Zephaniah 2:2 in Panjabi 2 ਇਸ ਤੋਂ ਪਹਿਲਾਂ ਕਿ ਦੰਡ ਦਾ ਹੁਕਮ ਕਾਇਮ ਹੋਵੇ ਅਤੇ ਦਿਨ ਤੂੜੀ ਵਾਂਗੂੰ ਲੰਘ ਜਾਵੇ, ਇਸ ਤੋਂ ਪਹਿਲਾਂ ਕਿ ਯਹੋਵਾਹ ਦਾ ਭੜਕਿਆ ਹੋਇਆ ਕ੍ਰੋਧ ਤੁਹਾਡੇ ਉੱਤੇ ਆਵੇ, ਇਸ ਤੋਂ ਪਹਿਲਾਂ ਕਿ ਯਹੋਵਾਹ ਦੇ ਕ੍ਰੋਧ ਦਾ ਦਿਨ ਤੁਹਾਡੇ ਉੱਤੇ ਆ ਪਵੇ !
Other Translations King James Version (KJV) Before the decree bring forth, before the day pass as the chaff, before the fierce anger of the LORD come upon you, before the day of the LORD's anger come upon you.
American Standard Version (ASV) before the decree bring forth, `before' the day pass as the chaff, before the fierce anger of Jehovah come upon you, before the day of Jehovah's anger come upon you.
Bible in Basic English (BBE) Before the Lord sends you violently away in flight like the waste from the grain; before the burning wrath of the Lord comes on you, before the day of the Lord's wrath comes on you.
Darby English Bible (DBY) before the decree bring forth, [before] the day pass away as chaff, before the fierce anger of Jehovah come upon you, before the day of Jehovah's anger come upon you.
World English Bible (WEB) before the appointed time when the day passes as the chaff, before the fierce anger of Yahweh comes on you, before the day of Yahweh's anger comes on you.
Young's Literal Translation (YLT) Before the bringing forth of a statute, As chaff hath the day passed on, While yet not come in upon you doth the heat of the anger of Jehovah, While yet not come in upon you doth a day of the anger of Jehovah,
Cross Reference 2 Kings 22:16 in Panjabi 16 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖੋ ਮੈਂ ਇਸ ਥਾਂ ਅਤੇ ਉਹ ਦੇ ਵਾਸੀਆਂ ਉੱਤੇ ਬੁਰਿਆਈ ਅਰਥਾਤ ਇਸ ਪੋਥੀ ਦੀਆਂ ਸਾਰੀਆਂ ਗੱਲਾਂ ਲਿਆਉਣ ਵਾਲਾ ਹਾਂ, ਜੋ ਯਹੂਦਾਹ ਦੇ ਰਾਜਾ ਨੇ ਪੜ੍ਹੀ ਹੈ ।
2 Kings 23:26 in Panjabi 26 ਫਿਰ ਵੀ ਮਨੱਸ਼ਹ ਦੇ ਭੜਕਾਉਣ ਵਾਲਿਆਂ ਕੰਮਾਂ ਦੇ ਕਾਰਨ ਜਿਨ੍ਹਾਂ ਤੋਂ ਉਸ ਨੇ ਯਹੋਵਾਹ ਦੇ ਗੁੱਸੇ ਨੂੰ ਭੜਕਾਇਆ ਸੀ ਯਹੋਵਾਹ ਆਪਣੇ ਡਾਢੇ ਕ੍ਰੋਧ ਤੋਂ ਜਿਹ ਦੇ ਨਾਲ ਉਹ ਦਾ ਗੁੱਸਾ ਯਹੂਦਾਹ ਤੇ ਭੜਕਿਆ ਸੀ ਨਾ ਮੁੜਿਆ ।
2 Chronicles 36:16 in Panjabi 16 ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦਿਆ ਕੀਤੀ ਅਤੇ ਉਹ ਦੇ ਨਬੀਆਂ ਦਾ ਮਖੌਲ ਉਡਾਇਆ, ਐਥੋਂ ਤੱਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ
Job 21:18 in Panjabi 18 ਉਹ ਪੌਣ ਦੀ ਉਡਾਈ ਹੋਈ ਤੂੜੀ ਵਾਂਗੂੰ ਹਨ, ਅਤੇ ਕੱਖ ਵਾਂਗੂੰ ਹਨ, ਜਿਸ ਨੂੰ ਵਾਵਰੋਲਾ ਉਡਾ ਕੇ ਲੈ ਜਾਂਦਾ ਹੈ ।
Psalm 1:4 in Panjabi 4 ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ ।
Psalm 2:12 in Panjabi 12 ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਦੇ ਵਿੱਚ ਹੀ ਨਾਸ਼ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਛੇਤੀ ਭੜਕ ਉਠੇਗਾ । ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ ।
Psalm 50:22 in Panjabi 22 ਹੁਣ ਤੁਸੀਂ ਜਿਹੜੇ ਪਰਮੇਸ਼ੁਰ ਨੂੰ ਵਿਸਾਰਦੇ ਹੋ ਇਸ ਗੱਲ ਨੂੰ ਸੋਚੋ, ਕਿਤੇ ਅਜਿਹਾ ਨਾ ਹੋਵੇ ਜੋ ਮੈਂ ਤੁਹਾਨੂੰ ਪਾੜ ਸੁੱਟਾਂ, ਅਤੇ ਤੁਹਾਡਾ ਕੋਈ ਛੁਡਾਉਣ ਵਾਲਾ ਨਾ ਹੋਵੇ ।
Psalm 95:7 in Panjabi 7 ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾਂ ਹਾਂ । ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ !
Isaiah 17:13 in Panjabi 13 ਉੱਮਤਾਂ ਬਹੁਤੇ ਪਾਣੀਆਂ ਦੇ ਰੌਲੇ ਵਾਂਗੂੰ ਰੌਲਾ ਪਾਉਂਦੀਆਂ ਹਨ, ਪਰ ਉਹ ਉਨ੍ਹਾਂ ਨੂੰ ਝਿੜਕੇਗਾ ਅਤੇ ਉਹ ਦੂਰ-ਦੂਰ ਨੱਠ ਜਾਣਗੀਆਂ । ਉਹ ਇਸ ਤਰ੍ਹਾਂ ਭਜਾਏ ਜਾਣਗੇ, ਜਿਵੇਂ ਪਹਾੜਾਂ ਦਾ ਕੱਖ ਪੌਣ ਅੱਗੋਂ, ਅਤੇ ਜਿਵੇਂ ਵਾਵਰੋਲੇ ਦੀ ਧੂੜ ਝੱਖੜ-ਝੋਲੇ ਅੱਗੋਂ ਉੱਡ ਜਾਂਦਾ ਹੈ ।
Isaiah 41:15 in Panjabi 15 ਵੇਖ, ਮੈਂ ਤੈਨੂੰ ਨਵੇਂ ਤਿੱਖੇ ਗਾਹ ਪਾਉਣ ਵਾਲੇ ਫਲ੍ਹੇ ਜਿਹਾ ਜਿਸ ਦੇ ਦੰਦ ਵੀ ਹਨ, ਠਹਿਰਾਵਾਂਗਾ, ਤੂੰ ਪਹਾੜਾਂ ਨੂੰ ਗਾਹੇਂਗਾ ਅਤੇ ਉਹਨਾਂ ਨੂੰ ਮਹੀਨ ਕਰੇਂਗਾ, ਅਤੇ ਤੂੰ ਟਿੱਬਿਆਂ ਨੂੰ ਕੱਖ ਵਾਂਗੂੰ ਬਣਾ ਦੇਵੇਂਗਾ ।
Jeremiah 23:20 in Panjabi 20 ਯਹੋਵਾਹ ਦਾ ਕ੍ਰੋਧ ਨਾ ਮੁੜੇਗਾ, ਜਦ ਤੱਕ ਉਹ ਆਪਣੇ ਦਿਲ ਦੇ ਪਰੋਜਨ ਨੂੰ ਪੂਰੀ ਤਰਾਂ ਕਾਇਮ ਨਾ ਕਰੇ । ਓੜਕ ਦੇ ਦਿਨਾਂ ਵਿੱਚ ਤੁਸੀਂ ਇਹ ਨੂੰ ਸਫ਼ਾਈ ਨਾਲ ਸਮਝੋਗੇ ।
Lamentations 4:11 in Panjabi 11 ਯਹੋਵਾਹ ਨੇ ਆਪਣਾ ਪੂਰਾ ਕਹਿਰ ਪਰਗਟ ਕੀਤਾ, ਉਸ ਨੇ ਆਪਣਾ ਭੜਕਦਾ ਕ੍ਰੋਧ ਡੋਲ੍ਹ ਦਿੱਤਾ, ਉਸ ਨੇ ਸੀਯੋਨ ਵਿੱਚ ਇੱਕ ਅੱਗ ਭੜਕਾਈ, ਜਿਸਨੇ ਉਸ ਦੀਆਂ ਨੀਹਾਂ ਨੂੰ ਭਸਮ ਕਰ ਦਿੱਤਾ ।
Ezekiel 12:25 in Panjabi 25 ਕਿਉਂ ਜੋ ਮੈਂ ਯਹੋਵਾਹ ਹਾਂ, ਮੈਂ ਬਚਨ ਕਰਾਂਗਾ ਅਤੇ ਮੇਰਾ ਬਚਨ ਜ਼ਰੂਰ ਪੂਰਾ ਹੋਵੇਗਾ । ਉਸ ਦੇ ਪੂਰਾ ਹੋਣ ਵਿੱਚ ਢਿੱਲ ਨਾ ਹੋਵੇਗੀ, ਸਗੋਂ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਹੇ ਵਿਦਰੋਹੀ ਘਰਾਣੇ, ਮੈਂ ਤੁਹਾਡੇ ਸਮੇਂ ਵਿੱਚ ਬਚਨ ਕਰ ਕੇ ਉਹ ਨੂੰ ਜ਼ਰੂਰ ਪੂਰਾ ਕਰਾਂਗਾ ।
Hosea 13:3 in Panjabi 3 ਇਸ ਲਈ ਉਹ ਸਵੇਰ ਦੇ ਬੱਦਲ ਵਾਂਗੂੰ ਹੋਣਗੇ, ਅਤੇ ਤ੍ਰੇਲ ਵਾਂਗੂੰ ਜਿਹੜੀ ਛੇਤੀ ਉੱਡ ਜਾਂਦੀ ਹੈ, ਤੂੜੀ ਵਾਂਗੂੰ ਜਿਹ ਨੂੰ ਵਾਵਰੋਲਾ ਪਿੜ ਵਿੱਚੋਂ ਉਡਾ ਲੈ ਜਾਂਦਾ ਹੈ, ਧੂੰਏਂ ਵਾਂਗੂੰ ਜਿਹੜਾ ਮੋਘ ਵਿੱਚੋਂ ਨਿੱਕਲਦਾ ਹੈ ।
Nahum 1:6 in Panjabi 6 ਉਹ ਦੇ ਕਹਿਰ ਦੇ ਸਾਹਮਣੇ ਕੌਣ ਖੜ੍ਹਾ ਹੋ ਸਕਦਾ ਹੈ ? ਉਹ ਦੇ ਕ੍ਰੋਧ ਦੀ ਤੇਜੀ ਨੂੰ ਕੌਣ ਝੱਲ ਸਕਦਾ ਹੈ ? ਉਹ ਦਾ ਗੁੱਸਾ ਅੱਗ ਵਾਂਗੂੰ ਵਹਾਇਆ ਜਾਂਦਾ ਹੈ ਅਤੇ ਚਟਾਨਾਂ ਉਸ ਤੋਂ ਚੀਰੀਆਂ ਜਾਂਦੀਆਂ ਹਨ !
