Zephaniah 3:17 in Panjabi 17 ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿਚਕਾਰ ਹੈ, ਉਹ ਬਚਾਉਣ ਵਿੱਚ ਸਮਰੱਥੀ ਹੈ, ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ ਹੋਵੇਗਾ, ਉਹ ਆਪਣੇ ਪ੍ਰੇਮ ਨੂੰ ਤਾਜ਼ਾ ਕਰੇਗਾ, ਉਹ ਉੱਚੀ ਅਵਾਜ਼ ਨਾਲ ਗਾਉਂਦਾ ਹੋਇਆ ਤੇਰੇ ਕਾਰਨ ਮਗਨ ਹੋਵੇਗਾ ।
Other Translations King James Version (KJV) The LORD thy God in the midst of thee is mighty; he will save, he will rejoice over thee with joy; he will rest in his love, he will joy over thee with singing.
American Standard Version (ASV) Jehovah thy God is in the midst of thee, a mighty one who will save; he will rejoice over thee with joy; he will rest in his love; he will joy over thee with singing.
Bible in Basic English (BBE) The Lord your God is among you, as a strong saviour: he will be glad over you with joy, he will make his love new again, he will make a song of joy over you as in the time of a holy feast.
Darby English Bible (DBY) Jehovah thy God is in thy midst, a mighty one that will save: he will rejoice over thee with joy; he will rest in his love; he will exult over thee with singing.
World English Bible (WEB) Yahweh, your God, is in the midst of you, a mighty one who will save. He will rejoice over you with joy. He will rest in his love. He will rejoice over you with singing.
Young's Literal Translation (YLT) Jehovah thy God `is' in thy midst, A mighty one doth save, He rejoiceth over thee with joy, He doth work in His love, He joyeth over thee with singing.'
Cross Reference Genesis 1:31 in Panjabi 31 ਤਦ ਪਰਮੇਸ਼ੁਰ ਨੇ ਸਾਰੀ ਸਿਰਜਨਾ ਨੂੰ ਜਿਸ ਨੂੰ ਉਸ ਨੇ ਬਣਾਇਆ ਸੀ, ਵੇਖਿਆ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ । ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ ।
Genesis 2:2 in Panjabi 2 ਪਰਮੇਸ਼ੁਰ ਨੇ ਸੱਤਵੇਂ ਦਿਨ ਆਪਣੇ ਕਾਰਜ ਨੂੰ ਸੰਪੂਰਨ ਕੀਤਾ, ਉਸਨੇ ਸੱਤਵੇਂ ਦਿਨ ਆਪਣੇ ਸਾਰੇ ਕਾਰਜ ਤੋਂ ਆਰਾਮ ਕੀਤਾ ।
Genesis 17:1 in Panjabi 1 ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ । ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ ।
