Zephaniah 2:3 in Panjabi 3 ਹੇ ਧਰਤੀ ਦੇ ਸਾਰੇ ਦੀਨ ਲੋਕੋ, ਤੁਸੀਂ ਯਹੋਵਾਹ ਨੂੰ ਭਾਲੋ, ਤੁਸੀਂ ਜਿਨ੍ਹਾਂ ਨੇ ਉਹ ਦੇ ਨਿਯਮਾਂ ਨੂੰ ਮੰਨਿਆ ਹੈ, ਧਰਮ ਨੂੰ ਭਾਲੋ, ਦੀਨਤਾ ਨੂੰ ਭਾਲੋ, ਸ਼ਾਇਦ ਤੁਸੀਂ ਯਹੋਵਾਹ ਦੇ ਕ੍ਰੋਧ ਦੇ ਦਿਨ ਵਿੱਚ ਲੁਕੇ ਰਹੋ !
Other Translations King James Version (KJV) Seek ye the LORD, all ye meek of the earth, which have wrought his judgment; seek righteousness, seek meekness: it may be ye shall be hid in the day of the LORD's anger.
American Standard Version (ASV) Seek ye Jehovah, all ye meek of the earth, that have kept his ordinances; seek righteousness, seek meekness: it may be ye will be hid in the day of Jehovah's anger.
Bible in Basic English (BBE) Make search for the Lord, all you quiet ones of the earth, who have done what is right in his eyes; make search for righteousness and a quiet heart: it may be that you will be safely covered in the day of the Lord's wrath.
Darby English Bible (DBY) Seek Jehovah, all ye meek of the land, who have performed his ordinance; seek righteousness, seek meekness: it may be ye shall be hid in the day of Jehovah's anger.
World English Bible (WEB) Seek Yahweh, all you humble of the land, who have kept his ordinances. Seek righteousness. Seek humility. It may be that you will be hidden in the day of Yahweh's anger.
Young's Literal Translation (YLT) Seek Jehovah, all ye humble of the land, Who His judgment have done, Seek ye righteousness, seek humility, It may be ye are hidden in a day of the anger of Jehovah.
Cross Reference Genesis 7:15 in Panjabi 15 ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਸੀ, ਸਾਰੇ ਪ੍ਰਾਣੀ ਉਹਨਾਂ ਦੀਆਂ ਪ੍ਰਜਾਤੀਆਂ ਵਿੱਚੋਂ ਜੋੜਾ-ਜੋੜਾ ਕਿਸ਼ਤੀ ਵਿੱਚ ਨੂਹ ਕੋਲ ਆਏ ।
Exodus 12:27 in Panjabi 27 ਤਾਂ ਤੁਸੀਂ ਆਖਿਓ ਕਿ ਇਹ ਯਹੋਵਾਹ ਦੀ ਪਸਾਹ ਦਾ ਬਲੀਦਾਨ ਹੈ ਜੋ ਮਿਸਰ ਵਿੱਚ ਇਸਰਾਏਲੀਆਂ ਦੇ ਘਰਾਂ ਦੇ ਉੱਤੋਂ ਦੀ ਲੰਘਿਆ ਜਦ ਉਸ ਨੇ ਮਿਸਰੀਆਂ ਨੂੰ ਮਾਰਿਆ ਪਰ ਸਾਡੇ ਘਰਾਂ ਨੂੰ ਬਚਾਇਆ । ਤਾਂ ਪਰਜਾ ਨੇ ਸੀਸ ਨਿਵਾ ਕੇ ਮੱਥਾ ਟੇਕਿਆ ।
2 Samuel 12:22 in Panjabi 22 ਉਸ ਨੇ ਆਖਿਆ, ਜਦ ਤੱਕ ਉਹ ਬਾਲਕ ਜੀਉਂਦਾ ਸੀ ਤਾਂ ਮੈਂ ਵਰਤ ਰੱਖਿਆ ਅਤੇ ਰੋਂਦਾ ਰਿਹਾ ਕਿਉਂ ਜੋ ਮੈਂ ਆਖਿਆ, ਕੀ ਜਾਣੀਏ ਜੋ ਯਹੋਵਾਹ ਦਯਾ ਕਰੇ ਜੋ ਇਹ ਬਾਲਕ ਜਿਉਂਦਾ ਰਹੇ ?
2 Chronicles 34:27 in Panjabi 27 ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਤੂੰ ਪਰਮੇਸ਼ੁਰ ਦੇ ਅੱਗੇ ਅਧੀਨ ਹੋਇਆ ਹੈਂ ਜਦ ਤੋਂ ਤੂੰ ਉਸ ਦੀਆਂ ਗੱਲਾਂ ਇਸ ਸਥਾਨ ਦੇ ਵਿਰੁੱਧ ਅਤੇ ਇਸ ਦੇ ਵਾਸੀਆਂ ਦੇ ਵਿਰੁੱਧ ਸੁਣੀਆਂ ਹਨ ਅਤੇ ਮੇਰੇ ਅੱਗੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਅਤੇ ਆਪਣੇ ਲੀੜੇ ਪਾੜ ਕੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣ ਲਈ ਹੈ, ਯਹੋਵਾਹ ਦਾ ਵਾਕ ਹੈ
Psalm 22:26 in Panjabi 26 ਨਮਰ ਲੋਕ ਖਾਣਗੇ ਅਤੇ ਤ੍ਰਿਪਤ ਹੋਣਗੇ, ਯਹੋਵਾਹ ਦੇ ਖੋਜੀ ਉਸ ਦੀ ਉਸਤਤ ਕਰਨਗੇ, ਉਹਨਾਂ ਦਾ ਮਨ ਸਦਾ ਜਿਉਂਦਾ ਰਹੇ !
Psalm 25:8 in Panjabi 8 ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ ।
Psalm 31:20 in Panjabi 20 ਤੂੰ ਉਨ੍ਹਾਂ ਨੂੰ ਆਪਣੀ ਹਜ਼ੂਰੀ ਦੀ ਓਟ ਵਿੱਚ ਮਨੁੱਖ ਦੀਆਂ ਜੁਗਤਾਂ ਤੋਂ ਛਿਪਾਵੇਂਗਾ, ਤੂੰ ਉਨ੍ਹਾਂ ਨੂੰ ਜੀਭਾਂ ਦੇ ਝਗੜੇ ਤੋਂ ਆਪਣੇ ਮੰਡਪ ਵਿੱਚ ਲੁਕਾ ਰੱਖੇਂਗਾ ।
Psalm 32:6 in Panjabi 6 ਇਸ ਕਰਕੇ ਹਰ ਇੱਕ ਸੰਤ ਤੇਰੇ ਮਿਲ ਜਾਣ ਦੇ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੇ, ਸੱਚ-ਮੁੱਚ ਜਦ ਵੱਡੇ ਪਾਣੀਆਂ ਦੇ ਹੜ੍ਹ ਆਉਣ, ਤਾਂ ਓਹ ਉਸ ਤੱਕ ਕਦੇ ਨਹੀਂ ਪਹੁੰਚਣਗੇ ।
Psalm 57:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਰਾਗ ਵਿੱਚ ਦਾਊਦ ਦਾ ਮਿਕਤਾਮ; ਜਦੋਂ ਉਹ ਸ਼ਾਊਲ ਤੋਂ ਭੱਜ ਕੇ ਗੁਫ਼ਾ ਵਿੱਚ ਲੁਕ ਗਿਆ ਸੀ ਮੇਰੇ ਉੱਤੇ ਦਯਾ ਕਰ, ਹੇ ਪਰਮੇਸ਼ੁਰ,ਮੇਰੇ ਉੱਤੇ ਦਯਾ ਕਰ ! ਕਿਉਂ ਜੋ ਮੇਰੀ ਜਾਨ ਨੇ ਤੇਰੀ ਸ਼ਰਨ ਲਈ ਹੋਈ ਹੈ,ਅਤੇ ਮੈ ਤੇਰੇ ਖੰਭਾਂ ਦੀ ਛਾਇਆ ਹੇਠ ਸ਼ਰਨ ਲਵਾਂਗਾ,ਜਿਨ੍ਹਾਂ ਚਿਰ ਏਹ ਆਫ਼ਤਾਂ ਨਾ ਲੰਘ ਜਾਣ ।
Psalm 76:9 in Panjabi 9 ਜਦ ਪਰਮੇਸ਼ੁਰ ਨਿਆਂ ਲਈ ਉੱਠਿਆ, ਕਿ ਧਰਤੀ ਦੇ ਸਾਰੇ ਮਸਕੀਨਾਂ ਨੂੰ ਬਚਾਵੇ । ਸਲਹ ।
Psalm 91:1 in Panjabi 1 ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ, ਉਹ ਸ਼ਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ ।
Psalm 105:4 in Panjabi 4 ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਉਹ ਦੇ ਦਰਸ਼ਣ ਨੂੰ ਲਗਾਤਾਰ ਲੋਚੋ ।
Psalm 149:4 in Panjabi 4 ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫਤਹ ਨਾਲ ਸਿੰਗਾਰੇਗਾ,
Proverbs 18:10 in Panjabi 10 ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ ।
Isaiah 11:4 in Panjabi 4 ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਅਤੇ ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ ।
Isaiah 26:20 in Panjabi 20 ਹੇ ਮੇਰੀ ਪਰਜਾ, ਆਪਣੀਆਂ ਕੋਠੜੀਆਂ ਵਿੱਚ ਵੜ, ਆਪਣੇ ਬੂਹੇ ਬੰਦ ਕਰ ਲੈ, ਥੋੜ੍ਹੇ ਸਮੇਂ ਲਈ ਆਪਣੇ ਆਪ ਨੂੰ ਲੁਕਾ ਲੈ, ਜਦ ਤੱਕ ਕਹਿਰ ਟਲ ਨਾ ਜਾਵੇ ।
Isaiah 55:6 in Panjabi 6 ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ ।
Isaiah 61:1 in Panjabi 1 ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁੱਟਣ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
Jeremiah 3:13 in Panjabi 13 ਨਿਰਾ ਆਪਣੀ ਬੁਰਿਆਈ ਨੂੰ ਮੰਨ ਲੈ, ਕਿ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਪਰਾਧੀ ਹੋਈ, ਅਤੇ ਤੂੰ ਆਪਣੀਆਂ ਮਿਹਰਬਾਨੀਆਂ ਨੂੰ ਓਪਰਿਆਂ ਲਈ, ਹਰ ਹਰੇ ਰੁੱਖ ਦੇ ਹੇਠ ਖਲਾਰਿਆ, ਅਤੇ ਮੇਰੀ ਅਵਾਜ਼ ਨਹੀਂ ਸੁਣੀ, ਯਹੋਵਾਹ ਦਾ ਵਾਕ ਹੈ ।
Jeremiah 4:1 in Panjabi 1 ਹੇ ਇਸਰਾਏਲ, ਜੇ ਤੂੰ ਮੁੜੇਂ, ਯਹੋਵਾਹ ਦਾ ਵਾਕ ਹੈ, ਤਾਂ ਤੂੰ ਮੇਰੀ ਵੱਲ ਮੁੜੇਂਗਾ । ਜੇ ਤੂੰ ਆਪਣੀਆਂ ਘਿਣਾਉਣੀਆਂ ਚੀਜਾਂ ਨੂੰ ਮੇਰੇ ਅੱਗੋਂ ਦੂਰ ਕਰੇਂ, ਜੇ ਤੂੰ ਅਵਾਰਾ ਨਾ ਫਿਰੇਂ,
Jeremiah 22:15 in Panjabi 15 ਕੀ ਤੂੰ ਇਸ ਲਈ ਰਾਜ ਕਰੇਂਗਾ, ਭਈ ਤੈਨੂੰ ਦਿਆਰ ਦੇ ਕੰਮ ਦਾ ਚਾਉ ਹੈ ? ਕੀ ਤੇਰੇ ਪਿਤਾ ਨੇ ਨਹੀਂ ਖਾਧਾ ਪੀਤਾ, ਅਤੇ ਨਿਆਂ ਅਤੇ ਧਰਮ ਨਹੀਂ ਕੀਤਾ ? ਤਦ ਹੀ ਉਹ ਦਾ ਭਲਾ ਹੋਇਆ ।
Jeremiah 29:12 in Panjabi 12 ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ
Jeremiah 39:18 in Panjabi 18 ਮੈਂ ਤੈਨੂੰ ਜ਼ਰੂਰ ਛੁਡਾਵਾਂਗਾ ਅਤੇ ਤੂੰ ਤਲਵਾਰ ਨਾਲ ਨਾ ਡਿੱਗੇਂਗਾ ਸਗੋਂ ਤੇਰੀ ਜਾਨ ਤੇਰੇ ਲਈ ਲੁੱਟ ਦਾ ਮਾਲ ਹੋਵੇਗੀ ਕਿਉਂ ਜੋ ਤੈ ਮੇਰੇ ਉੱਤੇ ਭਰੋਸਾ ਰੱਖਿਆ, ਯਹੋਵਾਹ ਦਾ ਵਾਕ ਹੈ ।
Jeremiah 45:5 in Panjabi 5 ਕੀ ਤੂੰ ਆਪਣੇ ਲਈ ਵੱਡੀਆਂ ਚੀਜ਼ਾਂ ਲੱਭਦਾ ਹੈਂ ? ਤੂੰ ਨਾ ਲੱਭ ਕਿਉਂ ਜੋ ਵੇਖ, ਯਹੋਵਾਹ ਦਾ ਵਾਕ ਹੈ, ਮੈਂ ਸਾਰੇ ਬਸ਼ਰ ਉੱਤੇ ਬੁਰਿਆਈ ਲਿਆ ਰਿਹਾ ਹਾਂ । ਪਰ ਤੇਰੀ ਜਾਨ ਨੂੰ ਸਾਰਿਆਂ ਸਥਾਨਾਂ ਉੱਤੇ ਜਿੱਥੇ ਤੂੰ ਜਾਵੇਂਗਾ ਤੇਰੇ ਲਈ ਲੁੱਟ ਦਾ ਮਾਲ ਠਹਿਰਾਵਾਂਗਾ ।
Hosea 7:10 in Panjabi 10 ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਗਵਾਹੀ ਦਿੰਦਾ ਹੈ, ਪਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਨਹੀਂ ਮੁੜਦੇ, ਇਹ ਸਾਰੇ ਦੇ ਹੁੰਦਿਆਂ ਤੇ ਵੀ ਉਹ ਉਸ ਦੇ ਖੋਜੀ ਨਾ ਹੋਏ ।
Hosea 10:12 in Panjabi 12 ਆਪਣੇ ਲਈ ਧਰਮ ਬੀਜੋ, ਦਯਾ ਅਨੁਸਾਰ ਫ਼ਸਲ ਵੱਢੋ, ਆਪਣੀ ਪਈ ਹੋਈ ਜ਼ਮੀਨ ਵਿੱਚ ਹਲ ਚਲਾਓ, ਇਹ ਯਹੋਵਾਹ ਨੂੰ ਖੋਜਣ ਦਾ ਸਮਾਂ ਹੈ, ਜਦ ਤੱਕ ਉਹ ਨਾ ਆਵੇ ਅਤੇ ਤੁਹਾਡੇ ਉੱਤੇ ਧਰਮ ਨਾ ਵਰ੍ਹਾਵੇ ।
Joel 2:13 in Panjabi 13 ਆਪਣੇ ਬਸਤਰ ਨਹੀਂ ਸਗੋਂ ਆਪਣੇ ਦਿਲਾਂ ਨੂੰ ਪਾੜ ਕੇ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ, ਉਹ ਤਾਂ ਦਿਆਲੂ ਅਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜੀ, ਭਲਿਆਈ ਨਾਲ ਭਰਪੂਰ ਅਤੇ ਦੁੱਖ ਦੇਣ ਤੋਂ ਪਛਤਾਉਂਦਾ ਹੈ ।
Amos 5:4 in Panjabi 4 ਯਹੋਵਾਹ ਇਸਰਾਏਲ ਦੇ ਘਰਾਣੇ ਨੂੰ ਇਹ ਆਖਦਾ ਹੈ, ਮੇਰੀ ਖੋਜ ਕਰੋ ਤਾਂ ਜੀਉਂਦੇ ਰਹੋਗੇ !
Amos 5:14 in Panjabi 14 ਹੇ ਲੋਕੋ, ਭਲਿਆਈ ਦੀ ਖੋਜ ਕਰੋ, ਬੁਰਿਆਈ ਦੀ ਨਹੀਂ, ਤਾਂ ਜੋ ਤੁਸੀਂ ਜੀਉਂਦੇ ਰਹੋ, ਫਿਰ ਜਿਵੇਂ ਤੁਸੀਂ ਕਹਿੰਦੇ ਹੋ ਉਸੇ ਤਰ੍ਹਾਂ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ ।
Jonah 3:9 in Panjabi 9 ਹੋ ਸਕਦਾ ਹੈ ਕਿ ਪਰਮੇਸ਼ੁਰ ਦਯਾ ਕਰੇ ਅਤੇ ਫੇਰ ਵਿਚਾਰ ਕਰੇ ਅਤੇ ਉਸ ਦਾ ਭੜਕਿਆ ਹੋਇਆ ਕ੍ਰੋਧ ਸ਼ਾਂਤ ਹੋ ਜਾਵੇ ਅਤੇ ਅਸੀਂ ਨਾਸ਼ ਨਾ ਹੋਈਏ ?
Zechariah 8:19 in Panjabi 19 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਚੌਥੇ, ਪੰਜਵੇ, ਸੱਤਵੇਂ ਅਤੇ ਦੱਸਵੇਂ ਮਹੀਨੇ ਦੇ ਵਰਤ ਯਹੂਦਾਹ ਦੇ ਘਰਾਣੇ ਲਈ ਖੁਸ਼ੀ ਅਤੇ ਅਮਨ ਚੈਨ ਦੇ ਪਰਬ ਹੋਣਗੇ । ਤੁਸੀਂ ਸਚਿਆਈ, ਵਫ਼ਾਦਾਰੀ ਅਤੇ ਸ਼ਾਤੀ ਨਾਲ ਪਿਆਰ ਕਰੋ ।
Matthew 5:5 in Panjabi 5 ਉਹ ਧੰਨ ਹਨ ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਸ ਹੋਣਗੇ ।
Matthew 7:7 in Panjabi 7 ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ । ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ । ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ ।
Philippians 3:13 in Panjabi 13 ਹੇ ਭਰਾਵੋ ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁੱਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵੱਧ ਕੇ,
Colossians 3:2 in Panjabi 2 ਉਤਾਹਾਂ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਤੇ ਹਨ ।
1 Thessalonians 4:1 in Panjabi 1 ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ ―ਜਿਵੇਂ ਤੁਸੀਂ ਚੱਲਦੇ ਵੀ ਹੋ —ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ ।
1 Thessalonians 4:10 in Panjabi 10 ਤੁਸੀਂ ਤਾਂ ਉਨ੍ਹਾਂ ਸਾਰੇ ਭਰਾਵਾਂ ਨਾਲ ਜਿਹੜੇ ਸਾਰੇ ਮਕਦੂਨਿਯਾ ਵਿੱਚ ਹਨ, ਅਜਿਹਾ ਹੀ ਕਰਦੇ ਵੀ ਹੋ । ਪਰ ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਕਿ ਤੁਸੀਂ ਹੋਰ ਵੀ ਵੱਧਦੇ ਜਾਓ ।
James 1:21 in Panjabi 21 ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ ।
1 Peter 1:22 in Panjabi 22 ਤੁਸੀਂ ਜੋ ਸੱਚ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਾਈਚਾਰੇ ਦੇ ਨਿਸ਼ਕਪਟ ਪਿਆਰ ਲਈ ਪਵਿੱਤਰ ਕੀਤਾ ਹੈ, ਤਾਂ ਤਨੋਂ ਮਨੋਂ ਹੋ ਕੇ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ ।
1 Peter 3:4 in Panjabi 4 ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ
2 Peter 3:18 in Panjabi 18 ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ । ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ । ਆਮੀਨ ।