਾਂ ਨੇ ਤੇਰੇ ਸੁੱਖ ਦਿਆਂ ਵਾਕਾਂ ਨੂੰ ਸੁਣਿਆ ਹੈ,
Isaiah 2:2 in Panjabi 2 ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ ।
Isaiah 11:9 in Panjabi 9 ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ ।
Isaiah 24:14 in Panjabi 14 ਉਹ ਆਪਣੀ ਅਵਾਜ਼ ਚੁੱਕਣਗੇ, ਉਹ ਜੈਕਾਰੇ ਗਜਾਉਣਗੇ, ਉਹ ਯਹੋਵਾਹ ਦੇ ਤੇਜ ਦੇ ਕਾਰਨ ਸਮੁੰਦਰੋਂ ਲਲਕਾਰਨਗੇ ।
Isaiah 42:4 in Panjabi 4 ਉਹ ਨਾ ਲੜਖੜਾਵੇਗਾ, ਨਾ ਹੌਂਸਲਾ ਛੱਡੇਗਾ, ਜਦ ਤੱਕ ਉਹ ਧਰਤੀ ਉੱਤੇ ਇਨਸਾਫ਼ ਨੂੰ ਕਾਇਮ ਨਾ ਕਰੇ, ਅਤੇ ਟਾਪੂ ਉਹ ਦੀ ਬਿਵਸਥਾ ਨੂੰ ਉਡੀਕਣਗੇ ।
Isaiah 42:10 in Panjabi 10 ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਉਹ ਦੀ ਉਸਤਤ ਧਰਤੀ ਦੀਆਂ ਹੱਦਾਂ ਤੋਂ, ਤੁਸੀਂ ਵੀ ਜਿਹੜੇ ਸਮੁੰਦਰ ਉੱਤੇ ਚੱਲਦੇ ਹੋ, ਨਾਲੇ ਉਹ ਦੀ ਭਰਪੂਰੀ, ਟਾਪੂ ਅਤੇ ਉਨ੍ਹਾਂ ਦੇ ਵਾਸੀ ਵੀ ।
Isaiah 49:1 in Panjabi 1 ਹੇ ਟਾਪੂਓ, ਮੇਰੀ ਸੁਣੋ, ਹੇ ਦੂਰ ਦੀਓ ਕੌਮੋਂ, ਕੰਨ ਲਾਓ ! ਯਹੋਵਾਹ ਨੇ ਮੈਨੂੰ ਢਿੱਡੋਂ ਹੀ ਸੱਦ ਲਿਆ, ਮੇਰੀ ਮਾਂ ਦੀ ਕੁੱਖੋਂ ਉਸ ਨੇ ਮੇਰਾ ਨਾਮ ਲਿਆ ।
Hosea 2:17 in Panjabi 17 ਮੈਂ ਤਾਂ ਉਹ ਦੇ ਮੂੰਹੋਂ ਬਆਲਾਂ ਦੇ ਨਾਮ ਦੂਰ ਕਰਾਂਗਾ, ਅਤੇ ਉਹ ਫੇਰ ਆਪਣੇ ਨਾਮ ਦੇ ਨਾਲ ਯਾਦ ਨਾ ਕੀਤੇ ਜਾਣਗੇ ।
Joel 2:11 in Panjabi 11 ਯਹੋਵਾਹ ਆਪਣੀ ਅਵਾਜ਼ ਆਪਣੀ ਫੌਜ ਦੇ ਸਾਹਮਣੇ ਗਜਾਉਂਦਾ ਹੈ, ਕਿਉਂ ਜੋ ਉਹ ਦੀ ਛਾਉਣੀ ਬਹੁਤ ਹੀ ਵੱਡੀ ਹੈ, ਜੋ ਉਹ ਦਾ ਹੁਕਮ ਮੰਨਦਾ ਹੈ ਉਹ ਬਲਵਾਨ ਹੈ, ਕਿਉਂ ਜੋ ਯਹੋਵਾਹ ਦਾ ਦਿਨ ਮਹਾਨ ਅਤੇ ਭਿਆਨਕ ਹੈ ! ਕੌਣ ਉਸ ਨੂੰ ਸਹਿ ਸਕਦਾ ਹੈ ?