Genesis 18:14 in Panjabi 14 ਨਿਯੁਕਤ ਸਮੇਂ ਸਿਰ ਮੈਂ ਤੇਰੇ ਕੋਲ ਮੁੜ ਆਵਾਂਗਾ ਅਤੇ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ ।
Numbers 14:8 in Panjabi 8 ਜੇ ਯਹੋਵਾਹ ਸਾਡੇ ਨਾਲ ਪ੍ਰਸੰਨ ਹੈ ਤਾਂ ਉਹ ਸਾਨੂੰ ਉਸ ਦੇਸ ਵਿੱਚ ਲੈ ਜਾਵੇਗਾ ਅਤੇ ਸਾਨੂੰ ਦੇ ਦੇਵੇਗਾ । ਉਹ ਇੱਕ ਧਰਤੀ ਹੈ ਜਿਸ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ।
Deuteronomy 30:9 in Panjabi 9 ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀ ਭਲਿਆਈ ਲਈ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ, ਅਤੇ ਤੁਹਾਡੇ ਸਰੀਰ ਦੇ ਫਲ, ਤੁਹਾਡੇ ਪਸ਼ੂਆਂ ਦੇ ਫਲ ਅਤੇ ਤੁਹਾਡੀ ਜ਼ਮੀਨ ਦੇ ਫਲ ਵਿੱਚ ਤੁਹਾਨੂੰ ਵਧਾਵੇਗਾ, ਕਿਉਂ ਜੋ ਯਹੋਵਾਹ ਤੁਹਾਡੇ ਉੱਤੇ ਭਲਿਆਈ ਲਈ ਖੁਸ਼ ਹੋਵੇਗਾ, ਜਿਵੇਂ ਉਹ ਤੁਹਾਡੇ ਪਿਉ-ਦਾਦਿਆਂ ਉੱਤੇ ਖੁਸ਼ ਸੀ ।
Psalm 24:8 in Panjabi 8 ਇਹ ਜਲਾਲ ਦਾ ਪਾਤਸ਼ਾਹ ਕੌਣ ਹੈ ? ਯਹੋਵਾਹ ਸਮਰੱਥੀ ਅਤੇ ਬਲੀ, ਯਹੋਵਾਹ ਯੁੱਧ ਵਿੱਚ ਬਲੀ ਹੈ ।
Psalm 147:11 in Panjabi 11 ਯਹੋਵਾਹ ਆਪਣੇ ਭੈ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾ ਉੱਤੇ ਵੀ ।
Psalm 149:4 in Panjabi 4 ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫਤਹ ਨਾਲ ਸਿੰਗਾਰੇਗਾ,
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Isaiah 12:2 in Panjabi 2 ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ ।
Isaiah 12:6 in Panjabi 6 ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ ।
Isaiah 18:4 in Panjabi 4 ਯਹੋਵਾਹ ਨੇ ਮੈਨੂੰ ਇਹ ਆਖਿਆ ਹੈ, ਧੁੱਪ ਵਿੱਚ ਤੇਜ ਗਰਮੀ, ਅਤੇ ਵਾਢੀ ਦੀ ਗਰਮੀ ਵਿੱਚ ਤ੍ਰੇਲ ਦੇ ਬੱਦਲ ਦੀ ਤਰ੍ਹਾਂ, ਮੈਂ ਸ਼ਾਂਤੀ ਨਾਲ ਆਪਣੇ ਭਵਨ ਵਿੱਚੋਂ ਝਾਕਾਂਗਾ,
Isaiah 62:4 in Panjabi 4 ਤੂੰ ਫੇਰ “ਛੱਡੀ ਹੋਈ” ਨਾ ਸਦਾਏਂਗੀ, ਨਾ ਤੇਰੀ ਧਰਤੀ ਫੇਰ “ਉਜਾੜ” ਅਖਵਾਏਗੀ, ਪਰ ਤੂੰ ਹੇਪਸੀਬਾ ਸੱਦੀ ਜਾਵੇਂਗੀ, ਅਰਥਾਤ “ਮੇਰੀ ਭਾਉਣੀ ਉਹ ਦੇ ਵਿੱਚ ਹੈ”, ਅਤੇ ਤੇਰੀ ਧਰਤੀ ਬਿਯੂਲਾਹ ਅਰਥਾਤ “ਸੁਹਾਗਣ” ਅਖਵਾਏਗੀ, ਕਿਉਂ ਜੋ ਯਹੋਵਾਹ ਤੇਰੇ ਤੋਂ ਪ੍ਰਸੰਨ ਹੈ, ਅਤੇ ਤੇਰੀ ਧਰਤੀ ਵਿਆਹੀ ਜਾਵੇਗੀ ।
Isaiah 63:1 in Panjabi 1 ਇਹ ਕੌਣ ਹੈ ਜੋ ਅਦੋਮ ਦੇਸ ਦੇ ਬਾਸਰਾਹ ਤੋਂ ਲਾਲ ਬਸਤਰ ਪਾ ਕੇ ਤੁਰਿਆ ਆਉਂਦਾ ਹੈ ? ਇਹ ਕੌਣ ਹੈ ਜੋ ਪਰਤਾਪ ਦਾ ਲਿਬਾਸ ਪਹਿਨੇ ਹੋਏ ਆਪਣੇ ਬਲ ਦੇ ਵਾਧੇ ਵਿੱਚ ਉਲਾਂਘਾਂ ਭਰਦਾ ਆਉਂਦਾ ਹੈ ? ਇਹ ਮੈਂ ਹਾਂ, ਜੋ ਧਰਮ ਨਾਲ ਬੋਲਦਾ, ਅਤੇ ਬਚਾਉਣ ਲਈ ਸਮਰਥੀ ਹਾਂ ।
Isaiah 63:12 in Panjabi 12 ਜਿਸ ਨੇ ਆਪਣੀ ਪਰਤਾਪਵਾਨ ਭੁਜਾ ਨੂੰ ਮੂਸਾ ਦੇ ਸੱਜੇ ਹੱਥ ਦੇ ਨਾਲ ਕਰ ਦਿੱਤਾ ? ਜਿਸ ਨੇ ਉਹਨਾਂ ਦੇ ਅੱਗੇ ਪਾਣੀਆਂ ਨੂੰ ਪਾੜਿਆ, ਤਾਂ ਜੋ ਉਹ ਆਪਣੇ ਲਈ ਇੱਕ ਸਦੀਪਕ ਨਾਮ ਬਣਾਵੇ ?
Isaiah 65:19 in Panjabi 19 ਮੈਂ ਯਰੂਸ਼ਲਮ ਤੋਂ ਅਨੰਦ ਹੋਵਾਂਗਾ, ਅਤੇ ਆਪਣੀ ਪਰਜਾ ਤੋਂ ਖੁਸ਼ ਹੋਵਾਂਗਾ, ਉਸ ਵਿੱਚ ਫੇਰ ਰੋਣ ਦੀ ਅਵਾਜ਼ ਜਾਂ ਦੁਹਾਈ ਦੀ ਅਵਾਜ਼ ਸੁਣਾਈ ਨਾ ਦੇਵੇਗੀ,
Jeremiah 32:41 in Panjabi 41 ਮੈਂ ਖੁਸ਼ ਹੋ ਕੇ ਉਹਨਾਂ ਉੱਤੇ ਭਲਿਆਈ ਕਰਾਂਗਾ, ਮੈਂ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਸੱਚ-ਮੁੱਚ ਉਹਨਾਂ ਨੂੰ ਇਸ ਦੇਸ ਵਿੱਚ ਲਾਵਾਂਗਾ ।
Zephaniah 3:5 in Panjabi 5 ਯਹੋਵਾਹ ਜੋ ਉਸ ਵਿੱਚ ਹੈ, ਉਹ ਧਰਮੀ ਹੈ, ਉਹ ਬਦੀ ਨਹੀਂ ਕਰਦਾ, ਹਰੇਕ ਸਵੇਰ ਨੂੰ ਉਹ ਆਪਣਾ ਨਿਆਂ ਪਰਗਟ ਕਰਦਾ ਹੈ, ਉਹ ਮੁੱਕਰਦਾ ਨਹੀਂ, ਪਰ ਬੁਰਿਆਰ ਸ਼ਰਮ ਕਰਨਾ ਨਹੀਂ ਜਾਣਦਾ ।
Zephaniah 3:15 in Panjabi 15 ਯਹੋਵਾਹ ਨੇ ਤੇਰੇ ਦੰਡ ਨੂੰ ਦੂਰ ਕੀਤਾ ਹੈ, ਉਹ ਨੇ ਤੇਰੇ ਵੈਰੀ ਨੂੰ ਕੱਢ ਦਿੱਤਾ ਹੈ, ਇਸਰਾਏਲ ਦਾ ਰਾਜਾ, ਹਾਂ, ਯਹੋਵਾਹ ਤੇਰੇ ਵਿਚਕਾਰ ਹੈ, ਤੂੰ ਫੇਰ ਬਿਪਤਾ ਤੋਂ ਨਾ ਡਰੇਂਗੀ ।
Luke 15:5 in Panjabi 5 ਅਤੇ ਜਦ ਲੱਭ ਪਵੇ ਤਾਂ ਉਹ ਖੁਸ਼ੀ ਨਾਲ ਉਸ ਨੂੰ ਆਪਣਿਆਂ ਮੋਢਿਆਂ ਉੱਤੇ ਚੁੱਕ ਲੈਂਦਾ ਹੈ,
Luke 15:23 in Panjabi 23 ਅਤੇ ਪਲਿਆ ਹੋਇਆ ਵੱਛਾ ਲਿਆ ਕੇ ਦਾਵਤ ਤਿਆਰ ਕਰੋ ਤਾਂ ਜੋ ਅਸੀਂ ਖੁਸ਼ੀ ਮਨਾਈਏ ।
Luke 15:32 in Panjabi 32 ਪਰ ਖੁਸ਼ੀ ਕਰਨੀ ਅਤੇ ਅਨੰਦ ਹੋਣਾ ਚਾਹੀਦਾ ਸੀ ਕਿਉਂਕਿ ਤੇਰਾ ਇਹ ਭਰਾ ਜੋ ਮਰ ਗਿਆ ਸੀ ਅਤੇ ਫੇਰ ਜੀ ਪਿਆ ਹੈ ਅਤੇ ਗੁਆਚ ਗਿਆ ਸੀ ਅਤੇ ਹੁਣ ਲੱਭ ਪਿਆ ਹੈ ।
John 13:1 in Panjabi 1 ਇਹ ਸਮਾਂ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸੀ ਅਤੇ ਯਿਸੂ ਜਾਣਦਾ ਸੀ ਕਿ ਉਸਦਾ ਸੰਸਾਰ ਨੂੰ ਛੱਡਣ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਨੇੜੇ ਸੀ । ਜਿਹੜੇ ਲੋਕ ਇਸ ਸੰਸਾਰ ਵਿੱਚ ਉਸ ਦੇ ਨੇੜੇ ਸਨ, ਯਿਸੂ ਨੇ ਸਦਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੱਕ ਪਿਆਰ ਕੀਤਾ ।
John 15:11 in Panjabi 11 “ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ ।”
Hebrews 7:25 in Panjabi 25 ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ ।