Zephaniah 3:5 in Panjabi 5 ਯਹੋਵਾਹ ਜੋ ਉਸ ਵਿੱਚ ਹੈ, ਉਹ ਧਰਮੀ ਹੈ, ਉਹ ਬਦੀ ਨਹੀਂ ਕਰਦਾ, ਹਰੇਕ ਸਵੇਰ ਨੂੰ ਉਹ ਆਪਣਾ ਨਿਆਂ ਪਰਗਟ ਕਰਦਾ ਹੈ, ਉਹ ਮੁੱਕਰਦਾ ਨਹੀਂ, ਪਰ ਬੁਰਿਆਰ ਸ਼ਰਮ ਕਰਨਾ ਨਹੀਂ ਜਾਣਦਾ ।
Other Translations King James Version (KJV) The just LORD is in the midst thereof; he will not do iniquity: every morning doth he bring his judgment to light, he faileth not; but the unjust knoweth no shame.
American Standard Version (ASV) Jehovah in the midst of her is righteous; he will not do iniquity; every morning doth he bring his justice to light, he faileth not; but the unjust knoweth no shame.
Bible in Basic English (BBE) The Lord in her is upright; he will not do evil; every morning he lets his righteousness be seen, he is unchanging; but the evil-doer has no sense of shame.
Darby English Bible (DBY) The righteous Jehovah is in the midst of her: he doeth no wrong. Every morning doth he bring his judgment to light; it faileth not: but the unrighteous knoweth no shame.
World English Bible (WEB) Yahweh, in the midst of her, is righteous. He will do no wrong. Every morning he brings his justice to light. He doesn't fail, but the unjust know no shame.
Young's Literal Translation (YLT) Jehovah `is' righteous in her midst, He doth not do perverseness, Morning by morning His judgment he giveth to the light, It hath not been lacking, And the perverse doth not know shame.
Cross Reference Genesis 18:25 in Panjabi 25 ਅਜਿਹਾ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਨਹੀਂ ਤਾਂ ਧਰਮੀ ਕੁਧਰਮੀ ਦੇ ਸਮਾਨ ਹੋ ਜਾਵੇਗਾ । ਅਜਿਹਾ ਕਰਨਾ ਤੇਰੇ ਤੋਂ ਦੂਰ ਹੋਵੇ ।
Deuteronomy 23:14 in Panjabi 14 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਛੁਡਾਉਣ ਲਈ ਅਤੇ ਤੁਹਾਡੇ ਵੈਰੀਆਂ ਨੂੰ ਤੁਹਾਡੇ ਅੱਗੇ ਹਰਾਉਣ ਲਈ ਤੁਹਾਡੀ ਛਾਉਣੀ ਦੇ ਵਿੱਚ ਫਿਰਦਾ ਹੈ, ਇਸ ਲਈ ਤੁਹਾਡੀ ਛਾਉਣੀ ਪਵਿੱਤਰ ਹੋਵੇ, ਅਜਿਹਾ ਨਾ ਹੋਵੇ ਕਿ ਉਹ ਤੁਹਾਡੇ ਵਿੱਚ ਕੁਝ ਅਸ਼ੁੱਧਤਾ ਵੇਖੇ ਅਤੇ ਮੁੜ ਜਾਵੇ ।
Deuteronomy 32:4 in Panjabi 4 ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ । ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸੱਚਾ ਹੈ ।
Job 8:3 in Panjabi 3 ਕੀ ਪਰਮੇਸ਼ੁਰ ਨਿਆਂ ਨੂੰ ਵਿਗਾੜਦਾ ਹੈ, ਜਾਂ ਸਰਬ ਸ਼ਕਤੀਮਾਨ ਧਰਮ ਨੂੰ ਵਿਗਾੜਦਾ ਹੈ ?
Job 34:10 in Panjabi 10 ਇਸ ਲਈ ਹੇ ਬੁੱਧਵਾਨੋ, ਮੇਰੀ ਸੁਣੋ ! ਇਹ ਪਰਮੇਸ਼ੁਰ ਤੋਂ ਦੂਰ ਹੋਵੇ ਕਿ ਉਹ ਦੁਸ਼ਟਪੁਣਾ ਕਰੇ, ਨਾਲੇ ਸਰਬ ਸ਼ਕਤੀਮਾਨ ਤੋਂ ਕਿ ਉਹ ਬੁਰਿਆਈ ਕਰੇ !
Job 34:17 in Panjabi 17 ਕੀ ਜਿਹੜਾ ਨਿਆਂ ਨਾਲ ਘਿਣ ਕਰਦਾ ਹੈ, ਰਾਜ ਕਰੇਗਾ ? ਕੀ ਤੂੰ ਧਰਮੀ ਅਤੇ ਖਰੇ ਨੂੰ ਦੋਸ਼ੀ ਠਹਿਰਾਵੇਂਗਾ ?
Psalm 37:6 in Panjabi 6 ਉਹ ਤੇਰੇ ਧਰਮ ਨੂੰ ਚਾਨਣ ਵਾਂਗੂੰ ਅਤੇ ਤੇਰੇ ਨਿਆਂ ਨੂੰ ਦੁਪਹਿਰ ਵਾਂਗੂੰ ਪ੍ਰਕਾਸ਼ਮਾਨ ਕਰੇਗਾ ।
Psalm 99:3 in Panjabi 3 ਓਹ ਤੇਰੇ ਵੱਡੇ ਅਤੇ ਭਿਆਣਕ ਨਾਮ ਨੂੰ ਸਲਾਹੁਣ, ਉਹ ਪਵਿੱਤਰ ਹੈ ।
Psalm 145:17 in Panjabi 17 ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ ।
Ecclesiastes 3:16 in Panjabi 16 ਫੇਰ ਮੈਂ ਸੂਰਜ ਦੇ ਹੇਠ ਵੇਖਿਆ ਕਿ ਨਿਆਂ ਦੇ ਥਾਂ ਤੇ ਦੁਸ਼ਟਤਾ ਹੁੰਦੀ ਹੈ ਅਤੇ ਧਰਮ ਦੇ ਥਾਂ ਤੇ ਵੀ ਦੁਸ਼ਟਤਾ ਹੁੰਦੀ ਹੈ ।
Isaiah 12:6 in Panjabi 6 ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ ।
Isaiah 28:19 in Panjabi 19 ਜਦ ਕਦੀ ਹੜ੍ਹ ਲੰਘੇਗਾ ਉਹ ਤੁਹਾਨੂੰ ਫੜੇਗਾ, ਕਿਉਂ ਜੋ ਉਹ ਹਰ ਸਵੇਰੇ ਤੇ ਦਿਨੇ ਰਾਤੀਂ ਲੰਘੇਗਾ, ਅਤੇ ਇਸ ਖ਼ਬਰ ਨੂੰ ਸੁਣਨਾ ਨਿਰੀ ਘਬਰਾਹਟ ਹੀ ਹੋਵੇਗਾ !
Isaiah 33:2 in Panjabi 2 ਹੇ ਯਹੋਵਾਹ, ਸਾਡੇ ਉੱਤੇ ਕਿਰਪਾ ਕਰ ! ਅਸੀਂ ਤੈਨੂੰ ਉਡੀਕਦੇ ਹਾਂ, ਹਰ ਸਵੇਰ ਨੂੰ ਸਾਡਾ ਬਲ ਹੋ, ਨਾਲੇ ਦੁਖ ਦੇ ਵੇਲੇ ਸਾਡਾ ਬਚਾਓ ।
Isaiah 42:3 in Panjabi 3 ਉਹ ਕੁਚਲੇ ਹੋਏ ਕਾਨੇ ਨੂੰ ਨਾ ਭੰਨੇਗਾ, ਨਾ ਨਿੰਮ੍ਹੀ ਬੱਤੀ ਨੂੰ ਬੁਝਾਵੇਗਾ, ਉਹ ਵਫ਼ਾਦਾਰੀ ਨਾਲ ਇਨਸਾਫ਼ ਕਰੇਗਾ ।
Isaiah 45:21 in Panjabi 21 ਪਰਚਾਰ ਕਰੋ ਤੇ ਉਨ੍ਹਾਂ ਨੂੰ ਪੇਸ਼ ਕਰੋ, - ਹਾਂ, ਉਹ ਇੱਕਠੇ ਸਲਾਹ ਕਰਨ, - ਕਿਸ ਨੇ ਪੁਰਾਣੇ ਸਮੇਂ ਤੋਂ ਇਹ ਦੱਸਿਆ ? ਕਿਸ ਨੇ ਪਰਾਚੀਨ ਸਮੇਂ ਇਹ ਦਾ ਵਰਨਣ ਕੀਤਾ ? ਭਲਾ, ਮੈਂ ਯਹੋਵਾਹ ਨੇ ਹੀ ਨਹੀਂ ? ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਧਰਮੀ ਪਰਮੇਸ਼ੁਰ ਅਤੇ ਮੁਕਤੀਦਾਤਾ, ਮੇਰੇ ਬਿਨ੍ਹਾਂ ਕੋਈ ਹੈ ਹੀ ਨਹੀਂ ।
Isaiah 50:4 in Panjabi 4 ਪ੍ਰਭੂ ਯਹੋਵਾਹ ਨੇ ਮੈਨੂੰ ਸੂਝਵਾਨਾਂ ਦੀ ਜ਼ਬਾਨ ਦਿੱਤੀ, ਤਾਂ ਜੋ ਮੈਂ ਜਾਣਾਂ ਕਿ ਹੁੱਸੇ ਹੋਏ ਨੂੰ ਕਿਵੇਂ ਬਚਨ ਨਾਲ ਸਹਾਇਤਾ ਦੇਵਾਂ, ਉਹ ਮੈਨੂੰ ਸਵੇਰੇ ਸਵੇਰੇ ਜਗਾਉਂਦਾ ਹੈ, ਉਹ ਮੇਰੇ ਕੰਨਾਂ ਨੂੰ ਖੋਲ੍ਹਦਾ ਹੈ, ਤਾਂ ਜੋ ਮੈਂ ਚੇਲਿਆਂ ਵਾਂਗੂੰ ਸੁਣਾਂ ।
Jeremiah 3:3 in Panjabi 3 ਇਸੇ ਲਈ ਪੁਹਾਰ ਵਾਲਾ ਮੀਂਹ ਨਹੀਂ ਪੈਂਦਾ, ਅਤੇ ਆਖਰੀ ਬਰਸਾਤ ਨਹੀਂ ਹੋਈ । ਤੇਰਾ ਮੱਥਾ ਕੰਜਰੀ ਦਾ ਹੈ, ਤੂੰ ਸ਼ਰਮ ਖਾਣ ਤੋਂ ਮੁੱਕਰ ਗਈ ।
Jeremiah 6:15 in Panjabi 15 ਕੀ ਉਹ ਲੱਜਿਅਵਾਨ ਹੋਏ ਜਦ ਉਹਨਾਂ ਨੇ ਘਿਣਾਉਣੇ ਕੰਮ ਕੀਤੇ ? ਨਹੀਂ, ਮੂਲੋਂ ਹੀ ਲੱਜਿਆਵਾਨ ਨਾ ਹੋਏ ! ਉਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ ! ਇਸ ਲਈ ਉਹ ਡਿੱਗਿਆਂ ਹੋਇਆਂ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਉਹਨਾਂ ਦੀ ਖ਼ਬਰ ਲਵਾਂਗਾ । ਉਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ ।
Jeremiah 8:12 in Panjabi 12 ਕੀ ਉਹ ਲੱਜਿਆਵਾਨ ਹੋਏ ਜਦ ਉਹਨਾਂ ਨੇ ਘਿਣਾਉਣੇ ਕੰਮ ਕੀਤੇ ? ਨਹੀਂ, ਉਹ ਮੂਲੋਂ ਹੀ ਲੱਜਿਆਵਾਨ ਨਾ ਹੋਏ । ਉਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ ! ਇਸ ਲਈ ਉਹ ਡਿੱਗਿਆਂ ਹੋਇਆਂ ਦੇ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਉਹਨਾਂ ਦੀ ਖ਼ਬਰ ਲਵਾਂਗਾ । ਉਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ ।
Jeremiah 21:12 in Panjabi 12 ਹੇ ਦਾਊਦ ਦੇ ਘਰਾਣੇ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਵੇਰ ਦੇ ਵੇਲੇ ਨਿਆਂ ਨੂੰ ਪੂਰਾ ਕਰੋ, ਦੁੱਖ ਦੇਣ ਵਾਲਿਆਂ ਦੇ ਹੱਥੋਂ ਉਹ ਨੂੰ ਜਿਹੜਾ ਲੁੱਟਿਆ ਗਿਆ ਹੈ ਛੁਡਾਓ, ਮਤੇ ਮੇਰਾ ਗੁੱਸਾ ਅੱਗ ਵਾਂਗੂੰ ਬਾਹਰ ਨਿੱਕਲੇ, ਅਤੇ ਤੁਹਾਡਿਆਂ ਬੁਰਿਆਂ ਕੰਮਾਂ ਦੇ ਕਾਰਨ ਉਹ ਅਜਿਹਾ ਬਲੇ ਕਿ ਕੋਈ ਉਹ ਨੂੰ ਬੁਝਾ ਨਾ ਸਕੇ ।
Lamentations 3:23 in Panjabi 23 ਉਹ ਹਰ ਸਵੇਰ ਨੂੰ ਨਵੀਂ ਹੁੰਦੀ ਜਾਂਦੀ ਹੈ, ਤੇਰੀ ਵਫ਼ਾਦਾਰੀ ਵੱਡੀ ਮਹਾਨ ਹੈ ।
Ezekiel 48:35 in Panjabi 35 ਉਹ ਦਾ ਘੇਰਾ ਅਠਾਰਾਂ ਹਜ਼ਾਰ ਅਤੇ ਸ਼ਹਿਰ ਦਾ ਨਾਮ ਉਸੇ ਦਿਨ ਤੋਂ ਇਹ ਹੋਵੇਗਾ ਕਿ “ਯਹੋਵਾਹ ਉੱਥੇ ਹੈ” ।
Micah 3:11 in Panjabi 11 ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ !
Micah 7:9 in Panjabi 9 ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ, ਇਸ ਲਈ ਮੈਂ ਉਹ ਦਾ ਕ੍ਰੋਧ ਸਹਿ ਲਵਾਂਗਾ, ਜਦ ਤੱਕ ਕਿ ਉਹ ਮੇਰਾ ਮੁੱਕਦਮਾ ਨਾ ਲੜੇ, ਅਤੇ ਮੇਰਾ ਇਨਸਾਫ਼ ਨਾ ਕਰੇ । ਉਹ ਮੈਨੂੰ ਚਾਨਣ ਵਿੱਚ ਲੈ ਜਾਵੇਗਾ, ਮੈਂ ਉਹ ਦਾ ਧਰਮ ਵੇਖਾਂਗਾ ।
Habakkuk 1:3 in Panjabi 3 ਤੂੰ ਮੈਨੂੰ ਬੁਰਿਆਈ ਕਿਉਂ ਵਿਖਾਉਂਦਾ ਹੈਂ ਅਤੇ ਕਸ਼ਟ ਉੱਤੇ ਮੇਰਾ ਧਿਆਨ ਲਵਾਉਂਦਾ ਹੈਂ ? ਬਰਬਾਦੀ ਅਤੇ ਜ਼ੁਲਮ ਮੇਰੇ ਅੱਗੇ ਹਨ, ਝਗੜੇ ਹੁੰਦੇ ਹਨ ਅਤੇ ਵਿਵਾਦ ਉੱਠਦੇ ਹਨ ।
Zephaniah 2:1 in Panjabi 1 ਹੇ ਨਿਰਲੱਜ ਕੌਮ, ਆਪਣੇ ਆਪ ਨੂੰ ਇਕੱਠੇ ਕਰੋ, ਹਾਂ, ਇੱਕਠੇ ਹੋ ਜਾਓ,
Zephaniah 3:15 in Panjabi 15 ਯਹੋਵਾਹ ਨੇ ਤੇਰੇ ਦੰਡ ਨੂੰ ਦੂਰ ਕੀਤਾ ਹੈ, ਉਹ ਨੇ ਤੇਰੇ ਵੈਰੀ ਨੂੰ ਕੱਢ ਦਿੱਤਾ ਹੈ, ਇਸਰਾਏਲ ਦਾ ਰਾਜਾ, ਹਾਂ, ਯਹੋਵਾਹ ਤੇਰੇ ਵਿਚਕਾਰ ਹੈ, ਤੂੰ ਫੇਰ ਬਿਪਤਾ ਤੋਂ ਨਾ ਡਰੇਂਗੀ ।
Zephaniah 3:17 in Panjabi 17 ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿਚਕਾਰ ਹੈ, ਉਹ ਬਚਾਉਣ ਵਿੱਚ ਸਮਰੱਥੀ ਹੈ, ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ ਹੋਵੇਗਾ, ਉਹ ਆਪਣੇ ਪ੍ਰੇਮ ਨੂੰ ਤਾਜ਼ਾ ਕਰੇਗਾ, ਉਹ ਉੱਚੀ ਅਵਾਜ਼ ਨਾਲ ਗਾਉਂਦਾ ਹੋਇਆ ਤੇਰੇ ਕਾਰਨ ਮਗਨ ਹੋਵੇਗਾ ।
Zechariah 2:5 in Panjabi 5 ਮੈਂ ਉਸ ਦੇ ਦੁਆਲੇ ਉਸ ਦੇ ਲਈ ਅੱਗ ਦੀ ਸ਼ਹਿਰ ਪਨਾਹ ਹੋਵਾਂਗਾ ਅਤੇ ਉਸ ਦੇ ਵਿੱਚ ਪਰਤਾਪ ਲਈ ਹੋਵਾਂਗਾ, ਯਹੋਵਾਹ ਦਾ ਵਾਕ ਹੈ ।
Zechariah 9:9 in Panjabi 9 ਹੇ ਸੀਯੋਨ ਦੀਏ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ ! ਦੇਖ, ਤੇਰਾ ਪਾਤਸ਼ਾਹ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੇ ਦੇ ਜੁਆਨ ਬੱਚੇ ਉੱਤੇ ਸਵਾਰ ਹੈ ।
Luke 12:2 in Panjabi 2 ਪਰ ਕੋਈ ਚੀਜ਼ ਲੁੱਕੀ ਨਹੀਂ ਹੈ, ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਜਿਹੜੀ ਜਾਣੀ ਨਾ ਜਾਵੇਗੀ ।
Romans 2:5 in Panjabi 5 ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ ।
Romans 3:26 in Panjabi 26 ਹਾਂ, ਇਸ ਵਰਤਮਾਨ ਸਮੇਂ ਵਿੱਚ ਵੀ ਆਪਣੀ ਧਾਰਮਿਕਤਾ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ, ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੇ ।
1 Corinthians 4:5 in Panjabi 5 ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ । ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ ।
1 Peter 1:17 in Panjabi 17 ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨ੍ਹਾਂ ਪੱਖਪਾਤ ਨਿਆਂ ਕਰਦਾ ਹੈ, ਤਾਂ ਆਪਣੀ ਮੁਸਾਫ਼ਰੀ ਦਾ ਸਮਾਂ ਡਰ ਨਾਲ ਬਤੀਤ ਕਰੋ ।