Zephaniah 1:18 in Panjabi 18 ਯਹੋਵਾਹ ਦੇ ਕਹਿਰ ਦੇ ਦਿਨ ਵਿੱਚ ਨਾ ਉਹਨਾਂ ਦਾ ਸੋਨਾ, ਨਾ ਉਹਨਾਂ ਦੀ ਚਾਂਦੀ, ਉਹਨਾਂ ਨੂੰ ਛੁਡਾਵੇਗੀ, ਪਰ ਉਹ ਦੀ ਅਣਖ ਦੀ ਅੱਗ ਨਾਲ ਸਾਰੀ ਧਰਤੀ ਭਸਮ ਹੋ ਜਾਵੇਗੀ, ਕਿਉਂ ਜੋ ਉਹ ਪੂਰਾ ਅੰਤ ਕਰੇਗਾ, ਹਾਂ ਧਰਤੀ ਦੇ ਸਭ ਵਾਸੀਆਂ ਦਾ ਅਚਾਨਕ ਅੰਤ ਕਰ ਦੇਵੇਗਾ !
Zephaniah 3:8 in Panjabi 8 ਇਸ ਲਈ ਯਹੋਵਾਹ ਦਾ ਵਾਕ ਹੈ, “ਮੇਰੇ ਲਈ ਠਹਿਰੇ ਰਹੋ, ਉਸ ਦਿਨ ਤੱਕ ਜਦ ਕਿ ਮੈਂ ਲੁੱਟ ਲਈ ਉੱਠਾਂ, ਕਿਉਂ ਜੋ ਮੈਂ ਠਾਣ ਲਿਆ ਕਿ ਕੌਮਾਂ ਨੂੰ ਇੱਕਠਿਆਂ ਕਰਾਂ ਅਤੇ ਰਾਜਾਂ ਨੂੰ ਜਮਾ ਕਰਾਂ, ਤਾਂ ਜੋ ਮੈਂ ਉਨ੍ਹਾਂ ਦੇ ਉੱਤੇ ਆਪਣਾ ਕਹਿਰ, ਅਤੇ ਆਪਣਾ ਸਾਰਾ ਭੜਕਿਆ ਹੋਇਆ ਕ੍ਰੋਧ ਡੋਲ੍ਹ ਦਿਆਂ, ਕਿਉਂ ਜੋ ਸਾਰੀ ਧਰਤੀ ਮੇਰੀ ਅਣਖ ਦੀ ਅੱਗ ਵਿੱਚ ਭਸਮ ਕੀਤੀ ਜਾਵੇਗੀ ।
Malachi 4:1 in Panjabi 1 ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ । ਸਾਰੇ ਆਕੜ ਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ । ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ ।
Matthew 24:35 in Panjabi 35 ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ ।
Luke 13:24 in Panjabi 24 ਯਿਸੂ ਨੇ ਉੱਤਰ ਦਿੱਤਾ, ਤੁਸੀਂ ਭੀੜੇ ਫਾਟਕ ਤੋਂ ਵੜਨ ਦਾ ਵੱਡਾ ਯਤਨ ਕਰੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤੇ ਵੜਨ ਨੂੰ ਤਾਂ ਚਾਹੁਣਗੇ ਪਰ ਵੜ ਨਾ ਸਕਣਗੇ ।
2 Peter 3:4 in Panjabi 4 ਅਤੇ ਆਖਣਗੇ ਕਿ ਉਹ ਦੇ ਆਉਣ ਦੇ ਵਾਇਦੇ ਦਾ ਕੀ ਪਤਾ ਹੈ ? ਕਿਉਂਕਿ ਜਦੋਂ ਦੇ ਵਡ ਵਡੇਰੇ ਸੌਂ ਗਏ, ਸ੍ਰਿਸ਼ਟੀ ਦੇ ਮੁੱਢੋਂ ਸੱਭੇ ਕੁੱਝ ਉਸੇ ਤਰ੍ਹਾਂ ਹੀ ਬਣਿਆ ਰਹਿੰਦਾ ਹੈ ।