Micah 4:1 in Panjabi 1 ਆਖਰੀ ਦਿਨਾਂ ਵਿੱਚ ਅਜਿਹਾ ਹੋਵੇਗਾ, ਕਿ ਯਹੋਵਾਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਦੇ ਸਿਰਾਂ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਸਭ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਉਸ ਦੇ ਵੱਲ ਸੋਤੇ ਵਾਂਗੂੰ ਵਗਣਗੀਆਂ ।
Zephaniah 1:4 in Panjabi 4 ਮੈਂ ਆਪਣਾ ਹੱਥ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਅਤੇ ਇਸ ਸਥਾਨ ਤੋਂ ਬਆਲ ਦੇ ਬਚੇ ਹੋਇਆਂ ਨੂੰ ਅਤੇ ਜਾਜਕਾਂ ਸਮੇਤ ਦੇਵਤਿਆਂ ਦੇ ਪੁਜਾਰੀਆਂ ਦੇ ਨਾਮ ਨੂੰ ਨਾਸ਼ ਕਰ ਦਿਆਂਗਾ,
Zephaniah 3:9 in Panjabi 9 ਤਦ ਮੈਂ ਲੋਕਾਂ ਦੇ ਬੁੱਲ੍ਹਾਂ ਨੂੰ ਸ਼ੁੱਧ ਕਰਾਂਗਾ, ਤਾਂ ਜੋ ਉਹ ਸਾਰੇ ਦੇ ਸਾਰੇ ਯਹੋਵਾਹ ਦੇ ਨਾਮ ਨੂੰ ਪੁਕਾਰਨ, ਅਤੇ ਇੱਕ ਮਨ ਹੋ ਕੇ ਉਹ ਦੀ ਉਪਾਸਨਾ ਕਰਨ ।
Zechariah 2:11 in Panjabi 11 ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਉਹ ਮੇਰੀ ਪਰਜਾ ਹੋਣਗੀਆਂ, ਮੈਂ ਉਹਨਾਂ ਦੇ ਵਿੱਚ ਵੱਸਾਂਗਾ, ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ ।
Zechariah 8:20 in Panjabi 20 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਫੇਰ ਕੌਮਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ
Zechariah 8:23 in Panjabi 23 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਉਹਨਾਂ ਦਿਨਾਂ ਵਿੱਚ ਅਲੱਗ-ਅਲੱਗ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਦਸ ਮਨੁੱਖ ਇੱਕ ਯਹੂਦੀ ਦਾ ਪੱਲਾ ਫੜਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚੱਲਾਂਗੇ, ਕਿਉਂ ਜੋ ਅਸੀਂ ਸੁਣਿਆ ਹੈ ਕਿ ਪਰਮੇਸ਼ੁਰ ਤੁਹਾਡੇ ਨਾਲ ਹੈ ।
Zechariah 13:2 in Panjabi 2 ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਦੇਸ ਵਿੱਚੋਂ ਬੁੱਤਾਂ ਦਾ ਨਾਮ ਕੱਟ ਦਿਆਂਗਾ, ਉਹ ਫੇਰ ਚੇਤੇ ਨਾ ਕੀਤੇ ਜਾਣਗੇ ਅਤੇ ਨਬੀਆਂ ਅਤੇ ਪਲੀਤ ਆਤਮਾਂ ਨੂੰ ਉਸ ਦੇਸ ਤੋਂ ਕੱਢ ਦਿਆਂਗਾ ।
Zechariah 14:9 in Panjabi 9 ਸਾਰੀ ਧਰਤੀ ਉੱਤੇ ਯਹੋਵਾਹ ਹੀ ਪਾਤਸ਼ਾਹ ਹੋਵੇਗਾ, ਉਸ ਦਿਨ ਯਹੋਵਾਹ ਇੱਕੋ ਹੀ ਹੋਵੇਗਾ ਅਤੇ ਉਸ ਦਾ ਨਾਮ ਇੱਕ ਹੀ ਹੋਵੇਗਾ ।
Malachi 1:11 in Panjabi 11 ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।
John 4:21 in Panjabi 21 ਯਿਸੂ ਨੇ ਆਖਿਆ, ਹੇ “ਔਰਤ, ਮੇਰੇ ਤੇ ਵਿਸ਼ਵਾਸ ਕਰ ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਬੰਦਗੀ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ ।
1 Timothy 2:8 in Panjabi 8 ਉਪਰੰਤ ਮੈਂ ਇਹ ਚਾਹੁੰਦਾ ਹਾਂ ਕਿ ਹਰ ਜਗਾ ਪੁਰਖ, ਕ੍ਰੋਧ ਅਤੇ ਵਿਵਾਦ ਤੋਂ ਬਿਨ੍ਹਾਂ ਪਵਿੱਤਰ ਹੱਥ ਉੱਠਾ ਕੇ ਪ੍ਰਾਰਥਨਾ ਕਰਨ ।
Revelation 11:15 in Panjabi 15 ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ !